PUNJABMAILUSA.COM

‘ਆਪ’ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਦੀ ਦੋਹਰੀ ਵੋਟ ਦੇ ਮਾਮਲੇ ’ਤੇ ਤੀਜੀ ਵਾਰ ਉੱਠੀ ਉਂਗਲ

‘ਆਪ’ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਦੀ ਦੋਹਰੀ ਵੋਟ ਦੇ ਮਾਮਲੇ ’ਤੇ ਤੀਜੀ ਵਾਰ ਉੱਠੀ ਉਂਗਲ

‘ਆਪ’ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਦੀ ਦੋਹਰੀ ਵੋਟ ਦੇ ਮਾਮਲੇ ’ਤੇ ਤੀਜੀ ਵਾਰ ਉੱਠੀ ਉਂਗਲ
September 17
04:50 2017

ਬਠਿੰਡਾ, 17 ਸਤੰਬਰ (ਪੰਜਾਬ ਮੇਲ) – ਤਲਵੰਡੀ ਸਾਬੋ ਤੋਂ ‘ਆਪ’ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਦੀ ਦੋਹਰੀ ਵੋਟ ਦੇ ਮਾਮਲੇ ’ਤੇ ਹੁਣ ਤੀਜੀ ਵਾਰ ਉਂਗਲ ਉੱਠੀ ਹੈ। ਪਹਿਲਾਂ ਜ਼ਿਮਨੀ ਚੋਣ ਤੇ ਫਿਰ ਪੰਜਾਬ ਵਿਧਾਨ ਸਭਾ ਚੋਣਾਂ ਵੇਲੇ ਇਹ ਮੁੱਦਾ ਉਠਿਆ ਸੀ, ਪਰ ਬਿਨਾਂ ਕਿਸੇ ਲੰਮੀ ਚੌੜੀ ਪੜਤਾਲ ਖ਼ਤਮ ਹੋ ਗਿਆ ਸੀ। ਇਸ ਮਗਰੋਂ ‘ਆਪ’ ਦੇ ਸਾਬਕਾ ਆਗੂ ਅਤੇ ‘ਆਪਣਾ ਪੰਜਾਬ’ ਪਾਰਟੀ ਵਿੱਚ ਰਹੇ ਹਰਮਿਲਾਪ ਸਿੰਘ ਗਰੇਵਾਲ ਨੇ ਆਰਟੀਆਈ ਰਾਹੀਂ ਵਿਧਾਇਕਾ ਦੀ ਦੋਹਰੀ ਵੋਟ ਦੇ ਮਾਮਲੇ ਵਿੱਚ ਤੱਥ ਇਕੱਠੇ ਕੀਤੇ ਹਨ। ਉਨ੍ਹਾਂ ਚੋਣ ਕਮਿਸ਼ਨ ਤੇ ਭਾਰਤ ਸਰਕਾਰ ਨੂੰ ਇਹ ਤੱਥ ਭੇਜੇ ਹਨ ਅਤੇ ਪ੍ਰੋ. ਬਲਜਿੰਦਰ ਕੌਰ ਖ਼ਿਲਾਫ਼ ਕਾਰਵਾਈ ਮੰਗੀ ਹੈ।
ਬਠਿੰਡਾ ਦੇ ਆਰਟੀਆਈ ਕਾਰਕੁਨ ਹਰਮਿਲਾਪ ਸਿੰਘ ਗਰੇਵਾਲ ਨੇ ਕਿਹਾ ਕਿ ਪ੍ਰੋ. ਬਲਜਿੰਦਰ ਕੌਰ ਪੁੱਤਰੀ ਦਰਸ਼ਨ ਸਿੰਘ ਵਾਸੀ ਜਗ੍ਹਾ ਰਾਮ ਤੀਰਥ ਦੇ ਨਾਮ ’ਤੇ ਵੋਟ ਜੋ ਬਣੀ ਹੋਈ ਹੈ, ਉਸ ’ਤੇ ਹੀ ਪ੍ਰੋ. ਬਲਜਿੰਦਰ ਕੌਰ ਨੇ ਚੋਣ ਲੜੀ ਹੈ, ਜਦੋਂਕਿ ਪ੍ਰੋ. ਬਲਜਿੰਦਰ ਕੌਰ ਨੂੰ 1997 ਵਿੱਚ ਅਮਰਜੀਤ ਸਿੰਘ ਨੇ ਕਾਨੂੰਨੀ ਤੌਰ ’ਤੇ ਗੋਦ ਲੈ ਲਿਆ ਸੀ। ਉਨ੍ਹਾਂ ਦੀ ਇੱਕ ਵੋਟ ਬਲਜਿੰਦਰ ਕੌਰ ਪੁੱਤਰੀ ਅਮਰਜੀਤ ਸਿੰਘ ਦੇ ਨਾਮ ’ਤੇ ਬਣੀ ਹੋਈ ਸੀ। 2015 ਵਿੱਚ ਵੋਟਾਂ ਦੀ ਸੁਧਾਈ ਮੌਕੇ ਪ੍ਰੋ. ਬਲਜਿੰਦਰ ਕੌਰ ਪੁੱਤਰੀ ਅਮਰਜੀਤ ਸਿੰਘ ਵਾਲੀ ਵੋਟ ਨੂੰ ਖ਼ਾਰਜ ਕਰ ਦਿੱਤਾ ਗਿਆ, ਜਿਸ ਕਰ ਕੇ ਉਨ੍ਹਾਂ ਪ੍ਰੋ. ਬਲਜਿੰਦਰ ਕੌਰ ਪੁੱਤਰੀ ਦਰਸ਼ਨ ਸਿੰਘ ਦੇ ਨਾਮ ’ਤੇ ਪੰਜਾਬ ਚੋਣਾਂ ਵਿੱਚ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ। ਤਾਜ਼ਾ ਸ਼ਿਕਾਇਤ ਵਿੱਚ ਸ੍ਰੀ ਗਰੇਵਾਲ ਨੇ ਆਖਿਆ ਹੈ ਕਿ ਵਿਧਾਇਕਾ ਨੇ ਆਪਣੇ ਆਪ ਨੂੰ ਦਰਸ਼ਨ ਸਿੰਘ ਦੀ ਪੁੱਤਰੀ ਦੱਸ ਕੇ ਪਛਾਣ ਛੁਪਾਉਣ ਦੀ ਕੋਸ਼ਿਸ਼ ਕੀਤੀ ਹੈ, ਜਦੋਂਕਿ ਅਮਰਜੀਤ ਸਿੰਘ ਨੇ ਉਸ ਨੂੰ 21 ਅਪਰੈਲ 1997 ਵਿੱਚ ਰਜਿਸਟਰਡ ਗੋਦਨਾਮੇ ਨਾਲ ਗੋਦ ਲਿਆ ਹੋਇਆ ਹੈ। ਡਿਪਟੀ ਕਮਿਸ਼ਨਰ ਕੋਲ ਨਿਰਭਰਤਾ ਸਰਟੀਫਿਕੇਟ ਲਈ 29 ਜਨਵਰੀ 2002 ਨੂੰ ਦਿੱਤੀ ਦਰਖ਼ਾਸਤ ਵਿੱਚ ਵੀ ਉਸ ਨੇ ਆਪਣੇ ਪਿਤਾ ਦਾ ਨਾਮ ਅਮਰਜੀਤ ਸਿੰਘ ਲਿਖਿਆ ਹੈ। ਸ੍ਰੀ ਗਰੇਵਾਲ ਨੇ ਆਖਿਆ ਕਿ ਹਿੰਦੂ ਐਕਟ ਅਨੁਸਾਰ ਗੋਦ ਲਏ ਜਾਣ ਮਗਰੋਂ ਕੋਈ ਵੀ ਬੱਚਾ ਆਪਣੇ ਪੁਰਾਣੇ ਮਾਪਿਆਂ ਕੋਲ ਵਾਪਸ ਨਹੀਂ ਆ ਸਕਦਾ ਹੈ।

ਦੋਹਰੀ ਵੋਟ ਨਹੀਂ ਬਣਾਈ: ਵਿਧਾਇਕਾ
‘ਆਪ’ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਦੋਹਰੀ ਵੋਟ ਨਹੀਂ ਬਣਾਈ ਅਤੇ ਇਸ ਮਾਮਲੇ ਦੀ ਪਹਿਲਾਂ ਚੋਣ ਕਮਿਸ਼ਨ ਵੱਲੋਂ ਪੜਤਾਲ ਹੋ ਚੁੱਕੀ ਹੈ, ਜਿਸ ਵਿੱਚ ਕੁਝ ਗ਼ਲਤ ਨਹੀਂ ਮਿਲਿਆ। ਉਨ੍ਹਾਂ ਆਖਿਆ ਕਿ ਸ਼ਿਕਾਇਤ ਕਰਨ ਵਾਲਾ ਕੋਈ ਵੀ ਵਿਅਕਤੀ ਵਿਸ਼ੇਸ਼ ਚੋਣ ਕਮਿਸ਼ਨ ਤੋਂ ਉਪਰ ਨਹੀਂ ਹੋ ਸਕਦਾ ਹੈ। ਉਹ ਚੋਣ ਕਮਿਸ਼ਨ ਅਤੇ ਹਲਕੇ ਦੇ ਲੋਕਾਂ ਨੂੰ ਜੁਆਬਦੇਹ ਹਨ, ਕਿਸੇ ਵਿਅਕਤੀ ਵਿਸ਼ੇਸ਼ ਨੂੰ ਨਹੀਂ।

About Author

Punjab Mail USA

Punjab Mail USA

Related Articles

ads

Latest Category Posts

    ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

Read Full Article
    2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

Read Full Article
    ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

Read Full Article
    ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

Read Full Article
    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

Read Full Article
    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

Read Full Article
    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

Read Full Article
    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

Read Full Article
    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

Read Full Article
    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

Read Full Article
    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

Read Full Article
    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

Read Full Article
    ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

Read Full Article