PUNJABMAILUSA.COM

‘ਆਪ’ ਵਿਧਾਇਕ ਸੰਦੋਆ ’ਤੇ ਮਾਈਨਿੰਗ ਮਾਫੀਆ ਨੇ ਕੀਤਾ ਹਮਲਾ

‘ਆਪ’ ਵਿਧਾਇਕ ਸੰਦੋਆ ’ਤੇ ਮਾਈਨਿੰਗ ਮਾਫੀਆ ਨੇ ਕੀਤਾ ਹਮਲਾ

‘ਆਪ’ ਵਿਧਾਇਕ ਸੰਦੋਆ ’ਤੇ ਮਾਈਨਿੰਗ ਮਾਫੀਆ ਨੇ ਕੀਤਾ ਹਮਲਾ
June 21
21:45 2018

ਬੇਈਂਹਾਰਾ, 21 ਜੂਨ (ਪੰਜਾਬ ਮੇਲ)- ਨੂਰਪੁਰ ਬੇਦੀ ਖੇਤਰ ’ਚ ਲੰਬੇ ਸਮੇਂ ਤੋਂ ਚੱਲ ਰਹੀ ਨਾਜਾਇਜ਼ ਮਾਈਨਿੰਗ ਪ੍ਰਤੀ ਪੁਲੀਸ ਤੇ ਪ੍ਰਸ਼ਾਸਨ ਦੀ ਸੁਸਤ ਤੇ ਢਿੱਲੀ ਕਾਰਗੁਜ਼ਾਰੀ ਦਾ ਖਾਮਿਆਜਾ ਅੱਜ ਆਮ ਆਦਮੀ ਪਾਰਟੀ ਦੇ ਹਲਕਾ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਉਦੋਂ ਭੁਗਤਣਾ ਪਿਆ ਜਦੋਂ ਉਹ ਸਤਲੁਜ ਦਰਿਆ ’ਚ ਆਪਣੇ ਸਮਰਥਕਾਂ ਸਹਿਤ ਮਾਈਨਿੰਗ ਗਤੀਵਿਧੀਆਂ ਦਾ ਜਾਇਜ਼ਾ ਲੈਣ ਪਹੁੰਚੇ। ਵਿਧਾਇਕ ’ਤੇ ਮਾਫੀਆ ਵੱਲੋਂ ਲਾਠੀਆਂ ’ਤੇ ਹੋਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ’ਚ ਗੰਭੀਰ ਰੂਪ ’ਚ ਜ਼ਖ਼ਮੀ ਹੋਏ ਵਿਧਾਇਕ ਸੰਦੋਆ ਨੂੰ ਆਨੰਦਪੁਰ ਸਾਹਿਬ ਦੇ ਭਾਈ ਜੀ ਸਿਵਲ ਹਸਪਤਾਲ ਵਿੱਚ ਮੁੱਢਲੇ ਇਲਾਜ ਉਪਰੰਤ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਅੱਜ ਦੁਪਹਿਰ ਸਮੇਂ ਮਾਈਨਿੰਗ ਮਾਫੀਆ ਦੀਆਂ ਗਤੀਵਿਧੀਆਂ ਦਾ ਪਤਾ ਚੱਲਣ ’ਤੇ ਵਿਧਾਇਕ ਸੰਦੋਆ ਆਪਣੇ ਸਮਰਥਕਾਂ ਤੇ ਮੀਡੀਆ ਕਰਮੀਆਂ ਨੂੰ ਨਾਲ ਲੈ ਕੇ ਬੇਈਂਹਾਰਾ ਖੱਡ ’ਚ ਪਹੁੰਚੇ। ਜਦੋਂ ਇਸ ਦੀ ਭਿਣਕ ਖਣਨ ਕਾਰਿੰਦਿਆਂ ਨੂੰ ਲੱਗੀ ਤਾਂ ਉਨ੍ਹਾਂ ਇਸ ਸਬੰਧੀ ਆਪਣੇ ਮਾਲਿਕਾਂ ਨੂੰ ਇਤਲਾਹ ਦਿੱਤੀ ਤੇ ਦਰਜਨ ਭਰ ਵਿਅਕਤੀਆਂ ਨੇ ਵਿਧਾਇਕ ਤੇ ਉਨ੍ਹਾਂ ਦੇ ਸਾਥੀਆਂ ’ਤੇ ਹਮਲਾ ਬੋਲ ਦਿੱਤਾ। ਇਸ ਦੌਰਾਨ, ਵਿਧਾਇਕ ਦੀ ਪੱਗ ਵੀ ਲੱਥ ਗਈ। ਭਾਵੇਂ ਉਨ੍ਹਾਂ ਦੇ ਗੰਨਮੈਨ ਨੇ ਹੌਸਲਾ ਦਿਖਾਉਂਦੇ ਹੋਏ ਹਮਲਾਵਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਹਮਲਾਵਰਾਂ ਨੇ ਇਕੱਲੇ ਗੰਨਮੈਨ ਦੀ ਪੇਸ਼ ਨਾ ਜਾਣ ਦਿੱਤੀ ਤੇ ਮਾਰਕੁੱਟ ਕਰ ਕੇ ਉਸ ਨੂੰ ਵੀ ਜ਼ਖ਼ਮੀ ਕਰ ਦਿੱਤਾ। ਇਸ ਤੋਂ ਇਲਾਵਾ ਹਮਲਾਵਰਾਂ ਨੇ ਵਿਧਾਇਕ ਦੇ ਪੀ.ਏ. ਨੂੰ ਬੁਰੀ ਤਰ੍ਹਾਂ ਕੁੱਟਿਆ। ਕੁਝ ਦਿਨ ਪਹਿਲਾਂ ਸ੍ਰੀ ਸੰਦੋਆ ਵੱਲੋਂ ਸਤਲੁਜ ਦਰਿਆ ’ਚ ਛਾਪਾ ਮਾਰ ਕੇ ਦਰਜਨ ਦੇ ਕਰੀਬ ਜੇ.ਸੀ.ਬੀ. ਮਸ਼ੀਨਾਂ ਤੇ ਟਿੱਪਰਾਂ ਨੂੰ ਕਾਬੂ ਕਰ ਕੇ ਪੁਲੀਸ ਪ੍ਰਸ਼ਾਸਨ ਹਵਾਲੇ ਕੀਤਾ ਸੀ। ਇਸ ਦੌਰਾਨ ਸ੍ਰੀ ਸੰਦੋਆ ਨੇ ਪੁਲੀਸ ’ਤੇ ਢਿੱਲੀ ਕਾਰਗੁਜ਼ਾਰੀ ਦਿਖਾਉਣ ਦਾ ਦੋਸ਼ ਲਾਇਆ ਸੀ। ਹਮਲਾਵਰਾਂ ’ਚੋਂ ਕੁਝ ’ਤੇ ਕਤਲ ਤੇ ਇਰਾਦਾ ਕਤਲ ਸਹਿਤ ਦਰਜਨ-ਦਰਜਨ ਦੇ ਕਰੀਬ ਅਪਰਾਧਿਕ ਮਾਮਲੇ ਦਰਜ ਹਨ। ਵਿਧਾਇਕ ਦੇ ਨਾਲ ਜਾ ਰਹੇ ਰੂਪਨਗਰ, ਆਨੰਦਪੁਰ ਸਾਹਿਬ ਤੇ ਨੰਗਲ ਦੇ ਮੀਡੀਆ ਕਰਮੀਆਂ ਦੀ ਗੱਡੀ ਰੇਤਲੀ ਜ਼ਮੀਨ ’ਚ ਧਸ ਜਾਣ ਕਰ ਕੇ ਕੁਝ ਸਮੇਂ ਬਾਅਦ ਪੁੱਜੀ। ਸੂਚਨਾ ਮਿਲਣ ’ਤੇ ਪਹੁੰਚੀ ਨੂਰਪੁਰ ਬੇਦੀ ਦੀ ਪੁਲੀਸ ਨੇ ਉਨ੍ਹਾਂ ਨੂੰ ਸੁਰੱਖਿਅਤ ਸਤਲੁਜ ਦਰਿਆ ਦੇ ਮਾਈਨਿੰਗ ਖੇਤਰ ’ਚੋਂ ਬਾਹਰ ਭੇਜਿਆ। ਇਸ ਦੌਰਾਨ, ਹਮਲਾਵਰਾਂ ਵੱਲੋਂ ਮੀਡੀਆ ਕਰਮੀਆਂ ਤੋਂ ਫੁਟੇਜ ਨੂੰ ਡਿਲੀਟ ਕਰਨ ਤੇ ਸਮੁੱਚਾ ਰਿਕਾਰਡ ਨਸ਼ਟ ਕਰਨ ਨੂੰ ਲੈ ਕੇ ਕਾਫੀ ਦਬਾਅ ਪਾਇਆ ਗਿਆ। ਇੱਥੋਂ ਤੱਕ ਕੇ ਉਨ੍ਹਾਂ ਨੂੰ ਡਰਾ-ਧਮਕਾ ਕੇ ਕੈਮਰੇ ਖੋਹਣ ਦਾ ਵੀ ਯਤਨ ਕੀਤਾ ਗਿਆ।
ਇਸ ਘਟਨਾ ਸਬੰਧੀ ਪੁਲੀਸ ਥਾਣਾ ਨੂਰਪੁਰ ਬੇਦੀ ਦੇ ਐਸਐਚਓ ਦੇਸਰਾਜ ਨੇ ਦੱਸਿਆ ਕਿ ਇਸ ਘਟਨਾ ਲਈ ਜ਼ਿੰਮੇਵਾਰ ਪੰਜ ਵਿਅਕਤੀਆਂ ’ਚ ਸ਼ਾਮਲ ਅਜਵਿੰਦਰ ਸਿੰਘ, ਮਨਜੀਤ ਸਿੰਘ, ਅਮਰਜੀਤ ਸਿੰਘ, ਕੁਲਵਿੰਦਰ ਸਿੰਘ ਗੋਲਡੀ ਵਾਸੀ ਬੇਈਂਹਾਰਾ ਤੇ ਬਚਿੱਤਰ ਸਿੰਘ ਵਾਸੀ ਭਾਓਵਾਲ ਸਹਿਤ ਦਰਜਨ ਭਰ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਇਰਾਦਾ ਕਤਲ ਸਮੇਤ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਐਸਐਸਪੀ ਰੂਪਨਗਰ ਰਾਜਬਚਨ ਸਿੰਘ ਸੰਧੂ ਨੇ ਕਿਹਾ ਕਿ ਅਜੇ ਤਾਈਂ 3 ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿਛ ਕੀਤੀ ਜਾ ਰਹੀ ਹੈ। ਪੁਲੀਸ ਦੀਆਂ ਟੀਮਾਂ ਵੱਲੋਂ ਫਰਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article