PUNJABMAILUSA.COM

‘ਆਪ’ ਵੱਲੋਂ ਵਿਰੋਧੀ ਧਿਰ ਦੇ ਆਗੂ ਦੀ ਚੋਣ ਲਈ ਜੋੜ-ਤੋੜ ਜਾਰੀ

‘ਆਪ’ ਵੱਲੋਂ ਵਿਰੋਧੀ ਧਿਰ ਦੇ ਆਗੂ ਦੀ ਚੋਣ ਲਈ ਜੋੜ-ਤੋੜ ਜਾਰੀ

‘ਆਪ’ ਵੱਲੋਂ ਵਿਰੋਧੀ ਧਿਰ ਦੇ ਆਗੂ ਦੀ ਚੋਣ ਲਈ ਜੋੜ-ਤੋੜ ਜਾਰੀ
July 17
21:15 2017

ਚੰਡੀਗੜ੍ਹ, 17 ਜੁਲਾਈ (ਪੰਜਾਬ ਮੇਲ)– ਆਮ ਆਦਮੀ ਪਾਰਟੀ ਵੱਲੋਂ ਵਿਰੋਧੀ ਧਿਰ ਦੇ ਆਗੂ ਦੀ ਚੋਣ ਸਬੰਧੀ ਰੇੜਕਾ ਹਾਲੇ ਜਾਰੀ ਹੈ ਤੇ ਆਗੂ ਦੀ ਚੋਣ ਲਈ ਚੰਡੀਗੜ੍ਹ ਵਿੱਚ ਰੱਖੀ ‘ਆਪ’ ਵਿਧਾਇਕ ਦਲ ਦੀ ਮੀਟਿੰਗ ਦੂਜੀ ਵਾਰ ਮੁਲਤਵੀ ਕਰ ਦਿੱਤੀ ਗਈ ਹੈ। ‘ਆਪ’ ਵੱਲੋਂ ਇਸ ਤੋਂ ਪਹਿਲਾਂ ਵੀ ਵਿਧਾਇਕ ਦਲ ਦੀ ਦਿੱਲੀ ਵਿੱਚ ਮੀਟਿੰਗ ਰੱਖੀ ਗਈ ਸੀ। ਐਚ.ਐਸ. ਫੂਲਕਾ ਵੱਲੋਂ ਅਸਤੀਫ਼ਾ ਦਿੱਤੇ ਜਾਣ ਨਾਲ ਇਹ ਅਹੁਦਾ ਖਾਲੀ ਹੋ ਗਿਆ ਸੀ।
ਇਸ ਸਬੰਧੀ ਅਗਲੀ ਮੀਟਿੰਗ ਦਿੱਲੀ ਵਿੱਚ 20 ਜੁਲਾਈ ਨੂੰ ਹੋਣੀ ਹੈ ਤੇ ਉਦੋਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਹਰ ਵਿਧਾਇਕ ਨਾਲ ਵੱਖਰੇ ਤੌਰ ’ਤੇ ਗੱਲਬਾਤ ਕਰਨਗੇ। ਵਿਰੋਧੀ ਧਿਰ ਦੇ ਆਗੂ ਦੀ ਚੋਣ ਦਾ ਫ਼ੈਸਲਾ ਵੀ 20 ਜੁਲਾਈ ਦੀ ਮੀਟਿੰਗ ਤੋਂ ਬਾਅਦ ਹੀ ਲਏ ਜਾਣ ਦੀ ਸੰਭਾਵਨਾ ਹੈ। ਸ੍ਰੀ ਫੂਲਕਾ ਨੇ ਅਸਤੀਫ਼ਾ ਦੇਣ ਤੋਂ ਪਹਿਲਾਂ ਅਗਲੇ ਆਗੂ ਲਈ ਵਿਧਾਇਕ ਸੁਖਪਾਲ ਖਹਿਰਾ, ਕੰਵਰ ਸੰਧੂ ਅਤੇ ਅਮਨ ਅਰੋੜਾ ਦੇ ਨਾਂ ਦੀ ਸਿਫ਼ਾਰਸ਼ ਕੀਤੀ ਸੀ। ਇਨ੍ਹਾਂ ਨਾਵਾਂ ਵਿੱਚ ਮਾਨਸਾ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਅਤੇ ਤਲਵੰਡੀ ਸਾਬੋ ਦੀ ਵਿਧਾਇਕਾ ਬਲਜਿੰਦਰ ਕੌਰ ਦਾ ਨਾਂ ਵੀ ਜੁੜ ਗਿਆ ਹੈ। ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ ਦੇ ਨਾਂ ਦੀ ਵੀ ਚਰਚਾ ਚੱਲ ਰਹੀ ਹੈ। ਪਾਰਟੀ ਵੱਲੋਂ ਦੋ ਦਿਨ ਪਹਿਲਾਂ ਐਲਾਨੇ ਜਥੇਬੰਦਕ ਢਾਂਚੇ ਵਿਚਲੇ ਨਾਵਾਂ ਨੂੰ ਦੇਖ ਕੇ ਲੱਗ ਰਿਹਾ ਹੈ ਕਿ ਅਗਲੇ ਆਗੂ ਦੀ ਚੋਣ ਵੇਲੇ ਸੂਬਾਈ ਪ੍ਰਧਾਨ ਭਗਵੰਤ ਮਾਨ ਦੀ ਸਲਾਹ ਕਾਫ਼ੀ ਅਹਿਮ ਹੋਵੇਗੀ।
ਪਾਰਟੀ ਦੇ ਵਿਧਾਇਕਾਂ ਨੇ ਦੇਸ਼ ਦੇ ਰਾਸ਼ਟਰਪਤੀ ਦੀ ਚੋਣ ਲਈ ਚੰਡੀਗੜ੍ਹ ਵਿੱਚ ਵੋਟਾਂ ਪਾਈਆਂ। ਸਿਰਫ਼ ਤਿੰਨ ਵਿਧਾਇਕਾਂ ਨੂੰ ਛੱਡ ਕੇ ਬਾਕੀਆਂ ਨੇ ਆਪਣੇ ਸੰਵਿਧਾਨਕ ਹੱਕ ਦੀ ਵਰਤੋਂ ਕੀਤੀ। ਵਿਧਾਇਕ ਫੂਲਕਾ ਰਾਸ਼ਟਰਪਤੀ ਦੇ ਚੋਣ ਅਮਲ ਤੋਂ ਦੂਰ ਰਹੇ ਹਨ ਅਤੇ ਦਿੱਲੀ ਤੋਂ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਜ਼ਮੀਰ ਨੇ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਕਾਂਗਰਸ ਦੀ ਉਮੀਦਵਾਰ ਮੀਰਾ ਕੁਮਾਰ ਨੂੰ ਵੋਟ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ। ਐਨਡੀਏ ਦੇ ਉਮੀਦਵਾਰ ਰਾਮ ਨਾਥ ਕੋਵਿੰਦ ਨੂੰ ਉਨ੍ਹਾਂ ਦੀ ਪਾਰਟੀ ਵੋਟ ਦੇਣ ਦੇ ਹੱਕ ਵਿੱਚ ਨਹੀਂ ਸੀ।

About Author

Punjab Mail USA

Punjab Mail USA

Related Articles

ads

    ਮੁੱਖ ਮੰਤਰੀ  ਕੈਪਟਨ ਅਮਰਿੰਦਰ ਸਿੰਘ ਦੀ ਮਾਤਾ ਮਹਿੰਦਰ ਕੌਰ ਦਾ ਦੇਹਾਂਤ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਾਤਾ ਮਹਿੰਦਰ ਕੌਰ ਦਾ ਦੇਹਾਂਤ

Read Full Article
    ਇਰਾਕ ਦੇ ਵਿਦੇਸ਼ ਮੰਤਰੀ ਇਬਰਾਹਿਮ ਅਲ-ਜਾਫ਼ਰੀ ਨੇ ਕਿਹਾ; ਅਗਵਾ ਭਾਰਤੀਆਂ ਸਬੰਧੀ ਕੋਈ ਠੋਸ ਸਬੂਤ ਨਹੀਂ

ਇਰਾਕ ਦੇ ਵਿਦੇਸ਼ ਮੰਤਰੀ ਇਬਰਾਹਿਮ ਅਲ-ਜਾਫ਼ਰੀ ਨੇ ਕਿਹਾ; ਅਗਵਾ ਭਾਰਤੀਆਂ ਸਬੰਧੀ ਕੋਈ ਠੋਸ ਸਬੂਤ ਨਹੀਂ

Read Full Article
    ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਵੜੇ ਨੌਂ ਜਣਿਆਂ ਦੀ ਮੌਤ

ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਵੜੇ ਨੌਂ ਜਣਿਆਂ ਦੀ ਮੌਤ

Read Full Article
    ਨਿਠਾਰੀ ਕਾਂਡ – ਮਨਿੰਦਰ ਪੰਧੇਰ ਤੇ ਸੁਰਿੰਦਰ ਕੋਹਲੀ ਨੂੰ ਫਾਂਸੀ ਦੀ ਸਜ਼ਾ

ਨਿਠਾਰੀ ਕਾਂਡ – ਮਨਿੰਦਰ ਪੰਧੇਰ ਤੇ ਸੁਰਿੰਦਰ ਕੋਹਲੀ ਨੂੰ ਫਾਂਸੀ ਦੀ ਸਜ਼ਾ

Read Full Article
    ਇਰਾਕ ਵਲੋਂ ਅਮਰੀਕੀ ਕੈਦੀਆਂ  ਨੂੰ ਰਿਹਾਅ ਕਰਨ ਦੀ ਮੰਗ ਖਾਰਜ

ਇਰਾਕ ਵਲੋਂ ਅਮਰੀਕੀ ਕੈਦੀਆਂ ਨੂੰ ਰਿਹਾਅ ਕਰਨ ਦੀ ਮੰਗ ਖਾਰਜ

Read Full Article
    ਫਰਜ਼ੀ ਢੰਗ ਨਾਲ ਗਰੀਨ ਕਾਰਡ ਹਾਸਲ ਕਰਾਉਣ ਲਈ ਭਾਰਤੀ ਦਾ ਪਾਕਿਸਤਾਨੀ ਨਾਲ ਕਰਵਾਇਆ ਵਿਆਹ

ਫਰਜ਼ੀ ਢੰਗ ਨਾਲ ਗਰੀਨ ਕਾਰਡ ਹਾਸਲ ਕਰਾਉਣ ਲਈ ਭਾਰਤੀ ਦਾ ਪਾਕਿਸਤਾਨੀ ਨਾਲ ਕਰਵਾਇਆ ਵਿਆਹ

Read Full Article
    ਇਰਾਨ ਤੇ ਉੱਤਰੀ ਕੋਰੀਆ ਖ਼ਿਲਾਫ਼ ਨਵੀਆਂ ਪਾਬੰਦੀਆਂ ਦੀ ਤਿਆਰੀ ਕਰ ਰਿਹਾ ਅਮਰੀਕੀ

ਇਰਾਨ ਤੇ ਉੱਤਰੀ ਕੋਰੀਆ ਖ਼ਿਲਾਫ਼ ਨਵੀਆਂ ਪਾਬੰਦੀਆਂ ਦੀ ਤਿਆਰੀ ਕਰ ਰਿਹਾ ਅਮਰੀਕੀ

Read Full Article
    ਲਾਹੌਰ ਵਿੱਚ ਬੰਬ ਧਮਾਕਾ; 26 ਮੌਤਾਂ 58 ਤੋਂ ਵੱਧ ਫੱਟੜ

ਲਾਹੌਰ ਵਿੱਚ ਬੰਬ ਧਮਾਕਾ; 26 ਮੌਤਾਂ 58 ਤੋਂ ਵੱਧ ਫੱਟੜ

Read Full Article
    ਭਾਰਤੀ ਮਹਿਲਾ ਕ੍ਰਿਕਟ ਦਾ ਭਵਿੱਖ ਚਿੱਟੇ ਦਿਨ ਵਾਂਗ ਉਜਵਲ : ਮਿਤਾਲੀ

ਭਾਰਤੀ ਮਹਿਲਾ ਕ੍ਰਿਕਟ ਦਾ ਭਵਿੱਖ ਚਿੱਟੇ ਦਿਨ ਵਾਂਗ ਉਜਵਲ : ਮਿਤਾਲੀ

Read Full Article
    ਮੈਕਸਿਕੋ ‘ਚ ਅਲੱਗ-ਅਲੱਗ ਘਟਨਾਵਾਂ ਵਿਚ ਪੰਜ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਮੈਕਸਿਕੋ ‘ਚ ਅਲੱਗ-ਅਲੱਗ ਘਟਨਾਵਾਂ ਵਿਚ ਪੰਜ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article

Latest Posts

    ਮੁੱਖ ਮੰਤਰੀ  ਕੈਪਟਨ ਅਮਰਿੰਦਰ ਸਿੰਘ ਦੀ ਮਾਤਾ ਮਹਿੰਦਰ ਕੌਰ ਦਾ ਦੇਹਾਂਤ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਾਤਾ ਮਹਿੰਦਰ ਕੌਰ ਦਾ ਦੇਹਾਂਤ

Read Full Article