PUNJABMAILUSA.COM

‘ਆਪ’ ਵੱਲੋਂ 31 ਨੁਕਾਤੀ ਕਿਸਾਨ ਮੈਨੀਫੈਸਟੋ ਜਾਰੀ

‘ਆਪ’ ਵੱਲੋਂ 31 ਨੁਕਾਤੀ ਕਿਸਾਨ ਮੈਨੀਫੈਸਟੋ ਜਾਰੀ

‘ਆਪ’ ਵੱਲੋਂ 31 ਨੁਕਾਤੀ ਕਿਸਾਨ ਮੈਨੀਫੈਸਟੋ ਜਾਰੀ
September 11
21:18 2016

kisan
ਬਾਘਾ ਪੁਰਾਣਾ (ਮੋਗਾ), 11 ਸਤੰਬਰ (ਪੰਜਾਬ ਮੇਲ)- ਦਾਣਾ ਮੰਡੀ ਬਾਘਾ ਪੁਰਾਣਾ ਵਿਖੇ ਇਕੱਠ ਪੱਖੋਂ ਨਵਾਂ ਇਤਿਹਾਸ ਸਿਰਜਦਿਆਂ ਆਮ ਆਦਮੀ ਪਾਰਟੀ ਵੱਲੋਂ ‘ਸਾਡਾ ਖੁਆਬ ਨਵਾਂ ਪੰਜਾਬ’ ਦੇ ਨਾਅਰੇ ਹੇਠ ਕੀਤੀ ਵਿਸ਼ਾਲ ਰੈਲੀ ਦੌਰਾਨ 31 ਨੁਕਾਤੀ ਕਿਸਾਨ ਚੋਣ ਮੈਨੀਫੈਸਟੋ ਜਾਰੀ ਕਰਨ ਉਪਰੰਤ ਸੰਬੋਧਨ ਕਰਦਿਆਂ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਕਿਹਾ ਕਿ ਪੰਜਾਬ ‘ਚ ਕਿਸਾਨਾਂ ਦੀਆਂ ਹੋ ਰਹੀਆਂ ਖੁਦਕੁਸ਼ੀਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਚਿੰਤਤ ਹੈ ਕਿਉਂਕਿ ਪੰਜਾਬ ਦੀ ਖੁਸ਼ਹਾਲੀ ਕਿਸਾਨੀ ‘ਤੇ ਨਿਰਭਰ ਹੈ | ਉਨ੍ਹਾਂ ਕਿਹਾ ਕਿ ਜੋ ਅੱਜ ਕਿਸਾਨ ਚੋਣ ਮੈਨੀਫੈਸਟੋ ਜਾਰੀ ਕੀਤਾ ਗਿਆ ਹੈ ਇਹ ‘ਬੋਲਦਾ ਪੰਜਾਬ’ ਡਾਇਲਾਗ ਪ੍ਰੋਗਰਾਮ ਤਹਿਤ ਕੰਵਰ ਸੰਧੂ ਦੀ ਟੀਮ ਵੱਲੋਂ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿਚ ਰੱਖ ਕੇ ਤਿਆਰ ਕੀਤਾ ਹੈ | ਇਸ ਲਈ ਉਨ੍ਹਾਂ ਦਾ ਚੋਣ ਮੈਨੀਫੈਸਟੋ ਕੋਈ ਚੋਣ ਜੁਮਲਾ ਨਹੀਂ ਹੋਵੇਗਾ ਬਲਕਿ ਹਕੀਕਤ ਦੇ ਬਿਲਕੁਲ ਨੇੜੇ ਹੋਵੇਗਾ | ਉਨ੍ਹਾਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਸੱਤ੍ਹਾ ਵਿਚ ਆਉਂਦੀ ਹੈ ਤਾਂ ਪਹਿਲਾਂ ਛੋਟੇ ਕਿਸਾਨਾਂ ਦੇ ਕਰਜ਼ਿਆਂ ‘ਤੇ ਪੂਰੀ ਤਰ੍ਹਾਂ ਲੀਕ ਫੇਰੀ ਜਾਵੇਗੀ ਅਤੇ ਫਿਰ ਵੱਡੇ ਕਿਸਾਨਾਂ ਨੂੰ ਕਰਜ਼ਿਆਂ ਤੋਂ ਮੁਕਤ ਕਰ ਦਿੱਤਾ ਜਾਵੇਗਾ ਅਤੇ ਇਹ ਸਾਰਾ ਕੰਮ ਦਸੰਬਰ 2018 ਤੱਕ ਮੁਕੰਮਲ ਕਰ ਲਿਆ ਜਾਵੇਗਾ | ਕਿਸਾਨਾਂ ਦੇ ਨਾਲ ਮਜ਼ਦੂਰਾਂ ਦੇ ਕਰਜ਼ੇ ਵੀ ਮੁਆਫ਼ ਕੀਤੇ ਜਾਣਗੇ ਅਤੇ ਸਾਡੀ ਸਰਕਾਰ ਆਉਣ ‘ਤੇ ਕੁਦਰਤੀ ਆਫਤਾਂ ਦੌਰਾਨ ਜੇਕਰ ਕਿਸਾਨਾਂ ਦੀ ਫਸਲ ਬਰਬਾਦ ਹੁੰਦੀ ਹੈ ਤਾਂ ਦਿੱਲੀ ਵਾਂਗ ਪੰਜਾਬ ਦੇ ਕਿਸਾਨਾ ਨੂੰ 20 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦੀ ਕਿਸਾਨੀ ਨੂੰ ਮੁੜ ਪੈਰਾਸਿਰ ਖੜ੍ਹਾ ਕਰਨ ਲਈ ਸਵਾਮੀਨਾਥਨ ਕਮੇਟੀ ਦੀ ਰਿਪੋਰਟ ਦਸੰਬਰ 2020 ਤੱਕ ਪੂਰੀ ਤਰ੍ਹਾਂ ਲਾਗੂ ਕਰ ਦਿੱਤੀ ਜਾਵੇਗੀ | ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਆਤਮ ਹੱਤਿਆਵਾਂ ਕਰਨ ਲਈ ਮਜ਼ਬੂਰ ਕਰਨ ਵਾਲੇ ਮੰਤਰੀਆਂ ਨੂੰ ਉਹ ਕਿਸੇ ਵੀ ਕੀਮਤ ‘ਤੇ ਨਹੀਂ ਬਖਣਗੇ ਅਤੇ ਸਮਾਂਬੱਧ ਜਾਂਚ ਕਰਵਾ ਕੇ ਦੋਸ਼ੀ ਪਾਏ ਜਾਣ ‘ਤੇ ਜੇਲ੍ਹਾਂ ਵਿਚ ਡੱਕ ਦਿੱਤਾ ਜਾਵੇਗਾ ਅਤੇ ਇਨ੍ਹਾਂ ਦੀਆਂ ਜਾਇਦਾਦਾਂ ਨੂੰ ਜਬਤ ਕਰਕੇ ਇਨ੍ਹਾਂ ਵਿਚ ਵਧੀਆ ਸਕੂਲ ਅਤੇ ਹਸਪਤਾਲ ਖੋਲ੍ਹੇ ਦਿੱਤੇ ਜਾਣਗੇ | ਕੇਜਰੀਵਾਲ ਨੇ ਇਹ ਵੀ ਕਿਹਾ ਕਿ ਸਰ ਛੋਟੂ ਰਾਮ ਐਕਟ ਨੂੰ ਮੁੜ ਲਾਗੂ ਕਰਕੇ ਵਿਆਜ ਨੂੰ ਮੂਲ ਤੋਂ ਵੱਧ ਨਹੀਂ ਹੋਣ ਦਿੱਤਾ ਜਾਵੇਗਾ | ਕਿਸਾਨਾਂ ਦੀ ਫਸਲ ਮੰਡੀ ਵਿਚ ਪਹੁੰਚਣ ‘ਤੇ 24 ਘੰਟਿਆਂ ‘ਚ ਖਰੀਦ ਕਰਕੇ 72 ਘੰਟਿਆਂ ਵਿਚ ਅਦਾਇਗੀ ਯਕੀਨੀ ਬਣਾਈ ਜਾਵੇਗੀ | ਕਿਸਾਨਾਂ ਨੂੰ 12 ਘੰਟੇ ਨਿਰਵਿਘਨ ਬਿਜਲੀ ਦੀ ਮੁਫ਼ਤ ਸਪਲਾਈ ਦਿੱਤੀ ਜਾਵੇਗੀ | ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਧੀਆਂ ਦੇ ਵਿਆਹ ਸਮੇਂ ਸਰਕਾਰ ਵੱਲੋਂ 51 ਹਜ਼ਾਰ ਰੁਪਏ ਅਤੇ ਧੀ ਦੇ ਜਨਮ ਮੌਕੇ 21 ਹਜ਼ਾਰ ਰੁਪਏ ਦੀ ਰਾਸ਼ੀ ਸ਼ਗਨ ਵਜੋਂ ਦਿੱਤੀ ਜਾਵੇਗੀ ਅਤੇ 5 ਲੱਖ ਰੁਪਏ ਤੱਕ ਕਿਸਾਨਾਂ ਅਤੇ ਮਜ਼ਦੂਰਾਂ ਦਾ ਇਲਾਜ ਨਿੱਜੀ ਅਤੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕੀਤਾ ਜਾਵੇਗਾ | ਕੇਜਰੀਵਾਲ ਨੇ ਅਹਿਮ ਗੱਲ ਕਰਦਿਆਂ ਕਿਹਾ ਕਿ ਸਤਲੁਜ ਯਮੁਨਾ ਲਿੰਕ ਨਹਿਰ ਵਿਚ ਜਿਨ੍ਹਾਂ ਕਿਸਾਨਾਂ ਦੀ ਜ਼ਮੀਨ ਆਈ ਹੈ ਉਨ੍ਹਾਂ ਕਿਸਾਨਾਂ ਨੂੰ ਜ਼ਮੀਨ ਵਾਪਸ ਕਰਕੇ ਰਜਿਸਟਰੀ ਉਨ੍ਹਾਂ ਦੇ ਨਾਂਅ ਕਰ ਦਿੱਤੀ ਜਾਵੇਗੀ | ਉਨ੍ਹਾਂ ਇਸ ਮੌਕੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਹਰ ਹਾਲਤ ‘ਚ ਰਾਖੀ ਕੀਤੀ ਜਾਵੇਗੀ | ਕਿਸਾਨਾਂ ਨੂੰ ਸਹਾਇਕ ਧੰਦੇ ਵਜੋਂ ਡੇਅਰੀ ਫਾਰਮ ਵਰਗੀਆਂ ਸਕੀਮਾਂ ਨੂੰ ਉਤਸ਼ਾਹਤ ਕਰਕੇ 25000 ਨਵੇਂ ਡੇਅਰੀਫਾਰਮ ਖੋਲ੍ਹੇ ਜਾਣਗੇ ਅਤੇ ਇਨ੍ਹਾਂ ਫਾਰਮਾਂ ਲਈ ਵਿਆਜ ਮੁਕਤ ਕਰਜ਼ੇ ਅਤੇ ਸਸਤੀ ਬਿਜਲੀ ਵਰਗੀਆਂ ਸਕੀਮਾਂ ਦਿੱਤੀਆਂ ਜਾਣਗੀਆਂ | ਇਸ ਤੋਂ ਇਲਾਵਾ ਦੁੱਧ ਦੇ ਮੁੱਲ ਨੂੰ ਨਿਰਧਾਰਤ ਕਰਨ ਲਈ ਇਕ ਬੋਰਡ ਦਾ ਗਠਨ ਵੀ ਕੀਤਾ ਜਾਵੇਗਾ ਅਤੇ ਬੇਜ਼ਮੀਨੇ ਮਜ਼ਦੂਰਾਂ ਨੂੰ ਆਪਣਾ ਕੰਮਕਾਜ ਸ਼ੁਰੂ ਕਰਨ ਲਈ ਦੋ ਲੱਖ ਰੁਪਏ ਦਾ ਬਿਨਾਂ ਸ਼ਰਤ ਕਰਜ਼ਾ ਦਿੱਤਾ ਜਾਵੇਗਾ | ਕਿਸਾਨਾਂ ਅਤੇ ਮਜ਼ਦੂਰਾਂ ਦੇ ਬੱਚਿਆਂ ਲਈ ਪੜ੍ਹਾਈ ਵਾਸਤੇ 10 ਲੱਖ ਰੁਪਏ ਤੱਕ ਦਾ ਬਿਨਾਂ ਸ਼ਰਤ ਸਿੱਖਿਆ ਕਰਜ਼ਾ ਦਿੱਤਾ ਜਾਵੇਗਾ | ਕਿਸਾਨ ਚੋਣ ਮੈਨੀਫੈਸਟੋ ਵਿਚ ਇਹ ਕਿਹਾ ਗਿਆ ਹੈ ਕਿ ਜੋ ਲੋਕ ਨਕਲੀ ਕੀੜੇਮਾਰ ਦਵਾਈਆਂ ਅਤੇ ਨਕਲੀ ਦੁੱਧ ਦਾ ਕਾਰੋਬਾਰ ਕਰਦੇ ਹਨ ਨੂੰ ਉਮਰ ਕੈਦ ਦੀ ਸਜ਼ਾ ਦੇ ਨਾਲ-ਨਾਲ ਜਾਇਜਾਦ ਵੀ ਜਬਤ ਕੀਤੀ ਜਾਵੇਗੀ | ਇਸ ਤੋਂ ਇਲਾਵਾ ਪਿਛਲੇ 10 ਵਰਿ੍ਹਆਂ ਦੌਰਾਨ ਜੋ ਕਿਸਾਨ ਖੁਦਕੁਸ਼ੀਆਂ ਕਰ ਗਏ ਹਨ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦੀ ਰਾਸ਼ੀ ਅਤੇ ਯੋਗ ਪਰਿਵਾਰਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇਗੀ |
ਕੇਜਰੀਵਾਲ ਨੇ ਲੋਕਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਾਦਲਾਂ ਦੇ ਪਾਪ ਦਾ ਘੜਾ ਭਰ ਗਿਆ ਹੈ ਅਤੇ ਪੰਜਾਬ ਵਿਚ ਹੁਣ ਕਰਾਂਤੀ ਆ ਰਹੀ ਹੈ ਅਤੇ ਅੱਜ ਦਾ ਵਿਸ਼ਾਲ ਇਕੱਠ ਇਸ ਕ੍ਰਾਂਤੀ ਦਾ ਗਵਾਹ ਹੈ | ਉਨ੍ਹਾਂ ਕਿਹਾ ਕਿ ਜੇ ਪੰਜਾਬ ਬਦਲੇਗਾ ਤਾਂ ਪੂਰਾ ਭਾਰਤ ਬਦਲੇਗਾ | ਉਨ੍ਹਾਂ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਵਰ੍ਹਦਿਆਂ ਕਿਹਾ ਕਿ ਉਹ ਨੀਵੇਂ ਪੱਧਰ ਦੀ ਸਿਆਸਤ ‘ਤੇ ਉੱਤਰ ਆਏ ਹਨ ਅਤੇ ਉਨ੍ਹਾਂ ਵੱਲੋਂ ‘ਆਪ’ ਵਿਰੁੱਧ 63 ਜਾਅਲੀ ਸੀ.ਡੀ. ਤਿਆਰ ਕਰਵਾਈਆਂ ਗਈਆਂ ਹਨ ਅਤੇ ਹਰ ਰੋਜ ਦੋ ਸੀ. ਡੀ. ਜਾਰੀ ਕੀਤੀਆਂ ਜਾਣਗੀਆਂ ਇਸ ਲਈ ਪੰਜਾਬ ਦੇ ਲੋਕ ਅਕਾਲੀਆਂ ਦੀ ਇਸ ਚਾਲ ਵਿਚ ਨਾ ਆਉਣ | ਉਨ੍ਹਾਂ ਇਸ ਮੌਕੇ ਭਾਵੁਕ ਹੁੰਦਿਆਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਦੇ ਮੰਤਰੀ ਸੱਤ੍ਹਾ ਨੂੰ ਹਥਿਆਉਣ ਲਈ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ | ਉਨ੍ਹਾਂ ਕਿਹਾ ਕਿ ਉਹ ਭਿ੍ਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰਨਗੇ ਅਤੇ ਉਨ੍ਹਾਂ ਨੇ ਆਪਣੇ ਦਿੱਲੀ ਸਰਕਾਰ ਦੇ ਤਿੰਨ ਮੰਤਰੀਆਂ ਨੂੰ ਦੋਸ਼ ਸਾਬਤ ਹੋਣ ‘ਤੇ ਬਾਹਰ ਦਾ ਰਸਤਾ ਵਿਖਾ ਦਿੱਤਾ ਹੈ ਜਦੋਂ ਕਿ ਅਕਾਲੀ ਭਾਜਪਾ ਸਰਕਾਰ ਵੱਲੋਂ ਆਪਣੇ ਕਈ ਮੰਤਰੀਆਂ ਨੂੰ ਦੋਸ਼ ਸਾਬਤ ਹੋਣ ਦੇ ਨਾਲ-ਨਾਲ ਸਜ਼ਾ ਹੋਣ ਦੇ ਬਾਵਜੂਦ ਅਹੁਦਿਆਂ ‘ਤੇ ਬਿਰਾਜਮਾਨ ਕੀਤਾ ਹੋਇਆ ਹੈ | ਉਨ੍ਹਾਂ ਬਿਕਰਮ ਸਿੰਘ ਮਜੀਠੀਆ ‘ਤੇ ਵਰ੍ਹਦਿਆਂ ਕਿਹਾ ਕਿ ਉਹ ਨਸ਼ੇ ਦਾ ਸੌਦਾਗਰ ਹੈ ਅਤੇ ਉਹ ਮਜੀਠੀਆ ਨੂੰ ਚੁਣੌਤੀ ਦਿੰਦੇ ਹਨ ਕਿ ਜਾਂ ਤਾਂ ਉਹ ਰਹਿੰਦੇ ਚਾਰ ਮਹੀਨਿਆਂ ਵਿਚ ਉਨ੍ਹਾਂ ਨੂੰ ਅੰਦਰ ਕਰ ਦੇਵੇ ਨਹੀਂ ਤਾਂ ਉਹ ‘ਆਪ’ ਦੀ ਸਰਕਾਰ ਆਉਣ ‘ਤੇ ਉਸ ਨੂੰ ਜੇਲ੍ਹ ਵਿਚ ਡੱਕ ਦੇਣਗੇ | ਉਨ੍ਹਾਂ ਇਸ ਮੌਕੇ ਲੋਕਾਂ ਤੋਂ ਹੱਥ ਖੜ੍ਹੇ ਕਰਵਾ ਕੇ ਮਜੀਠੀਆ ਵਿਰੁੱਧ ਫਤਵਾ ਵੀ ਲਿਆ | ਕੇਜਰੀਵਾਲ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਨਟ ਅਮਰਿੰਦਰ ਸਿੰਘ ‘ਤੇ ਵਰ੍ਹਦਿਆਂ ਕਿਹਾ ਕਿ ਉਹ ਬਾਦਲਾਂ ਨਾਲ ਰਲਿਆ ਹੋਇਆ ਹੈ ਅਤੇ ਉਨ੍ਹਾਂ ਦੀ ਹਰ ਗੱਲ ਦੀ ਵਕਾਲਤ ਕਰ ਰਿਹਾ ਹੈ ਅਤੇ ਇਹ ਦੋਵੇਂ ਪਾਰਟੀਆਂ ਇਕੋ ਥੈਲੀ ਦੇ ਚੱਟੇ ਵੱਟੇ ਹਨ ਅਤੇ ਇਕ ਦੂਸਰੇ ਨਾਲ ਰਲਮਿਲ ਕੇ ਸਿਆਸਤ ਕਰ ਰਹੀਆਂ ਹਨ |
ਉਹ ਕਿਹੜਾ ਵਿਕਾਸ ਜੋ ਲੋਕਾਂ ਨੂੰ ਨਜ਼ਰ ਨਹੀਂ ਆ ਰਿਹਾ-ਭਗਵੰਤ ਮਾਨ
ਲੋਕ ਸਭਾ ਮੈਂਬਰ ਅਤੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਭਗਵੰਤ ਮਾਨ ਨੇ ਕਿਹਾ ਕਿ ਅੱਜ ਬਾਘਾ ਪੁਰਾਣਾ ਦੀ ਧਰਤੀ ‘ਤੇ ਸੂਬੇ ਦੇ ਲੋਕ ਲੱਖਾਂ ਦੀ ਤਾਦਾਦ ਵਿਚ ਪਹੁੰਚ ਕੇ ਕਿਸਾਨਾਂ ਦਾ ਦਰਦ ਘਟਾਉਣ ਆਏ ਹਨ | ਉਨ੍ਹਾਂ ਕਿਹਾ ਕਿ ਮੇਰੇ ਅਤੇ ਪਾਰਟੀ ਸਪਰੀਮੋ ਅਰਵਿੰਦ ਕੇਜਰੀਵਾਲ ਦੇ ਜੋ ਸੱਤ੍ਹਾਧਾਰੀ ਪਾਰਟੀ ਵੱਲੋਂ ਪੁਤਲੇ ਫੂਕੇ ਜਾ ਰਹੇ ਹਨ ਇਹ ਨਿਰਾ ਸਿਆਸਤ ਤੋਂ ਪ੍ਰੇਰਿਤ ਹਨ | ਉਨ੍ਹਾਂ ਅਕਾਲੀ ਸਰਕਾਰ ਵੱਲੋਂ ਵਿਕਾਸ ਵਿਖਾਉਣ ਲਈ ਪਿੰਡਾਂ ਵਿਚ ਭੇਜੀਆਂ ਜਾ ਰਹੀਆਂ ਪ੍ਰਚਾਰ ਵੈਨਾ ‘ਤੇ ਤਨਜ ਕਸਦਿਆਂ ਕਿਹਾ ਕਿ ਉਹ ਕਿਹੜਾ ਵਿਕਾਸ ਹੈ ਜੋ ਸਾਢੇ 9 ਸਾਲਾਂ ਵਿਚ ਹੋਣ ਦੇ ਬਾਵਜੂਦ ਵੀ ਪੰਜਾਬ ਦੇ ਲੋਕਾਂ ਨੂੰ ਨਜ਼ਰ ਨਹੀਂ ਆ ਰਿਹਾ ਹੈ | ਉਨ੍ਹਾਂ ਕਾਂਗਰਸ ਪਾਰਟੀ ‘ਤੇ ਵਰ੍ਹਦਿਆਂ ਕਿਹਾ ਕਿ ਇਹ ਪਾਰਟੀ ਤਾਂ ਵੈਂਟੀਲੇਟਰ ‘ਤੇ ਪਈ ਹੈ ਜੋ ਚਾਰ ਮਹੀਨਿਆਂ ਨੂੰ ਸਾਹ ਛੱਡ ਜਾਵੇਗੀ |
ਪੰਜਾਬ ਸਰਕਾਰ ਨੇ ਕਿਸਾਨਾਂ ਤੇ ਆਮ ਲੋਕਾਂ ਨੂੰ ਮੰਗਤਾ ਬਣਾਇਆ- ਕੰਵਰ ਸੰਧੂ, ਖਹਿਰਾ
ਰੈਲੀ ਨੂੰ ਸੰਬੋਧਨ ਕਰਦਿਆਂ ਕੰਵਰ ਸੰਧੂ ਅਤੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਅਰਵਿੰਦਰ ਕੇਜਰੀਵਾਲ ਪੰਜਾਬ ਦਾ ਸੁਨਹਿਰੀ ਭਵਿੱਖ ਬਨਾਉਣ ਲਈ ਪੰਜਾਬ ਆਏ ਹਨ ਕਿਉਂਕਿ ਅਕਾਲੀ ਭਾਜਪਾ ਸਰਕਾਰ ਨੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਮੰਗਤਾ ਬਣਾ ਕੇ ਰੱਖ ਦਿੱਤਾ ਹੈ | 70 ਫੀਸਦੀ ਮੈਂਬਰ ਪਾਰਲੀਮੈਂਟ ਪਿੰਡਾਂ ਵਿਚੋਂ ਲੋਕੀ ਚੁਣ ਕੇ ਭੇਜਦੇ ਹਨ ਪਰ ਸੰਸਦ ਵਿਚ ਜਾ ਕੇ ਉਹ ਹਮੇਸ਼ਾ ਸਰਮਾਏਦਾਰਾਂ ਦੀ ਬੋਲੀ ਬੋਲਦੇ ਹਨ ਜਦੋਂ ਕਿ ਉਨ੍ਹਾਂ ਨੂੰ ਵੋਟਾਂ ਪਾਉਣ ਵਾਲੇ ਕਿਸਾਨਾਂ ਨੂੰ ਹਮੇਸ਼ਾ ਅੱਖੋਂ ਪਰੋਖੇ ਕਰ ਦਿੱਤਾ ਜਾਂਦਾ ਹੈ | ਜਦੋਂ ਕਿ ‘ਆਪ’ ਦੇ ਲੋਕ ਸਭਾ ਮੈਂਬਰ ਭਗਵੰਤ ਮਾਨ ਅਤੇ ਪ੍ਰੋਫੈਸਰ ਸਾਧੂ ਸਿੰਘ ਨੇ ਹਮੇਸ਼ਾ ਸੰਸਦ ਵਿਚ ਕਿਸਾਨਾਂ ਅਤੇ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਹੈ | ਕੰਵਰ ਸੰਧੂ ਨੇ ਕਿਹਾ ਕਿ ਜਿਹੜਾ ਅੱਜ ਕਿਸਾਨ ਚੋਣ ਮੈਨੀਫੈਸਟੋ ਜਾਰੀ ਕੀਤਾ ਗਿਆ ਹੈ ਇਹ ਅਸੀਂ ਬੜੀ ਮਿਹਨਤ ਨਾਲ ਤਿਆਰ ਕੀਤਾ ਹੈ ਅਤੇ ਅਸੀਂ ਉਮੀਦ ਕਰਦੇ ਹਾਂ ਕਿ ਇਹ ਚੋਣ ਮੈਨੀਫੈਸਟੋ ਪੰਜਾਬ ਦੀ ਕਿਸਾਨੀ ਲਈ ਵਰਦਾਨ ਸਾਬਤ ਹੋਵੇਗਾ |
ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੋਫੈਸਰ ਸਾਧੂ ਸਿੰਘ ਮੈਂਬਰ ਲੋਕ ਸਭਾ, ਜਰਨੈਲ ਸਿੰਘ ਵਿਧਾਇਕ ਦਿੱਲੀ ਅਤੇ ਕੋਕਨਵੀਨਰ ਪੰਜਾਬ, ਗੁਰਦਿੱਤ ਸਿੰਘ ਸੇਖੋਂ ਉਮੀਦਵਾਰ ਫ਼ਰੀਦਕੋਟ, ਕੁਲਤਾਰ ਸਿੰਘ ਸੰਧਵਾਂ ਉਮੀਦਵਾਰ ਕੋਟਕਪੂਰਾ, ਅਮਨ ਅਰੋੜਾ ਉਮੀਦਵਾਰ ਸੁਨਾਮ, ਹਰਜੋਤ ਸਿੰਘ ਬੈਂਸ ਉਮੀਦਵਾਰ ਸਾਹਨੇਵਾਲ, ਜੀ. ਐੱਸ. ਕੰਗ, ਜਸਕੀਰਤ ਮਾਨ ਐੱਨ.ਆਰ.ਆਈ., ਗੁਲਸ਼ਨ ਛਾਬੜਾ, ਦੀਪਕ ਬਾਂਸਲ, ਮਾਸਟਰ ਬਲਦੇਵ ਸਿੰਘ ਉਮੀਦਵਾਰ ਜੈਤੋ, ਸ਼ਹਿਬਾਜ ਹਿੰਦੋਸਤਾਨੀ ਆਦਿ ਨੇ ਵੀ ਸੰਬੋਧਨ ਕੀਤਾ | ਸਟੇਜ ਦਾ ਸੰਚਾਲਨ ਹਰਜੋਤ ਸਿੰਘ ਬੈਂਸ ਨੇ ਬਾਖੂਬੀ ਨਿਭਾਇਆ | ਇਸ ਮੌਕੇ ਜਸਕੀਰਤ ਮਾਨ ਵੱਲੋਂ ਪਾਰਟੀ ਦੇ ਸਪਰੀਮੋ ਅਰਵਿੰਦਰ ਕੇਜਰੀਵਾਲ ਅਤੇ ਸਮੁੱਚੀ ਲੀਡਰਸ਼ਿੱਪ ਨੂੰ ਚੋਣ ਪ੍ਰਚਾਰ ਵੈਨ ਦੀਆਂ ਚਾਬੀਆਂ ਵੀ ਸੌਾਪੀਆਂ ਗਈਆਂ ਅਤੇ ਇਹ ਵੀ ਕਿਹਾ ਕਿ ਜਿਥੇ ਪ੍ਰਵਾਸੀ ਭਾਰਤੀ ਚੋਣ ਪ੍ਰਚਾਰ ਲਈ ਹੋਰ ਵੈਨਾਂ ਪਹੁੰਚਣਗੇ ਅਤੇ ਉਥੇ ਵੱਡੀ ਗਿਣਤੀ ਵਿਚ ਪ੍ਰਵਾਸੀ ਭਾਰਤੀ ਚੋਣਾਂ ਦਾ ਐਲਾਨ ਹੁੰਦਿਆਂ ਹੀ ਪੰਜਾਬ ਵਿਚ ਆ ਕੇ ਆਪਣੇ ਮੋਰਚੇ ਸੰਭਾਲ ਲੈਣਗੇ |
ਜਗਮੀਤ ਸਿੰਘ ਬਰਾੜ ਨੂੰ ਬੋਲਣ ਦਾ ਸਮਾਂ ਨਹੀਂ ਦਿੱਤਾ
ਅੱਜ ਦੀ ਵਿਸ਼ਾਲ ਰੈਲੀ ਵਿਚ ਅਰਵਿੰਦਰ ਕੇਜਰੀਵਾਲ ਦੇ ਪਹੁੰਚਣ ‘ਤੇ ਬੇਸ਼ੱਕ ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਲੋਈ ਦੇ ਕੇ ਵਿਸ਼ੇਸ਼ ਤੌਰ ‘ਤੇ ਸਨਮਾਨਤ ਕੀਤਾ ਗਿਆ ਪਰ ਰੈਲੀ ਦੌਰਾਨ ਜਗਮੀਤ ਸਿੰਘ ਬਰਾੜ ਨੂੰ ਸਟੇਜ ਤੋਂ ਬੋਲਣ ਦਾ ਸਮਾਂ ਨਹੀਂ ਦਿੱਤਾ ਗਿਆ ਜੋ ਕਿ ਰੈਲੀ ਦੌਰਾਨ ਚਰਚਾ ਦਾ ਵਿਸ਼ਾ ਬਣਿਆਂ ਰਿਹਾ |
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਜੇ ਸਿੰਘ ਇੰਚਾਰਜ ਪੰਜਾਬ ਮਾਮਲੇ, ਮੇਜਰ ਸਿੰਘ ਮੈਂਬਰ ਪੰਜਾਬ ਡਾਇਲਾਗ ਕਮੇਟੀ, ਪ੍ਰੋਫੈਸਰ ਬਲਜਿੰਦਰ ਕੌਰ ਪ੍ਰਧਾਨ ਮਹਿਲਾ ਵਿੰਗ, ਮੋਹਨ ਸਿੰਘ ਫਲੀਆਂਵਾਲਾ, ਪੰਜਾਬ ਕਿਸਾਨ ਸੈੱਲ ਦੇ ਪ੍ਰਧਾਨ ਗੁਰਵਿੰਦਰ ਸਿੰਘ ਕੰਗ, ਜਗਦੀਪ ਸਿੰਘ ਬਰਾੜ, ਗੁਰਪ੍ਰੀਤ ਸਿੰਘ ਲਾਪਰਾਂ, ਰੁਪਿੰਦਰ ਕੌਰ ਰੂਬੀ, ਸੀ. ਡੀ. ਕੰਬੋਜ਼, ਗੁਰਜੀਤ ਕੌਰ ਢੱਟ, ਬੀਬੀ ਕੁਲਦੀਪ ਕੌਰ ਟੌਹੜਾ, ਦਲਜੀਤ ਸਿੰਘ ਸਦਰਪੁਰਾ ਪ੍ਰਧਾਨ ਬੀ. ਡੀ. ਐੱਫ. ਏ., ਯਾਮਿਨੀ ਗੋਮਰ, ਅੰਕੁਸ਼ ਨਾਰੰਗ ਪ੍ਰਧਾਨ ਯੂਥ ਵਿੰਗ ਦਿੱਲੀ, ਜਗਦੀਪ ਸੰਧੂ ਫੱਤਣਵਾਲੀਆ, ਗੁਰਪ੍ਰੀਤ ਸਿੰਘ ਭੱਟੀ ਉਮੀਦਵਾਰ ਅਮਲੋਹ, ਹਰਵਿੰਦਰ ਸਿੰਘ ਸ਼ਾਮਪੁਰਾ, ਜਗਦੀਪ ਸਿੰਘ ਜੈਮਲਵਾਲਾ ਜੁਆਇੰਟ ਸਕੱਤਰ, ਅਮਰਜੀਤ ਸਿੰਘ ਬਰਾੜ ਰਾਜੇਆਣਾ, ਰਮੇਸ਼ ਗਰੋਵਰ ਐਡਵੋਕੇਟ ਇੰਚਾਰਜ਼ ਲੀਗਲ ਸੈੱਲ, ਨਰਿੰਦਰ ਸਿੰਘ ਹੇਮਹਾਂਡਾ, ਮਨਜੀਤ ਸਿੰਘ ਬਿਲਾਸਪੁਰ, ਅੰਮਿਤ ਪੁਰੀ, ਅਜੇ ਸ਼ਰਮਾ, ਦੀਪਕ ਸੰਧੂ, ਹਰਪ੍ਰੀਤ ਸਿੰਘ ਰਿੰਟੂ, ਐਡਵੋਕੇਟ ਅਮਨ ਗਰੇਵਾਲ, ਬਲਜਿੰਦਰ ਸਿੰਘ ਖਾਲਸਾ, ਹਰਪ੍ਰੀਤ ਸਿੰਘ ਸਮਾਧ ਭਾਈ, ਮੁਖਤਿਆਰ ਸਿੰਘ, ਗੁਰਜੀਤ ਸਿੰਘ, ਜਸਪਾਲ ਸਿੰਘ ਰੋਡੇ, ਰਜਿੰਦਰ ਸਿੰਘ, ਦੀਪਕ ਸਮਾਲਸਰ, ਸੰਨੀ ਗੋਇਲ, ਅਮਰਜੀਤ ਸਿੰਘ ਮਾਣੂੰਕੇ, ਗੁਰਪ੍ਰੀਤ ਮਨਚੰਦਾ, ਸਾਹਬ ਸਿੰਘ, ਬੂਟਾ ਸਿੰਘ, ਜਰਨੈਲ ਸਿੰਘ ਮੰਨੂ, ਡਾ: ਕੁਲਦੀਪ ਸਿੰਘ ਗਿੱਲ, ਨਛੱਤਰ ਸਿੰਘ ਸਿੱਧੂ, ਜਗਮੋਹਣ ਸਿੰਘ ਸਮਾਧ ਭਾਈ, ਸਰਬਜੀਤ ਸਿੱਧੂ, ਮਾਸਟਰ ਜਗਰੂਪ ਸਿੰਘ, ਅੰਮਿ੍ਤਪਾਲ ਸਿੰਘ ਸਿੱਧੂ, ਰੋਮੀ ਖੋਸਾ, ਗੁਰਵਰਿਆਮ ਸਿੰਘ, ਗੁਰਪ੍ਰੀਤ ਮਹਿਰਾਜ, ਸਾਧੂ ਸਿੰਘ ਸੰਗਤਪੁਰਾ, ਧਰਮਜੀਤ ਸਿੰਘ, ਦੇਵ ਮਾਨ ਉਮੀਦਵਾਰ ਨਾਭਾ, ਦਲਜੀਤ ਸਿੰਘ ਭੋਲਾ, ਸੰਨੀ ਰੰਧਾਵਾ, ਸੁਖਵਿੰਦਰ ਬਰਾੜ ਸਮੇਤ ਪਾਰਟੀ ਦੇ ਐਲਾਨੇ ਗਏ ਉਮੀਦਵਾਰਾਂ ਤੋਂ ਇਲਾਵਾ ਪੰਜਾਬ ਭਰ ਤੋਂ ਪਾਰਟੀ ਦੇ ਆਗੂ ਅਤੇ ਵਰਕਰ ਅਤੇ ਵੱਡੀ ਗਿਣਤੀ ਵਿਚ ਲੋਕ ਪਹੁੰਚੇ ਹੋਏ ਸਨ | ਇਕ-ਇਕ ਵੋਟ ਦਾ ਮੁੱਲ ਪੰਜਾਬ ਦਾ ਵਿਕਾਸ ਕਰਵਾ ਕੇ ਮੋੜਾਂਗੇ-ਘੁੱਗੀ
ਇਸ ਮੌਕੇ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਘੁੱਗੀ ਨੇ ਕਿਹਾ ਕਿ ਅੱਜ ਬਾਘਾ ਪੁਰਾਣਾ ਦੀ ਧਰਤੀ ‘ਤੇ ਆਮ ਆਦਮੀ ਪਾਰਟੀ ਨੇ ਨਵਾਂ ਇਤਿਹਾਸ ਸਿਰਜ ਦਿੱਤਾ ਹੈ ਅਤੇ ਅੱਜ ਦਾ ਜਾਹੋ ਜਲਾਲ ਵੇਖ ਕੇ ਮੈਂ ਇਹ ਦਾਅਵੇ ਨਾਲ ਕਹਿ ਸਕਦਾ ਹਾਂ ਕਿ ਆਉਣ ਵਾਲੀ ਸਰਕਾਰ ‘ਆਪ’ ਦੀ ਬਣਨੀ ਤਹਿ ਹੈ | ਉਨ੍ਹਾਂ ਕਿਹਾ ਕਿ ਤੁਹਾਡੀ ਇਕ-ਇਕ ਵੋਟ ਦਾ ਮੁੱਲ ਅਸੀਂ ਪੰਜ ਸਾਲ ਪੰਜਾਬ ਦਾ ਵਿਕਾਸ ਕਰਵਾ ਕੇ ਮੋੜਾਂਗੇ | ਉਨ੍ਹਾਂ ਕਿਹਾ ਕਿ 10 ਸਾਲ ਅਕਾਲੀ ਭਾਜਪਾ ਸਰਕਾਰ ਨੇ ਕਿਸਾਨਾਂ ਨੂੰ ਬਰਬਾਦੀ ਦੇ ਕੰਢੇ ‘ਤੇ ਲਿਆ ਖੜ੍ਹਾ ਕੀਤਾ ਹੈ ਅਤੇ ਕਿਸਾਨਾਂ ਦੀਆਂ ਹੋ ਰਹੀਆਂ ਖੁਦਕੁਸ਼ੀਆਂ ਅਕਾਲੀ-ਭਾਜਪਾ ਸਰਕਾਰ ‘ਤੇ ਬਦਨੁਮਾ ਦਾਗ ਹਨ | ਉਨ੍ਹਾਂ ਕਿਹਾ ਕਿ ‘ਆਪ’ ਨੇ ਜੋ ਚੋਣ ਮੈਨੀਫੈਸਟੋ ਜਾਰੀ ਕੀਤਾ ਹੈ ਇਹ ਪੰਜਾਬ ਦੀ ਕਿਸਾਨੀ ਨੂੰ ਮੁੜ ਖੁਸ਼ਾਹਾਲੀ ਦੀਆਂ ਲੀਹਾਂ ‘ਤੇ ਲਿਆਵੇਗਾ |

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article