PUNJABMAILUSA.COM

‘ਆਪ’ ਸਰਕਾਰ ਪ੍ਰਾਪਰਟੀ, ਬਿਜਨੈਸ ਨੂੰ ਲਿਆਏਗੀ ਮੁੜ ਲੀਹਾਂ ‘ਤੇ: ਕੰਵਰ ਸੰਧੂ

‘ਆਪ’ ਸਰਕਾਰ ਪ੍ਰਾਪਰਟੀ, ਬਿਜਨੈਸ ਨੂੰ ਲਿਆਏਗੀ ਮੁੜ ਲੀਹਾਂ ‘ਤੇ: ਕੰਵਰ ਸੰਧੂ

‘ਆਪ’ ਸਰਕਾਰ ਪ੍ਰਾਪਰਟੀ, ਬਿਜਨੈਸ ਨੂੰ ਲਿਆਏਗੀ ਮੁੜ ਲੀਹਾਂ ‘ਤੇ: ਕੰਵਰ ਸੰਧੂ
October 05
11:00 2016

* ਕੋਲੋਨਾਈਜ਼ਰਾਂ ਤੋਂ ਹੱਟੇਗਾ ਭਾਰੀ ਟੈਕਸਾਂ ਦਾ ਬੋਝ, ਗਰੀਬਾਂ ਨੂੰ ਦੇਵਾਂਗੇ ਸਸਤੇ ਮਕਾਨ
aap-pb-dialogue-2ਲੁਧਿਆਣਾ, 5 ਅਕਤੂਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੀ ਚੋਣ ਮਨੋਰਥ ਪੱਤਰ ਤਿਆਰ ਕਰਨ ਲਈ ਬਣਾਈ ਕਮੇਟੀ ਦੇ ਮੁੱਖੀ ਕੰਵਰ ਸੰਧੂ ਵਲੋਂ ਵਪਾਰ, ਸਨੱਅਤਾਂ ਅਤੇ ਟਰਾਂਸਪੋਰਟ ਲਈ ਮੈਨੀਫੈਸਟੋ ਤਿਆਰ ਕਰਨ ਲਈ ਵਿਖੇ ਇਕ ‘ਪੰਜਾਬ ਬੋਲਦਾ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਖਾਸ ਕਰਕੇ ਰੀਅਲ ਅਸਟੇਟ ਨਾਲ ਸਬੰਧਿਤ ਕਰੀਬ ਦੋ ਦਰਜਨ ਐਸੋਸੀÂਸ਼ਨਾਂ ਦੇ ਨੁਮਾਇੰਦਿਆਂ, ਪ੍ਰਾਪਰਟੀ ਵਪਾਰੀਆਂ ਅਤੇ ਕੋਲੋਨਾਈਜ਼ਰਾਂ ਦੀਆਂ ਮੁਸ਼ਕਿਲਾਂ ਦੀ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੇ ਹੱਲ ਲਈ ਸੁਝਾਅ ਵੀ ਦਿੱਤੇ।
ਇਸ ਸਮੇਂ ਸਮਾਗਮ ਨੂੰ ਸੰਬੋਧਨ ਕਰਦੇ, ਸ. ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਬਣਨ ਤੇ ਭ੍ਰਿਸ਼ਟਾਚਾਰ ਦਾ ਮੁਕੰਮਲ ਖਾਤਮਾ ਕੀਤਾ ਜਾਵੇਗਾ ਅਤੇ ਰੀਅਲ ਅਸਟੇਟ ਕਾਰੋਬਾਰ ਨੂੰ ਮੁੜ ਤੋਂ ਲੀਹਾਂ ‘ਤੇ ਲਿਆਉਣ ਲਈ ਇਕ ਠੋਸ ਤਰਕ-ਸੰਗਤ ਨੀਤੀ ਬਣਾਏਗੀ। ਉਨ੍ਹਾਂ ਕਿਹਾ ਕਿ ਜਿੱਥੇ ਗਰੀਬ ਲੋਕਾਂ ਨੂੰ ਸਸਤੇ ਮਕਾਨ ਉਪਲਬੱਧ ਕਰਾਏ ਜਾਣਗੇ, ਉਥੇ ਹੀ ਕੋਲੋਨਾਈਜ਼ਰਾਂ ਅਤੇ ਦੂਜੇ ਪ੍ਰਾਪਰਟੀ ਕਾਰੋਬਾਰੀਆਂ ਦੀਆਂ ਸਾਰੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਮੌਜੂਦ ਸਾਰੀਆਂ ਕਾਲੋਨੀਆਂ ਨੂੰ ਇਕੋ ਵਾਰ ਰੈਗੂਲਰ ਕਰਕੇ ਮੁੜ ਤੋਂ ਅਣਅਧਿਕਾਰਤ ਕਾਲੋਨੀਆਂ ਨਹੀਂ ਬਣਨ ਦਿੱਤੀਆਂ ਜਾਣਗੀਆਂ। ਸ. ਸੰਧੂ ਨੇ ਯਕੀਨ ਦਿਵਾਇਆ ਕਿ ਕਾਲੋਨੀਆਂ ਵਿਕਸਿਤ ਕਰਨ ਤੇ ਬਾਦਲ ਸਰਕਾਰ ਵਲੋਂ ਲਗਾਏ ਭਾਰੀ ਈ.ਡੀ.ਸੀ. ਅਤੇ ਸੀ.ਐੱਲ.ਯੂ. ਚਾਰਜ ਘੱਟ ਕਰਕੇ ਕਾਲੋਨੀਆਂ ਪਾਸ ਕਰਨ ਲਈ ਸਹੀ ਸਿੰਗਲ ਵਿੰਡੋ ਸਿਸਟਮ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਪ ਸਰਕਾਰ ਬਣਨ ‘ਤੇ ਸੂਬੇ ‘ਚ ਪ੍ਰਾਪਰਟੀ ਦੇ ਕਾਰੋਬਾਰ ਨੂੰ ਬੜਾਵਾ ਦੇਣ ਲਈ ਕਾਲੋਨੀਆਂ ਦੇ ਲਾਈਸੈਂਸ ਜਾਰੀ ਕਰਨ ਦਾ ਅਧਿਕਾਰ ਵੀ ਹੇਠਲੇ ਪੱਧਰ ‘ਤੇ ਦੇ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ‘ਤੇ ਇਸ ਕਾਰੋਬਾਰ ਨਾਲ ਜੁੜੇ ਲੋਕਾਂ ਨਾਲ ਵਿਚਾਰ ਕਰਕੇ ਸਰਕਾਰ ਆਪਣੀ ਨੀਤੀ ‘ਚ ਲੋੜ ਅਨੁਸਾਰ ਸੋਧਾਂ ਕਰਦੀ ਰਹੇਗੀ।
ਸ. ਸੰਧੂ ਨੇ ਅੱਗੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਦੀਆਂ ਗਲਤ ਨੀਤੀਆਂ ਨੇ ਪੰਜਾਬ ਦੀ ਸਨੱਅਤ ਅਤੇ ਵਪਾਰ ਨੂੰ ਪੂਰੀ ਤਰ੍ਹਾਂ ਤਬਾਹ ਕਰਕੇ ਰੱਖ ਦਿੱਤਾ ਹੈ, ਜਿਥੇ 18000 ਤੋਂ ਵਧੇਰੇ ਸਨਅਤਾਂ ਦੂਜੇ ਸੂਬਿਆਂ ‘ਚ ਸ਼ਿਫਟ ਹੋ ਚੁੱਕੀਆਂ ਹਨ, ਉਥੇ ਹੀ ਰੀਅਲ ਅਸਟੇਟ ਦਾ ਕਾਰੋਬਾਰ ਵੀ ਪੂਰੀ ਤਰ੍ਹਾਂ ਤਬਾਹ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਆਪ ਵਲੋਂ ਲੋਕਾਂ ਨਾਲ ਵਿਚਾਰ ਕਰਕੇ ਹੀ ਚੋਣ ਮਨੋਰਥ ਪੱਤਰ ਤਿਆਰ ਕੀਤੇ ਜਾਂਦੇ ਹਨ। ਹੁਣ ਤੱਕ ਯੂਥ ਅਤੇ ਕਿਸਾਨਾਂ ਅਤੇ ਲੇਬਰ ਨਾਲ ਸਬੰਧਤ ਚੋਣ ਮਨੋਰਥ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਜਲਦੀ ਹੀ ਦਲਿਤਾਂ ਅਤੇ ਵਪਾਰ ਅਤੇ ਸਨਅੱਤਾਂ ਲਈ ਮੈਨੀਫੈਸਟੋ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਾਡੇ ਲਈ ਚੋਣ ਮਨੋਰਥ ਪੱਤਰ ਮਹਿਜ਼ ਇਕ ਸਾਧਾਰਨ ਡਾਕੂਮੈਂਟ ਨਹੀਂ ਹੈ, ਇਸ ਵਿਚ ਦਰਜ ਹਰ ਵਾਅਦਾ ਸਰਕਾਰ ਬਣਨ ‘ਤੇ ਪੂਰਾ ਕੀਤਾ ਜਾਵੇਗਾ।
ਸਮਾਗਮ ਨੂੰ ਸੰਬੋਧਨ ਕਰਦੇ ਟੀ.ਟੀ.ਆਈ. ਵਿੰਗ ਦੇ ਸੂਬਾ ਪ੍ਰਦਾਨ ਅਮਨ ਅਰੋੜਾ ਨੇ ਕਿਹਾ ਕਿ ਪੰਜਅਬ ਵਿਚ ਵਪਾਰ ਅਤੇ ਸਨਅੱਤ ਵਿਰੋਧੀ ਨੀਤੀਆਂ ਨੇ ਇਨਾਂ ਸੈਕਟਰਾਂ ਦਾ ਲੱਕ ਤੋੜ ਕੇ ਰੱਖ ਦਿਤਾ ਹੈ। ਉਨਾਂ ਮੋਦੀ ਸਰਕਾਰ ਵਲੋਂ ਵਪਾਰੀਆਂ ਵਿਰੁਧ ਸ਼ੁਰੁ ਕੀਤੇ ਛਾਪੇ ਦੇ ਮਾਰਨ ਪ੍ਰੋਗਰਾਮ ਦੀ ਸਖਤ ਨਿਖੇਧੀ ਕੀਤੀ।
ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਮੈਨੀਫੈਸਟੋ ਕਮੇਟੀ ਦੀ ਮੈਂਬਰ ਚੰਦਰ ਸੁੱਤਾ ਡੋਗਰਾ, ਟੀ.ਟੀ.ਆਈ. ਵਿੰਗ ਦੇ ਜਨਰਲ ਸਕੱਤਰ ਸੁਰਿੰਦਰ ਸਿੰਘ ਅਰੋੜਾ, ਸਟੇਟ ਮੀਡੀਆ ਕਮੇਟੀ ਦੇ ਮੈਂਬਰ ਦਰਸ਼ਨ ਸਿੰਘ ਸ਼ੰਕਰ ਡੀ.ਪੀ.ਆਰ.ਓ. (ਰਿ.), ਟੀ.ਟੀ.ਆਈ. ਵਿੰਗ ਦੇ ਜ਼ੋਨ ਉਪ ਪ੍ਰਧਾਨ ਪੁਨੀਤ ਮਲਹੋਤਰਾ ਅਤੇ ਵਿਕਰਮ ਦੱਤ ਕਪੂਰ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਕਰਨਲ ਬਾਦੀਸ਼ ਜਿੰਦਲ, ਇਕਬਾਲ ਸਿੰਘ ਪੰਨੂ, ਸ. ਜਗਰੂਪ ਸਿੰਘ ਜਰਖੜ, ਰਵਿੰਦਰਪਾਲ ਸਿੰਘ ਪਾਲੀ, ਮਾਸਟਰ ਹਰੀ ਸਿੰਘ, ਸੁਖਰਾਜ ਸਿੰਘ ਗਿੱਲ ਅਤੇ ਅਮਰੀਕ ਸਿੰਘ ਬਤਰਾ ਵੀ ਹਾਜਰ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article