PUNJABMAILUSA.COM

ਆਬੂਧਾਬੀ ‘ਚ 10 ਪੰਜਾਬੀਆਂ ਦੀ ਫਾਂਸੀ ਦੀ ਸਜ਼ਾ ਮੁਆਫ ਕਰਾਉਣ ਲਈ ਐੱਸ.ਪੀ. ਸਿੰਘ ਓਬਰਾਏ ਨੇ ਸਮਝੌਤੇ ਲਈ ਪਾਕਿਸਤਾਨ ਭੇਜੀ ਟੀਮ

January 25
10:30 2017

16
ਦੁਬਈ, 25 ਜਨਵਰੀ (ਪੰਜਾਬ ਮੇਲ)- ਯੂਨਾਈਟਿਡ ਅਰਬ ਅਸਟੇਟ ਦੇ ਸ਼ਹਿਰ ਆਬੂਧਾਬੀ ‘ਚ 10 ਪੰਜਾਬੀਆਂ ਦੀ ਸਜ਼ਾ ਨੂੰ ਰੁਕਵਾਉਣ ਲਈ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ. ਸੁਰਿੰਦਰਪਾਲ ਸਿੰਘ ਓਬਰਾਏ ਨੇ ਇਕ ਟੀਮ ਪਾਕਿਸਤਾਨ ਦੇ ਸ਼ਹਿਰ ਪੇਸ਼ਾਵਰ ‘ਚ ਭੇਜ ਦਿੱਤੀ ਹੈ। ਜਿੱਥੇ ਉਹ ਮ੍ਰਿਤਕ ਲੜਕੇ ਦੇ ਪਰਿਵਾਰ ਨਾਲ ਬਲੱਡ ਮਨੀ ਸੰਬੰਧੀ ਸਮਝੌਤੇ ਦੀ ਕੋਸ਼ਿਸ਼ ਕਰ ਰਹੇ ਹਨ। ਇਕ ਪਾਕਿਸਤਾਨੀ ਨਾਗਰਿਕ ਦੇ ਕਤਲ ਦੇ ਦੋਸ਼ ਵਿਚ ਫਾਂਸੀ ਦੀ ਸਜ਼ਾ ਪ੍ਰਾਪਤ 10 ਪੰਜਾਬੀਆਂ ਦੀ ਰਿਹਾਈ ਦੇ ਮਾਮਲੇ ‘ਚ ਅਦਾਲਤ ਨੇ 27 ਫਰਵਰੀ ਤੱਕ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਸਮਝੌਤਾ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇਸ ਮਾਮਲੇ ਸਬੰਧੀ ਆਬੂਧਾਬੀ ਦੀ ਅਦਾਲਤ ਵਿਚ ਸੁਣਵਾਈ ਹੋਈ। ਬਚਾਅ ਪੱਖ ਵੱਲੋਂ ਦੁਬਈ ਦੇ ਹੋਟਲ ਮਾਲਕ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਸੁਰਿੰਦਰਪਾਲ ਸਿੰਘ ਓਬਰਾਏ ਤੇ ਉਨ੍ਹਾਂ ਦੇ ਵਕੀਲ ਅਦਾਲਤ ‘ਚ ਪੇਸ਼ ਹੋਏ।
ਡਾ. ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਉਨ੍ਹਾਂ ਦੇ ਦਲ ਦੇ ਕੁਝ ਮੈਂਬਰ ਪਿਸ਼ਾਵਰ ਦੇ ਰਹਿਣ ਵਾਲੇ ਮ੍ਰਿਤਕ ਫਰਹਾਨ ਦੇ ਪਰਿਵਾਰ ਨੂੰ ਮਿਲੇ ਅਤੇ ਉਨ੍ਹਾਂ ਨਾਲ ਸਮਝੌਤੇ ਵਜੋਂ ਕੁਝ ਪੈਸੇ ਦੇਣ ਦੀ ਗੱਲ ਹੋਈ ਹੈ। ਪੀੜਤ ਪਰਿਵਾਰ ਬਲੱਡ ਮਨੀ ਲਈ ਰਾਜ਼ੀ ਹੋ ਗਿਆ। ਇਸ ਹਫ਼ਤੇ ਉਨ੍ਹਾਂ ਦੇ ਸਾਥੀ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਬਲੱਡ ਮਨੀ ਦੇ ਤੌਰ ‘ਤੇ ਪੈਸੇ ਦੇਣ ਦੀ ਗੱਲ ਪੂਰੀ ਕਰਨਗੇ। ਅਦਾਲਤ ਨੇ ਉਨ੍ਹਾਂ ਨੂੰ 27 ਫਰਵਰੀ ਤੱਕ ਦਾ ਸਮਾਂ ਦਿੱਤਾ ਹੈ ਕਿ ਪੀੜਤ ਪਰਿਵਾਰ ਨਾਲ ਗੱਲਬਾਤ ਕਰਕੇ ਬਲੱਡ ਮਨੀ ਬਾਰੇ ਸਮਝੌਤੇ ਦੇ ਕਾਗਜ਼ਾਤ ਪੇਸ਼ ਕੀਤੇ ਜਾਣ। ਜ਼ਿਕਰਯੋਗ ਹੈ ਕਿ 10 ਜੁਲਾਈ 2014 ਦੀ ਰਾਤ ਨੂੰ ਅਲੈਨ ਸ਼ਹਿਰ ‘ਚ ਸ਼ਰਾਬ ਦੀ ਨਾਜਾਇਜ਼ ਤਸਕਰੀ ਦੇ ਮਾਮਲੇ ‘ਤੇ ਪਾਕਿਸਤਾਨੀ ਤੇ ਭਾਰਤੀ ਧੜਿਆਂ ‘ਚ ਲੜਾਈ ਹੋਈ ਸੀ। ਇਸ ਕੁੱਟਮਾਰ ਦੌਰਾਨ ਇੱਕ ਪਾਕਿਸਤਾਨੀ ਨਾਗਰਿਕ ਦੀ ਮੌਤ ਹੋ ਗਈ ਸੀ, ਜਦੋਂਕਿ ਦੋ ਗੰਭੀਰ ਜ਼ਖ਼ਮੀ ਹੋ ਗਏ ਸਨ। ਅਲੈਨ ਦੀ ਪੁਲਿਸ ਨੇ ਕੇਸ ਦਰਜ ਕਰਕੇ 11 ਭਾਰਤੀਆਂ ਨੂੰ ਜੁਲਾਈ 2014 ‘ਚ ਕਾਬੂ ਕਰ ਲਿਆ ਸੀ ਅਤੇ ਦਸੰਬਰ 2016 ਨੂੰ ਜੱਜ ਨੇ 10 ਭਾਰਤੀਆਂ ਨੂੰ ਫਾਂਸੀ ਦੀ ਸਜ਼ਾ ਸੁਣਾ ਦਿੱਤੀ ਸੀ। ਡਾ. ਐੱਸ.ਪੀ. ਸਿੰਘ ਓਬਰਾਏ ਨੇ ਇਹ ਕੇਸ ਆਪਣੇ ਵੱਲੋਂ ਵਕੀਲ ਕਰਕੇ ਲੜਿਆ। ਤੇ ਆਖਰ ਜੱਜ ਨੇ ਉਨ੍ਹਾਂ ਨੂੰ ਮ੍ਰਿਤਕ ਦੇ ਪਰਿਵਾਰ ਨਾਲ ਸ਼ਰੀਅਤ ਸਮਝੌਤਾ ਕਰਨ ਲਈ 27 ਫਰਵਰੀ ਤੱਕ ਦਾ ਸਮਾਂ ਦਿੱਤਾ ਹੈ।
ਬਰਨਾਲਾ ਦੇ ਸਤਮਿੰਦਰ ਸਿੰਘ, ਨਵਾਂਸ਼ਹਿਰ ਦੇ ਚੰਦਰ ਸ਼ੇਖਰ, ਮਲੇਰਕੋਟਲਾ ਦੇ ਚਮਕੌਰ ਸਿੰਘ, ਲੁਧਿਆਣਾ ਦੇ ਕੁਲਵਿੰਦਰ ਸਿੰਘ, ਲੁਧਿਆਣਾ ਦੇ ਬਲਵਿੰਦਰ ਸਿੰਘ, ਸਮਰਾਲੇ ਦੇ ਧਰਮਵੀਰ ਸਿੰਘ, ਮੋਹਾਲੀ ਦੇ ਹਰਜਿੰਦਰ ਸਿੰਘ, ਅੰਮ੍ਰਿਤਸਰ ਦੇ ਤਰਸੇਮ ਸਿੰਘ, ਪਟਿਆਲਾ ਦੇ ਗੁਰਪ੍ਰੀਤ ਸਿੰਘ ਤੇ ਗੁਰਦਾਸਪੁਰ ਦੇ ਜਗਜੀਤ ਸਿੰਘ ਨੂੰ ਅਦਾਲਤ ਨੇ ਦਸੰਬਰ 2016 ‘ਚ ਫਾਂਸੀ ਦੀ ਸਜ਼ਾ ਸੁਣਾ ਦਿੱਤੀ ਸੀ।
ਡਾ. ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਨਾਲ ਸ਼ਰੀਅਤ ਲਈ ਗੱਲਬਾਤ ਚੱਲ ਰਹੀ ਹੈ। ਬਹੁਤ ਜਲਦ ਉਨ੍ਹਾਂ ਨਾਲ ਸਮਝੌਤਾ ਕਰ ਲਿਆ ਜਾਵੇਗਾ ਅਤੇ ਇਨ੍ਹਾਂ ਨੌਜਵਾਨਾਂ ਦੀ ਜਾਨ ਬਚਾ ਕੇ ਵਾਪਸ ਇਨ੍ਹਾਂ ਦੇ ਘਰਾਂ ਤੱਕ ਸੁਰੱਖਿਅਤ ਪਹੁੰਚਾ ਦਿੱਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਡਾ. ਐੱਸ.ਪੀ. ਸਿੰਘ ਓਬਰਾਏ ਨੇ ਪਹਿਲੀ ਵਾਰ ਸਾਲ 2012 ‘ਚ ਦੁਬਈ ਵਿਚ ਫਾਂਸੀ ਦੀ ਸਜ਼ਾਯਾਫਤਾ 17 ਪੰਜਾਬੀਆਂ ਨੂੰ ਬਲੱਡ ਮਨੀ ਦੇ ਕੇ ਛੁਡਾਇਆ ਸੀ, ਜਿਸ ਕਰਕੇ ਡਾ. ਐੱਸ.ਪੀ. ਸਿੰਘ ਓਬਰਾਏ ਦਾ ਨਾਂ ਦੁਨੀਆਂ ਭਰ ਵਿਚ ਚਰਚਾ ਵਿਚ ਆਇਆ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article