ਬਠਿੰਡਾ, 22 ਦਸੰਬਰ (ਪੰਜਾਬ ਮੇਲ)- ਆੜ੍ਹਤੀਆਂ ’ਤੇ ਆਮਦਨ ਕਰ ਵਿਭਾਗ ਦੇ ਛਾਪਿਆਂ ਖ਼ਿਲਾਫ਼ ਪੰਜਾਬ ਭਰ ਦੇ ਆੜ੍ਹਤੀਏ ਮੰਗਲਵਾਰ ਤੋਂ ਚਾਰ ਦਿਨਾਂ ਦੀ ਹੜਤਾਲ ’ਤੇ ਚਲੇ ਗਏ ਹਨ। ਆੜ੍ਹਤੀਆਂ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਕਿਸਾਨ ਅੰਦੋਲਨ ਦੇ ਸਮਰਥਨ ਕਾਰਨ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਬਠਿੰਡਾ ਸਤੀਸ਼ ਬੱਬੂ ਨੇ ਕਿਹਾ, ‘‘ਰਾਜ ਭਰ ਦੇ ਆੜ੍ਹਤੀਏ ਖੇਤੀ ਕਾਨੂੰਨਾਂ ਖਿਲਾਫ ਕੀਤੇ ਜਾ ਰਹੇ ਅੰਦੋਲਨ ’ਚ ਕਿਸਾਨਾਂ ਦੀ ਹਮਾਇਤ ਕਰ ਰਹੇ ਹਨ ਅਤੇ ਅਸੀਂ ਹਰ ਰੋਜ਼ 50 ਵਿਅਕਤੀਆਂ ਨੂੰ ਪ੍ਰਦਰਸ਼ਨ ਕਰਨ ਲਈ ਭੇਜ ਰਹੇ ਹਾਂ।’’ ਸਾਨੂੰ ਕਿਸਾਨਾਂ ਦੇ ਅੰਦੋਲਨ ਨੂੰ ਸਮਰਥਨ ਦੇਣ ਤੋਂ ਮੋੜਨ ਲਈ ਕੇਂਦਰ ਸਰਕਾਰ ਵੱਲੋਂ ਆਮਦਨ ਕਰ ਦੇ ਛਾਪੇ ਮਰਵਾਏ ਜਾ ਰਹੇ ਹਨ।’