PUNJABMAILUSA.COM

ਆਮ ਆਦਮੀ ਪਾਰਟੀ ’ਚੋਂ ਜੱਸੀ ਜਸਰਾਜ ਨੂੰ ਕੱਢਿਆ ਬਾਹਰ

ਆਮ ਆਦਮੀ ਪਾਰਟੀ ’ਚੋਂ ਜੱਸੀ ਜਸਰਾਜ ਨੂੰ ਕੱਢਿਆ ਬਾਹਰ

ਆਮ ਆਦਮੀ ਪਾਰਟੀ ’ਚੋਂ ਜੱਸੀ ਜਸਰਾਜ ਨੂੰ ਕੱਢਿਆ ਬਾਹਰ
April 09
02:35 2016

Jassi Jasrajਚੰਡੀਗੜ੍ਹ, 8 ਅਪ੍ਰੈਲ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੇ ਲੀਡਰ ਜੱਸੀ ਜਸਰਾਜ ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ ਗਿਆ ਹੈ। ਪਾਰਟੀ ਦੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਮੁਤਾਬਕ ਜੱਸੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਬਾਹਰ ਕੱਢਿਆ ਗਿਆ ਹੈ। ਦਰਅਸਲ ਜਸਰਾਜ ਕਈ ਵਾਰ ਆਪਣੀ ਹੀ ਪਾਰਟੀ ਤੇ ਲੀਡਰਾਂ ਖਿਲਾਫ ਮੋਰਚਾ ਖੋਲ੍ਹ ਚੁੱਕੇ ਹਨ। ‘ਆਪ’ ਦੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਮੁਤਾਬਕ ਜੱਸੀ ਨੂੰ ਕਈ ਵਾਰ ਸਮਝਾਇਆ ਗਿਆ ਕਿ ਉਹ ਪਾਰਟੀ ਵਿਰੋਧੀ ਕਾਰਵਾਈਆਂ ਨਾ ਕਰੇ ਪਰ ਜੱਸੀ ਲਗਾਤਾਰ ਆਪਣੀ ਹੀ ਪਾਰਟੀ ਤੇ ਲੀਡਰਾਂ ਦੇ ਖਿਲਾਫ ਬੋਲਦੇ ਰਹੇ। ਅਜਿਹੇ ਵਿਚ ਮਜਬੂਰਨ ਪਾਰਟੀ ਨੇ ਉਸ ਨੂੰ ਬਾਹਰ ਕਰਨ ਦਾ ਫੈਸਲਾ ਲਿਆ ਹੈ।
ਦਰਅਸਲ ਜੱਸੀ ਆਪਣੇ ਬੜਬੋਲੇ ਸੁਭਾਅ ਲਈ ਮਸ਼ਹੂਰ ਰਹੇ ਹਨ। ਜਿੱਥੇ ਵੀ ਜੱਸੀ ਨੂੰ ਕੁਝ ਗਲਤ ਲੱਗਾ, ਉਹ ਖੁੱਲ੍ਹ ਕੇ ਬੋਲਣ ਤੋਂ ਨਹੀਂ ਰੁਕੇ, ਫਿਰ ਬੇਸ਼ੱਕ ਆਪਣੀ ਪਾਰਟੀ ਹੋਵੇ, ਪਾਰਟੀ ਦਾ ਕੋਈ ਸੀਨੀਅਰ ਲੀਡਰ ਜਾਂ ਫਿਰ ਕੋਈ ਵੀ ਹੋਵੇ। ਪਿਛਲੇ ਕਾਫੀ ਸਮੇਂ ਤੋਂ ਜੱਸੀ ਤੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਵਿਚਕਾਰ ਵਿਵਾਦ ਚੱਲ ਰਿਹਾ ਸੀ। ਛੋਟੇਪੁਰ ਵੱਲੋਂ ਕਾਂਗਰਸ ਤੇ ਅਕਾਲੀ ਦਲ ਤੋਂ ਕਈ ਲੀਡਰਾਂ ਨੂੰ ਪਾਰਟੀ ’ਚ ਸ਼ਾਮਲ ਕਰਾਉਣ ਦੇ ਫੈਸਲੇ ਨੂੰ ਗਲਤ ਕਰਾਰ ਦਿੰਦਿਆਂ ਉਨ੍ਹਾਂ ਸੋਸ਼ਲ ਮੀਡੀਆ ’ਤੇ ਖੁੱਲ੍ਹ ਕੇ ਪ੍ਰਚਾਰ ਕੀਤਾ।
‘ਆਪ’ ਦੇ ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਨਾਲ ਵੀ ਜੱਸੀ ਜਸਰਾਜ ਦਾ ਵਿਵਾਦ ਖੁੱਲ੍ਹ ਕੇ ਸਾਹਮਣੇ ਆਇਆ ਸੀ। ਕੈਨੇਡਾ ਹੁੰਦਿਆਂ ਉਨ੍ਹਾਂ ਮਾਨ ਖਿਲਾਫ ਵੀ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਪਾਇਆ ਸੀ। ਇਸ ਵੀਡੀਓ ’ਚ ਜੱਸੀ ਨੇ ਭਗਵੰਤ ਨੂੰ ਚੇਤਾਵਨੀ ਦਿੱਤੀ ਸੀ ਕਿ ਜੇਕਰ ਉਨ੍ਹਾਂ ਮਨਪ੍ਰੀਤ ਬਾਦਲ ਨੂੰ ਪਾਰਟੀ ’ਚ ਲਿਆਉਣ ਦੀ ਕੋਸ਼ਿਸ਼ ਕੀਤੀ ਤਾਂ ਇਹ ਪੰਜਾਬ ਦੇ ਆਮ ਆਦਮੀ ਨਾਲ ਧੋਖਾ ਹੋਵੇਗਾ। ਹਾਲਾਂਕਿ ਭਗਵੰਤ ਨੇ ਅਜਿਹੀ ਕਿਸੇ ਵੀ ਗੱਲ ਤੋਂ ਸਾਫ ਇਨਕਾਰ ਕੀਤਾ ਸੀ। ਮਨਪ੍ਰੀਤ ਵੀ ਬਾਅਦ ’ਚ ਕਾਂਗਰਸ ਪਾਰਟੀ ਚ ਸ਼ਾਮਲ ਹੋ ਚੁੱਕੇ ਹਨ।
ਜੱਸੀ ਦੇ ਇਨ੍ਹਾਂ ਬਿਆਨਾਂ ਤੋਂ ਬਾਅਦ ਪਾਰਟੀ ਹਾਈਕਮਾਨ ਨੇ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ ਵੀ ਸੀ। ਗੱਲਬਾਤ ਨਾਲ ਆਪਸੀ ਵਿਵਾਦ ਖਤਮ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ। ਸੰਜੇ ਸਿੰਘ ਨੇ ਵੀ ਇਸ ਮਾਮਲੇ ’ਤੇ ਕਈ ਵਾਰ ਉਸ ਨੂੰ ਸਮਝਾਇਆ। ਪਰ ਇਸ ਦੇ ਬਾਵਜੂਦ ਜਸਰਾਜ ਨੇ ਕਈ ਵਾਰ ਆਪਣੀ ਪਾਰਟੀ ਤੇ ਲੀਡਰਾਂ ਦੇ ਫੈਸਲਿਆਂ ਖਿਲਾਫ ਸੋਸ਼ਲ ਮੀਡੀਆ ’ਤੇ ਪ੍ਰਚਾਰ ਕੀਤਾ। ਇਸ ਦਾ ਨਤੀਜਾ ਇਹ ਹੋਇਆ ਕਿ ਜੱਸੀ ਨੂੰ ਪਾਰਟੀ ਤੋਂ ਬਾਹਰ ਦਾ ਰਾਸਤਾ ਵਿਖਾ ਦਿੱਤਾ ਗਿਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਫਗਾਨਿਸਤਾਨ ’ਚ ਤਾਇਨਾਤ ਫੌਜੀਆਂ ’ਚੋਂ 4 ਹਜ਼ਾਰ ਫੌਜੀਆਂ ਨੂੰ ਵਾਪਸ ਬੁਲਾ ਸਕਦਾ ਹੈ ਅਮਰੀਕਾ

ਅਫਗਾਨਿਸਤਾਨ ’ਚ ਤਾਇਨਾਤ ਫੌਜੀਆਂ ’ਚੋਂ 4 ਹਜ਼ਾਰ ਫੌਜੀਆਂ ਨੂੰ ਵਾਪਸ ਬੁਲਾ ਸਕਦਾ ਹੈ ਅਮਰੀਕਾ

Read Full Article
    ਅਮਰੀਕੀ ਮਹਿਲਾ ਭਾਰਤੀ ਚਾਹ ਦਾ ਦੇਸੀ ਸਵਾਦ ਵੇਚ ਕੇ ਬਣੀ ਕਰੋੜਪਤੀ

ਅਮਰੀਕੀ ਮਹਿਲਾ ਭਾਰਤੀ ਚਾਹ ਦਾ ਦੇਸੀ ਸਵਾਦ ਵੇਚ ਕੇ ਬਣੀ ਕਰੋੜਪਤੀ

Read Full Article
    ਟਰੰਪ ਖ਼ਿਲਾਫ਼ ਮਹਾਦੋਸ਼ ਚਲਾਉਣ ਦਾ ਰਸਤਾ ਲਗਭਗ ਸਾਫ, ਅਗਲੇ ਅਫ਼ਤੇ ਹੋਵੇਗੀ ਵੋਟਿੰਗ

ਟਰੰਪ ਖ਼ਿਲਾਫ਼ ਮਹਾਦੋਸ਼ ਚਲਾਉਣ ਦਾ ਰਸਤਾ ਲਗਭਗ ਸਾਫ, ਅਗਲੇ ਅਫ਼ਤੇ ਹੋਵੇਗੀ ਵੋਟਿੰਗ

Read Full Article
    ਅਮਰੀਕਾ ਨੇ ਭਾਰਤ ਵਿੱਚ ਨਵੇਂ ਨਾਗਰਿਕਤਾ ਕਾਨੂੰਨ ਨੂੰ ਲਾਗੂ ਕਰਨ ਪ੍ਰਤੀ ਫ਼ਿਕਰਮੰਦੀ ਪ੍ਰਗਟਾਈ

ਅਮਰੀਕਾ ਨੇ ਭਾਰਤ ਵਿੱਚ ਨਵੇਂ ਨਾਗਰਿਕਤਾ ਕਾਨੂੰਨ ਨੂੰ ਲਾਗੂ ਕਰਨ ਪ੍ਰਤੀ ਫ਼ਿਕਰਮੰਦੀ ਪ੍ਰਗਟਾਈ

Read Full Article
    ਭਾਰਤੀ ਮੂਲ ਦੇ ਅਮਰੀਕੀ ਐਮਪੀ ਐਮੀ ਬੇਰਾ ‘ਏਸ਼ੀਆ, ਪ੍ਰਸ਼ਾਂਤ ਤੇ ਪ੍ਰਮਾਣੂ ਅਪ੍ਰਸਾਰ’ ਉਪ-ਕਮੇਟੀ ਦੇ ਪ੍ਰਧਾਨ ਬਣੇ

ਭਾਰਤੀ ਮੂਲ ਦੇ ਅਮਰੀਕੀ ਐਮਪੀ ਐਮੀ ਬੇਰਾ ‘ਏਸ਼ੀਆ, ਪ੍ਰਸ਼ਾਂਤ ਤੇ ਪ੍ਰਮਾਣੂ ਅਪ੍ਰਸਾਰ’ ਉਪ-ਕਮੇਟੀ ਦੇ ਪ੍ਰਧਾਨ ਬਣੇ

Read Full Article
    ਅਮਰੀਕੀ ਸੰਸਦ ਮੈਂਬਰਾਂ ਨੇ ਟਰੰਪ ਖਿਲਾਫ 2 ਦੋਸ਼ਾਂ ਨੂੰ ਦਿੱਤੀ ਮਨਜ਼ੂਰੀ

ਅਮਰੀਕੀ ਸੰਸਦ ਮੈਂਬਰਾਂ ਨੇ ਟਰੰਪ ਖਿਲਾਫ 2 ਦੋਸ਼ਾਂ ਨੂੰ ਦਿੱਤੀ ਮਨਜ਼ੂਰੀ

Read Full Article
    ਅਮਰੀਕੀ ਸਾਂਸਦ ਵੱਲੋਂ ਭਾਰਤ ਨੂੰ ਨਾਟੋ ਪਲੱਸ 5 ਦੇਸ਼ਾਂ ਦੇ ਸਮੂਹ ‘ਚ ਸ਼ਾਮਲ ਕਰਨ ਦਾ ਸਮਰਥਨ

ਅਮਰੀਕੀ ਸਾਂਸਦ ਵੱਲੋਂ ਭਾਰਤ ਨੂੰ ਨਾਟੋ ਪਲੱਸ 5 ਦੇਸ਼ਾਂ ਦੇ ਸਮੂਹ ‘ਚ ਸ਼ਾਮਲ ਕਰਨ ਦਾ ਸਮਰਥਨ

Read Full Article
    ਅਮਰੀਕਾ-ਚੀਨ ਵਿਚਾਲੇ ਜਲਦ ਹੋ ਸਕਦੈ ਵਪਾਰ ਸਮਝੌਤੇ ਦਾ ਰਸਮੀ ਐਲਾਨ

ਅਮਰੀਕਾ-ਚੀਨ ਵਿਚਾਲੇ ਜਲਦ ਹੋ ਸਕਦੈ ਵਪਾਰ ਸਮਝੌਤੇ ਦਾ ਰਸਮੀ ਐਲਾਨ

Read Full Article
    ਅਮਰੀਕਾ ਵੱਲੋਂ ਮੱਧਮ ਦੂਰੀ ਤਕ ਮਾਰ ਕਰਨ ਵਾਲੀ ਮਿਜ਼ਾਈਲ ਦਾ ਪ੍ਰੀਖਣ

ਅਮਰੀਕਾ ਵੱਲੋਂ ਮੱਧਮ ਦੂਰੀ ਤਕ ਮਾਰ ਕਰਨ ਵਾਲੀ ਮਿਜ਼ਾਈਲ ਦਾ ਪ੍ਰੀਖਣ

Read Full Article
    ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’

ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’

Read Full Article
    ਟਰੰਪ ਪ੍ਰਸ਼ਾਸਨ ਨੇ ਈਰਾਨ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

ਟਰੰਪ ਪ੍ਰਸ਼ਾਸਨ ਨੇ ਈਰਾਨ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

Read Full Article
    ਟਰੰਪ ਦੇ ਮੈਕਸਿਕੋ ਸਰਹੱਦ ‘ਤੇ 450 ਮੀਲ ਲੰਬੀ ਦੀਵਾਰ ਬਣਾਉਣ ਦੇ ਯਤਨਾਂ ਨੂੰ ਜ਼ੋਰਦਾਰ ਝਟਕਾ

ਟਰੰਪ ਦੇ ਮੈਕਸਿਕੋ ਸਰਹੱਦ ‘ਤੇ 450 ਮੀਲ ਲੰਬੀ ਦੀਵਾਰ ਬਣਾਉਣ ਦੇ ਯਤਨਾਂ ਨੂੰ ਜ਼ੋਰਦਾਰ ਝਟਕਾ

Read Full Article
    ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

Read Full Article
    ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

Read Full Article
    ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

Read Full Article