PUNJABMAILUSA.COM

ਆਮ ਆਦਮੀ ਪਾਰਟੀ; ਦਿੱਲੀ ਦੀ ਲੀਡਰਸ਼ਿਪ ਨੇ ਪਾਰਟੀ ਦਾ ਭੱਠਾ ਬਿਠਾ ਦਿੱਤਾ

ਆਮ ਆਦਮੀ ਪਾਰਟੀ; ਦਿੱਲੀ ਦੀ ਲੀਡਰਸ਼ਿਪ ਨੇ ਪਾਰਟੀ ਦਾ ਭੱਠਾ ਬਿਠਾ ਦਿੱਤਾ

ਆਮ ਆਦਮੀ ਪਾਰਟੀ; ਦਿੱਲੀ ਦੀ ਲੀਡਰਸ਼ਿਪ ਨੇ ਪਾਰਟੀ ਦਾ ਭੱਠਾ ਬਿਠਾ ਦਿੱਤਾ
December 20
10:03 2017

ਚੰਡੀਗੜ੍ਹ, 20 ਦਸੰਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ (ਆਪ) ਵਿਚੋਂ ਛਾਂਗੇ ਸੂਬਾਈ ਕਨਵੀਨਰਾਂ ਗੁਰਪ੍ਰੀਤ ਸਿੰਘ ਘੁੱਗੀ, ਸੁੱਚਾ ਸਿੰਘ ਛੋਟੇਪੁਰ ਤੇ ਪਾਰਟੀ ਵਿਚੋਂ ਮੁਅੱਤਲ ਕੀਤੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਕਿਹਾ ਕਿ ਨਿਗਮ ਚੋਣਾਂ ਦੇ ਨਤੀਜੇ ਸੁਣ ਕੇ ਉਨ੍ਹਾਂ ਦਾ ਮਨ ਰੋਇਆ ਹੈ। ਤਿੰਨਾਂ ਆਗੂਆਂ ਨੇ ਕਿਹਾ ਕਿ ਉਹ ਅਕਾਲੀ ਦਲ ਤੇ ਕਾਂਗਰਸ ਤੋਂ ਛੁਟਕਾਰਾ ਪਾਉਣ ਲਈ ‘ਆਪ’ ਵੱਲੋਂ ਉਲੀਕੇ ਕ੍ਰਾਂਤੀਕਾਰੀ ਪ੍ਰੋਗਰਾਮ ਨੂੰ ਲੈ ਕੇ ਪੰਜਾਬ ਦੇ ਸਿਆਸੀ ਪਿੜ ਵਿਚ ਨਿੱਤਰੇ ਸਨ, ਪਰ ਦਿੱਲੀ ਦੀ ਲੀਡਰਸ਼ਿਪ ਨੇ ਆਪਣੀ ਵਿਚਾਰਧਾਰਾ ਤੋਂ ਭਟਕ ਕੇ ਜਿੱਥੇ ਪਾਰਟੀ ਦਾ ਭੱਠਾ ਬਿਠਾ ਦਿੱਤਾ ਹੈ, ਉਥੇ ਪੰਜਾਬੀਆਂ ਵੱਲੋਂ ਆਪਣੇ ਮਨ ਵਿਚ ਉਸਾਰੀ ਇਨਕਲਾਬੀ ਸੋਚ ਦਾ ਵੀ ਘਾਣ ਕਰ ਦਿੱਤਾ ਹੈ। ਸ਼੍ਰੀ ਘੁੱਗੀ ਨੇ ਕਿਹਾ ਕਿ ਉਸ ਨੇ ਪਾਰਟੀ ਲਈ ਜਾਨ ਲਾ ਦਿੱਤੀ ਸੀ, ਪਰ ਲੀਡਰਸ਼ਿਪ ਦੇ ਹੰਕਾਰ, ਨਲਾਇਕੀ ਤੇ ਵਾਲੰਟੀਅਰਾਂ ਨੂੰ ਨਜ਼ਰਅੰਦਾਜ਼ ਕਰਨ ਦੀ ਬਿਰਤੀ ਨੇ ਪਾਰਟੀ ਨੂੰ ਅਰਸ਼ ਤੋਂ ਫਰਸ਼ ‘ਤੇ ਲੈ ਆਂਦਾ ਹੈ ਕਿਉਂਕਿ ਕਿਸੇ ਵੇਲੇ ਪੰਜਾਬ ਵਿਚ ਇੱਕੋ ਆਵਾਜ਼ ਸੀ ਕਿ ਇਸ ਵਾਰ ਸਿਰਫ਼ ‘ਆਪ’ ਜਿੱਤੇਗੀ। ਉਨ੍ਹਾਂ ਹੈਰਾਨੀ ਜ਼ਾਹਿਰ ਕੀਤੀ ਕਿ ਲੀਡਰਸ਼ਿਪ ਨੇ ਆਪਣੀਆਂ ਗ਼ਲਤੀਆਂ ਨੂੰ ਮੰਨਿਆ ਨਹੀਂ, ਜਦੋਂਕਿ ਰਵਾਇਤੀ ਪਾਰਟੀਆਂ ਨੇ ‘ਆਪ’ ਦੀਆਂ ਗ਼ਲਤੀਆਂ ਤੋਂ ਸਬਕ ਸਿੱਖ ਕੇ ਆਮ ਆਦਮੀ ਤੱਕ ਪਹੁੰਚ ਕਰਨੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੀ ਲੀਡਰਸ਼ਿਪ ਹਾਰ ਤੋਂ ਬਾਅਦ ਕਾਂਗਰਸ ਸਰਕਾਰ ‘ਤੇ ਦੋਸ਼ ਲਾ ਕੇ ਆਪਣੀਆਂ ਗ਼ਲਤੀਆਂ ‘ਤੇ ਪਰਦਾ ਪਾਉਣ ਦਾ ਅਸਫ਼ਲ ਯਤਨ ਕਰ ਰਹੀ ਹੈ।
ਸੰਸਦ ਮੈਂਬਰ ਡਾ. ਗਾਂਧੀ ਨੇ ਭਰੇ ਮਨ ਨਾਲ ਕਿਹਾ ਕਿ ਪੰਜਾਬੀਆਂ ਨੇ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਹੀ ‘ਆਪ’ ਨੂੰ ਫਤਵਾ ਦੇ ਦਿੱਤਾ ਸੀ, ਪਰ ਦਿੱਲੀ ਦੀ ਲੀਡਰਸ਼ਿਪ ਨੇ ਪੰਜਾਬੀਆਂ ਨੂੰ ਭੇਡਾਂ-ਬੱਕਰੀਆਂ ਵਾਂਗ ਵਰਤ ਕੇ ਖ਼ੁਦ ਹੀ ਪਾਰਟੀ ਨੂੰ ਹਾਰ ਦੇ ਰਾਹ ਪਾਇਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੀ ਲੀਡਰਸ਼ਿਪ ਨੇ ਆਪਣੀ ਵਿਚਾਰਧਾਰਾ ਛੱਡ ਕੇ ਜਦੋਂ ਸੱਤਾ ਦਾ ‘ਲੁਤਫ’ ਲੈਣ ਲਈ ਵਾਲੰਟੀਅਰਾਂ ਦੀ ਥਾਂ ਹੋਰ ਸਿਆਸੀ ਪਾਰਟੀਆਂ ਦੇ ਦਾਗ਼ੀ ਆਗੂਆਂ ਨੂੰ ਵਿਧਾਨ ਸਭਾ ਚੋਣਾਂ ਦੌਰਾਨ ਭੇਤਭਰੇ ਢੰਗ ਨਾਲ ਟਿਕਟਾਂ ਦਿੱਤੀਆਂ ਸਨ, ਤਾਂ ਉਸ ਵੇਲੇ ਹੀ ਪੰਜਾਬੀਆਂ ਨੂੰ ਪਾਰਟੀ ਦੀ ਲੀਡਰਸ਼ਿਪ ਅੰਦਰਲੀ ਖੋਟ ਨਜ਼ਰ ਆ ਗਈ ਸੀ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਲੋਕ ‘ਆਪ’ ਦਾ ਸੱਚ ਪਛਾਣ ਗਏ ਹਨ ਤੇ ਇਸ ਪਾਰਟੀ ਦਾ ਵਜੂਦ ਖ਼ਤਮ ਹੋਣ ਕਿਨਾਰੇ ਹੈ।
ਸ਼੍ਰੀ ਛੋਟੇਪੁਰ ਨੇ ਕਿਹਾ ਕਿ ਉਨ੍ਹਾਂ ਵੱਲੋਂ ‘ਆਪ’ ਦੇ ਪਲੇਟਫਾਰਮ ਤੋਂ ਪੰਜਾਬੀਆਂ ਨੂੰ ਕ੍ਰਾਂਤੀ ਲਿਆਉਣ ਦੇ ਸੁਪਨੇ ਦਿਖਾਏ ਗਏ ਸਨ, ਪਰ ਜਦੋਂ ਲੋਕਾਂ ਨੂੰ ਇਸ ਦੀ ਅਸਲੀਅਤ ਪਤਾ ਲੱਗੀ ਤਾਂ ਉਨ੍ਹਾਂ ਦਾ ਮਨ ਟੁੱਟ ਗਿਆ, ਜਿਸ ਕਾਰਨ ਪੰਜਾਬੀ ਹਰੇਕ ਚੋਣ ਵਿਚ ‘ਆਪ’ ਨੂੰ ਨਕਾਰਦੇ ਆ ਰਹੇ ਹਨ। ਸ਼੍ਰੀ ਛੋਟੇਪੁਰ ਨੇ ਕਿਹਾ ਕਿ ‘ਆਪ’ ਦੀ ਸਿਖਰਲੀ ਲੀਡਰਸ਼ਿਪ ਦੀ ਹਊਮੈ ਤੇ ਭ੍ਰਿਸ਼ਟ ਸੋਚ ਨੇ ਰਵਾਇਤੀ ਪਾਰਟੀਆਂ ਨੂੰ ਮੁੜ ਜਿਊਂਦਾ ਕਰ ਦਿੱਤਾ ਹੈ, ਜਦੋਂਕਿ ਲੋਕ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਤੇ ਕਾਂਗਰਸ ਤੋਂ ਖਹਿੜਾ ਛੁਡਾਉਣ ਲਈ ਪੂਰੀ ਤਰ੍ਹਾਂ ਤਿਆਰ ਸਨ। ਨਿਗਮ ਚੋਣਾਂ ਵਿਚੋਂ ‘ਆਪ’ ਦੀ ਹੋਈ ਹਾਰ ਕਾਰਨ ਪਾਰਟੀ ਦੀ ਹੇਠਲੀ ਲੀਡਰਸ਼ਿਪ ਵਿਚ ਜਿੱਥੇ ਨਿਰਾਸ਼ਾ ਦਾ ਆਲਮ ਹੈ, ਉਥੇ ਸੂਬਾਈ ਲੀਡਰਸ਼ਿਪ ਵੱਲ ਵੀ ਉਂਗਲਾਂ ਉਠ ਰਹੀਆਂ ਹਨ। ਸੂਤਰਾਂ ਅਨੁਸਾਰ ਨਿਗਮ ਚੋਣਾਂ ਦੌਰਾਨ ਜਿੱਥੇ ਸੂਬਾਈ ਲੀਡਰਸ਼ਿਪ ਨੇ ਟਿਕਟਾਂ ਦੀ ਵੰਡ ਤੇ ਚੋਣ ਪ੍ਰਚਾਰ ਦੌਰਾਨ ਰਸਮੀ ਕਾਰਵਾਈ ਕੀਤੀ ਸੀ, ਉਥੇ ਚੋਣਾਂ ਲਈ ਲੋੜੀਂਦੇ ਫੰਡਾਂ ਦਾ ਵੀ ਪ੍ਰਬੰਧ ਨਹੀਂ ਕੀਤਾ। ਇਸ ਕਾਰਨ ‘ਆਪ’ ਦੇ ਉਮੀਦਵਾਰ ਲਾਵਾਰਸਾਂ ਵਾਂਗ ਭਟਕਦੇ ਰਹੇ। ਦੱਸਣਯੋਗ ਹੈ ਕਿ ਪਾਰਟੀ ਪ੍ਰਧਾਨ ਭਗਵੰਤ ਮਾਨ ਨੇ ਦੋਸ਼ ਲਾਇਆ ਸੀ ਕਿ ਕਾਂਗਰਸ ਸਰਕਾਰ ਦੀ ਗੁੰਡਾਗਰਦੀ ਕਾਰਨ ਉਨ੍ਹਾਂ ਨੂੰ ਨਿਗਮ ਚੋਣਾਂ ਵਿਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਸ਼੍ਰੀ ਮਾਨ ਨੇ ਨਿਗਮ ਚੋਣਾਂ ਵਿਚੋਂ ਹੋਈ ਭਾਰੀ ਹਾਰ ਦੀ ਸਮੀਖਿਆ ਕਰਨ ਲਈ ਸਾਰੇ ਵਿਧਾਇਕਾਂ, ਸੂਬਾਈ ਅਹੁਦੇਦਾਰਾਂ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਹੰਗਾਮੀ ਮੀਟਿੰਗ 21 ਦਸੰਬਰ ਨੂੰ ਚੰਡੀਗੜ੍ਹ ਵਿਚ ਸੱਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article