PUNJABMAILUSA.COM

ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਦਿੱਲੀ ਹਾਈਕੋਰਟ ‘ਚ ਦਾਇਰ ਪਟੀਸ਼ਨ ਨੂੰ ਲਿਆ ਵਾਪਸ

ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਦਿੱਲੀ ਹਾਈਕੋਰਟ ‘ਚ ਦਾਇਰ ਪਟੀਸ਼ਨ ਨੂੰ ਲਿਆ ਵਾਪਸ

ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਦਿੱਲੀ ਹਾਈਕੋਰਟ ‘ਚ ਦਾਇਰ ਪਟੀਸ਼ਨ ਨੂੰ ਲਿਆ ਵਾਪਸ
January 22
15:29 2018

ਨਵੀਂ ਦਿੱਲੀ, 22 ਜਨਵਰੀ (ਪੰਜਾਬ ਮੇਲ)- ਲਾਭ ਦਾ ਅਹੁਦਾ ਮਾਮਲੇ ‘ਚ ਚੋਣ ਕਮਿਸ਼ਨ ਦੀ ਸਿਫਾਰਿਸ਼ ਦੇ ਖਿਲਾਫ ‘ਆਪ’ ਦੇ 20 ਵਿਧਾਇਕਾਂ ਵੱਲੋਂ ਦਿੱਲੀ ਹਾਈ ਕੋਰਟ ‘ਚ ਦਾਇਰ ਪਟੀਸ਼ਨ ਨੂੰ ਵਾਪਸ ਲੈ ਲਿਆ ਗਿਆ ਹੈ, ਕਿਉਂਕਿ ਰਾਸ਼ਟਰਪਤੀ ਚੋਣ ਕਮਿਸ਼ਨ ਦੀ ਸਿਫਾਰਿਸ਼ ਨੂੰ ਆਪਣੀ ਮਨਜ਼ੂਰੀ ਦੇ ਚੁਕੇ ਹਨ, ਇਸ ਲਈ ਹੁਣ ਇਸ ਪਟੀਸ਼ਨ ਦਾ ਕੋਈ ਮਤਲਬ ਨਹੀਂ ਰਹਿ ਜਾਂਦਾ ਹੈ। ਅਜਿਹੇ ‘ਚ ਵਿਧਾਇਕ ਨੇ ਇਸ ਪਟੀਸ਼ਨ ਨੂੰ ਵਾਪਸ ਲੈ ਲਿਆ। ਇਸ ਤੋਂ ਪਹਿਲਾਂ ਜੋ ਮੂਲ ਪਟੀਸ਼ਨ ਹਾਈ ਕੋਰਟ ‘ਚ ਦਾਇਰ ਕੀਤੀ ਗਈ ਸੀ, ਉਸ ‘ਤੇ ਸੁਣਵਾਈ ਜਾਰੀ ਰਹੇਗੀ। ਉਸ ਲਈ 20 ਮਾਰਚ ਦੀ ਤਾਰੀਕ ਤੈਅ ਕੀਤੀ ਗਈ ਹੈ। ਚੋਣ ਕਮਿਸ਼ਨ ਦੇ ਫੈਸਲੇ ਦੇ ਖਿਲਾਫ ‘ਆਪ’ ਦੇ 6 ਵਿਧਾਇਕਾਂ ਨੇ ਸ਼ਨੀਵਾਰ ਨੂੰ ਪਟੀਸ਼ਨ ਦਾਇਰ ਕੀਤੀ ਸੀ ਅਤੇ ਕਮਿਸ਼ਨ ਦੀ ਸਿਫਾਰਿਸ਼ ‘ਤੇ ਸਟੇਅ ਲਗਾਉਣ ਦੀ ਮੰਗ ਕੀਤੀ ਸੀ। ਹਾਲਾਂਕਿ ਉਸ ਸਮੇਂ ਹਾਈ ਕੋਰਟ ਨੇ ਉਨ੍ਹਾਂ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਸੋਮਵਾਰ ਨੂੰ ਸੁਣਵਾਈ ਦੌਰਾਨ ਚੋਣ ਕਮਿਸ਼ਨ ਦੇ ਵਕੀਲ ਨੇ ਦੱਸਿਆ ਕਿ ਕਮਿਸ਼ਨ ਨੇ ਆਪਣੀ ਸਿਫਾਰਿਸ਼ ਸ਼ੁੱਕਰਵਾਰ ਨੂੰ ਹੀ ਰਾਸ਼ਟਰਪਤੀ ਕੋਲ ਭੇਜ ਦਿੱਤੀ ਸੀ, ਜਿਸ ਨੂੰ ਉਨ੍ਹਾਂ ਨੇ ਹੁਣ ਮਨਜ਼ੂਰ ਵੀ ਕਰ ਲਿਆ ਹੈ। ਨਾਲ ਹੀ ਕੇਂਦਰ ਵੀ ਇਸ ਸੰਬੰਧ ‘ਚ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਘਟਨਾਕ੍ਰਮ ਦੇ ਬਾਅਦ ‘ਆਪ’ ਵਿਧਾਇਕਾਂ ਕੋਲ ਪਟੀਸ਼ਨ ਵਾਪਸ ਲੈਣ ਤੋਂ ਇਲਾਵਾ ਕੋਈ ਰਸਤਾ ਨਹੀਂ ਸੀ। ਆਮ ਆਦਮੀ ਪਾਰਟੀ ਦੇ ਵਕੀਲ ਨੇ ਕਿਹਾ ਕਿ ਰਾਸ਼ਟਰਪਤੀ ਦੀ ਮਨਜ਼ੂਰੀ ਕਾਰਨ ਇਸ ਪਟੀਸ਼ਨ ਨੂੰ ਵਾਪਸ ਲਿਆ ਜਾ ਰਿਹਾ ਹੈ ਪਰ ਰਾਸ਼ਟਰਪਤੀ ਦੇ ਆਦੇਸ਼ ਨੂੰ ਪੂਰਾ ਅਧਿਐਨ ਕਰਨ ਤੋਂ ਬਾਅਦ ਇਸ ਸੰਬੰਧ ‘ਚ ਨਵੀਂ ਪਟੀਸ਼ਨ ਦਾਇਰ ਕੀਤੀ ਜਾਵੇਗੀ। ਹਾਲਾਂਕਿ ਪਾਰਟੀ ਵੱਲੋਂ ਇਹ ਸਾਫ਼ ਨਹੀਂ ਕੀਤਾ ਗਿਆ ਹੈ ਕਿ ਇਸ ਸਿਲਸਿਲੇ ‘ਚ ਉਹ ਅਜੇ ਸੁਪਰੀਮ ਕੋਰਟ ਜਾਵੇਗੀ ਜਾਂ ਨਹੀਂ।
ਚੋਣ ਕਮਿਸ਼ਨ ਨੇ ‘ਆਪ’ ਦੇ 20 ਵਿਧਾਇਕ ਨੂੰ ਲਾਭ ਦੇ ਅਹੁਦੇ ‘ਤੇ ਰਹਿਣ ਦਾ ਹਵਾਲਾ ਦਿੰਦੇ ਹੋਏ ਅਯੋਗ ਕਰਾਰ ਦਿੱਤਾ ਸੀ। ਕਮਿਸ਼ਨ ਨੇ ਇਸ ਸੰਬੰਧ ‘ਚ ਆਪਣੀ ਸਿਫਾਰਿਸ਼ ਰਾਸ਼ਟਰਪਤੀ ਨੂੰ ਭੇਜੀ ਸੀ। ਸ਼ੁੱਕਰਵਾਰ ਨੂੰ ਰਾਸ਼ਟਰਪਤੀ ਕੋਲ ਭੇਜੀ ਗਈ ਸਿਫਾਰਿਸ਼ ਨੂੰ ਐਤਵਾਰ ਨੂੰ ਮਨਜ਼ੂਰੀ ਮਿਲ ਗਈ ਅਤੇ ਸਾਰੇ 20 ਵਿਧਾਇਕ ਅਯੋਗ ਕਰਾਰ ਦਿੱਤੇ ਗਏ। ਦਿੱਲੀ ਸਰਕਾਰ ਨੇ 20 ਵਿਧਾਇਕਾਂ ਨੂੰ ਸੰਸਦੀ ਸਕੱਤਰ ਬਣਾਇਆ ਸੀ, ਜਿਸ ਨੂੰ ‘ਆਫਿਸ ਆਫ ਪ੍ਰਾਫਿਟ’ ਮੰਨਿਆ ਗਿਆ। ਨਿਯਮਾਂ ਅਨੁਸਾਰ ਕੋਈ ਵਿਧਾਇਕ ਅਜਿਹੇ ਕਿਸੇ ਅਹੁਦੇ ‘ਤੇ ਨਹੀਂ ਰਹਿ ਸਕਦਾ, ਜਿਸ ਨਾਲ ਉਸ ਨੂੰ ਕਿਸੇ ਤਰ੍ਹਾਂ ਦਾ ਲਾਭ ਮਿਲ ਰਿਹਾ ਹੋਵੇਗਾ। ਵਿਵਾਦ ਦੀ ਸ਼ੁਰੂਆਤ ਤੋਂ ਬਾਅਦ ਦਿੱਲੀ ਸਰਕਾਰ ਨੇ ਨਿਯਮਾਂ ‘ਚ ਤਬਦੀਲੀ ਕਰਨ ਵਾਲਾ ਬਿੱਲ ਦਿੱਲੀ ਵਿਧਾਨ ਸਭਾ ‘ਚ ਪਾਸ ਕਰਵਾ ਲਿਆ ਸੀ ਪਰ ਉਸ ਨੂੰ ਐੱਲ.ਜੀ. ਤੋਂ ਮਨਜ਼ੂਰੀ ਨਹੀਂ ਮਿਲੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article