PUNJABMAILUSA.COM

ਆਮ ਆਦਮੀ ਪਾਰਟੀ ਦੇ 20 ਵਿਧਾਇਕ ਅਯੋਗ ਕਰਾਰ

ਆਮ ਆਦਮੀ ਪਾਰਟੀ ਦੇ 20 ਵਿਧਾਇਕ ਅਯੋਗ ਕਰਾਰ

ਆਮ ਆਦਮੀ ਪਾਰਟੀ ਦੇ 20 ਵਿਧਾਇਕ ਅਯੋਗ ਕਰਾਰ
January 21
19:49 2018

ਨਵੀਂ ਦਿੱਲੀ, 21 ਜਨਵਰੀ (ਪੰਜਾਬ ਮੇਲ)- ਰਾਸ਼ਟਰਪਤੀ ਰਾਮ ਨਾਥ ਕੋਬਿੰਦ ਨੇ ਦਿੱਲੀ ਦੀ ਸੱੱਤਾਧਾਰੀ ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਨੂੰ ਦੋਹਰੇ ਲਾਭ ਦੇ ਨਿਯਮ ਤਹਿਤ ਚੋਣ ਕਮਿਸ਼ਨ ਵੱਲੋਂ ਅਯੋਗ ਕਰਾਰ ਦੇਣ ਦੀ ਸਿਫ਼ਾਰਸ਼ ਨੂੰ ਮਨਜ਼ੂਰ ਕਰ ਲਿਆ ਹੈ। ਉਧਰ ‘ਆਪ’ ਨੇ ਇਸ ਕਾਰਵਾਈ ਨੂੰ ਗ਼ੈਰਸੰਵਿਧਾਨਕ ਕਰਾਰ ਦਿੰਦਿਆਂ ਲੋਕਤੰੰਰ ਲਈ ਖ਼ਤਰਾ ਕਰਾਰ ਦਿੱਤਾ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਚੋਣ ਕਮਿਸ਼ਨ ਦੀ ਸਿਫਾਰਸ਼ ਉੱਤੇ ਕੱਲ੍ਹ ਸਹਿਮਤੀ ਦੇ ਦਿੱਤੀ ਸੀ।
ਦੇਸ਼ ਦੇ ਕਾਨੂੰਨ ਮੰਤਰਾਲੇ ਵੱਲੋਂ ਜਾਰੀ ਨੋਟਫਿਕੇਸ਼ਨ ਅਨੁਸਾਰ ਰਾਸ਼ਟਰਪਤੀ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਪ੍ਰਗਟ ਕੀਤੀ ਰਾਇ ਦੀ ਰੋਸ਼ਨੀ ਵਿੱਚ ਦਿੱਲੀ ਵਿਧਾਨ ਸਭਾ ਦੇ 20 ਮੈਂਬਰਾਂ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ। ਇਨ੍ਹਾਂ 20 ਵਿਧਾਇਕਾਂ ਨੂੰ ਪਾਰਲੀਮਾਨੀ ਸਕੱਤਰ ਬਣਾਇਆ ਗਿਆ ਸੀ ਤੇ ਉਨ੍ਹਾਂ ਦੀ ਇਸ ਨਿਯੁਕਤੀ ਨੂੰ ਵਕੀਲ ਪ੍ਰਸ਼ਾਂਤ ਪਟੇਲ ਨੇ ਪਟੀਸ਼ਨ ਦਾਇਰ ਕਰਕੇ ਚੁਣੌਤੀ ਦਿੱਤੀ ਸੀ, ਜਿਸ ਬਾਰੇ ਤਤਕਾਲੀ ਰਾਸ਼ਟਰਪਤੀ ਨੇ ਚੋਣ ਕਮਿਸ਼ਨ ਤੋਂ ਰਾਇ ਮੰਗੀ ਸੀ ਤੇ ਮੌਜੂਦਾ ਰਾਸ਼ਟਰਪਤੀ ਰਾਮ ਨਾਥ ਕੋਬਿੰਦ ਨੇ ਵਿਧਾਇਕਾਂ ਨੂੰ ਅਯੋਗ ਠਹਿਰਾਉਣ ਦੀ ਸਿਫਾਰਸ਼ ਨੂੰ ਸਵੀਕਾਰ ਕਰ ਲਿਆ ਹੈ। ਆਪ ਦੇ ਸੀਨੀਅਰ ਆਗੂ ਆਸ਼ੂਤੋਸ਼ ਨੇ ਕਿਹਾ ਕਿ ਰਾਸ਼ਟਰਪਤੀ ਦਾ ਵਿਧਾਇਕਾਂ ਨੂੰ ਅਯੋਗ ਠਹਿਰਾਉਣ ਦਾ ਫੈਸਲਾ ਗੈਰਸੰਵਿਧਾਨਕ ਅਤੇ ਜਮਹੂਰੀਅਤ ਲਈ ਖਤਰਾ ਹੈ।
ਰਾਸ਼ਟਰਪਤੀ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਅਯੋਗ ਠਹਿਰਾਏ ਵਿਧਾਇਕਾਂ ਵਿੱਚ ਅਦਰਸ਼ ਸਾਸ਼ਤਰੀ, ਅਲਕਾ ਲਾਂਬਾ, ਅਨਿਲ ਬਾਜਪਾਈ, ਅਵਤਾਰ ਸਿੰਘ, ਕੈਲਾਸ਼ ਗਹਿਲੋਤ, , ਮਦਨ ਲਾਲ, ਮਨੋਜ ਕੁਮਾਰ, ਨਰੇਸ਼ ਯਾਦਵ, ਨਿਤਿਨ ਤਿਆਗੀ, ਪ੍ਰਵੀਨ ਕੁਮਾਰ, ਰਾਜੇਸ਼ ਗੁਪਤਾ, ਰਾਜੇਸ਼ ਰਿਸ਼ੀ, ਸੰਜੀਵ ਝਾਅ, ਸਾਰਿਤਾ ਸਿੰਘ, ਸੋਮ ਦੱਤ, ਸ਼ਰਦ ਕੁਮਾਰ, ਸ਼ਿਵ ਚਰਨ ਗੋਇਲ, ਸੁਖਬੀਰ ਸਿੰਘ, ਵਿਜੇਂਦਰ ਗਰਗ ਅਤੇ ਜਰਨੈਲ ਸਿੰਘ ਸ਼ਾਮਲ ਹਨ।
ਉਧਰ ਆਮ ਆਦਮੀ ਪਾਰਟੀ ਦੀ ਚਾਂਦਨੀ ਚੌਕ ਤੋਂ ਅਯੋਗ ਠਹਿਰਾਈ ਵਿਧਾਇਕਾ ਅਲਕਾ ਲਾਂਬਾ ਨੇ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਐਤਵਾਰ ਨੂੰ ਛੁੱਟੀ ਦੇ ਦਿਨ ਹੀ ਇਹ ਨੋਟੀਫਿਕੇਸ਼ਨ ਜਾਰੀ ਕਰਨ ਦੀ ਕਾਹਲ਼ ਕੀਤੀ ਗਈ। ‘ਆਪ’ ਵਿਧਾਇਕ ਬੀਤੇ ਦਿਨ ਤੋਂ ਰਾਸ਼ਟਰਪਤੀ ਅੱਗੇ ਆਪਣਾ ਪੱਖ ਰੱਖਣ ਲਈ ਸਮਾਂ ਮੰਗ ਰਹੇ ਸਨ ਪਰ ਸਮਾਂ ਨਹੀਂ ਦਿੱਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਸੰਵਿਧਾਨਕ ਸੰਸਥਾਵਾਂ ਦੀ ਕਥਿਤ ਦੁਰਵਰਤੋਂ ਕਰ ਰਹੀ ਹੈ ਤੇ ‘ਆਪ’ ਸਰਕਾਰ ਨੂੰ ਕਮਜ਼ੋਰ ਕਰਨ ਦੀ ਤਿੰਨ ਸਾਲ ਤੋਂ ਕੋਸ਼ਿਸ਼ ਕੀਤ ਜਾ ਰਹੀ ਸੀ।
ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ‘ਆਪ’ ਨੇ ਦਿੱਲੀ ਹਾਈਕੋਰਟ ਤੱਕ ਪਹੁੰਚ ਕੀਤੀ ਹੈ ਅਤੇ ਅਦਾਲਤ ਨੇ ਸਟੇਅ ਨਾ ਦਿੰਦਿਆਂ ਮਾਮਲੇ ਉੱਤੇ 22 ਜਨਵਰੀ ਨੂੰ ਸੁਣਵਾਈ ਨਿਰਧਾਰਤ ਕੀਤੀ ਹੈ। ਹੁਣ ਜੇ ਵਿਧਾਇਕਾਂ ਨੂੰ ਅਦਾਲਤ ਦੇ ਵੱਲੋਂ ਕੋਈ ਰਾਹਤ ਨਹੀ ਮਿਲਦੀ ਤਾਂ ਦਿੱਲੀ ਵਿੱਚ 20 ਵਿਧਾਨ ਸਭਾ ਸੀਟਾਂ ਉੱਤੇ ਜ਼ਿਮਨੀ ਚੋਣ ਲਈ ਰਸਤਾ ਪੱਧਰਾ ਹੋ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article
    ਉਲੰਪੀਅਨ ਮਹਿੰਦਰ ਸਿੰਘ ਗਿੱਲ ਹੋਣਗੇ 15ਵੇਂ ਵਿਸ਼ਵ ਕਬੱਡੀ ਕੱਪ ਦੇ ਵਿਸ਼ੇਸ਼ ਮਹਿਮਾਨ

ਉਲੰਪੀਅਨ ਮਹਿੰਦਰ ਸਿੰਘ ਗਿੱਲ ਹੋਣਗੇ 15ਵੇਂ ਵਿਸ਼ਵ ਕਬੱਡੀ ਕੱਪ ਦੇ ਵਿਸ਼ੇਸ਼ ਮਹਿਮਾਨ

Read Full Article