PUNJABMAILUSA.COM

ਆਮ ਆਦਮੀ ਪਾਰਟੀ ਹਾਈ ਕਮਾਨ ਤੋਂ ਪੰਜਾਬ ਦੇ ਵਿਧਾਇਕ ਨਾਰਾਜ਼

ਆਮ ਆਦਮੀ ਪਾਰਟੀ ਹਾਈ ਕਮਾਨ ਤੋਂ ਪੰਜਾਬ ਦੇ ਵਿਧਾਇਕ ਨਾਰਾਜ਼

ਆਮ ਆਦਮੀ ਪਾਰਟੀ ਹਾਈ ਕਮਾਨ ਤੋਂ ਪੰਜਾਬ ਦੇ ਵਿਧਾਇਕ ਨਾਰਾਜ਼
January 08
21:38 2018

ਚੰਡੀਗੜ੍ਹ, 8 ਜਨਵਰੀ (ਪੰਜਾਬ ਮੇਲ)- ਵਿਵਾਦਤ ਕਾਰੋਬਾਰੀ ਨੂੰ ਰਾਜ ਸਭਾ ਲਈ ਨਾਮਜ਼ਦ ਕਰਕੇ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ’ਤੇ ਆਈ ਆਮ ਆਦਮੀ ਪਾਰਟੀ (ਆਪ) ਨੂੰ ਹੁਣ ਪੰਜਾਬ ’ਚ ਆਪਣੇ ਵਿਧਾਇਕਾਂ ਦੀ ਨਾਰਾਜ਼ਗੀ ਵੀ ਸਹੇੜਨੀ ਪੈ ਰਹੀ ਹੈ। ਪੰਜਾਬ ’ਚ 12 ਦੇ ਕਰੀਬ ਵਿਧਾਇਕਾਂ ਨੇ ਪਾਰਟੀ ਦੀ ਚੋਣ ’ਤੇ ਨਾਰਾਜ਼ਗੀ ਜਤਾਈ ਹੈ। ਇਹ ਤੱਥ ਉਸ ਸਮੇਂ ਸਾਹਮਣੇ ਆਇਆ ਜਦੋਂ ‘ਆਪ’ ਦੇ ਉੱਘੇ ਆਗੂਆਂ ’ਚ ਸ਼ੁਮਾਰ ਖਰੜ ਤੋਂ ਵਿਧਾਇਕ ਕੰਵਰ ਸੰਧੂ ਨੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੂੰ ‘ਗੁਪਤ’ ਪੱਤਰ ਭੇਜਿਆ। ਸ੍ਰੀ ਸੰਧੂ ਨੇ ਕਿਹਾ ਕਿ ਰਾਜ ਸਭਾ ਦੀਆਂ ਵਿਵਾਦਤ ਨਾਮਜ਼ਦਗੀਆਂ ਮਗਰੋਂ ਅਸੀਂ ਸਿਆਸੀ ਸੂਝ ਪੱਖੋਂ ਪਛੜਦੇ ਨਜ਼ਰ ਆ ਰਹੇ ਹਾਂ। ਉਨ੍ਹਾਂ ਕਿਹਾ,‘‘ਇਸ ਮਾਮਲੇ ਦਾ ਭਾਵੇਂ ਪਾਰਟੀ ਦੀ ਪੰਜਾਬ ਇਕਾਈ ਨਾਲ ਸਿੱਧੇ ਤੌਰ ’ਤੇ ਕੋਈ ਸਬੰਧ ਨਹੀਂ ਹੈ ਪਰ ਮੈਨੂੰ ਮਹਿਸੂਸ ਹੁੰਦਾ ਹੈ ਕਿ ਵਿਧਾਇਕਾਂ ਅਤੇ ਵਾਲੰਟੀਅਰਜ਼ ਦੇ ਨਾਲ ਹੀ ਪਰਵਾਸੀ ਭਾਰਤੀਆਂ ਦੇ ਜਜ਼ਬਾਤ ਤੋਂ ਸੀਨੀਅਰ ਲੀਡਰਸ਼ਿਪ ਨੂੰ ਜਾਣੂ ਕਰਵਾਉਣਾ ਬਣਦਾ ਹੈ।’’ ਸ੍ਰੀ ਸੰਧੂ ਨੇ ਕਿਹਾ ਕਿ ਕਰੀਬ ਛੇ ਵਿਧਾਇਕ ਸੁਸ਼ੀਲ ਗੁਪਤਾ ਅਤੇ ਐਨ ਡੀ ਗੁਪਤਾ ਦੀ ਨਾਮਜ਼ਦਗੀ ਤੋਂ ਨਿਰਾਸ਼ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਕੁਮਾਰ ਵਿਸ਼ਵਾਸ ਅਤੇ ਆਸ਼ੂਤੋਸ਼ ਨੂੰ ਅਣਗੌਲਿਆਂ ਨਹੀਂ ਕੀਤਾ ਜਾਣਾ ਚਾਹੀਦਾ ਸੀ। ਪੱਤਰ ’ਚ ਉਨ੍ਹਾਂ ਸਿਸੋਦੀਆ ਨੂੰ ਭਰੋਸਾ ਦਿੱਤਾ ਹੈ ਕਿ ਉਹ ਇਸ ਮੁੱਦੇ ਨੂੰ ਮੀਡੀਆ ’ਚ ਨਹੀਂ ਲੈ ਕੇ ਜਾਣਗੇ ਪਰ ਸਾਰੇ ਅਖ਼ਬਾਰਾਂ ਦੀਆਂ ਸੰਪਾਦਕੀਆਂ ਨੇ ਪਾਰਟੀ ਦੀ ਲਾਹ-ਪਾਹ ਕੀਤੀ ਹੈ। ਇਥੋਂ ਤਕ ਕਿ ਟੀਵੀ ਚੈਨਲਾਂ ’ਤੇ ਪਾਰਟੀ ਦੇ ਮੈਂਬਰਾਂ ਨੂੰ ਜਵਾਬ ਦੇਣਾ ਮੁਸ਼ਕਲ ਹੋ ਰਿਹਾ ਹੈ। ਸ੍ਰੀ ਸੰਧੂ ਨੇ ਚੇਤੇ ਕਰਵਾਇਆ ਕਿ ਸੁੱਚਾ ਸਿੰਘ ਛੋਟੇਪੁਰ ਨੂੰ ਪਾਰਟੀ ’ਚ ਕੱਢਣ ਵੇਲੇ ਵੀ ਉਨ੍ਹਾਂ ਦੀ ਗੱਲ ਨੂੰ ਨਹੀਂ ਮੰਨਿਆ ਗਿਆ ਜਿਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਚੋਣਾਂ ’ਚ ਪਾਰਟੀ ਦਾ ਨਿਘਾਰ ਆਉਣਾ ਸ਼ੁਰੂ ਹੋਇਆ ਸੀ। ਜਦੋਂ ਸ੍ਰੀ ਸੰਧੂ ਨਾਲ ਇਸ ਬਾਰੇ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਅਤੇ ਪਾਰਟੀ ਵਿਚਕਾਰ ਹੈ।
‘ਆਪ’ ਦੇ ਤਿੰਨ ਆਗੂ ਰਾਜ ਸਭਾ ਲਈ ਚੁਣੇ ਗਏ
ਨਵੀਂ ਦਿੱਲ – ਆਮ ਆਦਮੀ ਪਾਰਟੀ ਦੇ ਤਿੰਨੋਂ ਉਮੀਦਵਾਰ ਸੰਜੈ ਸਿੰਘ, ਸੁਸ਼ੀਲ ਗੁਪਤਾ ਅਤੇ ਐਨ ਡੀ ਗੁਪਤਾ ਅੱਜ ਬਿਨਾਂ ਮੁਕਾਬਲੇ ਰਾਜ ਸਭਾ ਲਈ ਚੁਣ ਲਏ ਗਏ। ਮੁਕਾਬਲੇ ’ਚ ਕੋਈ ਹੋਰ ਉਮੀਦਵਾਰ ਨਾ ਹੋਣ ਕਰਕੇ ਚੋਣ ਕਮਿਸ਼ਨ ਨੇ ਉਨ੍ਹਾਂ ਨੂੰ ਜੇਤੂ ਕਰਾਰ ਦਿੱਤਾ। ਸ੍ਰੀ ਸੰਜੈ ਸਿੰਘ ਨੇ ਕਿਹਾ ਕਿ ਦਿੱਲੀ ਦੇ ਹੱਕਾਂ ਅਤੇ ਪੂਰਨ ਰਾਜ ਦਾ ਦਰਜਾ ਦਿਵਾਉਣ ਦੀ ਉਹ ਰਾਜ ਸਭਾ ’ਚ ਆਵਾਜ਼ ਬੁਲੰਦ ਕਰਨਗੇ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article