ਆਰਐੱਲਡੀ ਨੇਤਾ ਅਜੀਤ ਸਿੰਘ ਦੀ ਕਰੋਨਾ ਕਾਰਨ ਮੌਤ

198
Share

ਨਵੀਂ ਦਿੱਲੀ, 6 ਮਈ (ਪੰਜਾਬ ਮੇਲ)- ਰਾਸ਼ਟਰੀ ਲੋਕ ਦਲ (ਆਰਐੱਲਡੀ) ਦੇ ਨੇਤਾ ਚੌਧਰੀ ਅਜੀਤ ਸਿੰਘ ਦੀ ਵੀਰਵਾਰ ਨੂੰ ਕਰੋਨਾ ਕਾਰਨ ਮੌਤ ਹੋ ਗਈ। ਉਹ 80 ਸਾਲਾਂ ਦੇ ਸਨ। ਅਜੀਤ ਸਿੰਘ ਦੇ ਬੇਟੇ ਅਤੇ ਸਾਬਕਾ ਸੰਸਦ ਮੈਂਬਰ ਜੈਅੰਤ ਚੌਧਰੀ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਜੈਅੰਤ ਚੌਧਰੀ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ 20 ਅਪਰੈਲ ਨੂੰ ਕੋਰੋਨਾ ਕਾਰਨ ਹਸਪਤਾਲ ਵਿੱਚ ਭਰਤੀ ਹੋਏ ਸਨ ਤੇ ਅੱਜ ਤੜਕੇ ਉਨ੍ਹਾਂ ਆਖਰੀ ਸਾਹ ਲਿਆ। ਸ੍ਰੀ ਅਜੀਤ ਸਿੰਘ 1986 ਵਿਚ ਪਹਿਲੀ ਵਾਰ ਰਾਜ ਸਭਾ ਲਈ ਚੁਣੇ ਗਏ ਸਨ। ਉਨ੍ਹਾਂ ਰਾਸ਼ਟਰੀ ਲੋਕ ਦਲ ਬਣਾਇਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਸਣੇ ਬਹੁਤ ਸਾਰੇ ਨੇਤਾਵਾਂ ਨੇ ਮੌਤ ’ਤੇ ਦੁੱਖ ਪ੍ਰਗਟ ਕੀਤਾ ਹੈ।

Share