PUNJABMAILUSA.COM

ਆਰਡੀਨੈਂਸ ਵਾਲਾ ਰਾਹ ਕੇਵਲ ਬੇਵਸੀ ਵਾਲੇ ਹਾਲਾਤ ਵਿੱਚ ਹੀ ਵਰਤਿਆ ਜਾਵੇ – ਪ੍ਰਣਬ

ਆਰਡੀਨੈਂਸ ਵਾਲਾ ਰਾਹ ਕੇਵਲ ਬੇਵਸੀ ਵਾਲੇ ਹਾਲਾਤ ਵਿੱਚ ਹੀ ਵਰਤਿਆ ਜਾਵੇ – ਪ੍ਰਣਬ

ਆਰਡੀਨੈਂਸ ਵਾਲਾ ਰਾਹ ਕੇਵਲ ਬੇਵਸੀ ਵਾਲੇ ਹਾਲਾਤ ਵਿੱਚ ਹੀ ਵਰਤਿਆ ਜਾਵੇ – ਪ੍ਰਣਬ
July 23
21:29 2017

ਵਿਦਾਈ ਭਾਸ਼ਣ ਦੌਰਾਨ ਭਾਵੁਕ ਹੋਏ ਪ੍ਰਣਬ ਮੁਖਰਜੀ
ਨਵੀਂ ਦਿੱਲੀ, 23 ਜੁਲਾਈ (ਪੰਜਾਬ ਮੇਲ)- ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਅੱਜ ਸਰਕਾਰ ਨੂੰ ਕਾਨੂੰਨ ਬਣਾਉਣ ਲਈ ਆਰਡੀਨੈਂਸ ਵਾਲੇ ਰਾਹ ਦੀ ਵਰਤੋਂ ਖ਼ਿਲਾਫ਼ ਸੁਚੇਤ ਕਰਦਿਆਂ ਕਿਹਾ ਕਿ ਇਸ ਨੂੰ ਕੇਵਲ ਬੇਵਸੀ ਵਾਲੇ ਹਾਲਾਤ ਵਿੱਚ ਹੀ ਵਰਤਿਆ ਜਾਣਾ ਚਾਹੀਦਾ ਹੈ ਅਤੇ ਇਸ ਦਾ ਵਿੱਤੀ ਮਾਮਲਿਆਂ ਵਿੱਚ ਆਸਰਾ ਨਹੀਂ ਤੱਕਣਾ ਚਾਹੀਦਾ। ਸੰਸਦ ਵਿੱਚ ਵਿਦਾਇਗੀ ਸਮਾਰੋਹ ਦੌਰਾਨ ਉਨ੍ਹਾਂ ਨੇ ਵਿਰੋਧੀ ਧਿਰ ਨੂੰ ਦੋਵੇਂ ਸਦਨਾਂ ਦੀ ਕਾਰਵਾਈ ਵਿੱਚ ਵਿਘਨ ਨਾ ਪਾਉਣ ਲਈ ਕਿਹਾ ਕਿਉਂਕਿ ਇਸ ਨਾਲ ਲੋਕਾਂ ਦੇ ਸੰਸੇ ਤੇ ਮੁੱਦੇ ਉਠਾਉਣ ਦਾ ਮੌਕਾ ਖੁੰਝ ਜਾਂਦਾ ਹੈ।
82 ਸਾਲਾ ਸ੍ਰੀ ਮੁਖਰਜੀ ਨੇ ਕਿਹਾ, ‘ਮੇਰੀ ਦ੍ਰਿੜ੍ਹ ਸੋਚ ਹੈ ਕਿ ਆਰਡੀਨੈਂਸ ਵਾਲਾ ਰਾਹ ਕੇਵਲ ਬੇਵਸੀ ਵਾਲੇ ਹਾਲਾਤ ਵਿੱਚ ਹੀ ਵਰਤਿਆ ਜਾਣਾ ਚਾਹੀਦਾ ਹੈ। ਉਨ੍ਹਾਂ ਮਾਮਲਿਆਂ ’ਚ ਵੀ ਆਰਡੀਨੈਂਸ ਵਾਲਾ ਰਾਹ ਨਹੀਂ ਵਰਤਣਾ ਚਾਹੀਦਾ, ਜਿਨ੍ਹਾਂ ਨੂੰ ਸੰਸਦ ਵਿੱਚ ਪੇਸ਼ ਕੀਤਾ ਗਿਆ ਹੋਵੇ ਜਾਂ ਵਿਚਾਰ ਕੀਤਾ ਜਾ ਰਿਹਾ ਹੋਵੇ ਜਾਂ ਹਾਊਸ ਕਮੇਟੀ ਅੱਗੇ ਪੈਂਡਿੰਗ ਪਏ ਹੋਣ। ਜੇਕਰ ਕੋਈ ਜ਼ਿਆਦਾ ਜ਼ਰੂਰੀ ਮਾਮਲਾ ਹੋਵੇ ਤਾਂ ਸਬੰਧਤ ਕਮੇਟੀ ਨੂੰ ਸਥਿਤੀ ਬਾਰੇ ਜਾਣੂ ਕਰਾਉਣਾ ਚਾਹੀਦਾ ਹੈ।’
ਦੱਸਣਯੋਗ ਹੈ ਕਿ ਪਿਛਲੇ ਤਿੰਨ ਸਾਲਾਂ ਵਿੱਚ ਦੁਸ਼ਮਣ ਦੀ ਜਾਇਦਾਦ ਬਾਰੇ ਕਾਨੂੰਨ, 1968 ਵਿੱਚ ਸੋਧ ਕਰਨ ਵਿੱਚ ਵਾਰ ਵਾਰ ਨਾਕਾਮ ਰਹਿਣ ਬਾਅਦ ਮੋਦੀ ਸਰਕਾਰ ਨੇ ਪੰਜ ਆਰਡੀਨੈਂਸ ਜਾਰੀ ਕੀਤੇ ਸਨ। ਸੰਸਦ ਵੱਲੋਂ ਮਾਰਚ ਵਿੱਚ ਇਸ ਬਿੱਲ ਨੂੰ ਪਾਸ ਕੀਤਾ ਗਿਆ ਸੀ। ਚੌਥੇ ਤੇ ਪੰਜਵੇਂ ਆਰਡੀਨੈਂਸ ’ਤੇ ਸਹੀ ਪਵਾਉਣ ਲਈ ਰਾਸ਼ਟਰਪਤੀ ਨੂੰ ਮਨਾਉਣ ਵਾਸਤੇ ਸੀਨੀਅਰ ਕੇਂਦਰੀ ਮੰਤਰੀ ਤਾਇਨਾਤ ਕੀਤੇ ਗਏ ਸਨ ਕਿਉਂਕਿ ਸ੍ਰੀ ਮੁਖਰਜੀ ਆਰਡੀਨੈਂਸ ਖ਼ਿਲਾਫ਼ ਸਨ। ਇਸ ਲਈ ਰਾਸ਼ਟਰਪਤੀ ਦੀਆਂ ਇਹ ਟਿੱਪਣੀਆਂ ਅਹਿਮ ਹਨ।
ਇਕ ਘੰਟਾ ਚੱਲੇ ਇਸ ਸਮਾਰੋਹ ਵਿੱਚ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੇ ਐਚ ਡੀ ਦੇਵਗੌੜਾ, ਲੋਕ ਸਭਾ ਸਪੀਕਰ ਸੁਮਿਤਰਾ ਮਹਾਜਨ, ਕਾਂਗਰਸ ਮੁਖੀ ਸੋਨੀਆ ਗਾਂਧੀ, ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ ਤੋਂ ਇਲਾਵਾ ਹੋਰ ਆਗੂ ਮੌਜੂਦ ਸਨ। ਸ੍ਰੀ ਮੁਖਰਜੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਤੋਂ ‘ਹਰੇਕ ਕਦਮ’ ਉਤੇ ਮਿਲੇ ਸਹਿਯੋਗ ਤੇ ਮਸ਼ਵਰੇ ਦਾ ਉਨ੍ਹਾਂ ਨੂੰ ‘ਵੱਡਾ ਲਾਹਾ’ ਮਿਲਿਆ ਹੈ। ਉਨ੍ਹਾਂ ਵੱਲੋਂ ਮੰਗਲਵਾਰ ਨੂੰ ਰਾਸ਼ਟਰਪਤੀ ਵਜੋਂ ਅਹੁਦਾ ਛੱਡਿਆ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article