PUNJABMAILUSA.COM

ਆਰਥਿਕ ਬਦਹਾਲੀ ‘ਚ ਘਿਰੇ ਕੈਨੇਡਾ ਦੇ ਲੱਖਾਂ ਲੋਕ

ਆਰਥਿਕ ਬਦਹਾਲੀ ‘ਚ ਘਿਰੇ ਕੈਨੇਡਾ ਦੇ ਲੱਖਾਂ ਲੋਕ

ਆਰਥਿਕ ਬਦਹਾਲੀ ‘ਚ ਘਿਰੇ ਕੈਨੇਡਾ ਦੇ ਲੱਖਾਂ ਲੋਕ
February 16
14:32 2018

ਵੈਨਕੂਵਰ, 16 ਫਰਵਰੀ (ਪੰਜਾਬ ਮੇਲ)-ਲਗਭਗ 10 ਲੱਖ ਕੈਨੇਡੀਅਨ ਲੋਕਾਂ ਨੂੰ ਆਪਣੀਆਂ ਦਵਾਈਆਂ ਦਾ ਖਰਚਾ ਪੂਰਾ ਕਰਨ ਲਈ ਰੋਟੀ ਤੋਂ ਕਿਨਾਰਾ ਕਰਨਾ ਪਿਆ ਜਾਂ ਘਰ ਨੂੰ ਗਰਮ ਰੱਖਣ ਲਈ ਜ਼ਰੂਰੀ ਪ੍ਰਕਿਰਿਆ ਬੰਦ ਕਰਵਾਉਣੀ ਪਈ। ਇਹ ਪ੍ਰਗਟਾਵਾ ਇਕ ਤਾਜ਼ਾ ਸਰਵੇਖਣ ‘ਚ ਕੀਤਾ ਗਿਆ ਹੈ। ਸਰਵੇਖਣ ਮੁਤਾਬਕ 7.30 ਲੱਖ ਲੋਕਾਂ ਨੇ ਰੋਟੀ ਦਾ ਖਰਚਾ ਘਟਾ ਦਿੱਤਾ ਅਤੇ 2.38 ਲੱਖ ਲੋਕਾਂ ਨੇ ਘਰ ਦੀ ਹੀਟਿੰਗ ਬੰਦ ਕਰਵਾ ਦਿੱਤੀ ਜਾਂ ਘਟਾ ਦਿੱਤੀ। ਸਰਵੇਖਣ ਦੇ ਮੋਢੀ ਲੇਖਕ ਅਤੇ ਯੂਨੀਵਰਸਿਟੀ ਆਫ ਬ੍ਰਿਟਿਸ਼ ਕੋਲੰਬੀਆ ‘ਚ ਸਕੂਲ ਆਫ ਪਾਪੂਲੇਸ਼ਨ ਐਂਡ ਪਬਲਿਕ ਹੈਲਥ ‘ਚ ਐਸੋਸੀਏਟ ਪ੍ਰੋਫੈਸਰ ਮਾਈਕਲ ਲਾਅ ਨੇ ਕਿਹਾ ਕਿ ਅਸੀ ਜਾਣਦੇ ਹਾਂ ਕਿ ਕੈਨੇਡੀਅਨ ਲੋਕਾਂ ਨੂੰ ਦਵਾਈਆਂ ਦਾ ਖਰਚਾ ਬਰਦਾਸ਼ਤ ਕਰਨ ‘ਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰ ਹੁਣ ਸਾਹਮਣੇ ਆਇਆ ਹੈ ਕਿ ਲੋਕਾਂ ਨੂੰ ਆਪਣੀ ਖੁਰਾਕ ਅਤੇ ਪ੍ਰਿਸਕ੍ਰਿਪਸ਼ਨ ਦਵਾਈਆਂ ਚੋਂ ਇਕ ਚੀਜ ਦੀ ਚੋਣ ਕਰਨੀ ਪੈ ਰਹੀ ਹੈ।
ਸਰਵੇਖਣ ਦੌਰਾਨ 28 ਹਜ਼ਾਰ ਤੋਂ ਵਧ ਲੋਕਾਂ ਦੇ ਵਿਚਾਰ ਦਰਜ ਕੀਤੇ ਗਏ ਜੋ ਕਿ ਸਟੈਟਿਸਟਿਕਸ ਕੈਨੇਡਾ ਦੇ ਕੈਨੇਡੀਅਨ ਕਮਿਊਨਿਟੀ ਹੈਲਥ ਸਰਵੇਅ ਦਾ ਹਿੱਸਾ ਹੈ। ਸਰਵੇਖਣ ਦੌਰਾਨ ਲੋਕਾਂ ਨੂੰ ਆਮਦਨ ਦੇ ਸਰੋਤਾਂ ਅਤੇ ਪ੍ਰਿਸਕ੍ਰਿਪਸ਼ਨ ਦਵਾਈਆਂ ਬਾਰੇ ਸਵਾਲ ਪੁੱਛੇ ਗਏ ਸਨ। ਸੰਘਰਸ਼ ਕਰ ਰਹੇ ਲੋਕਾਂ ਚੋਂ ਜ਼ਿਆਦਾਤਰ ਉਹ ਸਨ ਜਿਨ੍ਹਾਂ ਕੋਲ ਸਿਹਤ ਬੀਮਾ ਨਹੀਂ ਜਾਂ ਬੇਹੱਦ ਘੱਟ ਆਮਦਨ ਵਰਗ ਨਾਲ ਸਬੰਧ ਰੱਖਦੇ ਹਨ। ਕੈਨੇਡਾ ਦੇ ਮੂਲ ਬਾਸ਼ਿੰਦਿਆਂ ਦੇ ਇਸ ਸ਼੍ਰੇਣੀ ‘ਚ ਹੋਣ ਦੀ ਸੰਭਾਵਨਾ ਦੁੱਗਣੀ ਪ੍ਰਗਟ ਕੀਤੀ ਗਈ ਹੈ ਜਦਕਿ ਪੁਰਸ਼ਾਂ ਦੇ ਮੁਕਾਬਲੇ ਔਰਤਾਂ ਇਸ ਸਮੱਸਿਆ ਦਾ ਵਧੇਰੇ ਸਾਹਮਣਾ ਕਰ ਰਹੀਆਂ ਹਨ। ਅਧਿਐਨ ‘ਚ ਇਹ ਵੀ ਕਿਹਾ ਗਿਆ ਕਿ 2016 ‘ਚ 16 ਲੱਖ ਕੈਨੇਡੀਅਨ ਲੋਕਾਂ ਨੇ ਡਾਕਟਰਾਂ ਦੀ ਸਿਫਾਰਿਸ਼ ਮੁਤਾਬਕ ਪੂਰੀ ਦਵਾਈ ਨਹੀਂ ਖਾਧੀ ਜਾਂ ਦਵਾਈ ਖਰੀਦੀ ਹੀ ਨਹੀਂ ਕਿਉਂਕਿ ਇਹ ਉਨ੍ਹਾਂ ਦੀ ਪਹੁੰਚ ਤੋਂ ਬਾਹਰ ਸੀ। ਯੂਨੀਵਰਸਿਟੀ ਆਫ ਬ੍ਰਿਟਿਸ਼ ਕੋਲੰਬੀਆ, ਸਾਈਮਨ ਫਰੇਜ਼ਰ ਯੂਨੀਵਰਸਿਟੀ, ਮੈਕਮਾਸਟਰ ਯੂਨੀਵਰਸਿਟੀ ਅਤੇ ਯੂਨੀਵਰਸਿਟੀ ਆਫ ਟੋਰਾਂਟੋ ਦੇ ਮਾਹਿਰਾਂ ਨੇ ਕਿਹਾ ਕਿ ਸਰਵੇਖਣ ਦੇ ਨਤੀਜੇ ਇਸ਼ਾਰਾ ਕਰਦੇ ਹਨ ਕਿ ਪ੍ਰਿਸਕ੍ਰਿਪਸ਼ਨ ਦਵਾਈਆਂ ਕਿਸ ਤਰੀਕੇ ਨਾਲ ਬੀਮੇ ਦੇ ਘੇਰੇ ‘ਚ ਲਿਆਂਦਾ ਜਾਵੇ।
ਮਾਈਕਲ ਕੇਅਰ ਪ੍ਰਣਾਲੀ ਹੋਣ ਦੇ ਬਾਵਜੂਦ ਵੱਡੀ ਗਿਣਤੀ ‘ਚ ਲੋਕ ਦਵਾਈਆਂ ਖਰੀਦਣ ਦੇ ਸਮਰੱਥ ਨਹੀਂ। ਦੱਸਣਯੋਗ ਹੈ ਕਿ ਕੈਨੇਡਾ ਇਸ ਦੁਨੀਆਂ ਦਾ ਇਕੱਲਾ ਮੁਲਕ ਨਹੀਂ ਹੈ ਜਿੱਥੇ ਯੂਨੀਵਰਸਿਟੀ ਹੈਲਥ ਕੇਅਰ ਪ੍ਰਣਾਲੀ ਹੈ ਪਰ ਯੂਨੀਵਰਸਿਟੀ ਡਰੱਗ ਕਵਰੇਜ ਮੌਜੂਦ ਨਹੀਂ। ਅਤੀਤ ‘ਚ ਕੀਤੇ ਗਏ ਅਧਿਐਨ ਦਰਸਾਉਂਦੇ ਹਨ ਕਿ ਕੈਨੇਡਾ ਦੇ ਲੋਕਾਂ ਨੂੰ ਅਮਰੀਕਾ ਤੋਂ ਬਾਅਦ ਦੁਨੀਆਂ ‘ਚ ਸਭ ਤੋਂ ਮਹਿੰਗੀਆਂ ਦਵਾਈਆਂ ਬੀਤੇ ਦਿਨੀਂ ਉਨ੍ਹਾਂ ਲੋਕਾਂ ਨੂੰ ਪ੍ਰਿਸਕ੍ਰਿਪਸ਼ਨ ਦਵਾਈਆਂ ਦੇ ਮਾਮਲੇ ‘ਚ ਰਾਹਤ ਦੇਣ ਦਾ ਐਲਾਨ ਕੀਤਾ ਸੀ ਜਿਨ੍ਹਾਂ ਦੀ ਆਮਦਨ 30 ਹਜ਼ਾਰ ਡਾਲਰ ਸਾਲਾਨਾ ਤੋਂ ਘੱਟ ਹੈ। ਇਹ ਨੀਤੀ ਪਹਿਲੀ ਜਨਵਰੀ 2019 ਤੋਂ ਲਾਗੂ ਹੋਵੇਗੀ ਜਦਕਿ ਓਨਟਾਰੀਓ ‘ਚ 24 ਸਾਲ ਤੋਂ ਘੱਟ ਉਮਰ ਦੇ ਨੌਜਵਾਨਾਂ ਨੂੰ ਮੁਫਤ ਪ੍ਰਿਸਕ੍ਰਿਪਸ਼ਨ ਦਵਾਈਆਂ ਦੀ ਸਹੂਲਤ ਪਹਿਲੀ ਜਨਵਰੀ ਤੋਂ ਲਾਗੂ ਹੋ ਚੁੱਕੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   
Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article