PUNJABMAILUSA.COM

ਆਸਟਰੇਲੀਆ ਖੇਤੀ, ਖੇਡਾਂ ਅਤੇ ਸੈਰ ਸਪਾਟਾ ਵਿਚ ਪੰਜਾਬ ਦਾ ਸਹਿਯੋਗ ਕਰਨ ਲਈ ਤਿਆਰ

ਆਸਟਰੇਲੀਆ ਖੇਤੀ, ਖੇਡਾਂ ਅਤੇ ਸੈਰ ਸਪਾਟਾ ਵਿਚ ਪੰਜਾਬ ਦਾ ਸਹਿਯੋਗ ਕਰਨ ਲਈ ਤਿਆਰ

ਆਸਟਰੇਲੀਆ ਖੇਤੀ, ਖੇਡਾਂ ਅਤੇ ਸੈਰ ਸਪਾਟਾ ਵਿਚ ਪੰਜਾਬ ਦਾ ਸਹਿਯੋਗ ਕਰਨ ਲਈ ਤਿਆਰ
February 18
16:40 2018

ਆਸਟਰੇਲੀਆ ਦੇ ਹਾਈ ਕਮਿਸ਼ਨਰ ਵੱਲੋਂ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ
ਪੰਜਾਬ ਲਈ ਸੰਭਾਵਨਾਵਾਂ ਤਲਾਸ਼ਣ ਵਾਸਤੇ ਵਫਦ ਆਸਟਰੇਲੀਆ ਜਾਵੇਗਾ-ਸਿੱਧੂ

ਅੰਮ੍ਰਿਤਸਰ, 18 ਫਰਵਰੀ (ਪੰਜਾਬ ਮੇਲ)- ‘ਆਸਟਰੇਲੀਆ ਖੇਤੀ, ਖੇਡਾਂ ਅਤੇ ਸੈਰ ਸਪਾਟਾ ਸਨਅਤ ਵਿਚ ਪੰਜਾਬ ਦਾ ਸਹਿਯੋਗ ਕਰਨ ਲਈ ਰਾਜ਼ੀ ਹੈ ਅਤੇ ਛੇਤੀ ਹੀ ਇੰਨਾਂ ਖੇਤਰਾਂ ਵਿਚ ਸੰਭਾਵਨਾਵਾਂ ਤਲਾਸ਼ਣ ਲਈ ਪੰਜਾਬ ਤੋਂ ਉਚ ਪੱਧਰੀ ਵਫਦ ਆਸਟਰੇਲੀਆ ਭੇਜਿਆ ਜਾਵੇਗਾ।’ ਉਕਤ ਸਬਦਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਮਾਮਾਲੇ ਮੰਤਰੀ ਪੰਜਾਬ ਸ. ਨਵਜੋਤ ਸਿੰਘ ਸਿੱਧੂ ਨੇ ਆਸਟਰੇਲੀਆ ਦੇ ਹਾਈ ਕਮਿਸ਼ਨਰ ਮੈਡਮ ਹਰਿੰਦਰ ਸਿੱਧੂ, ਜੋ ਕਿ ਅੰਮ੍ਰਿਤਸਰ ਦੇ ਦੌਰੇ ‘ਤੇ ਆਏ ਹੋਏ ਸਨ, ਨਾਲ ਵਿਸਥਾਰਤ ਮੀਟਿੰਗ ਮਗਰੋਂ ਪ੍ਰੈਸ ਮਿਲਣੀ ਵਿਚ ਕੀਤਾ। ਸ. ਸਿੱਧੂ ਨੇ ਕਿਹਾ ਕਿ ਆਸਟਰੇਲੀ ਖੇਡ ਤਕਨੀਕ ਤੇ ਖੇਤੀ ਉਤਪਾਦਾਂ ਦੀ ਵਿਸ਼ਵ ਪੱਧਰੀ ਮਾਰਕਟਿੰਗ ਲਈ ਆਪਣੀ ਪਛਾਣ ਬਣਾ ਚੁੱਕਾ ਹੈ ਅਤੇ ਆਸਟਰੇਲੀਆ ਦੇ ਸਾਥ ਨਾਲ ਪੰਜਾਬ ਇੰਨਾਂ ਦੋਵਾਂ ਖੇਤਰਾਂ ਵਿਚ ਵਿਸ਼ਵ ਮਾਅਰਕਾ ਮਾਰ ਸਕਦਾ ਹੈ।
ਉਨਾਂ ਦੱਸਿਆ ਕਿ ਖੇਡਾਂ ਦੇ ਖੇਤਰ ਵਿਚ ਸਹਿਯੋਗ ਲਈ ਸਾਬਕਾ ਹਾਕੀ ਕਪਤਾਨ ਸ. ਪ੍ਰਗਟ ਸਿੰਘ ਅਤੇ ਸੁਖਬੀਰ ਸਿੰਘ ਗਰੇਵਾਲ ਆਸਟਰੇਲੀਆ ਨਾਲ ਰਾਬਤਾ ਰੱਖ ਰਹੇ ਹਨ ਅਤੇ ਆਸਟਰੇਲੀਆ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਮੁਹਾਲੀ ਤੋਂ ਇਲਾਵਾ ਪਟਿਆਲਾ ਵਿਖੇ ਬਣਨ ਵਾਲੀ ਨਵੀਂ ਖੇਡ ਯੂਨੀਵਰਸਿਟੀ ਲਈ ਆਸਟਰੇਲੀਆ ਖੇਡ ਤਕਨੀਕ, ਕੋਚਾਂ ਨੂੰ ਸਿਖਲਾਈ ਅਤੇ ਖਿਡਾਰੀਆਂ ਨੂੰ ਖੇਡ ਹੁਨਰ ਦੇਣ ਵਿਚ ਪੰਜਾਬ ਦਾ ਸਹਿਯੋਗ ਦੇਵੇਗਾ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਫਸਲਾਂ ਦੀ ਰਹਿੰਦ-ਖੂਹੰਦ ਸਾਂਭਣ, ਮਿੱਟੀ ਤੇ ਪਾਣੀ ਵਰਗੇ ਜ਼ਰੂਰੀ ਕੁਦਰਤੀ ਸਰੋਤਾਂ ਦੀ ਸਾਂਭ-ਸੰਭਾਲ, ਖੇਤੀ ਉਤਪਾਦਾਂ ਲਈ ਵਿਸ਼ਵ ਪੱਧਰ ‘ਤੇ ਮੰਡੀਕਰਨ ਵਿਚ ਪੰਜਾਬ ਦਾ ਸਾਥ ਦੇਣ ਲਈ ਆਸਟਰੇਲੀਆ ਨੇ ਹਾਮੀ ਭਰੀ ਹੈ ਅਤੇ ਇੰਨਾਂ ਖੇਤਰਾਂ ਵਿਚ ਸਹਿਯੋਗ ਲੈਣ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਲਾਹ ਨਾਲ ਉਚ ਪੱਧਰੀ ਵਫਦ ਆਸਟਰੇਲੀਆ ਭੇਜਿਆ ਜਾਵੇਗਾ, ਜੋ ਕਿ ਇੰਨਾਂ ਖੇਤਰਾਂ ਵਿਚ ਸੰਭਾਵਨਾਵਾਂ ਦੀ ਤਲਾਸ਼ ਕਰਕੇ ਰਾਹ ਪੱਧਰਾ ਕਰੇਗਾ। ਉਨਾਂ ਕਿਹਾ ਕਿ ਜੇਕਰ ਪੰਜਾਬ ਦੇ ਕਿਸਾਨ ਨੂੰ ਵਿਸ਼ਵ ਪੱਧਰੀ ਮੰਡੀ ਮਿਲ ਜਾਵੇ ਤਾਂ ਫਸਲ ਦੇ ਘੱਟੋ-ਘੱਟ ਨਿਰਧਾਰਤ ਮੁੱਲ ਵੱਲ ਝਾਕਣ ਦੀ ਲੋੜ ਤੱਕ ਨਹੀਂ ਅਤੇ ਖੇਤੀ ਵਿਭੰਨਤਾ ਵੀ ਅਸਾਨੀ ਨਾਲ ਕਿਸਾਨ ਅਪਨਾ ਲਵੇਗਾ, ਜੋ ਕਿ ਪੰਜਾਬ ਲਈ ਬੇਹੱਦ ਜ਼ਰੂਰੀ ਹੈ।
ਸ. ਸਿੱਧੂ ਨੇ ਕਿਹਾ ਕਿ ਇਸ ਤੋਂ ਇਲਾਵਾ ਆਸਟਰੇਲੀਆ ਦਾ ਸੈਰ ਸਪਾਟਾ ਵਿਭਾਗ ਪੰਜਾਬ ਦੇ ਸੈਰ-ਸਪਾਟਾ ਸਨਅਤ ਨੂੰ ਵਿਸ਼ਵ ਪੱਧਰ ‘ਤੇ ਪਹੁੰਚਾਉਣ ਵਿਚ ਮਦਦ ਕਰੇਗਾ। ਉਨਾਂ ਦੱਸਿਆ ਕਿ ਮੈਡਮ ਹਰਿੰਦਰ ਸਿੱਧੂ ਨਾਲ ਉਨਾਂ ਦੀ ਇਹ ਲਗਾਤਾਰ ਦੂਸਰੀ ਮੀਟਿੰਗ ਇਸੇ ਵਿਸ਼ੇ ‘ਤੇ ਹੋਈ ਹੈ ਅਤੇ ਆਸ ਹੈ ਕਿ ਅੰਮ੍ਰਿਤਸਰ ਜੋ ਕਿ ਧਾਰਮਿਕ ਦਰਸ਼ਨ, ਇਤਹਾਸਕ ਤੇ ਸਭਿਆਚਾਰਕ ਸਥਾਨਾਂ ਦੇ ਨਾਲ-ਨਾਲ ਸੁਵਾਦਿਸ਼ਟ ਪਕਵਾਨਾਂ ਲਈ ਵੀ ਮਸ਼ਹੂਰ ਹੈ, ਨੂੰ ਆਸਰੇਲੀਆ ਦੇ ਸਹਿਯੋਗ ਨਾਲ ਵਿਸ਼ਵ ਪੱਧਰ ‘ਤੇ ਪ੍ਰਚਾਰਨ-ਪ੍ਰਸਾਰਨ ਵਿਚ ਮਦਦ ਮਿਲੇਗੀ। ਜ਼ਿਕਰਯੋਗ ਹੈ ਕਿ ਕੈਪਟਨ ਸਰਕਾਰ ਵੱਲੋਂ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਕੀਤੀ ਪਹਿਲ ਕਦਮੀ ਸਦਕਾ ਇਕੱਲੇ ਅੰਮ੍ਰਿਤਸਰ ਵਿਚ ਰੋਜ਼ਾਨਾ 25 ਹਜ਼ਾਰ ਯਾਤਰੀਆਂ ਦੀ ਗਿਣਤੀ ਵਧੀ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ, ਅਸ਼ੀਸ ਸ਼ਰਮਾ ਡਾਇਰੈਕਟਰ ਆਸਟਰੇਲੀਆ ਵਪਾਰ ਅਤੇ ਨਿਵੇਸ਼ ਕਮਿਸ਼ਨ, ਸਹਾਇਕ ਕਮਿਸ਼ਨਰ ਸ੍ਰੀਮਤੀ ਅਲਕਾ ਕਾਲੀਆ ਅਤੇ ਆਸਟਰੇਲੀਆ ਦੇ ਕਈ ਅਧਿਕਾਰੀ ਵੀ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article