ਆਸਟ੍ਰੇਲੀਆਈ ‘ਚ ਨਵੀਂ ਪ੍ਰਵਾਸ ਨੀਤੀ 2021 ‘ਚ ਵੱਡੇ ਬਦਲਾਅ ਦਾ ਐਲਾਨ

73
Share

-ਪਾਰਟਨਰ ਵੀਜ਼ਾ ਬਿਨੈਕਾਰਾਂ ਤੇ ਸਥਾਈ ਨਿਵਾਸੀ ਸਪਾਂਸਰਾਂ ਲਈ ਅੰਗਰੇਜ਼ੀ ਭਾਸ਼ਾ ਦਾ ਗਿਆਨ ਹੋਵੇਗਾ ਲਾਜ਼ਮੀ
ਸਿਡਨੀ, 16 ਅਕਤੂਬਰ (ਪੰਜਾਬ ਮੇਲ)-ਆਸਟ੍ਰੇਲੀਆਈ ਕਾਰਜਕਾਰੀ ਇਮੀਗ੍ਰੇਸ਼ਨ ਮੰਤਰੀ ਐਲਨ ਟੱਜ ਵਲੋਂ ਨਵੀਂ ਪ੍ਰਵਾਸ ਨੀਤੀ 2021 ‘ਚ ਵੱਡੇ ਬਦਲਾਅ ਦਾ ਐਲਾਨ ਕਰਦਿਆਂ ਪਾਰਟਨਰ ਵੀਜ਼ਾ ਬਿਨੈਕਾਰ ਅਤੇ ਉਨ੍ਹਾਂ ਦੇ ਸਥਾਈ ਨਿਵਾਸੀ ਸਪਾਂਸਰਾਂ ਲਈ ਨਵੇਂ ਨਿਯਮਾਂ ਤਹਿਤ ਮੁੱਢਲੀ ਕਾਰਜਸ਼ੀਲ ਪੱਧਰ ਦੀ ਅੰਗਰੇਜ਼ੀ ਭਾਸ਼ਾ ਦਾ ਗਿਆਨ ਹੋਣਾ ਲਾਜ਼ਮੀ ਹੋਵੇਗਾ। ਮੌਰੀਸਨ ਸਰਕਾਰ ਦਾ ਮੰਨਣਾ ਹੈ ਕਿ ਇਸ ਨਵੀਂ ਨੀਤੀ ਨਾਲ ਮਹਾਮਾਰੀ ਤੋਂ ਬਾਅਦ ਦੇ ਆਸਟ੍ਰੇਲੀਆ ਵਿਚ ਪਰਵਾਸੀਆਂ ਲਈ ਰੁਜ਼ਗਾਰ ਦੇ ਵਧੇਰੇ ਮੌਕੇ ਮੁਹੱਈਆ ਕਰਵਾਏ ਜਾ ਸਕਣਗੇ।
ਜੇ  ਬਿਨੈਕਾਰ ਇੱਕ ਆਸਟ੍ਰੇਲੀਆਈ ਨਾਗਰਿਕ ਦੀ ਬਜਾਏ ਪੀ.ਆਰ. ਹਨ, ਤਾਂ ਇਹ ਉਨ੍ਹਾਂ ਦੇ ਸਪਾਂਸਰ ਦੋਵਾਂ ‘ਤੇ ਲਾਗੂ ਹੁੰਦਾ ਹੈ । ਸਰਕਾਰ ਦਾ ਮੰਨਣਾ ਹੈ ਕਿ ਉਸਨੇ ਇਸ ਸਾਲ ਦੇ ਸ਼ੁਰੂ ਵਿਚ ਏ.ਐੱਮ.ਈ.ਪੀ. ਵਿਚ ਤਬਦੀਲੀਆਂ ਕਰਨ ਦੀ ਘੋਸ਼ਣਾ ਕੀਤੀ ਸੀ, ਜਿਸ ਨਾਲ ਪ੍ਰਵਾਸੀਆਂ ਦੀ ਅੰਗਰੇਜ਼ੀ ਭਾਸ਼ਾ ਦੀਆਂ ਜਮਾਤਾਂ ਵਿਚ ਪਹੁੰਚ ਪਹਿਲਾਂ ਨਾਲੋਂ ਵੱਧ ਗਈ ਹੈ। ਦੱਸਣਯੋਗ ਹੈ ਕਿ ਪਾਰਟਨਰ ਵੀਜ਼ਾ ਦੋ-ਪੜਾਅ ਦੀ ਪ੍ਰਕਿਰਿਆ ਹੈ। ਜਿਸ ਅਧੀਨ ਤੁਹਾਨੂੰ ਪਹਿਲਾਂ ਦੋ ਸਾਲਾਂ ਲਈ ਆਰਜ਼ੀ ਵੀਜ਼ਾ ਮਿਲਦਾ ਹੈ, ਜਿਸ ਤੋਂ ਬਾਅਦ ਤੁਸੀਂ ਆਪਣੇ ਸਪਾਂਸਰ ਸਾਥੀ ਦੀ ਸਹਿਮਤੀ ਨਾਲ ਪੀ.ਆਰ. ਪ੍ਰਾਪਤ ਕਰਨ ਦੇ ਯੋਗ ਹੁੰਦੇ ਹਨ।
ਨਵੀਂ ਨੀਤੀ ਅਨੁਸਾਰ ਬਿਨੈਕਾਰਾਂ ਅਤੇ ਸਪਾਂਸਰ ਨੂੰ ਆਰਜ਼ੀ ਵੀਜ਼ਾ ਦੇ ਜਾਰੀ ਹੋਣ ਸਮੇਂ ਆਪਣੀ ਅੰਗਰੇਜ਼ੀ ਭਾਸ਼ਾ ਦੀ ਯੋਗਤਾ ਸਾਬਤ ਕਰਨ ਦੀ ਜ਼ਰੂਰਤ ਨਹੀਂ ਹੋਵੇਗੀ, ਪਰ ਸਥਾਈ ਵੀਜ਼ਾ ਅਰਜ਼ੀ ਸਮੇਂ ਇਹ ਟੈਸਟ ਲਾਜ਼ਮੀ ਹੋਵੇਗਾ। ਇਹ ਨਵੀਂ ਨੀਤੀ 2021 ਦੇ ਅਖੀਰ ਵਿੱਚ ਲਾਗੂ ਹੋਣ ਦੀ ਸੰਭਾਵਨਾ ਹੈ।


Share