PUNJABMAILUSA.COM

ਆਸਟ੍ਰੇਲੀਆ ‘ਚ ਪੰਜਾਬੀ ਨੇ ਦਿਖਾਈ ਬਹਾਦਰੀ; ਆਪਣੀ ਜਾਨ ‘ਤੇ ਖੇਡ ਕੇ ਬਚਾਈ ਸਾਥੀਆਂ ਦੀ ਜਾਨ

ਆਸਟ੍ਰੇਲੀਆ ‘ਚ ਪੰਜਾਬੀ ਨੇ ਦਿਖਾਈ ਬਹਾਦਰੀ; ਆਪਣੀ ਜਾਨ ‘ਤੇ ਖੇਡ ਕੇ ਬਚਾਈ ਸਾਥੀਆਂ ਦੀ ਜਾਨ

ਆਸਟ੍ਰੇਲੀਆ ‘ਚ ਪੰਜਾਬੀ ਨੇ ਦਿਖਾਈ ਬਹਾਦਰੀ; ਆਪਣੀ ਜਾਨ ‘ਤੇ  ਖੇਡ ਕੇ ਬਚਾਈ ਸਾਥੀਆਂ ਦੀ ਜਾਨ
January 08
17:27 2018

ਸਿਡਨੀ, 8 ਜਨਵਰੀ (ਪੰਜਾਬ ਮੇਲ)- ਆਸਟ੍ਰੇਲੀਆ ‘ਚ ਦਿਨ-ਪ੍ਰਤੀ-ਦਿਨ ਭਾਰਤੀ ਵਿਦਿਆਰਥੀਆਂ ‘ਤੇ ਵਧ ਰਹੀਆਂ ਵਾਰਦਾਤਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਇਹ ਸਿਰਫ ਆਸਟ੍ਰੇਲੀਆ ‘ਚ ਵੱਸਦੇ ਵਿਦਿਆਰਥੀਆਂ ਦੀ ਸੁਰੱਖਿਆ ਹੀ ਨਹੀਂ ਸਗੋਂ ਇਕ ਆਮ ਨਾਗਰਿਕ ਕਿੰਨਾ ਸੁਰੱਖਿਅਤ ਹੈ, ਇਸ ਦਾ ਜਾਇਜ਼ਾ, ਭਲਕੇ ਹੋਏ ਇਕ ਭਾਰਤੀ ਮੂਲ ਦੇ ਵਿਦਿਆਰਥੀ ‘ਤੇ ਹਮਲੇ ਤੋਂ ਲਾਇਆ ਜਾ ਸਕਦਾ ਹੈ।
ਇਹ ਘਟਨਾ ਬੀਤੇ ਐਤਵਾਰ ਸਵੇਰ ਦੀ ਹੈ, ਜਦੋਂ ਭਾਰਤੀ ਪੰਜਾਬੀ ਮੂਲ ਦਾ ਆਨੰਦ ਨਾਂ ਦਾ ਇਕ ਵਿਦਿਆਰਥੀ ਸਿਡਨੀ ਦੇ ਵੈਟਵਰਥਵਿਲ ਵਿਖੇ ਸਥਿਤ (ਡੋਮੀਨੋਜ਼) ਨਾਂ ਦੀ ਪਿੱਜ਼ਾ ਸ਼ਾਪ ‘ਤੇ ਰੋਜ਼ਾਨਾ ਵਾਂਗ ਸ਼ਨੀਵਾਰ ਦੀ ਹੋਈ ਕਮਾਈ ਗਿਣ ਰਿਹਾ ਸੀ। ਅਚਾਨਕ ਦੁਕਾਨ ਦੇ ਮੇਨ ਦਰਵਾਜ਼ੇ ਤੋਂ ਇਕ ਆਦਮੀ ਦਾਖਲ ਹੋਇਆ, ਜਿਸ ਨੇ ਕਾਲੇ ਰੰਗ ਦਾ ਜੰਪਰ ਪਾਇਆ ਹੋਇਆ ਸੀ, ਨੇ ਉਸ ‘ਤੇ ਪਿਸਤੌਲ ਤਾਣੀ ਤੇ ਪੈਸਿਆਂ ਦੀ ਮੰਗ ਕਰਨ ਲੱਗਾ। ਇਸ ਤੋਂ ਪਹਿਲਾਂ ਕਿ ਆਨੰਦ ਕੁਝ ਕਰ ਪਾਉਂਦਾ, ਉਸ ਵਿਅਕਤੀ ਨੇ ਆਨੰਦ ‘ਤੇ ਗੋਲੀਆਂ ਦਾਗਣੀਆਂ ਸ਼ੁਰੂ ਕਰ ਦਿੱਤੀਆਂ। ਉਸ ਨੇ ਚਾਰ ਗੋਲੀਆਂ ਚਲਾਈਆਂ, ਜਿਸ ‘ਚੋਂ ਇਕ ਆਨੰਦ ਦੇ ਹੱਥ ‘ਤੇ, ਦੂਜੀ ਛਾਤੀ ‘ਤੇ ਆ ਕੇ ਲੱਗੀ।
ਗੋਲੀ ਲੱਗਣ ਦੇ ਬਾਅਦ ਵੀ ਆਨੰਦ ਪਿੱਛੇ ਨਹੀਂ ਹਟਿਆ, ਉਸ ਨੇ ਆਪਣੇ ਸਹਿਯੋਗੀ ਕਾਮਿਆਂ ਨੂੰ ਵੀ ਉਥੋਂ ਭੱਜਣ ਲਈ ਕਿਹਾ ਤੇ ਆਪ ਵੀ ਦੁਕਾਨ ‘ਚੋਂ ਭੱਜ ਕੇ ਇਕ ਕਿਲੋਮੀਟਰ ਦੂਰ ਸਥਿਤ ਪੁਲਿਸ ਸਟੇਸ਼ਨ ਤਕ ਦੌੜ ਕੇ ਹੀ ਪਹੁੰਚ ਗਿਆ। ਉਸ ਨੇ ਸਾਰੀ ਜਾਣਕਾਰੀ ਪੁਲਿਸ ਨੂੰ ਦਿੱਤੀ। ਬਾਅਦ ਵਿਚ ਉਸ ਨੂੰ ਨੇੜਲੇ ਹਸਪਤਾਲ ‘ਚ ਦਾਖਲ ਕਰਵਾ ਦਿੱਤਾ ਗਿਆ। ਇੰਸਪੈਕਟਰ ਮੈਥਿਊ ਹਾਈਡ ਨੇ ਮੀਡੀਆ ਨੂੰ ਦੱਸਿਆ ਕਿ ਆਨੰਦ ਇਕ ਬਹਾਦਰ ਇਨਸਾਨ ਹੈ।
ਡਾਕਟਰਾਂ ਨੇ ਆਨੰਦ ਦੀ ਸਰਜਰੀ ਕਰਨ ਦੀ ਵੀ ਗੱਲ ਕਹੀ ਹੈ, ਉਨ੍ਹਾਂ ਕਿਹਾ ਕਿ ਆਨੰਦ ਦੀ ਛਾਤੀ ‘ਚੋਂ ਉਹ ਗੋਲੀ ਨਾ ਕੱਢ ਸਕੇ ਤਾਂ ਉਨ੍ਹਾਂ ਨੂੰ ਆਪ੍ਰੇਸ਼ਨ ਵੀ ਕਰਨਾ ਪੈ ਸਕਦਾ ਹੈ। ਇਹੋ ਜਿਹੀਆਂ ਦਿਨ-ਦਿਹਾੜੇ ਹੋ ਰਹੀਆਂ ਵਾਰਦਾਤਾਂ ਆਸਟ੍ਰੇਲੀਆ ਸਰਕਾਰ ਤੇ ਸੁਰੱਖਿਆ ਪ੍ਰਣਾਲੀ ਲਈ ਇਕ ਵੱਡਾ ਸਵਾਲ ਬਣ ਚੁੱਕੀਆਂ ਹਨ, ਜਿਨ੍ਹਾਂ ਨੂੰ ਸਰਕਾਰ ਨੂੰ ਨਜ਼ਰ-ਅੰਦਾਜ਼ ਨਹੀਂ ਕਰਨਾ ਚਾਹੀਦਾ। ਛੇਤੀ ਹੀ ਇਨ੍ਹਾਂ ਲਈ ਕੋਈ ਪੁਖਤਾ ਹੱਲ ਲੱਭਣ ਦੀ ਲੋੜ ਹੈ।

About Author

Punjab Mail USA

Punjab Mail USA

Related Articles

ads

Latest Category Posts

    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article
    ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ

ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ

Read Full Article
    ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ

ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ

Read Full Article
    ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

Read Full Article
    ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ

ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ

Read Full Article
    ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ

ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ

Read Full Article
    ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ

ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ

Read Full Article
    ਅਮਰੀਕੀ ਅਦਾਲਤ ਰਜਤ ਗੁਪਤਾ ਦੀ ਸਜ਼ਾ ਰੱਦ ਕਰਨ ਬਾਰੇ ਅਪੀਲ ਖਾਰਜ

ਅਮਰੀਕੀ ਅਦਾਲਤ ਰਜਤ ਗੁਪਤਾ ਦੀ ਸਜ਼ਾ ਰੱਦ ਕਰਨ ਬਾਰੇ ਅਪੀਲ ਖਾਰਜ

Read Full Article