PUNJABMAILUSA.COM

ਆਸਟ੍ਰੇਲੀਆ ਦੇ ਗੁਰਦੁਆਰਾ ਪ੍ਰਬੰਧਕਾਂ ਦਾ ਅਨੋਖਾ ਫਰਮਾਨ

ਆਸਟ੍ਰੇਲੀਆ ਦੇ ਗੁਰਦੁਆਰਾ ਪ੍ਰਬੰਧਕਾਂ ਦਾ ਅਨੋਖਾ ਫਰਮਾਨ

ਆਸਟ੍ਰੇਲੀਆ ਦੇ ਗੁਰਦੁਆਰਾ ਪ੍ਰਬੰਧਕਾਂ ਦਾ ਅਨੋਖਾ ਫਰਮਾਨ
June 27
10:08 2018

ਪੰਗਤ ‘ਚ ਬੈਠ ਕੇ ਲੰਗਰ ਛਕਣ ਵਾਲਿਆਂ ਨੂੰ ਕੀਤਾ ਜਾਵੇਗਾ ਪੁਲਿਸ ਹਵਾਲੇ
ਸਿਡਨੀ, 27 ਜੂਨ (ਪੰਜਾਬ ਮੇਲ)- ਸਿਡਨੀ ਦੇ ਇਕ ਗੁਰਦੁਆਰਾ ਸਾਹਿਬ ਦੇ ਨੋਟਿਸ ਬੋਰਡ ‘ਤੇ ਇਕ ਹੈਰਾਨ ਕਰਨ ਵਾਲੀ ਹਦਾਇਤ ਲਿਖੀ ਸਾਹਮਣੇ ਆਈ ਹੈ। ਆਸਟਰਲ ਗੁਰਦੁਆਰਾ ਦੇ ਪ੍ਰਬੰਧਕਾਂ ਨੇ ਇਹ ਫੁਰਮਾਨ ਜਾਰੀ ਕੀਤਾ ਹੈ ਕਿ ਲੰਗਰ ਸਿਰਫ ਲੰਗਰ ਹਾਲ ਵਿਚ ਲੱਗੀਆਂ ਕੁਰਸੀਆਂ ‘ਤੇ ਬਹਿ ਕੇ ਹੀ ਛਕਿਆ ਜਾਵੇ। ਉਨ੍ਹਾਂ ਅਨੁਸਾਰ ਇਹ ਲੰਗਰ ਕੋਈ ਵੀ ਪੰਗਤ ਵਿਚ ਜਾਂ ਥੱਲੇ ਬੈਠ ਕੇ ਨਹੀਂ ਛਕ ਸਕਦਾ। ਜੇਕਰ ਕੋਈ ਉਨ੍ਹਾਂ ਦੀ ਗੱਲ ਨਹੀਂ ਮੰਨਦਾ, ਤਾਂ ਪੁਲਿਸ ਨੂੰ ਸੱਦ ਕੇ ਉਸ ‘ਤੇ ਕਾਰਵਾਈ ਕੀਤੀ ਜਾਵੇਗੀ। ਇਸ ਲਿਖਤੀ ਫਰਮਾਨ ਨੇ ਸਾਰੇ ਪਾਸੇ ਸਿੱਖ ਸੰਗਤਾਂ ‘ਚ ਹਾਹਾਕਾਰ ਮਚਾ ਦਿੱਤੀ ਹੈ। ਇਥੇ ਗੌਰਤਲਬ ਹੈ ਕਿ ਇਸ ਗੁਰਦੁਆਰੇ ਵਿਚ ਪਹਿਲਾਂ ਤੋਂ ਹੀ ਕੁਰਸੀਆਂ-ਮੇਜ਼ ਹਨ ਅਤੇ ਜੁੱਤੀਆਂ ਪਾ ਕੇ ਹੀ ਲੰਗਰ ਛਕਿਆ ਜਾਂਦਾ ਹੈ। ਅਪ੍ਰੈਲ 2016 ‘ਚ ਇਸ ਗੁਰੂ ਘਰ ਦੇ ਸੈਕਟਰੀ ਨੇ ਇਕ ਪ੍ਰੈੱਸ ਨੋਟ ਜਾਰੀ ਕੀਤਾ ਸੀ, ਜਿਸ ਵਿਚ ਉਸ ਨੇ ਥੱਲੇ ਪੰਗਤ ਵਿਚ ਲੰਗਰ ਛਕਣ ਨੂੰ ਨੁਕਸਾਨਦੇਹ ਹੋ ਸਕਦਾ ਦੱਸਿਆ ਸੀ। ਇਸ ਤੋਂ ਪਹਿਲਾਂ ਵੀ ਕਈ ਮਸਲਿਆਂ ‘ਚ ਇਹ ਗੁਰਦੁਆਰਾ ਵਿਵਾਦਾਂ ‘ਚ ਘਿਰਦਾ ਰਿਹਾ ਹੈ। ਸਿੱਖ ਮਿਸ਼ਨ ਸੈਂਟਰ ਸਿਡਨੀ ਵੱਲੋਂ ਚਲਾਏ ਜਾਂਦੇ ਇਸ ਗੁਰੂ ਘਰ ਵਿਚ ਬਣਾਏ ਸੰਵਿਧਾਨ ਵਿਚ ਵੀ ਇਹ ਸਪੱਸ਼ਟ ਹੈ ਕਿ ਉਹ ਆਪਣੇ ਅਨੁਸਾਰ ਗੁਰੂ ਘਰ ਦੇ ਨਿਯਮਾਂ ਅਤੇ ਮਰਿਆਦਾ ‘ਚ ਤਬਦੀਲੀ ਕਰ ਸਕਦੇ ਹਨ। ਇਸ ਮਸਲੇ ਵਿਚ ਸੰਗਤਾਂ ਵਿਚ ਕਾਫ਼ੀ ਨਿਰਾਸ਼ਾ ਦੇਖਣ ਨੂੰ ਮਿਲ ਰਹੀ ਹੈ ਅਤੇ ਇਸ ਫ਼ੈਸਲੇ ਨੂੰ ਵਾਪਸ ਲੈਣ ਲਈ ਕਿਹਾ ਜਾ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article