PUNJABMAILUSA.COM

ਆਜ਼ਾਦੀ ਦਿਹਾੜੇ ਮੌਕੇ ਕੈਪਟਨ ਵੱਲੋਂ ਨੌਜਵਾਨਾਂ ਨੂੰ ਨਸ਼ਾ ਮੁਕਤ ਪੰਜਾਬ ਦਾ ਸੱਦਾ

ਆਜ਼ਾਦੀ ਦਿਹਾੜੇ ਮੌਕੇ ਕੈਪਟਨ ਵੱਲੋਂ ਨੌਜਵਾਨਾਂ ਨੂੰ ਨਸ਼ਾ ਮੁਕਤ ਪੰਜਾਬ ਦਾ ਸੱਦਾ

ਆਜ਼ਾਦੀ ਦਿਹਾੜੇ ਮੌਕੇ ਕੈਪਟਨ ਵੱਲੋਂ ਨੌਜਵਾਨਾਂ ਨੂੰ ਨਸ਼ਾ ਮੁਕਤ ਪੰਜਾਬ ਦਾ ਸੱਦਾ
August 16
10:09 2018

ਲੁਧਿਆਣਾ/ਚੰਡੀਗੜ, 16 ਅਗਸਤ (ਪੰਜਾਬ ਮੇਲ)- ‘ਨਸ਼ੇ ਤੋਂ ਆਜ਼ਾਦੀ’ ਦਾ ਸੱਦਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ 72ਵੇਂ ਆਜ਼ਾਦੀ ਦਿਹਾੜੇ ਮੌਕੇ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਕੂਲਾਂ-ਕਾਲਜਾਂ ਤਕ ਲਿਜਾਣ ਲਈ ‘ਤੂੰ ਮੇਰਾ ਬਡੀ’ ਪ੍ਰੋਗਰਾਮ ਦਾ ਆਗਾਜ਼ ਕੀਤਾ। ਅੱਜ ਇੱਥੇ ਤਿਰੰਗਾ ਫਹਿਰਾਉਣ ਬਾਅਦ ਮੁੱਖ ਮੰਤਰੀ ਨੇ ਵਪਾਰਕ ਬੈਂਕਾਂ ਤੋਂ ਕਰਜ਼ਾ ਚੁੱਕਣ ਵਾਲੇ ਕਿਸਾਨਾਂ ਲਈ ਖੇਤੀ ਕਰਜ਼ਾ ਮੁਆਫੀ ਸਕੀਮ ਦੇ ਦੂਜੇ ਪੜਾਅ ਦਾ ਆਰੰਭ ਕਰਨ ਦੇ ਨਾਲ-ਨਾਲ ਭਾਈ ਘਨ੍ਹੱਈਆ ਸਿਹਤ ਸੇਵਾ ਯੋਜਨਾ ਦੀ ਵੀ ਸ਼ੁਰੂਆਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ 10 ਕਿਸਾਨਾਂ ਨੂੰ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਵੀ ਸੌਂਪੇ। ਉਨ੍ਹਾਂ ਕਿਹਾ ਕਿ ਯੋਗ ਨੌਜਵਾਨਾਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਉਣ ਦੇ ਵਾਅਦੇ ਨੂੰ ਬਹੁਤ ਛੇਤੀ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ। ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਲਈ ਪ੍ਰਣ ਕਰਨ ਦਾ ਸੱਦਾ ਦਿੱਤਾ ਤਾਂ ਕਿ ਸਾਡੀਆਂ ਆਉਣ ਵਾਲੀਆਂ ਪੀੜੀਆਂ ਦਾ ਭਵਿੱਖ ਸੁਰੱਖਿਅਤ ਬਣਾਇਆ ਜਾ ਸਕੇ। ਇਸ ਤਹਿਤ ਉਨ੍ਹਾਂ ‘ਤੂੰ ਮੇਰਾ ਬੱਡੀ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਵਿਦਿਆਰਥਿਆਂ ਦੀ ਭਾਈਵਾਲੀ ਨਾਲ ਨਸ਼ਾ ਵਿਰੋਧੀ ਮੁਹਿੰਮ ਨੂੰ ਹੇਠਲੇ ਪੱਧਰ ਤੱਕ ਲੈ ਜਾਇਆ ਜਾਵੇਗਾ।
ਭਾਈ ਘਨੱਈਆ ਸਿਹਤ ਸੇਵਾ ਸਕੀਮ ਦਾ ਆਰੰਭ ਕਰਦਿਆਂ ਮੁੱਖ ਮੰਤਰੀ ਨੇ ਇਸ ਸਕੀਮ ਦੇ ਕੁਝ ਲਾਭਪਾਤਰੀਆਂ ਨੂੰ ਕਾਰਡ ਵੀ ਸੌਂਪੇ। ਇਸ ਸਕੀਮ ਦਾ ਮਕਸਦ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਅਤੇ ਉਨਾਂ ਦੇ ਪਰਿਵਾਰਾਂ ਨੂੰ ਨਗਦੀ ਰਹਿਤ ਸਿਹਤ ਸੇਵਾਵਾਂ ਅਤੇ ਇਲਾਜ ਮੁਹੱਈਆ ਕਰਵਾਉਣਾ ਹੈ। ਇਸ ਸਕੀਮ ਤਹਿਤ ਪੰਜਾਬ ਵਿੱਚ ਕਿਸੇ ਵੀ ਸਰਕਾਰੀ ਹਸਪਤਾਲ ਅਤੇ ਹੋਰ ਕਿਸੇ ਮਨਜ਼ੂਰਸ਼ੁਦਾ ਹਸਪਤਾਲ ਪਾਸੋਂ ਲਾਭਪਾਤਰੀ ਪਰਿਵਾਰ ਦੋ ਲੱਖ ਰੁਪਏ ਤਕ ਦਾ ਨਗਦੀ ਰਹਿਤ ਇਲਾਜ ਕਰਵਾਉਣ ਦਾ ਹੱਕਦਾਰ ਹੈ। ਫਸਲਾਂ ਦੀ ਰਹਿੰਦ-ਖੂੰਦ ਦੇ ਸੁਚੱਜੇ ਪ੍ਰਬੰਧਨ ਲਈ ਮੁੱਖ ਮੰਤਰੀ ਨੇ ਸਬਸਿਡੀ ਦੇ ਆਧਾਰ ’ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਸਕੀਮ ਦਾ ਵੀ ਆਰੰਭ ਕੀਤਾ ਜਿਸ ਨਾਲ ਪਰਾਲੀ ਸਾੜਣ ਦੀ ਸਮੱਸਿਆ ਦਾ ਹੱਲ ਕਰਨ ਵਿੱਚ ਮਦਦ ਮਿਲੇਗੀ। ਉਨਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਅਜਿਹੀਆਂ 500 ਹੋਰ ਮਸ਼ੀਨਾਂ ਦਾ ਆਰਡਰ ਦਾ ਦਿੱਤਾ ਗਿਆ ਹੈ ਜੋ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਅਗਲੇ ਦੋ ਮਹੀਨਿਆਂ ਵਿੱਚ ਕਿਸਾਨਾਂ ਨੂੰ ਦੇ ਦਿੱਤੀਆਂ ਜਾਣਗੀਆਂ। ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਵਾਅਦੇ ਤਹਿਤ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਪ੍ਰੋਗਰਾਮ ਰਾਹੀਂ ਹੁਣ ਤੱਕ ਦੋ ਲੱਖ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਸਾਲ 2018-19 ਦੌਰਾਨ ਤਿੰਨ ਲੱਖ ਹੋਰ ਨੌਕਰੀਆਂ ਪੈਦਾ ਕਰਨ ਦਾ ਟੀਚਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article