PUNJABMAILUSA.COM

ਆਜ਼ਾਦੀ ਦਿਹਾੜੇ ਮੌਕੇ ਲੁਧਿਆਣਾ ਵਿਖੇ ਆਮ ਆਦਮੀ ਪਾਰਟੀ ਵਲੋਂ ਰੱਖੀ ਸਿਆਸੀ ਕਾਨਫਰੰਸ ਬਣ ਸਕਦੀ ਹੈ ਜੰਗ ਦਾ ਮੈਦਾਨ

ਆਜ਼ਾਦੀ ਦਿਹਾੜੇ ਮੌਕੇ ਲੁਧਿਆਣਾ ਵਿਖੇ ਆਮ ਆਦਮੀ ਪਾਰਟੀ ਵਲੋਂ ਰੱਖੀ ਸਿਆਸੀ ਕਾਨਫਰੰਸ ਬਣ ਸਕਦੀ ਹੈ ਜੰਗ ਦਾ ਮੈਦਾਨ

ਆਜ਼ਾਦੀ ਦਿਹਾੜੇ ਮੌਕੇ ਲੁਧਿਆਣਾ ਵਿਖੇ ਆਮ ਆਦਮੀ ਪਾਰਟੀ ਵਲੋਂ ਰੱਖੀ ਸਿਆਸੀ ਕਾਨਫਰੰਸ ਬਣ ਸਕਦੀ ਹੈ ਜੰਗ ਦਾ ਮੈਦਾਨ
August 10
14:32 2018

ਚੰਡੀਗੜ੍ਹ, 10 ਅਗਸਤ (ਪੰਜਾਬ ਮੇਲ)- ਆਜ਼ਾਦੀ ਦਿਹਾੜੇ ਮੌਕੇ ਈਸੜੂ (ਲੁਧਿਆਣਾ) ਵਿਖੇ ਆਮ ਆਦਮੀ ਪਾਰਟੀ ਵਲੋਂ ਰੱਖੀ ਗਈ ਸਿਆਸੀ ਕਾਨਫਰੰਸ ਜੰਗ ਦਾ ਮੈਦਾਨ ਬਣ ਸਕਦੀ ਹੈ ਕਿਉਂਕਿ ਇਸ ਦਿਨ ਖਹਿਰਾ ਤੇ ਮਾਨ ਧੜੇ ਵਲੋਂ ਇੱਕੋ ਮੰਚ ‘ਤੇ ਆਪਸ ‘ਚ ਭਿੜਨ ਦੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ, ਜਿਸ ਕਾਰਨ ਇਹ ਕਾਨਫਰੰਸ ਹੁਣ ਪਾਰਟੀ ਲਈ ਗਲੇ ਦੀ ਹੱਡੀ ਬਣ ਗਈ ਹੈ।
ਅਸਲ ‘ਚ ਸੁਖਪਾਲ ਖਹਿਰਾ ਦੀ 2 ਅਗਸਤ ਨੂੰ ਬਠਿੰਡਾ ‘ਚ ਹੋਈ ਕਨਵੈਂਸ਼ਨ ਦੇ ਜਵਾਬ ‘ਚ ਪਾਰਟੀ ਨੇ ਈਸੜੂ ‘ਚ ਕਾਨਫਰੰਸ ਦਾ ਆਯੋਜਨ ਕਰਨ ਦਾ ਐਲਾਨ ਕੀਤਾ ਹੈ। ਖਹਿਰਾ ਨੇ ਵੀ ਮੌਕਾ ਹੱਥੋਂ ਨਹੀਂ ਜਾਣ ਦਿੱਤਾ ਤੇ ਐਲਾਨ ਕਰ ਦਿੱਤਾ ਕਿ ਉਹ ਆਪਣੇ ਧੜੇ ਦੇ ਸਾਰੇ 7 ਵਿਧਾਇਕਾਂ ਸਮੇਤ ਇਸ ਕਾਨਫਰੰਸ ‘ਚ ਸ਼ਿਰੱਕਤ ਕਰਨਗੇ। ਉਨ੍ਹਾਂ ਦਾ ਤਰਕ ਹੈ ਕਿ ਉਨ੍ਹਾਂ ਦਾ ਧੜਾ ‘ਆਪ’ ਨਾਲੋਂ ਵੱਖਰਾ ਨਹੀਂ ਹੈ, ਸਗੋਂ ਪੰਜਾਬ ‘ਆਪ’ ਦੀ ਵਕਾਲਤ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਸੇ ਲਈ ਪੰਜਾਬ ‘ਚ ਆਮ ਆਦਮੀ ਪਾਰਟੀ ਵਲੋਂ ਹੋਣ ਵਾਲੀ ਕਾਨਫਰੰਸ ਤੇ ਰੈਲੀਆਂ ‘ਚ ਉਨ੍ਹਾਂ ਦਾ ਧੜਾ ਜ਼ਰੂਰ ਸ਼ਾਮਲ ਹੋਵੇਗਾ। ਦਿੱਲੀ ਧੜੇ ਦੀ ਮਰਜ਼ੀ ਹੈ ਕਿ ਖਹਿਰਾ ਇਸ ਕਾਨਫਰੰਸ ‘ਚ ਸ਼ਾਮਲ ਨਾ ਹੋਵੇ। ਹੁਣ ਇਹ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ ਕਿ ਦੋਹਾਂ ਧੜਿਆਂ ਦੇ ਆਗੂ ਇਸ ਕਾਨਫਰੰਸ ਦੌਰਾਨ ਆਪਸ ‘ਚ ਭਿੜ ਸਕਦੇ ਹਨ। 15 ਅਗਸਤ ਨੂੰ ਈਸੜੂ ਕਾਨਫਰੰਸ ‘ਚ ਆਉਣ ਵਾਲੀ ਕਾਰਕੁੰਨਾਂ ਦੀ ਭੀੜ ਵੀ ਖਹਿਰਾ ਨਾਲ ਖੜ੍ਹੀ ਹੋ ਸਕਦੀ ਹੈ।
ਵਿਧਾਨ ਸਭਾ ਚੋਣਾਂ ‘ਚ ‘ਆਪ’ ਦੀ ਸਹਿਯੋਗੀ ‘ਲੋਕ ਇਨਸਾਫ ਪਾਰਟੀ’ ਦਾ ਅੰਦਰਖਾਤੇ ਖਹਿਰਾ ਨੂੰ ਖੁੱਲ੍ਹਾ ਸਮਰਥਨ ਹੈ। ਨਤੀਜੇ ਵਜੋਂ ਖਹਿਰਾ ਧੜੇ ਦੇ ਸਮਰਥਕਾਂ ਦੀ ਗਿਣਤੀ ਈਸੜੂ ‘ਚ ਦਿੱਲੀ ਧੜੇ ਜਾਂ ਮਾਨ ਧੜੇ ਨਾਲੋਂ ਜ਼ਿਆਦਾ ਹੋਣਾ ਤੈਅ ਹੈ। ਇਹ ਹੀ ਕਾਰਨ ਹੈ ਕਿ ਖਹਿਰਾ ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਹੈ ਕਿ ਭਾਵੇਂ ਕੁਝ ਵੀ ਹੋ ਜਾਵੇ, ਉਹ ਵੱਖਰਾ ਮੰਚ ਨਹੀਂ ਬਣਾਉਣਗੇ। ਭਗਵੰਤ ਮਾਨ ਨੇ ਵੀ ਐਲਾਨ ਕਰ ਦਿੱਤਾ ਹੈ ਕਿ ਉਨ੍ਹਾਂ ਦੀ ਟੀਮ ਈਸੜੂ ਦੀ ਕਾਨਫਰੰਸ ‘ਚ ਹਿੱਸਾ ਲਵੇਗੀ। ਭਗਵੰਤ ਮਾਨ ਦਾ ਕਹਿਣਾ ਹੈ ਕਿ ਖਹਿਰਾ ਮੰਚ ‘ਤੇ ਆਉਂਦੇ ਹਨ ਤਾਂ ਉਨ੍ਹਾਂ ਦਾ ਸੁਆਗਤ ਕੀਤਾ ਜਾਵੇਗਾ ਪਰ ਉਨ੍ਹਾਂ ਨੇ ਗੜਬੜ ਕਰਨ ਦੀ ਕੋਸ਼ਿਸ਼ ਕੀਤੀ ਤਾਂ ਨਜਿੱਠਣਾ ਉਨ੍ਹਾਂ ਨੂੰ ਵੀ ਆਉਂਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article
    ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

Read Full Article