PUNJABMAILUSA.COM

ਇਕ ਦਿਨ ‘ਚ ਪੰਜਾਬ ਦੀਆਂ ਨੈਸ਼ਨਲ ਲੋਕ ਅਦਾਲਤਾਂ ਵਿਚ 17337 ਕੇਸਾਂ ਦਾ ਨਿਪਟਾਰਾ

ਇਕ ਦਿਨ ‘ਚ ਪੰਜਾਬ ਦੀਆਂ ਨੈਸ਼ਨਲ ਲੋਕ ਅਦਾਲਤਾਂ ਵਿਚ 17337 ਕੇਸਾਂ ਦਾ ਨਿਪਟਾਰਾ

ਇਕ ਦਿਨ ‘ਚ ਪੰਜਾਬ ਦੀਆਂ ਨੈਸ਼ਨਲ ਲੋਕ ਅਦਾਲਤਾਂ ਵਿਚ 17337 ਕੇਸਾਂ ਦਾ ਨਿਪਟਾਰਾ
December 08
17:22 2018

ਚੰਡੀਗੜ੍ਹ, 8 ਦਸੰਬਰ (ਪੰਜਾਬ ਮੇਲ)- “ਲੋਕ ਅਦਾਲਤਾਂ ਮਸਲੇ ਸੁਲਝਾਉਣ ਦਾ ਉਹ ਢੁੱਕਵਾਂ ਬਦਲ ਹਨ ਜੋ ਕਿ ਮੁਕੱਦਮਾਂ ਦਾਇਰ ਕਰਨ ਵਾਲਿਆਂ ਨੂੰ ਮੁਹੱਈਆ ਕਰਵਾਇਆ ਜਾਂਦਾ ਹੈ ਤਾਂ ਜੋ ਲੋਕ ਅਦਾਲਤ ਬੈਂਚਾਂ ਦੇ ਮੈਂਬਰਾਂ ਦੀ ਪ੍ਰੇਰਨਾ ਸਦਕੇ ਦੋਵੇਂ ਧਿਰਾਂ ਅਮਨੋ-ਅਮਾਨ ਨਾਲ ਮਾਮਲੇ ਦਾ ਨਿਪਟਾਰਾ ਕਰ ਸਕਣ।”
ਅੱਜ ਇਥੇ ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਸਟੇਟ ਲੀਗਲ ਸਰਵਿਸਿਜ਼ ਅਥਾਰਟੀ ਦੀ ਮੈਂਬਰ ਸਕੱਤਰ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪ੍ਰੀਤ ਕੌਰ ਜੀਵਨ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਜੱਜ ਅਤੇ ਕੌਮੀ ਲੀਗਲ ਸਰਵਿਸਿਜ਼ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਮਦਨ ਬੀ. ਲੋਕੁਰ ਦੇ ਮਾਰਗਦਰਸ਼ਨ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਸਟੇਟ ਲੀਗਲ ਸਰਵਿਸਿਜ਼ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਟੀ.ਪੀ.ਐਸ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਭਰ ਵਿਚ ਕੌਮੀ ਲੋਕ ਅਦਾਲਤਾਂ ਲਗਾਈਆਂ ਗਈਆਂ।
ਅੱਜ ਇਹਨਾਂ ਲੋਕ ਅਦਾਲਤਾਂ ਵਿਚ 59117 ਮਾਮਲੇ ਸੁਣਵਾਈ ਅਧੀਨ ਲਏ ਗਏ ਜਿਹਨਾਂ ਵਿਚੋਂ 17337 ਮਾਮਲਿਆਂ ਦਾ ਨਿਪਟਾਰਾ ਕਰ ਦਿੱਤਾ ਗਿਆ ਅਤੇ 8,76,74,89,666 ਰੁਪਏ ਦੀ ਰਕਮ ਪ੍ਰਦਾਨ ਕੀਤੀ ਗਈ। ਜਸਟਿਸ ਟੀ.ਪੀ.ਐਸ ਮਾਨ ਨੇ ਪੰਜਾਬ ਦੇ ਨਿਆਂਇਕ ਅਧਿਕਾਰੀਆਂ ਨੂੰ ਲੋਕ ਅਦਾਲਤਾਂ ਵਿਚ ਹਮੇਸ਼ਾਂ ਹੀ ਸੁਚੱਜੀ ਚੋਣ ਰਾਹੀਂ ਸਹੀ ਮਾਮਲੇ ਸਾਹਮਣੇ ਰੱਖਣ ਲਈ ਪ੍ਰੇਰਿਆ ਹੈ ਅਤੇ ਦੋਵਾਂ ਧਿਰਾਂ ਦਰਮਿਆਨ ਮਾਮਲੇ ਦੀ ਸੁਣਵਾਈ ਤੋਂ ਪਹਿਲਾਂ ਵੱਧ ਤੋਂ ਵੱਧ ਮੁਲਾਕਾਤਾਂ ਕਰਵਾਉਣ ‘ਤੇ ਜੋਰ ਦਿੱਤਾ ਹੈ ਤਾਂ ਜੋ ਮਾਮਲੇ ਅਮਨੋ-ਅਮਾਨ ਨਾਲ ਨਬੇੜੇ ਜਾ ਸਕਣ। ਸੂਬਾ ਪੱਧਰ ਉਤੇ ਅੱਜ ਮੀਟਿੰਗਾਂ ਵੀ ਕੀਤੀਆਂ ਗਈਆਂ ਤਾਂ ਜੋ ਬੈਂਕਾਂ, ਇੰਸੋਰੈਂਸ਼ ਕੰਪਨੀਆਂ, ਮਾਲੀਆ ਅਥਾਰਟੀਆਂ ਅਤੇ ਹੋਰ ਸਰਕਾਰੀ ਅਥਾਰਟੀਆਂ ਨੂੰ ਮਾਮਲਿਆਂ ਦੇ ਪੁਰਅਮਨ ਨਬੇੜੇ ਲਈ ਪ੍ਰੇਰਿਆ ਜਾ ਸਕੇ।
ਗਰੀਬ ਅਤੇ ਹਾਸ਼ੀਏ ਉਤੇ ਧੱਕੇ ਗਏ ਤਬਕਿਆਂ ਵਲੋਂ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਦੇ ਟੋਲ ਫਰੀ ਨੰਬਰ 15100 ਅਤੇ ਪੰਜਾਬ ਸਟੇਟ ਲੀਗਲ ਸਰਵਿਸਿਜ਼ ਅਥਾਰਟੀ ਦੇ ਟੋਲ ਫਰੀ ਨੰਬਰ 1968 ਉਤੇ ਸੰਪਰਕ ਕੀਤਾ ਜਾ ਸਕਦਾ ਹੈ।
ਮੈਂਬਰ ਸਕੱਤਰ ਨੇ ਅਗਾਂਹ ਦੱਸਿਆ ਕਿ ਵਸੂਲੀ ਗਈ ਕੋਰਟ ਫੀਸ ਮਾਮਲੇ ਦੇ ਅਮਨੋ ਅਮਾਨ ਅਤੇ ਆਪਸੀ ਸਮਝੌਤੇ ਨਾਲ ਸੁਲਝਣ ਮਗਰੋਂ ਰਿਫੰਡ ਕਰ ਦਿੱਤੀ ਜਾਂਦੀ ਹੈ ਅਤੇ ਇਕ ਵਾਰ ਲਏ ਗਏ ਫੈਸਲੇ ਦੇ ਖਿਲਾਫ ਕੋਈ ਅਪੀਲ ਵੀ ਨਹੀਂ ਹੁੰਦੀ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰਿਡਾ ਵਿਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ

ਫਲੋਰਿਡਾ ਵਿਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ

Read Full Article
    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article