PUNJABMAILUSA.COM

ਇਕ ਸਾਲ ਪਹਿਲਾਂ ਹੋ ਸਕਦੀਆਂ ਲੋਕਸਭਾ ਚੋਣਾਂ

ਇਕ ਸਾਲ ਪਹਿਲਾਂ ਹੋ ਸਕਦੀਆਂ ਲੋਕਸਭਾ ਚੋਣਾਂ

ਇਕ ਸਾਲ ਪਹਿਲਾਂ ਹੋ ਸਕਦੀਆਂ ਲੋਕਸਭਾ ਚੋਣਾਂ
June 03
21:57 2017


ਜਲੰਧਰ, 3 ਜੂਨ (ਪੰਜਾਬ ਮੇਲ)- ਰਾਜਧਾਨੀ ਦਿੱਲੀ ‘ਚ 7 ਰੇਸ ਕੋਰਸ ਮਾਰਗ, ਜੋ ਭਾਰਤ ਦੇ ਪ੍ਰਧਾਨ ਮੰਤਰੀ ਦਾ ਨਿਵਾਸ ਹੈ ਅਤੇ 11 ਅਕਬਰ ਰੋਡ ਜੋ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਦਾ ਨਿਵਾਸ ਹੈ, ਦੇ ਵਿਚਾਲੇ ਅਜਿਹੀਆਂ ਸਿਆਸੀ ਤਰੰਗਾਂ ਪੈਦਾ ਹੋ ਰਹੀਆਂ ਹਨ, ਜਿਸ ਨੂੰ ਸਮਝਣ ਵਾਲੇ ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਸਾਲ 2018 ‘ਚ ਲੋਕਸਭਾ ਦੀਆਂ ਆਮ ਚੋਣਾਂ ਹੋ ਸਕਦੀਆਂ ਹਨ। ਹਾਲਾਂਕਿ ਇਹ ਚੋਣਾਂ 2019 ‘ਚ ਹੋਣੀਆਂ ਹਨ। ਹੁਣ ਭਾਜਪਾ ਦੇ ਦੋਵਾਂ ਨੇਤਾਵਾਂ ਦੇ ਵਿਚਾਲੇ ਅਜਿਹੀ ਸਹਿਮਤੀ ਬਣੀ ਹੈ, ਜਿਸ ਨਾਲ ਇਨ੍ਹਾਂ ਚੋਣਾਂ ਨੂੰ ਇਕ ਸਾਲ ਪਹਿਲਾਂ ਕਰਵਾਉਣ ਦੀ ਚਰਚਾ ਦਿੱਲੀ ਦੇ ਗਲਿਆਰਿਆਂ ‘ਚ ਸ਼ੁਰੂ ਹੋ ਗਈ ਹੈ। ਸਿਆਸੀ ਪੰਡਿਤਾਂ ਦਾ ਮੰਨਣਾ ਹੈ ਕਿ ਉੱਤਰ ਪ੍ਰਦੇਸ਼ ਅਤੇ ਹੋਰਨਾਂ ਸੂਬਿਆਂ ‘ਚ ਆਪਣੀ ਸਰਕਾਰ ਬਣਾਉਣ ਦੇ ਬਾਅਦ ਭਾਜਪਾ ਵਲੋਂ ਲੋਕਸਭਾ ਦੀਆਂ ਚੋਣਾਂ ਇਕ ਸਾਲ ਪਹਿਲਾਂ ਕਰਵਾਉਣ ਦਾ ਜੋਖਮ ਲਿਆ ਜਾ ਸਕਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਦੇ ਵਿਚਾਲੇ ਅਜਿਹੀਆਂ ਗਿਣਤੀਆਂ ਮਿਣਤੀਆਂ ਬਣ ਰਹੀਆਂ ਹਨ, ਜਿਸ ਤਹਿਤ ਉਹ ਇਕ ਸਾਲ ਪਹਿਲਾਂ 2018 ‘ਚ ਚੋਣਾਂ ਕਰਵਾਉਣ ਦੀਆਂ ਸੰਭਾਵਨਾਵਾਂ ਦਾ ਜਾਇਜ਼ਾ ਲੈਣ ‘ਚ ਲੱਗੇ ਹੋਏ ਸਨ। ਦੋਵੇਂ ਨੇਤਾ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ 2018 ‘ਚ ਚੋਣਾਂ ਹੋਣ ‘ਤੇ ਭਾਜਪਾ ਨੂੰ ਕਿੰਨੀਆਂ ਸੀਟਾਂ ‘ਤੇ ਜਿੱਤ ਹਾਸਿਲ ਹੋਵੇਗੀ। ਮੋਦੀ ਹਮੇਸ਼ਾ ਧਮਾਕੇ ਕਰਦੇ ਰਹੇ ਹਨ। ਨੋਟਬੰਦੀ ਦਾ ਫੈਸਲਾ ਵੀ ਅਚਾਨਕ ਹੀ ਆਇਆ ਸੀ। ਲੋਕਸਭਾ ਚੋਣਾਂ ਪਹਿਲਾਂ ਕਰਵਾਉਣ ਦਾ ਫੈਸਲਾ ਵੀ ਅਚਾਨਕ ਆ ਸਕਦਾ ਹੈ ਕਿਉਂਕਿ ਉਦੋਂ ਤੱਕ ਸਿਆਸੀ ਦਲਾਂ ਨੂੰ ਤਿਆਰੀਆਂ ਕਰਨ ਦਾ ਮੌਕਾ ਨਹੀਂ ਮਿਲੇਗਾ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਗੁਜਰਾਤ ਅਤੇ ਹਿਮਾਚਲ ਦੇ ਚੋਣ ਨਤੀਜਿਆਂ ਨੂੰ ਦੇਖਣ ਦੇ ਬਾਅਦ ਮੋਦੀ ਤੇ ਸ਼ਾਹ ਲੋਕਸਭਾ ਚੋਣ ਦੇ ਬਾਰੇ ਅਹਿਮ ਫੈਸਲਾ ਲੈ ਸਕਦੇ ਹਨ।
ਦਿੱਲੀ ਤੋਂ ਪ੍ਰਾਪਤ ਸੂਚਨਾਵਾਂ ‘ਚ ਇਹ ਵੀ ਦੱਸਿਆ ਜਾ ਰਿਹਾ ਹੈ ਕਿ 7 ਰੇਸ ਕੋਰਸ ਤੇ 11 ਅਕਬਰ ਰੋਡ ਵਿਚਾਲੇ ਚਲ ਰਹੇ ਤਾਲਮੇਲ ਤਹਿਤ ਪਾਰਟੀ ਵਲੋਂ 60 ਤੋਂ 70 ਫੀਸਦੀ ਮੌਜੂਦਾ ਸੰਸਦ ਮੈਂਬਰਾਂ ਦੀਆਂ ਟਿਕਟਾਂ ਕੱਟੀਆਂ ਜਾ ਸਕਦੀਆਂ ਹਨ। ਦਿੱਲੀ ‘ਚ ਐੱਮ. ਸੀ. ਡੀ. ਚੋਣਾਂ ‘ਚ ਵੀ ਭਾਜਪਾ ਨੇ ਅਜਿਹੇ ਹੀ ਸਾਰੇ ਪੁਰਾਣੇ ਨੇਤਾਵਾਂ ਦੀਆਂ ਟਿਕਟਾਂ ਕੱਟ ਦਿੱਤੀਆਂ ਸਨ। ਇਹ ਵੀ ਚਰਚਾ ਹੈ ਕਿ ਸੂਬਿਆਂ ਦੀਆਂ ਅਤੇ ਲੋਕਸਭਾ ਚੋਣਾਂ ਨਾਲੋਂ-ਨਾਲ ਕਰਵਾ ਦਿੱਤੀਆਂ ਜਾਣ। ਇਹ ਵੀ ਸੂਚਨਾਵਾਂ ਮਿਲੀਆਂ ਹਨ ਕਿ ਪੀ. ਐੱਮ. ਮੋਦੀ ਦੇ 2 ਬੇਹੱਦ ਕਰੀਬੀ ਮੰਤਰੀਆਂ ‘ਚੋਂ ਇਕ ਨੂੰ ਰਾਸ਼ਟਰਪਤੀ ਬਣਾਇਆ ਜਾ ਸਕਦਾ ਹੈ। ਅਜੇ ਤੱਕ ਭਾਜਪਾ ਨੇ ਨਵੇਂ ਰਾਸ਼ਟਰਪਤੀ ਨੂੰ ਲੈ ਕੇ ਆਪਣੇ ਪੱਤੇ ਖੋਲ੍ਹੇ ਨਹੀਂ ਹਨ।

About Author

Punjab Mail USA

Punjab Mail USA

Related Articles

ads

Latest Category Posts

    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article