PUNJABMAILUSA.COM

ਇਕ ਹੋਰ ਪੰਜਾਬੀ ਕੁੜੀ ਪ੍ਰਭਦੀਪ ਬਾਜਵਾ ਨਿਊਜ਼ੀਲੈਂਡ ਪੁਲਿਸ ‘ਚ ਸ਼ਾਮਿਲ

ਇਕ ਹੋਰ ਪੰਜਾਬੀ ਕੁੜੀ ਪ੍ਰਭਦੀਪ ਬਾਜਵਾ ਨਿਊਜ਼ੀਲੈਂਡ ਪੁਲਿਸ ‘ਚ ਸ਼ਾਮਿਲ

ਇਕ ਹੋਰ ਪੰਜਾਬੀ ਕੁੜੀ ਪ੍ਰਭਦੀਪ ਬਾਜਵਾ ਨਿਊਜ਼ੀਲੈਂਡ ਪੁਲਿਸ ‘ਚ ਸ਼ਾਮਿਲ
October 04
10:59 2017

ਔਕਲੈਂਡ, 4 ਅਕਤੂਬਰ (ਹਰਜਿੰਦਰ ਸਿੰਘ ਬਸਿਆਲਾ/ਪੰਜਾਬ ਮੇਲ)-ਜਿੱਥੇ ਆਪਣੇ ਮੁਲਕ ਭਾਰਤ ਵਿਚ ਲੋਕਾਂ ਨੂੰ ਇਹ ਸੁਨੇਹਾ ਦੇਣਾ ਪੈਂਦਾ ਹੈ ਕਿ ‘ਧੀਆਂ ਦਾ ਸਤਿਕਾਰ ਕਰੋ, ਪੁੱਤਰਾਂ ਵਾਂਗ ਪਿਆਰ ਕਰੋ’, ਉਥੇ ਬਾਹਰਲੇ ਮੁਲਕਾਂ ਵਿਚ ਭਾਰਤੀ ਕੁੜੀਆਂ ਖਾਸ ਕਰ ਪੰਜਾਬੀ ਕੁੜੀਆਂ ਦਲੇਰਾਨਾ ਪੇਸ਼ਾ ਚੁਣਦਿਆਂ ਆਪਣੀ ਮਿਹਨਤ, ਲਗਨ, ਹੁਨਰ, ਸਿਆਣਪ ਅਤੇ ਉੱਚ ਪੱਧਰ ਪੜ੍ਹਾਈ ਕਰਕੇ ਖੁਦ ਹੀ ਅਜਿਹੀ ਉਦਾਹਰਣ ਬਣਦੀਆਂ ਹਨ ਕਿ ਆਪਣੇ ਦੇਸ਼ ਤਾਂ ਕੀ ਬਾਹਰਲੇ ਮੁਲਕ ਵੀ ਉਨ੍ਹਾਂ ਦਾ ਬਰਾਬਰ ਦਾ ਸਤਿਕਾਰ ਕਰਨ ਲੱਗਦੇ ਹਨ। ਨਿਊਜ਼ੀਲੈਂਡ ਵਸਦੇ ਭਾਰਤੀ ਭਾਈਚਾਰੇ ਨੂੰ ਇਸ ਗੱਲ ਦੀ ਖੁਸ਼ੀ ਹੋਏਗੀ ਕਿ ਨਿਊਜ਼ੀਲੈਂਡ ਪੁਲਿਸ ‘ਚ ਹੁਣ ਇਕ ਹੋਰ 19 ਸਾਲਾ ਪੰਜਾਬੀ ਕੁੜੀ ਪ੍ਰਭਦੀਪ ਬਾਜਵਾ ਸ਼ਾਮਲ ਹੋ ਗਈ ਹੈ। ਪਿਤਾ ਸ. ਲਹਿੰਬਰ ਸਿੰਘ ਮਾਤਾ ਹਰਦੀਪ ਕੌਰ ਦੀ ਇਹ ਲਾਡਲੀ ਬੇਟੀ ਪਿੰਡ ਬਾਜਵਾ ਕਲਾਂ (ਜਲੰਧਰ) ਤੋਂ ਇਥੇ 2 ਕੁ ਸਾਲਾਂ ਦੀ ਉਮਰ ‘ਚ ਆਪਣੇ ਮਾਪਿਆਂ ਨਾਲ ਆਈ ਸੀ। ਇਸ ਨੇ ਇਥੇ ਆ ਕੇ ਸਕੂਲੀ ਪੜ੍ਹਾਈ ਕਰਨ ਉਪਰੰਤ ਨਿਊਜ਼ੀਲੈਂਡ ਪੁਲਿਸ ‘ਚ ਜਾਣ ਦਾ ਮਨ ਬਣਾ ਲਿਆ। ਲਗਭਗ ਇਕ ਸਾਲ ਦਾ ਸਮਾਂ ਲੱਗ ਗਿਆ ਇਸ ਕੁੜੀ ਨੂੰ ਪੁਲਿਸ ਦੀ ਨੀਲੀ ਵਰਦੀ ਪਹਿਨਣ ਤੱਕ। ਇਸਨੇ 12 ਮਿੰਟ ਵਿਚ 2.4 ਕਿਲੋਮੀਟਰ ਦੀ ਦੌੜ ਅਤੇ 50 ਮੀਟਰ ਦੀ ਤੈਰਾਕੀ 50 ਸੈਕਿੰਡ ਵਿਚ ਕਰਕੇ ਅਗਲੀ ਟ੍ਰੇਨਿੰਗ ਰਾਇਲ ਨਿਊਜ਼ੀਲੈਂਡ ਪੁਲਿਸ ਕਾਲਜ ਵਲਿੰਗਟਨ ਵਿਖੇ ਇਕ ਤਰ੍ਹਾਂ ਪੱਕੀ ਕਰ ਲਈ। ਚਾਰ ਮਹੀਨਿਆਂ ਦੀ ਸਖਤ ਟ੍ਰੇਨਿੰਗ ਬਾਅਦ ਬੀਤੀ 28 ਸਤੰਬਰ ਨੂੰ ਇਸਨੇ ਗ੍ਰੈਜੂਏਸ਼ਨ ਪਾਸ ਕਰ ਲਈ। ਇਸ ਬੈਚ ਵਿਚ ਇਕੋ-ਇਕ ਪੰਜਾਬੀ ਕੁੜੀ ਸੀ ਤੇ ਇਕ ਪੰਜਾਬੀ ਮੁੰਡਾ। ਨਿਊਜ਼ੀਲੈਂਡ ਪੁਲਿਸ ਵਿਚ ਆਉਣ ਦਾ ਇਸ ਕੁੜੀ ਦਾ ਮੁੱਖ ਮਕਸਦ ਔਰਤਾਂ, ਖਾਸ ਕਰ ਪੰਜਾਬੀ ਕੁੜੀਆਂ ਪ੍ਰਤੀ ਲੋਕਾਂ ਦਾ ਮਾਨ-ਸਨਮਾਨ ਹੋਰ ਵਧਾਉਣਾ ਹੈ। ਇਸਦਾ ਮੰਨਣਾ ਹੈ ਕਿ ਜੇਕਰ ਪੰਜਾਬੀ ਕੁੜੀਆਂ ਨਿਊਜ਼ੀਲੈਂਡ ਪੁਲਿਸ ਵਿਚ ਜ਼ਿਆਦਾ ਗਿਣਤੀ ਵਿਚ ਹੋਣਗੀਆਂ, ਤਾਂ ਲੋੜ ਪੈਣ ‘ਤੇ ਭਾਰਤੀ ਜਾਂ ਪੰਜਾਬੀ ਮਹਿਲਾਵਾਂ ਜ਼ਿਆਦਾ ਵਿਸ਼ਵਾਸ ਅਤੇ ਖੁੱਲ੍ਹ ਕੇ ਆਪਣੀ ਗੱਲ ਕਰ ਸਕਦੀਆਂ ਹਨ, ਤਾਂ ਕਿ ਸਮਾਜ ‘ਚ ਉਨ੍ਹਾਂ ਦਾ ਕੱਦ ਮਰਦਾਂ ਦੇ ਬਰਾਬਰ ਬਣਿਆ ਰਹੇ। ਇਸ ਕੁੜੀ ਦੀ ਪਹਿਲੀ ਪੋਸਟਿੰਗ ਕਾਊਂਟੀਜ਼ ਮੈਨੁਕਾਓ ਪੁਲਿਸ ਸਟੇਸ਼ਨ ਅਧੀਨ ਹੋਈ ਹੈ ਅਤੇ ਪੰਜਾਬੀ ਪੁਲਿਸ ਅਫਸਰ ਦੇ ਤੌਰ ‘ਤੇ ਲੋਕਾਂ ਦੀ ਸੁਰੱਖਿਆ ਦੀ ਸੇਵਾ ਨਿਭਾਉਣੀ ਸ਼ੁਰੂ ਕਰ ਦੇਵੇਗੀ। ਇਸ ਸਾਰੀ ਪ੍ਰਾਪਤੀ ਲਈ ਉਹ ਆਪਣੀ ਮਾਤਾ ਹਰਦੀਪ ਕੌਰ ਦਾ ਮਣਾਂ-ਮੂੰਹੀ ਸਤਿਕਾਰ ਕਰਦੀ ਹੈ। ਸ਼ਾਲਾ! ਇਹ ਕੁੜੀ ਪਹਿਲਾਂ ਤੋਂ ਨਿਊਜ਼ੀਲੈਂਡ ਪੁਲਿਸ ‘ਚ ਭਰਤੀ ਮੰਦੀਪ ਕੌਰ ਅਤੇ ਲਵਲੀਨ ਕੌਰ ਵਾਂਗ ਆਪਣੇ ਭਾਰਤੀ ਭਾਈਚਾਰੇ ਦਾ ਨਾਂਅ ਚਮਕਾਵੇ। ਪ੍ਰਭਦੀਪ ਬਾਜਵਾ ਨੂੰ ਨਿਊਜ਼ੀਲੈਂਡ ਪੁਲਿਸ ਅਫਸਰ ਬਣਨ ‘ਤੇ ਸਮੁੱਚੇ ਪੰਜਾਬੀ ਮੀਡੀਆ ਕਰਮੀਆਂ ਵੱਲੋਂ ਵਧਾਈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article
    ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

Read Full Article
    ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

Read Full Article
    ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

Read Full Article
    ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

Read Full Article