PUNJABMAILUSA.COM

ਇਟਲੀ ਦੇ ਹੀਰਾ ਗਰੁੱਪ ਵੱਲੋਂ ਪੰਜਾਬ ਵਿੱਚ ਅਤਿ-ਆਧੁਨਿਕ ਐਫਲੂਐਂਟ ਟ੍ਰੀਟਮੈਂਟ ਪਲਾਂਟ ਸਥਾਪਿਤ ਕਰਨ ਦਾ ਪ੍ਰਸਤਾਵ

ਇਟਲੀ ਦੇ ਹੀਰਾ ਗਰੁੱਪ ਵੱਲੋਂ ਪੰਜਾਬ ਵਿੱਚ ਅਤਿ-ਆਧੁਨਿਕ ਐਫਲੂਐਂਟ ਟ੍ਰੀਟਮੈਂਟ ਪਲਾਂਟ ਸਥਾਪਿਤ ਕਰਨ ਦਾ ਪ੍ਰਸਤਾਵ

ਇਟਲੀ ਦੇ ਹੀਰਾ ਗਰੁੱਪ ਵੱਲੋਂ ਪੰਜਾਬ ਵਿੱਚ ਅਤਿ-ਆਧੁਨਿਕ ਐਫਲੂਐਂਟ ਟ੍ਰੀਟਮੈਂਟ ਪਲਾਂਟ ਸਥਾਪਿਤ ਕਰਨ ਦਾ ਪ੍ਰਸਤਾਵ
September 14
15:10 2017

• ਹੀਰਾ ਗਰੁੱਪ ਦੇ ਵਫਦ ਵੱਲੋਂ ਲੰਡਨ ਵਿਖੇ ਮੁੱਖ ਮੰਤਰੀ ਨਾਲ ਮੀਟਿੰਗ, ਸੂਬੇ ਵਿੱਚ ਅਧਿਅਨ ਵਾਸਤੇ ਛੇਤੀ ਹੀ ਇਕ ਟੀਮ ਭੇਜੀ ਜਾਵੇਗੀ
ਲੰਡਨ, 14 ਸਤੰਬਰ (ਪੰਜਾਬ ਮੇਲ)- ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਤੋਂ ਉਤਸ਼ਾਹਤ ਹੋ ਕੇ ਇਟਲੀ ਦੇ ਬਹੁ-ਉਪਯੋਗੀ ਹੀਰਾ ਗਰੁੱਪ ਨੇ ਬੀ.ਓ.ਟੀ. ਆਧਾਰ ‘ਤੇ ਪੰਜਾਬ ਵਿੱਚ ਸਨਅਤੀ ਰਹਿੰਦ-ਖੂੰਹਦ ਕਨਵਰਜ਼ਨ ਪ੍ਰੋਜੈਕਟ ਸਥਾਪਿਤ ਕਰਨ ਵਿੱਚ ਭਾਰੀ ਦਿਲਚਸਪੀ ਦਿਖਾਈ ਹੈ।
ਇਹ ਜਾਣਕਾਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੰਪਨੀ ਦੇ ਇਕ ਉੱਚ ਪੱਧਰੀ ਵਫਦ ਨੇ ਦਿੱਤੀ ਜੋ ਮੰਗਲਵਾਰ ਸ਼ਾਮ ਨੂੰ ਉਨ੍ਹਾਂ ਨੂੰ ਮਿਲਿਆ। ਮੁੱਖ ਮੰਤਰੀ ਅੱਗੇ ਆਪਣੀ ਪੇਸ਼ਕਾਰੀ ਦੌਰਾਨ ਵਫਦ ਨੇ ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਸਨਅਤੀ ਰਹਿੰਦ-ਖੂੰਹਦ ਤੋਂ ਬਿਜਲੀ ਪੈਦਾ ਕਰਨ ਦਾ ਸੁਝਾਅ ਪੇਸ਼ ਕੀਤਾ ਜੋ ਕਿ ਸੂਬੇ ਵਿੱਚ ਪ੍ਰਦੂਸ਼ਨ ਨਾਲ ਨਿਪਟਣ ਲਈ ਮਦਦਗਾਰ ਹੋਵੇਗਾ।
ਮੁੱਖ ਮੰਤਰੀ ਵੱਲੋਂ ਦਿੱਤੇ ਗਏ ਸੁਝਾਅ ਮੁਤਾਬਕ ਵਫਦ ਨੇ ਠੋਸ ਪ੍ਰੋਜੈਕਟ ਦੇ ਵਾਸਤੇ ਸੂਬੇ ਵਿੱਚ ਇਕ ਅਧਿਅਨ ਕਰਵਾਉਣ ‘ਤੇ ਵੀ ਸਹਿਮਤੀ ਪ੍ਰਗਟਾਈ। ਵਫਦ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਉਨ੍ਹਾਂ ਦਾ ਗਰੁੱਪ ਛੇਤੀ ਹੀ ਲੁਧਿਆਣਾ ਅਤੇ ਜਲੰਧਰ ਵਿਖੇ ਇਕ ਤਕਨੀਕੀ ਟੀਮ ਭੇਜੇਗਾ ਜੋ ਕਿ ਵੱਡੀ ਗਿਣਤੀ ਸਥਾਨਿਕ ਸਨਅਤਾਂ ਵੱਲੋਂ ਪੈਦਾ ਕੀਤੇ ਜਾਂਦੇ ਤਰਲ ਰਹਿੰਦ-ਖੂੰਹਦ ਦੀ ਕਿਸਮ ਦਾ ਵਿਸ਼ਲੇਸ਼ਣ ਕਰੇਗਾ ਅਤੇ ਉਸ ਤੋਂ ਬਾਅਦ ਇਕ ਵਿਸਤ੍ਰਿਤ ਪ੍ਰਸਤਾਵ ਤਿਆਰ ਕਰੇਗਾ।
ਮੀਟਿੰਗ ਤੋਂ ਬਾਅਦ ਵਿਸਤ੍ਰਿਤ ਜਾਣਕਾਰੀ ਦਿੰਦੇ ਹੋਏ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗਰੁੱਪ ਦੇ ਡੀ.ਐਸ.ਐਸ.ਆਈ. ਗਲੋਬਲ ਲਿਮਟਿਡ ਦੇ ਉਪ ਚੇਅਰਮੈਨ ਅਦਿੱਤਯਾ ਖੰਨਾ ਦੀ ਅਗਵਾਈ ਵਿੱਚ ਵਫਦ ਨੇ ਕਿਹਾ ਕਿ ਪ੍ਰਸਤਾਵਿਤ ਟ੍ਰੀਟਮੈਂਟ ਪਲਾਂਟ ਅਤਿ-ਆਧੁਨਿਕ ਸੁਵਿਧਾਵਾਂ ਵਾਲਾ ਹੋਵੇਗਾ।
ਪ੍ਰਸਤਾਵ ਦਾ ਸੁਵਾਗਤ ਕਰਦੇ ਹੋਏ ਮੁੱਖ ਮੰਤਰੀ ਨੇ ਹੀਰਾ ਗਰੁੱਪ ਨੂੰ ਇਸ ਉੱਦਮ ਵਾਸਤੇ ਸਰਕਾਰ ਵੱਲੋਂ ਪੂਰੀ ਮਦਦ ਦੇਣ ਦਾ ਭਰੋਸਾ ਦਵਾਇਆ। ਉਨ੍ਹਾਂ ਵਫਦ ਨੂੰ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸੂਬੇ ਵਿੱਚ ਬਿਜ਼ਨਸ ਨੂੰ ਸੁਖਾਲਾ ਬਣਾਉਣ ਲਈ ਅਨੇਕਾਂ ਕਦਮ ਚੁੱਕੇ ਗਏ ਹਨ।
ਮੁੱਖ ਮੰਤਰੀ ਨੇ ਇਟਲੀ ਅਤੇ ਯੂਰਪ ਵਿੱਚ ਵਾਤਾਵਰਨ ਸੇਵਾਵਾਂ, ਊਰਜਾ ਸਰੋਤਾਂ ਅਤੇ ਵਾਟਰ ਸਾਇਕਲਿੰਗ ਵਿੱਚ ਕੰਪਨੀ ਵੱਲੋਂ ਪ੍ਰਬੰਧਨ ਦੇ ਖੇਤਰ ‘ਚ ਕੀਤੀਆਂ ਕੋਸ਼ਿਸ਼ਾਂ ਦੀ ਸਰਾਹਨਾ ਕੀਤੀ। ਉਨ੍ਹਾਂ ਨੇ ਦੁਵੱਲੇ ਹਿੱਤਾਂ ਵਾਲੇ ਹੋਰਨਾਂ ਖੇਤਰਾਂ ਵਿੱਚ ਵੀ ਇਸ ਗਰੁੱਪ ਨਾਲ ਭਾਈਵਾਲੀ ਦੀਆਂ ਸੰਭਾਵਨਾਵਾਂ ਦਾ ਪਤਾ ਲਾਉਣ ਦਾ ਸੁਝਾਅ ਦਿੱਤਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article