PUNJABMAILUSA.COM

ਇਤਿਹਾਸ ਦੀ ਕਿਤਾਬ: ਸਰਕਾਰ ਨੇ ਗ਼ਲਤੀਆਂ ਲਈ ਮੰਗੀ ਮੁਆਫ਼ੀ

ਇਤਿਹਾਸ ਦੀ ਕਿਤਾਬ: ਸਰਕਾਰ ਨੇ ਗ਼ਲਤੀਆਂ ਲਈ ਮੰਗੀ ਮੁਆਫ਼ੀ

ਇਤਿਹਾਸ ਦੀ ਕਿਤਾਬ: ਸਰਕਾਰ ਨੇ ਗ਼ਲਤੀਆਂ ਲਈ ਮੰਗੀ ਮੁਆਫ਼ੀ
May 03
21:51 2018

ਚੰਡੀਗੜ੍ਹ, 3 ਮਈ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦੀ ਇਤਿਹਾਸ ਦੀ ਛਾਪੀ ਕਿਤਾਬ ਵਿਚਲੀਆਂ ਗਲਤੀਆਂ ਲਈ ਮੁਆਫ਼ੀ ਮੰਗੀ ਹੈ ਅਤੇ ਗਲਤੀਆਂ ਦੀ ਸੁਧਾਈ ਕਰਨ ਦਾ ਫ਼ੈਸਲਾ ਲਿਆ ਹੈ। ਸਰਕਾਰ ਨੇ ਇਸ ਤੋਂ ਇਲਾਵਾ ਸਕੂਲਾਂ ਵਿਚ ਗਾਈਡ ਬੁੱਕ ’ਤੇ ਪਾਬੰਦੀ ਲਾਉਣ ਅਤੇ ਸਾਬਕਾ ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾ ਵੇਲੇ ਹੋਏ ਪੁਸਤਕ ਸਕੈਂਡਲ ਦੀ ਮੁੜ ਜਾਂਚ ਕਰਵਾਉਣ ਦਾ ਐਲਾਨ ਕੀਤਾ ਹੈ। ਪੰਜਾਬ ਦੇ ਸਿੱਖਿਆ ਮੰਤਰੀ ਓਪੀ ਸੋਨੀ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਪੰਜਾਬ ਭਵਨ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਕਿਤਾਬਾਂ ਵਿੱਚੋਂ ਪੰਜਾਬ ਅਤੇ ਸਿੱਖ ਇਤਿਹਾਸ ਨੂੰ ਕੱਢਣ ਦੇ ਗੁੰਮਰਾਹਕੁਨ ਪ੍ਰਚਾਰ ਕਰ ਰਹੇ ਹਨ ਜਦਕਿ ਕਿਤਾਬਾਂ ਵਿੱਚੋਂ ਸਿੱਖ ਤੇ ਪੰਜਾਬ ਦੇ ਇਤਿਹਾਸ ਨਾਲ ਨਾ ਤਾਂ ਕੋਈ ਛੇੜਛਾੜ ਕੀਤੀ ਗਈ ਹੈ ਅਤੇ ਨਾ ਹੀ ਕੁਝ ਘਟਾਇਆ ਗਿਆ ਹੈ, ਸਗੋਂ ਵਾਧਾ ਹੀ ਕੀਤਾ ਹੈ। ਮੰਤਰੀਆਂ ਨੇ ਕਿਹਾ ਕਿ ਸਿੱਖਿਆ ਬੋਰਡ ਨੇ ਆਪਣੇ ਇਤਿਹਾਸ ਵਿਚ ਪਹਿਲੀ ਵਾਰ ਖ਼ੁਦ ਪੁਸਤਕਾਂ ਛਾਪ ਕੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਪ੍ਰਾਈਵੇਟ ਪ੍ਰਕਾਸ਼ਕਾਂ ਦੀ ਲੁੱਟ ਤੋਂ ਬਚਾਇਆ ਹੈ ਕਿਉਂਕਿ ਬੋਰਡ ਵੱਲੋਂ ਬਾਰ੍ਹਵੀਂ ਦੀ ਇਤਿਹਾਸ ਦੀ ਛਾਪੀ ਕਿਤਾਬ ਦੀ ਕੀਮਤ ਕੇਵਲ 90 ਰੁਪਏ ਹੈ ਜਦਕਿ ਪ੍ਰਾਈਵੇਟ ਪ੍ਰਕਾਸ਼ਕ ਵੱਲੋਂ ਗਾਈਡ ਦੀ ਕੀਮਤ 450 ਰੁਪਏ ਹੈ। ਮੰਤਰੀਆਂ ਨੇ ਦੋਸ਼ ਲਾਇਆ ਕਿ ਕਿਤਾਬਾਂ ਛਾਪਣ ਲਈ ਬਣਾਈ ਕਮੇਟੀ ਵਿੱਚ ਸ਼੍ਰੋਮਣੀ ਗੁਰਦੁਆਰਾ ਕਮੇਟੀ ਦਾ ਇਕ ਪ੍ਰਤੀਨਿਧ ਵੀ ਸ਼ਾਮਲ ਸੀ ਅਤੇ ਅਕਾਲੀ ਦਲ ਬੇਵਜ੍ਹਾ ਇਹ ਮੁੱਦਾ ਉਠਾ ਰਿਹਾ ਹੈ ਕਿਉਂਕਿ ਗਿਆਰਵੀਂ ਦੀ ਛਪ ਰਹੀ ਕਿਤਾਬ ਵਿੱਚ ਸਿੱਖ ਗੁਰੂਆਂ ਦਾ ਵਿਸਥਾਰ ਸਹਿਤ ਇਤਿਹਾਸ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਪਣੇ ਸਕੂਲ ਸੀਬੀਐਸਈ ਨਾਲ ਜੁੜੇ ਹਨ ਅਤੇ ਅਕਾਲੀ ਦਲ ਦੂਜੇ ਪਾਸੇ ਪੰਜਾਬ ਤੇ ਸਿੱਖ ਇਤਿਹਾਸ ਦੀ ਦੁਹਾਈ ਦੇ ਰਿਹਾ ਹੈ।
ਜਦੋਂ ਪੱਤਰਕਾਰਾਂ ਨੇ ਮੰਤਰੀਆਂ ਮੂਹਰੇ ਬੋਰਡ ਵੱਲੋਂ ਛਾਪੀ 12ਵੀਂ ਦੀ ਇਤਿਹਾਸ ਦੀ ਕਿਤਾਬ ਵਿਚ ਸ਼ਬਦੀ ਤੇ ਇਬਾਰਤੀ ਗ਼ਲਤੀਆਂ ਬਾਰੇ ਪੁੱਛਿਆ ਤਾਂ ਸ੍ਰੀ ਰੰਧਾਵਾ ਨੇ ਮੁਆਫ਼ੀ ਮੰਗਦਿਆਂ ਕਿਹਾ ਕਿ ਇਸ ਕਿਤਾਬ ਵਿਚਲੀਆਂ ਗ਼ਲਤੀਆਂ ਦੀ ਵੀ ਮਾਹਿਰਾਨਾ ਕਮੇਟੀ ਰਾਹੀਂ ਪੜਤਾਲ ਕਰਵਾਈ ਜਾਵੇਗੀ। ਇਸੇ ਦੌਰਾਨ ਸ੍ਰੀ ਰੰਧਾਵਾ ਨੇ ਕਿਹਾ ਕਿ ਸਾਬਕਾ ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾ ਵੇਲੇ ਕਿਤਾਬਾਂ ਦੇ ਹੋਏ ਘਪਲੇ ਦੀ ਵੀ ਨਵੇਂ ਸਿਰਿਓਂ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਲੱਖਾਂ ਵਿਦਿਆਰਥੀਆਂ ਨੂੰ ਪ੍ਰਾਈਵੇਟ ਪ੍ਰਕਾਸ਼ਕਾਂ ਦੀ ਲੁੱਟ ਤੋਂ ਬਚਾਉਣ ਲਈ ਬੋਰਡ ਖੁਦ ਕਿਤਾਬਾਂ ਛਾਪੇਗਾ ਅਤੇ ਸਕੂਲਾਂ ਵਿੱਚ ਗਾਈਡਾਂ ਤੇ ਕੁੰਜੀਆਂ ’ਤੇ ਪਾਬੰਦੀ ਲਾਈ ਜਾਵੇਗੀ। ਇਸ ਮੌਕੇ ਜਦੋਂ ਇਹ ਸਵਾਲ ਉਠਿਆ ਕਿ ਹੁਣ ਗਿਆਰਵੀਂ ਤੋਂ ਬਾਰਵੀਂ ਦੀ ਜਮਾਤ ਵਿੱਚ ਗਏ 2 ਲੱਖ ਦੇ ਕਰੀਬ ਵਿਦਿਆਰਥੀ ਬਾਰ੍ਹਵੀਂ ਦੀਆਂ ਕਿਤਾਬਾਂ ਵਿਚੋਂ ਕੱਢੇ ਪੰਜਾਬ ਤੇ ਸਿੱਖ ਧਰਮ ਦੇ ਇਤਿਹਾਸ ਦੇ ਸਿਲੇਬਸ ਨੂੰ ਪੜ੍ਹਨ ਤੋਂ ਵਾਂਝਾ ਹੋ ਜਾਣਗੇ ਤਾਂ ਇਸ ਬਾਰੇ ਸਪਸ਼ਟ ਕਰਦਿਆਂ ਸਿੱਖਿਆ ਮੰਤਰੀ ਸ੍ਰੀ ਸੋਨੀ ਨੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਲਈ ਬਾਰ੍ਹਵੀਂ ਜਮਾਤ ਵਿਚ ਇਤਿਹਾਸ ਦੀਆਂ ਵਿਸ਼ੇਸ਼ ਜਮਾਤਾਂ ਲਾ ਕੇ ਇਹ ਖੱਪਾ ਭਰਿਆ ਜਾਵੇਗਾ। ਵਿੱਤ ਮੰਤਰੀ ਨੇ ਕਿਹਾ ਕਿ ਸਿੱਖਿਆ ਬੋਰਡ ਇਕ ਖੁਦਮੁਖ਼ਤਾਰ ਅਦਾਰਾ ਹੈ ਅਤੇ ਕਿਤਾਬਾਂ ਤਿਆਰ ਕਰਨ ਦੀ ਸਾਰੀ ਜ਼ਿੰਮੇਵਾਰੀ ਬੋਰਡ ਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article