ਇਨੈਲੋ ਵੱਲੋਂ ਹਰਿਆਣਾ ਦੀਆਂ ਅਗਾਮੀ ਨਿਗਮ ਚੋਣਾਂ ਦੇ ਬਾਈਕਾਟ ਦਾ ਐਲਾਨ

251
Share

ਚੰਡੀਗੜ੍ਹ, 14 ਦਸੰਬਰ (ਪੰਜਾਬ ਮੇਲ)- ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਨੇ ਹਰਿਆਣਾ ਦੀਆਂ ਅਗਾਮੀ ਨਿਗਮ ਚੋਣਾਂ ਦੇ ਬਾਈਕਾਟ ਦਾ ਐਲਾਨ ਕੀਤਾ ਹੈ। ਹਰਿਆਣਾ ‘ਚ ਨਿਗਮ ਚੋਣਾਂ 27 ਦਸੰਬਰ ਨੂੰ ਹੋਣੀਆਂ ਹਨ। ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਅਭੈ ਸਿੰਘ ਚੌਟਾਲਾ ਨੇ ਕਿਹਾ ਕਿ ਕੇਂਦਰੀ ਦੀ ਭਾਜਪਾ ਅਤੇ ਸੂਬੇ ਦੀ ਭਾਜਪਾ-ਜੇ.ਜੇ.ਪੀ. ਗੱਠਜੋੜ ਸਰਕਾਰਾਂ ਵੱਲੋਂ ਕਿਸਾਨਾਂ ‘ਤੇ ਕੀਤੇ ਜਾ ਰਹੇ ਕਥਿਤ ‘ਤਸ਼ੱਦਦ’ ਦੇ ਵਿਰੋਧ ‘ਚ ਪਾਰਟੀ ਨੇ ਚੋਣਾਂ ਦੇ ਬਾਈਕਾਟ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਮੰਤਰੀ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ‘ਅੱਤਵਾਦੀ ਤੇ ਗੱਦਾਰ’ ਆਖ ਕੇ ਉਨ੍ਹਾਂ ਦਾ ਨਿਰਾਦਰ ਕਰ ਰਹੇ ਹਨ। ਉਧਰ ਭਾਜਪਾ ਤੇ ਜੇ.ਜੇ.ਪੀ. ਨੇ ਮਿਲ ਕੇ ਨਿਗਮ ਚੋਣਾਂ ਲੜਨ ਦਾ ਐਲਾਨ ਕਰਦਿਆਂ ਮੇਅਰ ਤੇ ਹੋਰ ਅਹੁਦਿਆਂ ਲਈ ਉਮੀਦਵਾਰਾਂ ਦੇ ਨਾਮ ਵੀ ਐਲਾਨ ਦਿੱਤੇ ਹਨ। ਕਾਂਗਰਸ ਨੇ ਵੀ ਉਮੀਦਵਾਰ ਮੈਦਾਨ ‘ਚ ਉਤਾਰੇ ਹਨ। ਨਿਗਮ ਚੋਣਾਂ ਦੇ ਨਤੀਜੇ 30 ਦਸੰਬਰ ਨੂੰ ਐਲਾਨੇ ਜਾਣਗੇ।


Share