PUNJABMAILUSA.COM

ਇਮਰਾਨ ਖਾਨ ਦੀ ਅਮਰੀਕਾ ਫੇਰੀ ਤੇ ਭਾਰਤ-ਪਾਕਿ ਸੰਬੰਧ

 Breaking News

ਇਮਰਾਨ ਖਾਨ ਦੀ ਅਮਰੀਕਾ ਫੇਰੀ ਤੇ ਭਾਰਤ-ਪਾਕਿ ਸੰਬੰਧ

ਇਮਰਾਨ ਖਾਨ ਦੀ ਅਮਰੀਕਾ ਫੇਰੀ ਤੇ ਭਾਰਤ-ਪਾਕਿ ਸੰਬੰਧ
July 24
10:18 2019

-ਗੁਰਜਤਿੰਦਰ ਸਿੰਘ ਰੰਧਾਵਾ, ਸੈਕਰਾਮੈਂਟੋ, ਕੈਲੀਫੋਰਨੀਆ 916-320-9444
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਪਹਿਲੀ ਵਾਰ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਲਈ ਵ੍ਹਾਈਟ ਹਾਊਸ ਪੁੱਜੇ। ਇਮਰਾਨ ਖਾਨ ਦੀ ਡੋਨਾਲਡ ਟਰੰਪ ਨਾਲ ਮੁਲਾਕਾਤ ਦੇ ਜਿੱਥੇ ਪਾਕਿਸਤਾਨ ਤੇ ਅਮਰੀਕਾ ਵਿਚਕਾਰ ਆਪਸੀ ਸੰਬੰਧਾਂ ਦੇ ਮਾਮਲੇ ਵਿਚਾਰੇ ਗਏ, ਉਥੇ ਇਸ ਮੀਟਿੰਗ ਵਿਚ ਭਾਰਤ ਤੇ ਪਾਕਿਸਤਾਨ ਬਾਰੇ ਵੀ ਗੱਲਬਾਤ ਹੋਈ ਹੈ। ਖਾਸ ਤੌਰ ‘ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਭਾਰਤ ਤੇ ਪਾਕਿਸਤਾਨ ਵਿਚਕਾਰ ਪਿਛਲੇ 70 ਸਾਲ ਤੋਂ ਵਿਵਾਦ ਦਾ ਮੁੱਦਾ ਚਲੇ ਆ ਰਹੇ ਕਸ਼ਮੀਰ ਮਸਲੇ ਬਾਰੇ ਵਿਚੋਲਗੀ ਕਰਨ ਦੀ ਪੇਸ਼ਕਸ਼ ਹੈ। ਟਰੰਪ ਨੇ ਇਮਰਾਨ ਖਾਨ ਨਾਲ ਗੱਲਬਾਤ ਦੇ ਸ਼ੁਰੂ ਵਿਚ ਹੀ ਇਹ ਅਹਿਮ ਟਿੱਪਣੀ ਕੀਤੀ ਕਿ ਜੇਕਰ ਕਸ਼ਮੀਰ ਮਸਲਾ ਹੱਲ ਕਰਨ ਵਿਚ ਮੈਂ ਮਦਦ ਕਰ ਸਕਦਾ ਹਾਂ, ਤਾਂ ਮੈਂ ਵਿਚੋਲਗੀ ਕਰਨ ਲਈ ਤਿਆਰ ਹਾਂ। ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਟਰੰਪ ਦੇ ਇਸ ਬਿਆਨ ਦੀ ਪ੍ਰਸ਼ੰਸਾ ਕੀਤੀ ਹੈ ਅਤੇ ਕਿਹਾ ਹੈ ਕਿ ਜੇਕਰ ਅਮਰੀਕਾ ਇਸ ਮਸਲੇ ਦੇ ਹੱਲ ਲਈ ਸਹਿਮਤ ਹੈ, ਤਾਂ ਇਕ ਅਰਬ ਤੋਂ ਵੱਧ ਲੋਕਾਂ ਦੀਆਂ ਪ੍ਰਾਰਥਨਾਵਾਂ ਉਨ੍ਹਾਂ ਦੇ ਨਾਲ ਹੋਣਗੀਆਂ। ਪਰ ਦੂਜੇ ਪਾਸੇ ਭਾਰਤ ਸਰਕਾਰ ਨੇ ਟਰੰਪ ਦੇ ਇਸ ਦਾਅਵੇ ਨੂੰ ਰੱਦ ਕਰ ਦਿੱਤਾ ਹੈ। ਭਾਰਤ ਸਰਕਾਰ ਦਾ ਕਹਿਣਾ ਹੈ ਕਿ ਭਾਰਤ ਨੇ ਕਸ਼ਮੀਰ ਮੁੱਦੇ ਬਾਰੇ ਤੀਜੀ ਧਿਰ ਦੇ ਦਖਲ ਨੂੰ ਕਦੇ ਵੀ ਪ੍ਰਵਾਨ ਨਹੀਂ ਕੀਤਾ ਅਤੇ ਨਾ ਹੀ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਨੂੰ ਕਸ਼ਮੀਰ ਮੁੱਦੇ ਦੇ ਹੱਲ ਲਈ ਕਦੇ ਮਦਦ ਦੀ ਮੰਗ ਹੀ ਕੀਤੀ ਹੈ। ਭਾਰਤ ਦਾ ਹਮੇਸ਼ਾ ਇਹ ਸਟੈਂਡ ਰਿਹਾ ਹੈ ਕਿ ਪਾਕਿਸਤਾਨ ਆਪਣੇ ਦੇਸ਼ ਵਿਚੋਂ ਭਾਰਤ ਵਿਰੋਧੀ ਅੱਤਵਾਦੀ ਸਰਗਰਮੀਆਂ ਰੋਕੇ, ਤਾਂ ਹੀ ਕਸ਼ਮੀਰ ਮਸਲੇ ਸਮੇਤ ਦੋਹਾਂ ਦੇਸ਼ਾਂ ਦੇ ਸੰਬੰਧਾਂ ਨੂੰ ਸੁਧਾਰਨ ਲਈ ਦੋ ਧਿਰੀ ਗੱਲਬਾਤ ਹੋ ਸਕਦੀ ਹੈ। ਪਿਛਲੇ ਸਮਿਆਂ ਦੌਰਾਨ ਵੀ ਅਨੇਕਾਂ ਵਾਰ ਅਜਿਹੇ ਮੌਕੇ ਆਏ ਹਨ, ਜਦ ਭਾਰਤ ਤੇ ਪਾਕਿਸਤਾਨ ਦਰਮਿਆਨ ਆਪਸੀ ਸੰਬੰਧ ਸੁਧਾਰਨ ਅਤੇ ਕਸ਼ਮੀਰ ਮਸਲੇ ਦੇ ਹੱਲ ਲਈ ਯਤਨ ਸ਼ੁਰੂ ਹੋਏ ਹਨ। ਪਰ ਯਤਨਾਂ ਵਿਚ ਕਿਸੇ ਤੀਜੀ ਧਿਰ ਦੇ ਦਖਲ ਨੂੰ ਕਦੇ ਵੀ ਪ੍ਰਵਾਨ ਨਹੀਂ ਕੀਤਾ ਗਿਆ। ਡਾ. ਮਨਮੋਹਨ ਸਿੰਘ ਦੀ ਸਰਕਾਰ ਵੇਲੇ ਇਕ ਉੱਚ ਪੱਧਰੀ ਸਾਲਸੀ ਗਰੁੱਪ ਵੀ ਬਣਾਇਆ ਗਿਆ ਸੀ। ਇਸ ਗਰੁੱਪ ਵੱਲੋਂ ਜਿੱਥੇ ਭਾਰਤ ਅੰਦਰਲੇ ਕਸ਼ਮੀਰ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਸੁਝਾਏ ਗਏ ਸਨ, ਉਥੇ ਪਾਕਿਸਤਾਨ ਨਾਲ ਸੰਬੰਧ ਸੁਧਾਰਨ ਦਾ ਖਾਕਾ ਵੀ ਲਿਖਿਆ ਗਿਆ ਸੀ। ਪਰ 2014 ਵਿਚ ਸੱਤਾ ਬਦਲੀ ਬਾਅਦ ਸਾਰਾ ਕੁੱਝ ਬਦਲ ਗਿਆ। ਫਿਰ ਜੰਮੂ ਕਸ਼ਮੀਰ ਦੀ ਸਿਆਸੀ ਪਾਰਟੀ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ.ਪੀ.ਪੀ.) ਨਾਲ ਮਿਲ ਕੇ ਭਾਜਪਾ ਨੇ ਜੰਮੂ ਕਸ਼ਮੀਰ ਵਿਚ ਸੂਬਾ ਸਰਕਾਰ ਬਣਾਈ। ਇਸ ਸਰਕਾਰ ਦੇ ਬਣਨ ਨਾਲ ਇਹ ਆਸ ਜਾਗੀ ਸੀ ਕਿ ਪੀ.ਡੀ.ਪੀ. ਦੇ ਪ੍ਰਭਾਵ ਨਾਲ ਕਸ਼ਮੀਰ ਮਸਲੇ ਦੇ ਹੱਲ ਲਈ ਕੋਈ ਪਹਿਲਕਦਮੀ ਹੋ ਸਕੇਗੀ। ਪਰ ਅਜਿਹਾ ਕੁੱਝ ਨਹੀਂ ਵਾਪਰਿਆ। ਸਗੋਂ ਇਹ ਸਰਕਾਰ ਮਤਭੇਦਾਂ ਦਾ ਸ਼ਿਕਾਰ ਹੋ ਕੇ ਟੁੱਟ ਗਈ। ਹੁਣ ਪਿਛਲੇ ਵਰ੍ਹੇ ਇਮਰਾਨ ਖਾਨ ਦੇ ਪਾਕਿਸਤਾਨ ਦਾ ਪ੍ਰਧਾਨ ਮੰਤਰੀ ਬਣਨ ਬਾਅਦ ਭਾਰਤ-ਪਾਕਿ ਸੰਬੰਧਾਂ ‘ਚ ਸੁਧਾਰ ਦੀ ਨਵੀਂ ਤਹਿਰੀਕ ਸ਼ੁਰੂ ਹੋਈ ਹੈ। ਇਸ ਨਵੀਂ ਤਹਿਰੀਕ ਦਾ ਮੁੱਢ ਬਾਬੇ ਨਾਨਕ ਦੇ 550 ਸਾਲਾ ਗੁਰਪੁਰਬ ਸਮਾਗਮਾਂ ਮੌਕੇ ਪਾਕਿਸਤਾਨ ਵਿਚਲੇ ਗੁਰਧਾਮ ਸ੍ਰੀ ਕਰਤਾਰਪੁਰ ਸਾਹਿਬ ਲਈ ਖੁੱਲ੍ਹੇ ਲਾਂਘੇ ਦੇ ਐਲਾਨ ਨਾਲ ਹੋਇਆ ਸੀ। ਭਾਵੇਂ ਦੋਵਾਂ ਦੇਸ਼ਾਂ ਵਿਚ ਤਕਰਾਰ ਅਤੇ ਤਨਾਅ ਕਦੇ ਵੀ ਨਹੀਂ ਘਟਿਆ। ਪਰ ਲਾਂਘਾ ਖੋਲ੍ਹਣ ਦੇ ਮਾਮਲੇ ਉਪਰ ਦੋਵਾਂ ਦੇਸ਼ਾਂ ਵੱਲੋਂ ਤੇਜ਼ੀ ਨਾਲ ਹੋ ਰਹੀ ਕਾਰਵਾਈ ਆਪਸੀ ਸੰਬੰਧਾਂ ਵਿਚ ਮਿਠਾਸ ਘੋਲਣ ਦਾ ਜ਼ਰੀਆ ਵੀ ਬਣਦੀ ਜਾ ਰਹੀ ਹੈ। ਪੁਲਵਾਮਾ ਵਿਖੇ ਸੀ.ਆਰ.ਪੀ.ਐੱਫ. ਦੇ ਜਵਾਨਾਂ ਦੇ ਮਾਰੇ ਜਾਣ ਅਤੇ ਭਾਰਤ ਵੱਲੋਂ ਮੋੜਵੀਂ ਕਾਰਵਾਈ ਕਰਦਿਆਂ ਬਾਲਾਕੋਟ ਵਿਚ ਕੀਤੀ ਏਅਰ ਸਟਰਾਈਕ ਵੀ ਬਾਬੇ ਨਾਨਕ ਦੇ ਅਸਥਾਨ ਦੇ ਖੁੱਲ੍ਹੇ ਦਰਸ਼ਨ-ਦੀਦਾਰ ਦੀ ਆਰੰਭ ਹੋਈ ਕਾਰਵਾਈ ਵਿਚ ਅੜਿੱਕਾ ਨਹੀਂ ਬਣ ਸਕੀ। ਇਸ ਤੋਂ ਬਾਅਦ ਪਾਕਿਸਤਾਨ ਉਪਰ ਅੱਤਵਾਦ ਨੂੰ ਸ਼ਹਿ ਦੇਣ, ਸਿਖਲਾਈ ਕੇਂਦਰ ਚਲਾਉਣ ਅਤੇ ਅੱਤਵਾਦੀ ਸਰਗਨਿਆਂ ਨੂੰ ਪਨਾਹ ਦੇਣ ਵਿਰੁੱਧ ਦੁਨੀਆਂ ਭਰ ਵਿਚ ਵਿਆਪਕ ਆਮ ਲੋਕ ਰਾਇ ਪੈਦਾ ਹੋਈ। ਇਮਰਾਨ ਖਾਨ ਨੇ ਇਸ ਲੋਕ ਰਾਇ ਦੇ ਦਬਾਅ ਹੇਠ ਕਹਿ ਲਵੋ ਜਾਂ ਇਸ ਦਾ ਸਨਮਾਨ ਕਰਦਿਆਂ ਬਹੁਤ ਸਾਰੇ ਅਜਿਹੇ ਕਦਮ ਉਠਾਏ ਹਨ, ਜੋ ਭਾਰਤ-ਪਾਕਿ ਵਿਚਕਾਰ ਸੰਬੰਧਾਂ ਨੂੰ ਸੁਖਾਵਾਂ ਕਰਨ ਵੱਲ ਵਧਣ ਵਾਲੇ ਹਨ। ਕਰਤਾਰਪੁਰ ਲਾਂਘਾ ਖੋਲ੍ਹਣ ਦਾ ਐਲਾਨ ਕਰਨ ਤੋਂ ਬਾਅਦ ਜੈਸ਼-ਏ-ਮੁਹੰਮਦ ਦੇ ਮੁਖੀ ਨੂੰ ਸੁਰੱਖਿਆ ਕੌਂਸਲ ਵੱਲੋਂ ਕੌਮਾਂਤਰੀ ਅੱਤਵਾਦੀ ਐਲਾਨ ਕੀਤੇ ਜਾਣ ਬਾਅਦ ਉਸ ਖਿਲਾਫ ਕਾਰਵਾਈ ਕਰਨ, ਅੱਤਵਾਦੀਆਂ ਦੇ ਸਿਖਲਾਈ ਕੇਂਦਰ ਬੰਦ ਕਰਨ ਅਤੇ ਅੱਤਵਾਦੀ ਸੰਗਠਨਾਂ ਦੇ ਆਗੂਆਂ ਨੂੰ ਪਨਾਹ ਨਾ ਦੇਣ ਦੇ ਦਾਅਵੇ ਕੀਤੇ ਗਏ ਹਨ। ਇਨ੍ਹਾਂ ਦਾਅਵਿਆਂ ਨੂੰ ਭਾਰਤ ਅਤੇ ਪਾਕਿਸਤਾਨ ਵਿਚ ਸੰਬੰਧਾਂ ਦੀ ਹਾਂ=ਪੱਖੀ ਕਦਮ ਵਜੋਂ ਦੇਖਿਆ ਜਾ ਰਿਹਾ ਹੈ।
ਅਮਰੀਕਾ ਰਵਾਨਾ ਹੋਣ ਤੋਂ ਪਹਿਲਾਂ ਪਾਕਿਸਤਾਨ ਸਰਕਾਰ ਨੇ ਇਕ ਵੱਡੇ ਅੱਤਵਾਦੀ ਸੰਗਠਨ ਦੇ ਆਗੂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਸਮਝਿਆ ਜਾਂਦਾ ਹੈ ਕਿ ਉਨ੍ਹਾਂ ਦੀ ਇਹ ਕਾਰਵਾਈ ਟਰੰਪ ਦੇ ਇਸ਼ਾਰੇ ਉੱਤੇ ਹੀ ਹੋਈ ਹੈ। ਅਜਿਹੇ ਮਾਹੌਲ ਵਿਚ ਇਮਰਾਨ ਖਾਨ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ ਲਈ ਪੁੱਜੇ ਹਨ। ਸਿਆਸੀ ਹਲਕਿਆਂ ਵਿਚ ਵੀ ਇਹ ਮਹਿਸੂਸ ਕੀਤਾ ਜਾ ਰਿਹਾ ਹੈ ਕਿ ਟਰੰਪ ਵੱਲੋਂ ਕਸ਼ਮੀਰ ਮੁੱਦੇ ਉਪਰ ਦੋਵਾਂ ਦੇਸ਼ਾਂ ਵਿਚਕਾਰ ਵਿਚੋਲਗੀ ਦੀ ਪੇਸ਼ਕਸ਼ ਇਨ੍ਹਾਂ ਗੱਲਾਂ ਦੇ ਆਧਾਰ ‘ਤੇ ਹੀ ਕੀਤੀ ਗਈ ਹੈ। ਟਰੰਪ ਨੇ ਗੱਲਬਾਤ ਦੌਰਾਨ ਇਹ ਵੀ ਕਿਹਾ ਹੈ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਕਸ਼ਮੀਰ ਵਿਵਾਦ ਖਤਮ ਕਰਨ ਵਿਚ ਉਨ੍ਹਾਂ ਨੂੰ ਮਦਦ ਕਰਨ ਲਈ ਕਿਹਾ ਸੀ। ਪਰ ਭਾਰਤ ਸਰਕਾਰ ਨੇ ਇਸ ਦਾਅਵੇ ਨੂੰ ਖਾਰਜ ਕੀਤਾ ਹੈ। ਭਾਰਤ ਸਰਕਾਰ ਦਾ ਕਹਿਣਾ ਹੈ ਕਿ ਭਾਰਤ ਕਿਸੇ ਵੀ ਤਰ੍ਹਾਂ ਦੀ ਵਿਚੋਲਗੀ ਦੇ ਹੱਕ ਵਿਚ ਨਹੀਂ, ਸਗੋਂ ਉਹ ਦੋ ਧਿਰੀ ਗੱਲਬਾਤ ਦੇ ਪੱਖ ਵਿਚ ਹੀ ਰਿਹਾ ਹੈ। ਭਾਰਤ ਵਿਚਲੇ ਕਸ਼ਮੀਰ ਵਿਚ ਉਂਝ ਤਾਂ ਦੇਸ਼ ਦੀ ਵੰਡ ਤੋਂ ਬਾਅਦ ਕਦੇ ਵੀ ਹਾਲਾਤ ਸੁਖਾਵੇਂ ਨਹੀਂ ਰਹੇ। ਪਰ ਪਿਛਲੇ ਤਿੰਨ ਦਹਾਕਿਆਂ ਤੋਂ ਉਥੇ ਹਥਿਆਰਬੰਦ ਜੰਗ ਵਾਲੀ ਹਾਲਤ ਬਣੀ ਹੋਈ ਹੈ। ਇਸ ਲੜਾਈ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਭਾਰਤ ਦੇ ਸੁਰੱਖਿਆ ਜਵਾਨ ਅਤੇ ਕਸ਼ਮੀਰੀ ਲੋਕ ਮਾਰੇ ਗਏ ਹਨ। ਕਸ਼ਮੀਰੀਆਂ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਮਾਮਲੇ ਵੀ ਲਗਾਤਾਰ ਸਾਹਮਣੇ ਆਉਂਦੇ ਰਹੇ ਹਨ। ਕਸ਼ਮੀਰੀ ਨੌਜਵਾਨਾਂ ਨੂੰ ਫਰਜ਼ੀ ਮੁਕਾਬਲਿਆਂ ਵਿਚ ਕਤਲ ਕਰਨ ਦੇ ਕੇਸਾਂ ਦੀ ਤਾਂ ਗਿਣਤੀ ਹੀ ਕੋਈ ਨਹੀਂ। ਕਸ਼ਮੀਰੀ ਲੋਕਾਂ ਨੇ ਰਾਜ ਅੰਦਰ ਅਮਨ ਸ਼ਾਂਤੀ ਅਤੇ ਵਿਕਾਸ ਲਈ ਹਮੇਸ਼ਾ ਚੋਣ ਪ੍ਰਣਾਲੀ ਵਿਚ ਵੱਡੇ ਪੱਧਰ ‘ਤੇ ਹਿੱਸਾ ਲਿਆ ਹੈ ਅਤੇ ਜਮਹੂਰੀ ਢੰਗ ਨਾਲ ਸਰਕਾਰਾਂ ਵੀ ਬਣਦੀਆਂ ਰਹੀਆਂ ਹਨ। ਪਰ ਭਾਰਤ ਸਰਕਾਰ ਦੀਆਂ ਆਪਣੀਆਂ ਗਿਣਤੀਆਂ-ਮਿਣਤੀਆਂ ਤਹਿਤ ਲੋਕਾਂ ਦੇ ਇਹ ਯਤਨ ਕਦੇ ਸਫਲ ਨਹੀਂ ਹੋਏ। ਜੰਮੂ ਅਤੇ ਕਸ਼ਮੀਰ ਨੂੰ ਮਿਲੇ ਸੰਵਿਧਾਨਿਕ ਅਧਿਕਾਰਾਂ ਹੇਠ ਕਈ ਅਜਿਹੇ ਹੱਕ ਮਿਲੇ ਹੋਏ ਹਨ, ਜੋ ਉਨ੍ਹਾਂ ਦੀ ਜ਼ਮੀਨ-ਜਾਇਦਾਦ ਦੀ ਰੱਖਿਆ ਦੀ ਗਾਰੰਟੀ ਕਰਦੇ ਹਨ ਅਤੇ ਉਥੋਂ ਦੇ ਸੂਬਾਈ ਸੱਭਿਆਚਾਰ, ਭਾਸ਼ਾ ਅਤੇ ਰਹਿਣ-ਸਹਿਣ ਦੇ ਤਰੀਕਿਆਂ ਦੀ ਰੱਖਿਆ ਦੀ ਵੀ ਗਾਰੰਟੀ ਕਰਦੇ ਹਨ। ਪਰ ਭਾਜਪਾ ਚੋਣਾਂ ਦੌਰਾਨ ਹਮੇਸ਼ਾ ਅਜਿਹੇ ਸੰਵਿਧਾਨਿਕ ਹੱਕਾਂ ਅਤੇ ਗਾਰੰਟੀਆਂ ਨੂੰ ਖਤਮ ਕਰਨ ਦਾ ਐਲਾਨ ਕਰਦੀ ਰਹੀ ਹੈ। ਪਿਛਲੇ ਪੰਜ ਸਾਲਾਂ ਦੌਰਾਨ ਮੋਦੀ ਸਰਕਾਰ ਇਸ ਮਾਮਲੇ ਵਿਚ ਕੁੱਝ ਖਾਸ ਕਦਮ ਨਹੀਂ ਪੁੱਟ ਸਕੀ। ਪਰ ਹੁਣ ਨਵੀਂ ਬਣੀ ਮੋਦੀ ਸਰਕਾਰ ਵਿਚ ਅਮਿਤ ਸ਼ਾਹ ਵੱਲੋਂ ਗ੍ਰਹਿ ਮੰਤਰਾਲਾ ਸੰਭਾਲਣ ਬਾਅਦ ਨਿਸ਼ਾਨਾ ਜੰਮੂ-ਕਸ਼ਮੀਰ ਵਿਧਾਨ ਸਭਾ ਨੂੰ ਹੀ ਬਣਾਇਆ ਗਿਆ ਹੈ ਅਤੇ ਉਹ ਵਿਧਾਨ ਸਭਾ ਦੀ ਬਣਤਰ ਦੀ ਤੋੜ=ਫੋੜ ਕਰਕੇ ਇਸ ਨੂੰ ਨਵਾਂ ਰੂਪ ਦੇਣ ਦੀ ਦਿਸ਼ਾ ਵਿਚ ਅੱਗੇ ਵੱਧ ਰਹੇ ਹਨ। ਇਹ ਗੱਲ ਜੰਮੂ-ਕਸ਼ਮੀਰ ਅੰਦਰ ਮਾਹੌਲ ਆਮ ਵਰਗਾ ਬਣਾਉਣ ਦੀ ਥਾਂ ਸਗੋਂ ਹੋਰ ਵਧੇਰੇ ਖਰਾਬ ਕਰਨ ਵੱਲ ਤੁਰਨ ਵਾਲੇ ਹਨ।
ਟਰੰਪ ਵੱਲੋਂ ਕੀਤੀ ਪੇਸ਼ਕਸ਼ ਦੋਵਾਂ ਦੇਸ਼ਾਂ ਦਰਮਿਆਨ ਸੁਖਾਵਾਂ ਮਾਹੌਲ ਸਿਰਜਣ ਲਈ ਸਾਰਥਿਕ ਕਦਮ ਬਣ ਸਕਦੀ ਹੈ। ਇਸ ਗੱਲ ਵਿਚ ਕੋਈ ਸ਼ੱਕ ਨਹੀਂ ਕਿ ਪਿਛਲੇ 70 ਸਾਲਾਂ ਦਰਮਿਆਨ ਜੰਮੂ-ਕਸ਼ਮੀਰ ਦਾ ਮਸਲਾ ਵਾਰ-ਵਾਰ ਉਲਝਣ ਕਾਰਨ ਦੋਵਾਂ ਦੇਸ਼ਾਂ ਦਾ ਬੇਹੱਦ ਨੁਕਸਾਨ ਹੁੰਦਾ ਰਿਹਾ ਹੈ ਤੇ ਹੋ ਰਿਹਾ ਹੈ। ਦੱਖਣੀ ਏਸ਼ੀਆ ਵਿਚ ਅਮਨ, ਚੈਨ ਅਤੇ ਸ਼ਾਂਤੀ ਬਹਾਲ ਕਰਨ ਲਈ ਕਸ਼ਮੀਰ ਮਸਲੇ ਦਾ ਹੱਲ ਬੇਹੱਦ ਜ਼ਰੂਰੀ ਹੈ। ਜੇਕਰ ਇਹ ਮਸਲਾ ਦੋਵੇਂ ਦੇਸ਼ ਲੰਮੇਂ ਸਮੇਂ ਦੌਰਾਨ ਗੱਲਬਾਤ ਰਾਹੀਂ ਨਜਿੱਠਣ ਵਿਚ ਅਸਫਲ ਰਹੇ ਹਨ, ਤਾਂ ਕਿਸੇ ਤੀਜੀ ਧਿਰ ਦੀ ਵਿਚੋਲਗੀ ਨਾਲ ਜੇਕਰ ਕੋਈ ਸਾਰਥਿਕ ਹੱਲ ਨਿਕਲਦਾ ਹੋਵੇ, ਤਾਂ ਇਸ ਨੂੰ ਪ੍ਰਵਾਨ ਕਰਨ ਲਈ ਕੋਈ ਔਖ ਮਹਿਸੂਸ ਨਹੀਂ ਕਰਨੀ ਚਾਹੀਦੀ। ਬਦਲੀਆਂ ਹਾਲਤਾਂ ਵਿਚ ਜਦ ਪੂਰੀ ਦੁਨੀਆਂ ਇਕ ਖੁੱਲ੍ਹੇ ਮਾਹੌਲ ਵਿਚ ਵਿਚਰ ਰਹੀ ਹੈ, ਤਾਂ ਭਾਰਤ ਤੇ ਪਾਕਿਸਤਾਨ ਸਰਕਾਰਾਂ ਨੂੰ ਵੀ ਇਸ ਮਾਮਲੇ ਵਿਚ ਖੁੱਲ੍ਹਦਿਲਾ ਬਣਨਾ ਚਾਹੀਦਾ ਹੈ ਅਤੇ ਇਸ ਮਸਲੇ ਦਾ ਸਾਰਥਿਕ ਹੱਲ ਕਰਨਾ ਚਾਹੀਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article