PUNJABMAILUSA.COM

ਇਮਰਾਨ ਖਾਨ ਵੱਲੋਂ ਭਾਰਤ-ਪਾਕਿ ਅਮਨ ਵਾਰਤਾ ਮੁੜ ਸ਼ੁਰੂ ਕਰਨ ਦੀ ਖ਼ਾਹਿਸ਼ ਜ਼ਾਹਿਰ

ਇਮਰਾਨ ਖਾਨ ਵੱਲੋਂ ਭਾਰਤ-ਪਾਕਿ ਅਮਨ ਵਾਰਤਾ ਮੁੜ ਸ਼ੁਰੂ ਕਰਨ ਦੀ ਖ਼ਾਹਿਸ਼ ਜ਼ਾਹਿਰ

ਇਮਰਾਨ ਖਾਨ ਵੱਲੋਂ ਭਾਰਤ-ਪਾਕਿ ਅਮਨ ਵਾਰਤਾ ਮੁੜ ਸ਼ੁਰੂ ਕਰਨ ਦੀ ਖ਼ਾਹਿਸ਼ ਜ਼ਾਹਿਰ
August 22
11:07 2018

ਮੱਤਭੇਦ ਮਿਟਾਉਣ ਲਈ ਗੱਲਬਾਤ ਹੀ ਸਹੀ ਰਾਹ: ਇਮਰਾਨ
ਭਾਰਤ ਨਾਲ ਵਪਾਰ ਵਧਾਉਣ ਤੇ ਸੁਖਾਵੇਂ ਸਬੰਧ ਬਣਾਉਣ ਦੀ ਜਤਾਈ ਇੱਛਾ

ਇਸਲਾਮਾਬਾਦ, 22 ਅਗਸਤ (ਪੰਜਾਬ ਮੇਲ)- ਪਾਕਿਸਤਾਨ ਦੇ ਨਵ-ਨਿਯੁਕਤ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਈ ਸਾਲਾਂ ਤੋਂ ਰੁਕੀ ਹੋਈ ਭਾਰਤ-ਪਾਕਿ ਅਮਨ ਵਾਰਤਾ ਮੁੜ ਸ਼ੁਰੂ ਕਰਨ ਦੀ ਖ਼ਾਹਿਸ਼ ਜ਼ਾਹਿਰ ਕੀਤੀ ਹੈ ਅਤੇ ਆਖਿਆ ਹੈ ਕਿ ਦੋਵੇਂ ਦੇਸ਼ਾਂ ਨੂੰ ਕਸ਼ਮੀਰ ਸਮੇਤ ਸਾਰੇ ਮੁੱਦਿਆਂ ‘ਤੇ ਆਪਣੇ ਮਤਭੇਦ ਦੂਰ ਕਰਨ ਅਤੇ ਆਮ ਵਾਂਗ ਸਬੰਧ ਬਣਾਉਣ ਲਈ ਹਰ ਸੂਰਤ ‘ਚ ਮੇਲਜੋਲ ਦਾ ਰਾਹ ਅਖਤਿਆਰ ਕਰਨਾ ਪਵੇਗਾ।
ਸ਼ਨਿੱਚਰਵਾਰ ਨੂੰ ਪ੍ਰਧਾਨ ਮੰਤਰੀ ਵਜੋਂ ਹਲਫ਼ ਲੈਣ ਤੋਂ ਬਾਅਦ ਭਾਰਤ-ਪਾਕਿ ਸਬੰਧਾਂ ਬਾਰੇ ਪਹਿਲੀ ਟਿੱਪਣੀ ਕਰਦਿਆਂ ਜਨਾਬ ਖ਼ਾਨ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਆਖਿਆ ਕਿ ਉਪ ਮਹਾਂਦੀਪ ਵਿਚ ਗ਼ਰੀਬੀ ਖਤਮ ਕਰਨ ਅਤੇ ਲੋਕਾਂ ਦੇ ਉਥਾਨ ਲਈ ਗੱਲਬਾਤ ਰਾਹੀਂ ਮੱਤਭੇਦ ਦੂਰ ਕਰਨ ਤੇ ਵਪਾਰ ਸ਼ੁਰੂ ਕਰਨ ਦੀ ਲੋੜ ਹੈ। ਉਨ੍ਹਾਂ ਇਕ ਟਵੀਟ ਵਿਚ ਕਿਹਾ, ”ਪਾਕਿਸਤਾਨ ਤੇ ਭਾਰਤ ਨੂੰ ਪੇਸ਼ਕਦਮੀ ਵਾਸਤੇ ਕਸ਼ਮੀਰ ਸਮੇਤ ਆਪਣੇ ਸਾਰੇ ਟਕਰਾਅ ਸੁਲਝਾਉਣ ਲਈ ਗੱਲਬਾਤ ਸ਼ੁਰੂ ਕਰਨੀ ਪਵੇਗੀ।” ਪਾਕਿਸਤਾਨੀ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਪਾਕਿਸਤਾਨ ਦੇ ਆਪਣੇ ਸਾਰੇ ਗੁਆਂਢੀ ਦੇਸ਼ਾਂ ਨਾਲ ਸੁਖਾਂਵੇ ਸਬੰਧ ਬਣਾਉਣ ਲਈ ਕੰਮ ਕਰੇਗੀ ਤੇ ਆਮ ਵਾਂਗ ਸਬੰਧ ਬਣਾਉਣ ਲਈ ਗੱਲਬਾਤ ਦਾ ਰਾਹ ਅਪਣਾਵੇਗੀ।
ਦੋਵਾਂ ਦੇਸ਼ਾਂ ਦਰਮਿਆਨ ਦੁਵੱਲੀ ਗੱਲਬਾਤ ਦਾ ਅਮਲ ਪਿਛਲੇ ਕਈ ਸਾਲਾਂ ਤੋਂ ਠੱਪ ਪਿਆ ਹੈ। 2016 ‘ਚ ਦਹਿਸ਼ਤਗਰਦ ਹਮਲਿਆਂ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਸਬੰਧਾਂ ‘ਚ ਕਾਫ਼ੀ ਕਸ਼ੀਦਗੀ ਆ ਗਈ ਸੀ। ਪਿਛਲੇ ਸਾਲ ਇਕ ਪਾਕਿਸਤਾਨੀ ਫ਼ੌਜੀ ਅਦਾਲਤ ਵੱਲੋਂ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਨੂੰ ਜਾਸੂਸੀ ਤੇ ਦਹਿਸ਼ਤਗਰਦੀ ਦੇ ਦੋਸ਼ਾਂ ਹੇਠ ਮੌਤ ਦੀ ਸਜ਼ਾ ਸੁਣਾਏ ਜਾਣ ਮਗਰੋਂ ਦੁਵੱਲੇ ਸਬੰਧਾਂ ਵਿਚ ਹੋਰ ਵਿਗਾੜ ਆ ਗਿਆ ਸੀ। ਜੰਮੂ-ਕਸ਼ਮੀਰ ਵਿਚ ਅਸਲ ਕੰਟਰੋਲ ਰੇਖਾ ਤੇ ਕੌਮਾਂਤਰੀ ਸਰਹੱਦ ‘ਤੇ ਗੋਲੀਬੰਦੀ ਦੀ ਉਲੰਘਣਾ ਲਈ ਦੋਵਾਂ ਦੇਸ਼ਾਂ ਵੱਲੋਂ ਦੂਸ਼ਣਬਾਜ਼ੀ ਚਲਦੀ ਰਹਿੰਦੀ ਹੈ ਤੇ ਇਸ ਦੌਰਾਨ ਗੋਲੀਬਾਰੀ ਕਾਰਨ ਸਰਹੱਦੀ ਖੇਤਰ ਵਿਚ ਰਹਿੰਦੇ ਲੋਕਾਂ ਦੇ ਹਾਲਾਤ ਬਦਤਰ ਹੋਏ ਪਏ ਹਨ। ਇਮਰਾਨ ਖ਼ਾਨ ਨੇ 25 ਜੁਲਾਈ ਨੂੰ ਹੋਈਆਂ ਆਮ ਚੋਣਾਂ ‘ਚ ਆਪਣੀ ਪਾਰਟੀ ਦੀ ਜਿੱਤ ਤੋਂ ਬਾਅਦ ਇਕ ਮੁਖਾਤਬ ਵਿਚ ਆਖਿਆ ਸੀ ” ਜੇ ਭਾਰਤ ਇਕ ਕਦਮ ਉਠਾਉਂਦਾ ਹੈ, ਤਾਂ ਅਸੀਂ ਦੋ ਕਦਮ ਉਠਾਵਾਂਗੇ। ਸਾਨੂੰ ਇਕ ਨਵੀਂ ਸ਼ੁਰੂਆਤ ਦੀ ਲੋੜ ਹੈ।” ਭਾਰਤ-ਪਾਕਿਸਤਾਨ ਦਰਮਿਆਨ ਦੁਵੱਲਾ ਵਪਾਰ 2016-17 ਵਿਚ ਘੱਟ ਕੇ 2.28 ਅਰਬ ਡਾਲਰ ਰਹਿ ਗਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article