PUNJABMAILUSA.COM

ਇਮਰਾਨ ਖਾਨ ਹੈਲੀਕਾਪਟਰ ਜ਼ਰੀਏ ਘਰ ਜਾਣ ਦੇ ਮੁੱਦੇ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੇ

ਇਮਰਾਨ ਖਾਨ ਹੈਲੀਕਾਪਟਰ ਜ਼ਰੀਏ ਘਰ ਜਾਣ ਦੇ ਮੁੱਦੇ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੇ

ਇਮਰਾਨ ਖਾਨ ਹੈਲੀਕਾਪਟਰ ਜ਼ਰੀਏ ਘਰ ਜਾਣ ਦੇ ਮੁੱਦੇ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੇ
September 02
15:37 2018

ਇਸਲਾਮਾਬਾਦ, 2 ਸਤੰਬਰ (ਪੰਜਾਬ ਮੇਲ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅਹੁਦੇ ਦੀ ਸਹੁੰ ਚੁੱਕਣ ਮਗਰੋਂ ਐਲਾਨ ਕੀਤਾ ਸੀ ਕਿ ਉਹ ਪ੍ਰਧਾਨ ਮੰਤਰੀ ਆਵਾਸ ਦੀ ਵਰਤੋਂ ਨਹੀਂ ਕਰਨਗੇ। ਇਸ ਦੇ ਇਲਾਵਾ ਉਨ੍ਹਾਂ ਨੇ ਮੰਤਰੀਆਂ ‘ਤੇ ਹੋਣ ਵਾਲੇ ਸਰਕਾਰੀ ਖਰਚਿਆਂ ਵਿਚ ਵੀ ਕਟੌਤੀ ਦੀ ਗੱਲ ਕਹੀ ਸੀ। ਪਰ ਹੁਣ ਇਮਰਾਨ ਖਾਨ ਖੁਦ ਹੈਲੀਕਾਪਟਰ ਜ਼ਰੀਏ ਘਰ ਜਾਣ ਦੇ ਮੁੱਦੇ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣ ਚੁੱਕੇ ਹਨ। ਉਨ੍ਹਾਂ ‘ਤੇ ਜਨਤਾ ਦੇ ਪੈਸਿਆਂ ਦੀ ਫਿਜ਼ੂਲਖਰਚੀ ਦਾ ਦੋਸ਼ ਲੱਗ ਰਿਹਾ ਹੈ।
ਇਸ ਮੁੱਦੇ ‘ਤੇ ਜਦੋਂ ਸੂਚਨਾ ਮੰਤਰੀ ਫਵਾਦ ਚੌਧਰੀ ਤੋਂ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਹੈਰਾਨ ਕਰ ਦੇਣ ਵਾਲਾ ਜਵਾਬ ਦਿੱਤਾ। ਉਨ੍ਹਾਂ ਨੇ ਇਕ ਇੰਟਰਵਿਊ ਦੌਰਾਨ ਕਿਹਾ ਕਿ ਪੀ.ਐੱਮ. ਆਵਾਸ ਤੋਂ ਘਰ ਜਾਣ ਲਈ ਇਮਰਾਨ ਖਾਨ ਜਿਸ ਹੈਲੀਕਾਪਟਰ ਦੀ ਵਰਤੋਂ ਕਰਦੇ ਹਨ, ਉਸ ਵਿਚ ਸਿਰਫ 55 ਰੁਪਏ ਦਾ ਖਰਚ ਆਉਂਦਾ ਹੈ। ਜਦਕਿ ਸੜਕ ਰਸਤੇ ਜਾਣ ਨਾਲ ਖਰਚ ਜ਼ਿਆਦਾ ਆਉਂਦਾ ਹੈ। ਇਸ ਦੇ ਇਲਾਵਾ ਉਨ੍ਹਾਂ ਦੇ ਆਉਣ-ਜਾਣ ਨਾਲ ਲੋਕਾਂ ਨੂੰ ਕੋਈ ਖਾਸ ਸਮੱਸਿਆ ਨਹੀਂ ਹੁੰਦੀ।
ਇੱਥੇ ਦੱਸਣਯੋਗ ਹੈ ਕਿ ਇਸ ਸਮੇਂ ਪਾਕਿਸਤਾਨ ਦੀ ਅਰਥ ਵਿਵਸਥਾ ਕਾਫੀ ਕਮਜ਼ੋਰ ਹੈ। ਪਾਕਿਸਤਾਨ ਆਪਣੀ ਅਰਥ ਵਿਵਸਥਾ ਨੂੰ ਬਚਾਈ ਰੱਖਣ ਲਈ ਚੀਨ ਤੋਂ ਮਿਲ ਰਹੇ ਕਰਜ਼ ਅਤੇ ਅਮਰੀਕਾ ਤੋਂ ਆਉਣ ਵਾਲੀ ਮਦਦ ‘ਤੇ ਨਿਰਭਰ ਹੈ। ਅਜਿਹੀ ਸਥਿਤੀ ਵਿਚ ਪੀ.ਐੱਮ. ਦਾ ਹੈਲੀਕਾਪਟਰ ਜ਼ਰੀਏ ਘਰ ਜਾਣ ‘ਤੇ ਸਵਾਲ ਉੱਠਣਾ ਲਾਜ਼ਮੀ ਹੈ। ਜਾਣਕਾਰੀ ਮੁਤਾਬਕ ਵਰਤਮਾਨ ਵਿਚ ਪਾਕਿਸਤਾਨ ਸਰਕਾਰ ਕੋਲ ਸਿਰਫ 7 ਹੈਲੀਕਾਪਟਰ ਹਨ, ਜਿਨ੍ਹਾਂ ਵਿਚੋਂ 2 ਦੀ ਵਰਤੋਂ ਖੁਦ ਪੀ.ਐੱਮ. ਇਮਰਾਨ ਖਾਨ ਕਰਦੇ ਹਨ। ਉਹ ਆਮ ਤੌਰ ‘ਤੇ ਅਗਸਤਾ ਵੈਸਟਲੈਂਡ ਡਬਲਊ 139 ਹੈਲੀਕਾਪਟਰ ਦੀ ਵਰਤੋਂ ਕਰਦੇ ਹਨ, ਜਿਸ ਨਾਲ ਪ੍ਰਤੀ ਨੌਟੀਕਲ ਮੀਲ 1600 ਪਾਕਿਸਤਾਨੀ ਰੁਪਏ ਦਾ ਖਰਚ ਆਉਂਦਾ ਹੈ। ਇਮਰਾਨ ਖਾਨ ਦਾ ਬਾਨੀ ਗਾਲਾ ਵਾਲਾ ਘਰ ਉਨ੍ਹਾਂ ਦੇ ਦਫਤਰ ਤੋਂ ਕਰੀਬ 13.8 ਕਿਲੋਮੀਟਰ ਦੂਰ ਹੈ। ਜਦਕਿ ਹਵਾਈ ਦੂਰੀ ਕਰੀਬ 8 ਤੋਂ 10 ਨੌਟੀਕਲ ਹੈ। ਇਸ ਹਿਸਾਬ ਨਾਲ ਇਮਰਾਨ ਨੂੰ ਆਪਣੇ ਘਰ ਪਹੁੰਚਾਉਣ ਦਾ ਇਕਪਾਸੜ ਖਰਚ ਕਰੀਬ 12,800 ਰੁਪਏ ਤੋਂ 16,000 ਪਾਕਿਸਤਾਨੀ ਰੁਪਏ ਦੇ ਕਰੀਬ ਆਉਂਦਾ ਹੈ। ਜਦਕਿ ਸੜਕ ਰਸਤੇ ਇਹ ਖਰਚ ਸਿਰਫ 350-700 ਰੁਪਏ ਦੇ ਕਰੀਬ ਹੀ ਹੁੰਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article