PUNJABMAILUSA.COM

ਇਮੀਗਰੇਸ਼ਨ ਬਾਰੇ ਨਵੇਂ ਹੁਕਮ ਜਾਰੀ ਕਰਨਗੇ ਟਰੰਪ

ਇਮੀਗਰੇਸ਼ਨ ਬਾਰੇ ਨਵੇਂ ਹੁਕਮ ਜਾਰੀ ਕਰਨਗੇ ਟਰੰਪ

ਇਮੀਗਰੇਸ਼ਨ ਬਾਰੇ ਨਵੇਂ ਹੁਕਮ ਜਾਰੀ ਕਰਨਗੇ ਟਰੰਪ
February 11
21:12 2017

trump 2
ਵਾਸ਼ਿੰਗਟਨ, 11 ਫਰਵਰੀ (ਪੰਜਾਬ ਮੇਲ)- ਮੁਸਲਿਮ ਆਬਾਦੀ ਵਾਲੇ ਸੱਤ ਮੁਲਕਾਂ ਦੇ ਲੋਕਾਂ ਨੂੰ ਅਮਰੀਕਾ ’ਚ ਦਾਖ਼ਲ ਹੋਣ ਤੋਂ ਰੋਕਣ ਲਈ ਰਾਸ਼ਟਰਪਤੀ ਡੋਨਲਡ ਟਰੰਪ ਬਜ਼ਿਦ ਹਨ। ਅਮਰੀਕੀ ਅਦਾਲਤ ਵੱਲੋਂ ਟਰੰਪ ਦੇ ਵਿਵਾਦਤ ਫ਼ੈਸਲੇ ਨੂੰ ਬਹਾਲ ਕਰਨ ਤੋਂ ਇਨਕਾਰ ਕਰਨ ਤੋਂ ਬਾਅਦ ਹੁਣ ਰਾਸ਼ਟਰਪਤੀ ਮੁਸਲਿਮ ਨਾਗਰਿਕਾਂ ਦੀ ਆਮਦ ’ਤੇ ਰੋਕ ਲਾਉਣ ਲਈ ਅਗਲੇ ਹਫ਼ਤੇ ਨਵੇਂ ਕਾਰਜਕਾਰੀ ਹੁਕਮਾਂ ’ਤੇ ਦਸਤਖ਼ਤ ਕਰਨ ਬਾਰੇ ਵਿਚਾਰਾਂ ਕਰ ਰਹੇ ਹਨ। ਐਂਡਰਿਊਜ਼ ਏਅਰ ਫੋਰਸ ਅੱਡੇ ਤੋਂ ਏਅਰ ਫੋਰਸ ਵਨ ਜਹਾਜ਼ ’ਚ ਫਲੋਰਿਡਾ ਜਾ ਰਹੇ ਟਰੰਪ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ,‘‘ਅਸੀਂ ਇਹ ਜੰਗ ਜਿੱਤ ਕੇ ਰਹਾਂਗੇ। ਬਦਕਿਸਮਤੀ ਨਾਲ ਲੜਾਈ ਥੋੜ੍ਹਾ ਸਮਾਂ ਲੈ ਰਹੀ ਹੈ ਪਰ ਸਾਡੀ ਜਿੱਤ ਹੋਏਗੀ। ਸਾਡੇ ਕੋਲ ਬਿਲਕੁਲ ਨਵੇਂ ਹੁਕਮ ਜਾਰੀ ਕਰਨ ਸਮੇਤ ਹੋਰ ਵੀ ਕਈ ਰਾਹ ਹਨ।’’ ਉਨ੍ਹਾਂ ਕਿਹਾ ਕਿ ਸੁਰੱਖਿਆ ਕਾਰਨਾਂ ਕਰ ਕੇ ਉਹ ਤੇਜ਼ੀ ਨਾਲ ਉਕਤ ਹੁਕਮਾਂ ਨੂੰ ਲਾਗੂ ਕਰਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਉਹ 9ਵੀਂ ਅਮਰੀਕੀ ਸਰਕਿਟ ਅਦਾਲਤ ਦੇ ਸਨਮਾਨ ’ਚ ਅਗਲੇ ਹਫ਼ਤੇ ਤੱਕ ਉਡੀਕ ਕਰਨਗੇ ਅਤੇ ਫਿਰ ਸੋਮਵਾਰ ਜਾਂ ਮੰਗਲਵਾਰ ਨੂੰ ਨਵੇਂ ਹੁਕਮ ਜਾਰੀ ਹੋ ਸਕਦੇ ਹਨ। ਟਰੰਪ ਨੇ ਕਿਹਾ ਕਿ ਇਮੀਗਰੇਸ਼ਨ ਸਬੰਧੀ ਨਵੇਂ ਕਾਰਜਕਾਰੀ ਹੁਕਮਾਂ ’ਚ ਸੁਰੱਖਿਆ ਦੇ ਉਪਰਾਲੇ ਵੀ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਅਮਰੀਕਾ ’ਚ ਦਾਖ਼ਲ ਹੋਣ ਵਾਲੇ ਵਿਅਕਤੀ ਦੀ ਸਖ਼ਤ ਜਾਂਚ ਹੋਏਗੀ ਅਤੇ ਸਿਰਫ਼ ਉਸ ਨੂੰ ਮੁਲਕ ’ਚ ਆਉਣ ਦਿੱਤਾ ਜਾਏਗਾ ਜੋ ਸਹੀ ਉਦੇਸ਼ਾਂ ਲਈ ਇਥੇ ਆਏਗਾ। ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਦਾ ਉਕਤ ਬਿਆਨ ਉਸ ਸਮੇਂ ਆਇਆ ਹੈ ਜਦੋਂ ਸਾਂ ਫਰਾਂਸਿਸਕੋ ਦੀ ਅਪੀਲੀ ਅਦਾਲਤ ਦੇ ਤਿੰਨ ਮੈਂਬਰੀ ਬੈਂਚ ਨੇ ਯਾਤਰਾ ’ਤੇ ਪਾਬੰਦੀ ਦੇ ਫ਼ੈਸਲੇ ਨੂੰ ਬਹਾਲ ਕਰਨ ਤੋਂ ਇਨਕਾਰ ਕਰ ਦਿੱਤਾ। ਵੀਰਵਾਰ ਨੂੰ ਆਏ ਇਸ ਫ਼ੈਸਲੇ ਦਾ ਮਤਲਬ ਹੈ ਕਿ ਸੱਤ ਮੁਸਲਿਮ ਬਹੁਲ ਵਾਲੇ ਮੁਲਕਾਂ ਦੇ ਨਾਗਰਿਕਾਂ ਨੂੰ ਅਮਰੀਕਾ ’ਚ ਆਉਣ ਦੀ ਖੁੱਲ੍ਹ ਹੈ। ਜਪਾਨ ਦੇ ਪ੍ਰਧਾਨ ਮੰਤਰੀ ਸ਼ਿੰਜ਼ੋ ਐਬੇ ਨਾਲ ਕੱਲ੍ਹ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਕਿਹਾ ਕਿ ਉਹ ਇਮੀਗਰੇਸ਼ਨ ਸਬੰਧੀ ਕੇਸ ’ਤੇ ਅਦਾਲਤ ’ਚ ਜਿੱਤ ਹਾਸਲ ਕਰਨਗੇ। ਉਨ੍ਹਾਂ ਕਿਹਾ ਕਿ ਉਹ ਮੁਲਕ ਨੂੰ ਸੁਰੱਖਿਅਤ ਰੱਖਣਾ ਚਾਹੁੰਦੇ ਹਨ ਅਤੇ ਇਸੇ ਲਈ ਅਮਰੀਕਾ ਦੇ ਲੋਕਾਂ ਨੇ ਉਨ੍ਹਾਂ ਨੂੰ ਫ਼ਤਵਾ ਦਿੱਤਾ ਹੈ। -ਪੀਟੀਆਈ
ਹੋਰ ਮੁਲਕਾਂ ’ਚ ਜਾਣ ਵਾਲੀਆਂ ਅਮਰੀਕੀ ਕੰਪਨੀਆਂ ਮਗਰ ਪਏ ਟਰੰਪ
ਵਾਸ਼ਿੰਗਟਨ: ਰਾਸ਼ਟਰਪਤੀ ਡੋਨਲਡ ਟਰੰਪ ਨੇ ਵਿਦੇਸ਼ਾਂ ’ਚ ਆਪਣਾ ਕਾਰੋਬਾਰ ਤਬਦੀਲ ਕਰਨ ਵਾਲੀਆਂ ਅਮਰੀਕੀ ਕੰਪਨੀਆਂ ਨੂੰ ਗੰਭੀਰ ਸਿੱਟੇ ਭੁਗਤਣ ਦੀ ਚਿਤਾਵਨੀ ਦਿੱਤੀ ਹੈ ਕਿ ਉਹ ਮੁਲਕ ਨੂੰ ਆਸਾਨੀ ਨਾਲ ‘ਬਾਏ-ਬਾਏ’ ਅਤੇ ਹਰ ਕਿਸੇ ਦੀ ਛੁੱਟੀ ਨਹੀਂ ਕਰ ਸਕਣਗੇ। ਆਪਣੇ ਹਫ਼ਤਾਵਾਰੀ ਸੰਬੋਧਨ ਦੌਰਾਨ ਟਰੰਪ ਨੇ ਕਿਹਾ ਕਿ ਉਹ ਵੱਡੇ ਟੈਕਸ ਸੁਧਾਰਾਂ ’ਤੇ ਕੰਮ ਕਰ ਰਹੇ ਹਨ ਜਿਸ ਨਾਲ ਅਮਰੀਕੀ ਵਰਕਰਾਂ ਅਤੇ ਕਾਰੋਬਾਰੀਆਂ ਦੇ ਟੈਕਸ ਵੱਡੇ ਪੱਧਰ ’ਤੇ ਘਟਾ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਉਹ ਕਾਰੋਬਾਰੀਆਂ ਦੇ ਅਮਰੀਕਾ ’ਚ ਕੰਮ ਆਸਾਨੀ ਨਾਲ ਕਰਨ ਨੂੰ ਸੁਖਾਲਾ ਬਣਾ ਰਹੇ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article