PUNJABMAILUSA.COM

ਇਰਮਾ ਤੂਫਾਨ ਅਮਰੀਕਾ ‘ਚ ਮਚਾ ਰਿਹੈ ਭਿਆਨਕ ਤਬਾਹੀ

 Breaking News

ਇਰਮਾ ਤੂਫਾਨ ਅਮਰੀਕਾ ‘ਚ ਮਚਾ ਰਿਹੈ ਭਿਆਨਕ ਤਬਾਹੀ

ਇਰਮਾ ਤੂਫਾਨ ਅਮਰੀਕਾ ‘ਚ ਮਚਾ ਰਿਹੈ ਭਿਆਨਕ ਤਬਾਹੀ
September 09
23:08 2017

ਵਾਸ਼ਿੰਗਟਨ, 9 ਸਤੰਬਰ (ਪੰਜਾਬ ਮੇਲ)– ਪੰਜਵੀਂ ਸ਼੍ਰੇਣੀ ਦੇ ਸ਼ਕਤੀਸ਼ਾਲੀ ਤੂਫਾਨ ਇਰਮਾ ਦੇ ਸੂਬੇ ਵਲ ਵਧਣ ਦੀਆਂ ਖਬਰਾਂ ਦਰਮਿਆਨ ਸਮੁੰਦਰੀ ਕੰਢੇ ਫਲੋਰੀਡਾ ‘ਚ ਰਹਿਣ ਵਾਲੇ 50 ਲੱਖ ਤੋਂ ਜ਼ਿਆਦਾ ਲੋਕਾਂ ਨੂੰ ਆਪੋ-ਆਪਣੇ ਘਰ ਛੱਡ ਕੇ ਜਾਣ ਨੂੰ ਕਿਹਾ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਇਰਮਾ ਦੇ ਕਲ ਫਲੋਰੀਡਾ ਪਹੁੰਚਣ ਦਾ ਖਦਸ਼ਾ ਹੈ ਅਤੇ ਜਿਸ ਤਰ੍ਹਾਂ ਦਾ ਇਸ ਦਾ ਵੇਗ ਹੈ, ਇਹ ਸਮੁੱਚੇ ਫਲੋਰੀਡਾ ਅਤੇ ਨੇੜਲੇ ਇਲਾਕਿਆਂ ‘ਚ ਭਾਰੀ ਤਬਾਹੀ ਮਚਾ ਸਕਦਾ ਹੈ। ਫਲੋਰੀਡਾ ‘ਚ ਅਧਿਕਾਰੀਆਂ ਨੇ 56 ਲੱਖ ਲੋਕਾਂ ਨੂੰ ਇਲਾਕਾ ਖਾਲੀ ਕਰਨ ਦਾ ਹੁਕਮ ਦਿੱਤਾ ਹੈ। ਇਹ ਸੂਬੇ ਦੀ ਤਕਰੀਬਨ ਇਕ ਚੌਥਾਈ ਆਬਾਦੀ ਹੈ।
ਅਧਿਕਾਰੀਆਂ ਨੇ ਉਨ੍ਹਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੋ ਲੋਕ ਸਥਾਨ ਖਾਲੀ ਨਹੀਂ ਕਰਨਗੇ ਉਹ ਇਰਮਾ ਦੇ ਆਉਣ ਤੋਂ ਬਾਅਦ ਬਚਾਅ ਸੇਵਾ ਦੀ ਉਮੀਦ ਨਹੀਂ ਕਰ ਸਕਦੇ। ਫੈਡਰਲ ਐਮਰਜੈਂਸੀ ਮੈਨੇਜਮੈਂਟ ਏਜੰਸੀ ਦੇ ਮੁੱਖ ਬ੍ਰਾਕ ਲਾਂਗ ਨੇ ਕਿਹਾ ਕਿ ਸਵਾਲ ਇਹ ਨਹੀਂ ਕਿ ਫਲੋਰੀਡਾ ਪ੍ਰਭਾਵਿਤ ਹੋਵੇਗਾ। ਸਵਾਲ ਇਹ ਹੈ ਕਿ ਕਿੰਨੀ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਵੇਗਾ। ਲਾਂਗ ਨੇ ਕਿਹਾ ਕਿ ਤੂਫਾਨ ਇਕ ਵੱਡਾ ਖਤਰਾ ਬਣਿਆ ਹੋਇਆ ਹੈ ਜੋ ਅਮਰੀਕਾ ਅਤੇ ਫਲੋਰੀਡਾ ਜਾਂ ਦੱਖਣ ਪੂਰਬੀ ਸੂਬਿਆਂ ‘ਚ ਤਬਾਹੀ ਮਚਾਉਣ ਜਾ ਰਿਹਾ ਹੈ। ਇਹ ਇਕ ਮੁਸ਼ਕਲ ਭਵਿੱਖਬਾਣੀ ਹੈ।
ਅਲਬਾਮਾ ਤੋਂ ਉੱਤਰ ਕੈਰੋਲੀਨਾ ਤੱਕ ਹਰ ਕਿਸੇ ਨੂੰ ਇਸ ਤੂਫਾਨ ਦੀ ਹਲਚਲ ‘ਤੇ ਨੇੜੇ ਤੋਂ ਨਜ਼ਰ ਰੱਖਣੀ ਚਾਹੀਦੀ ਹੈ। ਫਲੋਰੀਡਾ ‘ਚ ਹਜ਼ਾਰਾਂ ਭਾਰਤੀ ਅਮਰੀਕੀ ਰਹਿੰਦੇ ਹਨ। ਇਸ ਤੋਂ ਇਲਾਵਾ ਸਮੁੰਦਰੀ ਕੰਢੇ ਸਥਿਤ ਫਲੋਰੀਡਾ ‘ਚ ਇਰਮਾ ਦੇ ਆਉਣ ਤੋਂ ਬਾਅਦ ਕਿਸੇ ਵੀ ਸਥਿਤੀ ਦਾ ਸਾਹਮਣਾ ਕਰਨ ਲਈ ਰੱਖਿਆ ਵਿਭਾਗ ਨੇ ਹਜ਼ਾਰਾਂ ਫੈਡਰਲ ਮੁਲਾਜ਼ਮਾਂ ਅਤੇ ਕਈ ਹਜ਼ਾਰ ਫੌਜੀ ਜਵਾਨਾਂ ਦੀ ਤਾਇਨਾਤੀ ਕੀਤੀ ਗਈ ਹੈ। ਵ੍ਹਾਈਟ ਹਾਊਸ ਨੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਅੱਜ ਇਰਮਾ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਹਾਲ ਹੀ ‘ਚ ਅਮਰੀਕਾ ਦੇ ਟਾਪੂਆਂ, ਪਿਊਰਤੋ ਰਿਕੋ ਅਤੇ ਨੇੜਲੇ ਟਾਪੂਆਂ ‘ਤੇ ਤੂਫਾਨ ਦੇ ਪ੍ਰਭਾਵ ਬਾਰੇ ‘ਚ ਵਿਸਥਾਰਤ ਜਾਣਕਾਰੀ ਦਿੱਤੀ ਗਈ। ਨਾਲ ਹੀ ਉਨ੍ਹਾਂ ਨੂੰ ਫੈਡਰਲ ਅਤੇ ਖੇਤਰੀ ਸਰਕਾਰਾਂ ਵਲੋਂ ਕੀਤੇ ਜਾ ਰਹੇ ਰਾਹਤ ਅਤੇ ਬਚਾਅ ਕਾਰਜਾਂ ਦੀ ਜਾਣਕਾਰੀ ਵੀ ਦਿੱਤੀ ਗਈ ਹੈ। ਫਲੋਰੀਡਾ ‘ਚ ਐਮਰਜੈਂਸੀ ਐਲਾਨ ਦਿੱਤੀ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article