PUNJABMAILUSA.COM

ਇਰਾਕ ‘ਚ ਮਾਰੇ ਗਏ ਨੌਜਵਾਨਾਂ ਦਾ ਗਮਗੀਨ ਮਾਹੌਲ ‘ਚ ਹੋਇਆ ਅੰਤਿਮ ਸਸਕਾਰ

ਇਰਾਕ ‘ਚ ਮਾਰੇ ਗਏ ਨੌਜਵਾਨਾਂ ਦਾ ਗਮਗੀਨ ਮਾਹੌਲ ‘ਚ ਹੋਇਆ ਅੰਤਿਮ ਸਸਕਾਰ

ਇਰਾਕ ‘ਚ ਮਾਰੇ ਗਏ ਨੌਜਵਾਨਾਂ ਦਾ ਗਮਗੀਨ ਮਾਹੌਲ ‘ਚ ਹੋਇਆ ਅੰਤਿਮ ਸਸਕਾਰ
April 04
10:28 2018

ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਮੇਲ)- ਇਰਾਕ ‘ਚ ਮਾਰੇ ਗਏੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਚਵਿੰਡਾ ਦੇਵੀ, ਬਾਬੋਵਾਲ, ਸੰਗੂਆਣਾ ਤੋਂ ਇਲਾਵਾ ਅਜਨਾਲਾ ਅਤੇ ਬਟਾਲਾ ਇਲਾਕੇ ਦੇ ਪੰਜਾਬੀ ਗੱਭਰੂਆਂ ਦੀਆਂ ਅੱਧ ਅਧੂਰੀਆਂ ਮ੍ਰਿਤਕ ਦੇਹਾਂ/ਅਵਸ਼ੇਸ਼ਾਂ ਦਾ ਅੰਮ੍ਰਿਤਸਰ ਪਹੁੰਚਣ ਮਗਰੋਂ ਉਨ੍ਹਾਂ ਨੂੰ ਜਦ ਪਰਿਵਾਰ ਵਾਲਿਆਂ ਦੇ ਹਵਾਲੇ ਕੀਤਾ ਗਿਆ, ਤਾਂ ਪਰਿਵਾਰਕ ਮੈਂਬਰ ਧਾਹਾਂ ਮਾਰ ਕੇ ਰੋ ਪਏ। ਉਨ੍ਹਾਂ ਦਾ ਦੁੱਖ ਇਸ ਲਈ ਜ਼ਿਆਦਾ ਸੀ ਕਿਉਂਕਿ ਉਨ੍ਹਾਂ ਨੂੰ ਪੁੱਤਰ ਤਾਂ ਮਿਲ ਗਏ ਪਰ ਅੱਧ-ਅਧੂਰੇ ਮਿਲੇ।
ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਆਪਣੇ ਪੁੱਤਰਾਂ ਦੀ ਬੜੇ ਹੀ ਗਮਗੀਨ ਮਾਹੌਲ ‘ਚ ਵਾਰਸਾਂ ਤੇ ਇਲਾਕਾ ਨਿਵਾਸੀਆਂ ਵੱਲੋਂ ਰਾਜਸੀ ਆਗੂਆਂ ਦੀ ਹਾਜ਼ਰੀ ‘ਚ ਅੰਤਿਮ ਰਸਮਾਂ ਨਿਭਾਈਆਂ ਗਈਆਂ। ਇਰਾਕ ‘ਚ ਤਕਰੀਬਨ 4 ਸਾਲ ਪਹਿਲਾਂ ਉਥੋਂ ਦੇ ਅੱਤਵਾਦੀਆਂ ਹੱਥੋਂ ਮਾਰੇ ਗਏ ਪੰਜਾਬੀ ਗੱਭਰੂਆਂ ਦੀਆਂ ਅੱਧ ਅਧੂਰੀਆਂ ਮ੍ਰਿਤਕ ਦੇਹਾਂ ਆਖ਼ਿਰ 4 ਸਾਲ ਦੇ ਲੰਮੇ ਅਰਸੇ ਬਾਅਦ ਮਸਕਟ ਤੋਂ ਤਾਬੂਤਾਂ ਵਿਚ ਬੰਦ ਹੋ ਕੇ ਜਦ ਅੰਮ੍ਰਿਤਸਰ ਦੇ ਸ੍ਰੀ ਰਾਮਦਾਸ ਜੀ ਹਵਾਈ ਅੱਡੇ ਤੋਂ ਲੈ ਕੇ ਪਿੰਡਾਂ ਦੀਆਂ ਸੱਥਾਂ ਅਤੇ ਸਮਸ਼ਾਨ ਘਾਟਾਂ ਵਿਚ ਪਹੁੰਚੀਆਂ, ਤਾਂ ਮਾਹੌਲ ਬਹੁਤ ਦਰਦਨਾਕ ਅਤੇ ਗਮਗੀਨ ਬਣਿਆ ਰਿਹਾ। ਜ਼ਿਲ੍ਹਿਆਂ ਨਾਲ ਸਬੰਧਤ ਪੰਜ ਗੱਭਰੂਆਂ ‘ਚੋਂ ਧਰਮਿੰਦਰ ਕੁਮਾਰ ਦੀਆ ਅੰਤਿਮ ਰਸਮਾਂ ਪਿੰਡ ਤਲਵੰਡੀ ਝਿਊਰਾਂ ਵਿਖੇ ਨਿਭਾਈਆਂ ਗਈਆਂ।
ਇਸੇ ਤਰ੍ਹਾਂ ਬਟਾਲਾ ਦੇ ਪਿੰਡ ਰੂੱਪੋਵਾਲੀ ਦੇ ਕੰਵਲਪ੍ਰੀਤ, ਕਾਦੀਆਂ ਦੇ ਰਕੇਸ਼ ਮਸੀਹ ਦੀਆ ਅੰਤਿਮ ਰਸਮਾਂ ਵੀ ਪੂਰੇ ਗਮਗੀਨ ਮਾਹੌਲ ‘ਚ ਨਿਭਾਈਆਂ ਗਈਆਂ। ਜਦਕਿ ਬਟਾਲਾ ਸ਼ਹਿਰ ਦੇ ਦੋ ਹੋਰ ਨੌਜਵਾਨ ਮਲਕੀਤ ਤੇ ਹਰੀਸ਼ ਜੋ ਰਿਸ਼ਤੇ ਵਿਚ ਜੀਜਾ ਸਾਲਾ ਲੱਗਦੇ ਸਨ, ਦੋਹਾਂ ਦੀਆਂ ਮ੍ਰਿਤਕ ਦੇਹਾਂ ਪਰਿਵਾਰਕ ਮੈਂਬਰਾਂ ਵੱਲੋਂ ਆਖਰੀ ਰਸਮਾਂ ਲਈ ਅੰਮ੍ਰਿਤਸਰ ਲਿਜਾਈਆਂ ਗਈਆਂ ਸਨ। ਇਰਾਕ ਤੋਂ ਆਈਆਂ ਮ੍ਰਿਤਕ ਦੇਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ। ਪਿੰਡ ਚਵਿੰਡਾ ਦੇਵੀ ਅਤੇ ਬਾਬਾਓਵਲ ਦੇ ਨੌਜਵਾਨਾਂ ਦੇ ਅੰਤਿਮ ਸੰਸਕਾਰ ਮੌਕੇ ‘ਤੇ ਭਾਰੀ ਰਾਜਨੀਤਿਕ, ਧਾਰਮਿਕ ਜਥੇਬੰਦੀਆਂ ਤੋਂ ਇਲਾਵਾ ਹੋਰ ਲੋਕ ਵੀ ਸ਼ਾਮਿਲ ਸਨ। ਇਸ ਮੌਕੇ ਮਾਹੌਲ ਕਾਫ਼ੀ ਗ਼ਮਗੀਨ ਸੀ।
ਤਹਿਸੀਲ ਅਜਨਾਲਾ ਦੇ ਪਿੰਡ ਸੰਗੂਆਣਾਂ ਦੇ ਰਹਿਣ ਵਾਲੇ ਨਿਸ਼ਾਨ ਸਿੰਘ ਦਾ ਦੇਰ ਸ਼ਾਮ ਉਸਦੇ ਜੱਦੀ ਪਿੰਡ ਸੰਘੂਆਣਾਂ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਅਤੇ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਸਮੇਤ ਵੱਡੀ ਗਿਣਤੀ ‘ਚ ਇਲਾਕਾ ਵਾਸੀ ਹਾਜ਼ਰ ਸਨ। ਦੁੱਖ ਇਹ ਰਿਹਾ ਕਿ ਜਿਨ੍ਹਾਂ ਪਰਿਵਾਰਾਂ ਦੇ ਲਾਲ ਗੁਆਚੇ ਸਨ, ਉਹ ਆਪਣੇ ਪਿਆਰਿਆਂ ਦੇ ਅੰਤਿਮ ਦਰਸ਼ਨ ਵੀ ਚੰਗੀ ਤਰ੍ਹਾਂ ਨਹੀਂ ਕਰ ਸਕੇ ਅਤੇ ਉਨ੍ਹਾਂ ਨੂੰ ਆਪਣਿਆਂ ਨੂੰ ਇਸ ਤਰ੍ਹਾਂ ਅਲਵਿਦਾ ਕਹਿਣਾ ਪਿਆ। ਜੋ ਰਹਿੰਦੇ ਸਮੇਂ ਤੱਕ ਉਨ੍ਹਾਂ ਨੂੰ ਮੁੜ-ਮੁੜ ਯਾਦ ਦਿਲਾਉਂਦੇ ਰਹਿਣਗੇ।

About Author

Punjab Mail USA

Punjab Mail USA

Related Articles

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article