PUNJABMAILUSA.COM

ਇਰਾਕ ਵਿਚ ਮਾਰੇ ਗਏ ਪੰਜਾਬੀਆਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਅਤੇ ਪੰਜ-ਪੰਜ ਲੱਖ ਰੁਪਏ ਦੇਣ ਦਾ ਐਲਾਨ

ਇਰਾਕ ਵਿਚ ਮਾਰੇ ਗਏ ਪੰਜਾਬੀਆਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਅਤੇ ਪੰਜ-ਪੰਜ ਲੱਖ ਰੁਪਏ ਦੇਣ ਦਾ ਐਲਾਨ

ਇਰਾਕ ਵਿਚ ਮਾਰੇ ਗਏ ਪੰਜਾਬੀਆਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਅਤੇ ਪੰਜ-ਪੰਜ ਲੱਖ ਰੁਪਏ ਦੇਣ ਦਾ ਐਲਾਨ
April 02
17:30 2018

ਪੰਜਾਬ ਸਰਕਾਰ ਦੁੱਖ ਦੀ ਘੜੀ ਇੰਨਾਂ ਪੀੜਤ ਪਰਿਵਾਰਾਂ ਦੇ ਨਾਲ ਹੈ-ਸਿੱਧੂ
ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਮੇਲ)-ਇਰਾਕ ਵਿਚ ਇਸਲਾਮਿਕ ਸਟੇਟ ਹੱਥੋਂ ਮਾਰੇ ਗਏ 39 ਭਾਰਤੀਆਂ ਵਿਚੋਂ 38 ਦੀਆਂ ਮ੍ਰਿਤਕ ਦੇਹਾਂ ਅੱਜ ਸਥਾਨਕ ਗੁਰੂ ਰਾਮ ਦਾਸ ਹਵਾਈ ਅੱਡੇ ‘ਤੇ ਪਹੁੰਚ ਗਈਆਂ। ਵਿਦੇਸ਼ ਰਾਜ ਮੰਤਰੀ ਸ੍ਰੀ ਵੀ. ਕੇ. ਸਿੰਘ ਇਰਾਕ ਤੋਂ ਹਵਾਈ ਫੌਜ ਦੇ ਜਹਾਜ਼ ਵਿਚ ਇਹ ਮ੍ਰਿਤਕ ਸਰੀਰ ਲੈ ਕੇ ਸਿੱਧੇ ਅੰਮ੍ਰਿਤਸਰ ਪੁਹੰਚੇ। ਜਿੱਥੇ ਪੰਜਾਬ ਸਰਕਾਰ ਦੀ ਤਰਫੋਂ ਸਥਾਨਕ ਸਰਕਾਰਾਂ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ 27 ਪੰਜਾਬੀਆਂ ਦੀਆਂ ਮ੍ਰਿਤਕ ਦੇਹਾਂ ਪ੍ਰਾਪਤ ਕੀਤੀਆਂ, ਜਦਕਿ 4 ਮ੍ਰਿਤਕ ਨੌਜਵਾਨ ਹਿਮਾਚਲ ਪ੍ਰਦੇਸ਼ ਦੇ ਹੋਣ ਕਾਰਨ ਉਨਾਂ ਦੀਆਂ ਦੇਹਾਂ ਹਿਮਾਚਲ ਪ੍ਰਦੇਸ਼ ਦੇ ਖੁਰਾਕ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਕਿਸ਼ਨ ਕਪੂਰ ਲੈ ਕੇ ਹਿਮਾਚਲ ਲਈ ਰਵਾਨਾ ਹੋ ਗਏ। 7 ਨੌਜਵਾਨ ਪੱਛਮੀ ਬੰਗਾਲ ਤੇ ਬਿਹਾਰ ਨਾਲ ਸਬੰਧਤ ਸਨ, ਜਿੰਨਾਂ ਦੀਆਂ ਦੇਹਾਂ ਇਥੋਂ ਦੂਸਰੇ ਹਵਾਈ ਜਹਾਜ਼ ਵਿਚ ਲੈ ਕੇ ਸ੍ਰੀ ਵੀ. ਕੇ. ਸਿੰਘ ਅੰਮ੍ਰਿਤਸਰ ਤੋਂ ਕੋਲਕਾਤਾ ਲਈ ਰਵਾਨਾ ਹੋਏ।
ਹਵਾਈ ਅੱਡੇ ‘ਤੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਸ. ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਉਨਾਂ ਨੂੰ ਉਕਤ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਵਿਸ਼ੇਸ਼ ਤੌਰ ‘ਤੇ ਭੇਜਿਆ ਹੈ ਅਤੇ ਉਨਾਂ ਦੇ ਹੁੱਕਮ ਮੁਤਾਬਕ ਮੈਂ ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰਾਂ ਦੇ ਇਕ-ਇਕ ਮੈਂਬਰ ਨੂੰ ਯੋਗਤਾ ਅਨੁਸਾਰ ਸਰਕਾਰੀ ਨੌਕਰੀ ਅਤੇ ਪੰਜ ਲੱਖ ਰੁਪਏ ਨਗਦ ਦੇਣ ਦਾ ਐਲਾਨ ਕਰ ਰਿਹਾ ਹਾਂ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਵੀ ਉਕਤ ਪੀੜਤ ਪਰਿਵਾਰਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ ਅਤੇ ਸਰਕਾਰ ਦੁੱਖ ਦੀ ਘੜੀ ਇੰਨਾਂ ਪਰਿਵਾਰਾਂ ਦੇ ਨਾਲ ਹੈ। ਉਨਾਂ ਕਿਹਾ ਕਿ ਮੈਨੂੰ ਦੁੱਖ ਹੈ ਕਿ ਸਾਡੇ ਬੱਚੇ ਵਿਦੇਸ਼ ਦੀ ਧਰਤੀ ‘ਤੇ ਕਿਰਤ ਕਰਦੇ ਹੋਏ ਅੱਤਵਾਦੀਆਂ ਹੱਥੋਂ ਮਾਰੇ ਗਏ ਹਨ। ਇਸ ਮੌਕੇ ਉਨਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਨਾਲ ਮਿਲਕੇ ਗਲਤ ਢੰਗ ਨਾਲ ਨੌਜਵਾਨਾਂ ਨੂੰ ਵਿਦੇਸ਼ ਭੇਜਣ ਵਾਲੇ ਟਰੈਵਲ ਏਜੰਟਾਂ ਵਿਰੁੱਧ ਸਖਤ ਕਾਰਵਾਈ ਅਮਲ ਵਿਚ ਲਿਆਵੇਗੀ, ਤਾਂ ਕਿ ਨੌਜਵਾਨਾਂ ਨੂੰ ਗੁੰਮਰਾਹ ਕਰਨ ਵਾਲੇ ਇੰਨਾਂ ਲੋਕਾਂ ਨੂੰ ਨੱਥ ਪਾਈ ਜਾ ਸਕੇ। ਸ. ਸਿੱਧੂ ਨੇ ਇਸ ਮੌਕੇ ਸ੍ਰੀ ਵੀ. ਕੇ. ਸਿੰਘ ਦਾ ਵਿਸੇਸ਼ ਧੰਨਵਾਦ ਕੀਤਾ, ਜਿੰਨਾਂ ਦੀਆਂ ਕੋਸ਼ਿਸ਼ਾਂ ਸਦਕਾ ਇਨਾਂ ਨੌਜਵਾਨਾਂ ਦੀ ਦੇਹਾਂ ਆਪਣੀ ਧਰਤੀ ‘ਤੇ ਪੁੱਜ ਸਕੀਆਂ ਹਨ।
ਇਸ ਮੌਕੇ ਵਿਦੇਸ਼ ਰਾਜ ਮੰਤਰੀ ਸ੍ਰੀ ਵੀ. ਕੇ. ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗਲਤ ਲੋਕਾਂ ਦੇ ਹੱਥਾਂ ਵਿਚ ਆ ਕੇ ਗਲਤ ਢੰਗ ਨਾਲ ਆਪਣੇ ਬੱਚਿਆਂ ਨੂੰ ਵਿਦੇਸ਼ ਨਾ ਭੇਜਣ, ਕਿਉਂਕਿ ਏਜੰਟਾਂ ਵੱਲੋਂ ਵਿਖਾਏ ਸੁਪਨੇ ਅਕਸਰ ਸੱਚ ਨਹੀਂ ਹੁੰਦੇ। ਉਨਾਂ ਦੱਸਿਆ ਕਿ ਵਿਦੇਸ਼ ਵਿਭਾਗ ਨੇ ਇਰਾਕ ਦੀ ਫੌਜ ਨਾਲ ਲਗਾਤਾਰ ਰਾਬਤਾ ਰੱਖ ਕੇ ਇੰਨਾਂ ਨੌਜਵਾਨਾਂ ਦਾ ਪਤਾ ਲਗਾਇਆ ਅਤੇ ਫਿਰ ਮ੍ਰਿਤਕ ਸਰੀਰ ਲੱਭੇ। ਉਸ ਮਗਰੋਂ ਡੀ. ਐਨ. ਏ. ਰਿਪੋਰਟਾਂ ਦੇ ਅਧਾਰ ‘ਤੇ ਇੰਨਾਂ ਦੇ ਪਰਿਵਾਰਾਂ ਦੀ ਸ਼ਨਾਖਤ ਕੀਤੀ ਗਈ, ਤਾਂ ਜਾ ਕੇ ਇਹ ਮ੍ਰਿਤਕ ਸਰੀਰ ਭਾਰਤ ਆ ਸਕੇ ਹਨ। ਉਨਾਂ ਦੱਸਿਆ ਕਿ ਇਕ ਭਾਰਤੀ ਦਾ ਡੀ. ਐਨ. ਏ. ਪੂਰਾ ਨਾ ਮਿਲਣ ਕਾਰਨ ਅਜੇ ਉਸਦੀ ਮ੍ਰਿਤਕ ਦੇਹ ਭਾਰਤ ਨਹੀਂ ਲਿਆਂਦੀ ਜਾ ਸਕੀ। ਉਨਾਂ ਕਿਹਾ ਕਿ ਕੇਂਦਰ ਸਰਕਾਰ ਵੀ ਰਾਜ ਸਰਕਾਰ ਨਾਲ ਮਿਲਕੇ ਇੰਨਾਂ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕਰੇਗੀ।
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਸ ਮੌਕੇ ਮ੍ਰਿਤਕ ਦੇਹਾਂ ਉਨਾਂ ਦੇ ਘਰਾਂ ਤੱਕ ਪਹੰਚਾਉਣ ਅਤੇ ਆਏ ਹੋਏ ਮਾਪਿਆਂ ਤੇ ਰਿਸ਼ਤੇਦਾਰਾਂ ਦੀ ਸਹੂਲਤ ਲਈ ਹਰ ਤਰਾਂ ਦੀ ਸਹਾਇਤਾ ਕੀਤੀ ਗਈ। ਜਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ ਦੀ ਅਗਵਾਈ ਹੇਠ ਹਰੇਕ ਮ੍ਰਿਤਕ ਦੇਹ ਘਰ ਤੱਕ ਪਹੁੰਚਾਉਣ ਲਈ ਐਬੂਲੈਂਸ ਦੇ ਨਾਲ-ਨਾਲ ਇਕ-ਇਕ ਅਧਿਕਾਰੀ ਦੀ ਡਿਊਟੀ ਲਗਾਈ ਗਈ ਸੀ, ਜੋ ਕਿ ਇਮੀਗਰੇਸ਼ਨ ਅਤੇ ਮੈਡੀਕਲ ਦਸਤਾਵੇਜਾਂ ਦੀ ਕਾਰਵਾਈ ਪੂਰੀ ਕਰਵਾਕੇ ਮ੍ਰਿਤਕ ਦੇਹ ਲੈ ਕੇ ਰਵਾਨਾ ਹੋਏ।
ਇਸ ਮੌਕੇ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੈ ਸਾਂਪਲਾ, ਲੋਕ ਸਭਾ ਮੈਂਬਰ ਸ. ਗੁਰਜੀਤ ਸਿੰਘ ਔਜਲਾ, ਵਿਧਾਇਕ ਸ. ਹਰਪ੍ਰਤਾਪ ਸਿੰਘ ਅਜਨਾਲਾ, ਸ੍ਰੀ ਲਾਲੀ ਮਜੀਠੀਆ ਅਤੇ ਹੋਰ ਹਸਤੀਆਂ ਵੀ ਪੀੜਤ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਨ ਲਈ ਪੁੱਜੇ ਹੋਏ ਸਨ। ਜਿਲ੍ਹਾ ਪ੍ਰਸ਼ਾਸਨ ਵੱਲੋਂ ਵਧੀਕ ਮੁੱਖ ਪ੍ਰਸ਼ਾਸਕ ਏ. ਡੀ. ਏ. ਸ. ਤਜਿੰਦਰਪਾਲ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਵਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਭਾਸ਼ ਕੁਮਾਰ, ਸਹਾਇਕ ਕਮਿਸ਼ਨਰ ਮੈਡਮ ਅਲਕਾ ਕਾਲੀਆ, ਐਸ ਡੀ ਐਮ ਸ੍ਰੀ ਨਿਤੀਸ਼ ਸਿੰਗਲਾ, ਐਸ ਡੀ ਐਮ ਸ੍ਰੀ ਰਜਤ ਉਬਰਾਏ, ਐਸ ਡੀ ਐਮ ਸ੍ਰੀ ਵਿਕਾਸ ਹੀਰਾ, ਐਸ ਡੀ ਐਮ ਸ੍ਰੀ ਰਵਿੰਦਰ ਸਿੰਘ ਅਰੋੜਾ, ਜੁਇੰਟ ਕਮਿਸ਼ਨਰ ਸ੍ਰੀ ਸੌਰਵ ਅਰੋੜਾ ਅਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਸਵੇਰ ਤੋਂ ਹੀ ਹਵਾਈ ਅੱਡੇ ‘ਤੇ ਹਾਜ਼ਰ ਰਹੇ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article