PUNJABMAILUSA.COM

ਇਸਲਾਮ ਕਾਨੂੰਨ ਖ਼ਿਲਾਫ਼ ਅਮਰੀਕਾ ਦੇ ਕਈ ਸ਼ਹਿਰਾ ‘ਚ ਪ੍ਰਦਰਸ਼ਨ

ਇਸਲਾਮ ਕਾਨੂੰਨ ਖ਼ਿਲਾਫ਼ ਅਮਰੀਕਾ ਦੇ ਕਈ ਸ਼ਹਿਰਾ ‘ਚ ਪ੍ਰਦਰਸ਼ਨ

ਇਸਲਾਮ ਕਾਨੂੰਨ ਖ਼ਿਲਾਫ਼ ਅਮਰੀਕਾ ਦੇ ਕਈ ਸ਼ਹਿਰਾ ‘ਚ ਪ੍ਰਦਰਸ਼ਨ
June 12
09:19 2017

ਵਾਸ਼ਿੰਗਟਨ, 12 ਜੂਨ (ਪੰਜਾਬ ਮੇਲ)–ਅਮਰੀਕਾ ਦੇ ਕਈ ਸ਼ਹਿਰਾਂ ਵਿਚ ਇਸਲਾਮਿਕ ਕਾਨੂੰਨ ਦੇ ਖ਼ਿਲਾਫ਼ ਲੋਕਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ। ਇਨ੍ਹਾਂ ਪ੍ਰਦਰਸ਼ਨਾਂ ਨੂੰ ਮੁਸਲਿਮ ਵਿਰੋਧੀ ਦੱਸਿਆ ਜਾ ਰਿਹਾ ਹੈ। ਮਨੁੱਖੀ ਅਧਿਕਾਰ ਸੰਗਠਨਾਂ ਨੇ ਇਨ੍ਹਾਂ ਪ੍ਰਦਰਸ਼ਨਾਂ ਦੀ ਸਖ਼ਤ ਆਲੋਚਨਾ ਕੀਤੀ ਹੈ। ‘ਐਕਟ ਫਾਰ ਅਮਰੀਕਾ’ ਨਾਂ ਦੇ ਦੱਖਣਪੰਥੀ ਸੰਗਠਨ ਦੀ ਅਪੀਲ ‘ਤੇ ਕਈ ਸੂਬਿਆਂ ਦੇ 28 ਸਹਿਰਾਂ ਵਿਚ ਲੋਕਾਂ ਨੇ ਇਨ੍ਹਾਂ ਪ੍ਰਦਰਸ਼ਨਾਂ ਵਿਚ ਹਿੱਸਾ ਲਿਆ। ਅਮਰੀਕਾ ਦੀ ਗੈਰ ਸਰਕਾਰੀ ਕਾਨੂੰਨੀ ਸੰਸਥਾ ਦੇ ਮੁਤਾਬਕ ਐਕਟ ਫਾਰਮ ਅਮਰੀਕਾ ਇਕ ਕੱਟੜਪੰਥੀ ਸੰਗਠਨ ਹੈ। ਇਸ ਨੂੰ ਅਮਰੀਕਾ ਦਾ ਸਭ ਤੋਂ ਵੱਡਾ ਮੁਸਲਿਮ ਵਿਰੋਧੀ ਸੰਗਠਨ ਵੀ ਮੰਨਿਆ ਜਾਂਦਾ ਹੈ। ਐਕਟ ਫਾਰ ਅਮਰੀਕਾ ਦੀ ਨੀਂਹ ਸਾਲ 2007 ਵਿਚ ਰੱਖੀ ਗਈ ਸੀ। ਸੰਗਠਨ ਦਾ ਕਹਿਣਾ ਹੈ ਕਿ ਉਸ ਦੇ 5 ਲੱਖ ਤੋਂ ਵੀ ਜ਼ਿਆਦਾ ਮੈਂਬਰ ਹਨ। ਇਹ ਸੰਗਠਨ ਟਰੰਪ ਦਾ ਵੀ ਕਾਫੀ ਸਮਰਥਨ ਕਰਦਾ ਹੈ। ਇਸ ਸੰਗਠਨ ਨੇ ਹਾਲ ਦੇ ਸਾਲਾਂ ਵਿਚ ਮੁਸਲਿਮਾਂ ਅਤੇ ਸ਼ਰਣਾਰਥੀਆਂ ਦੇ ਖ਼ਿਲਾਫ਼ ਕੜੇ ਕਾਨੂੰਨ ਬਣਾਏ ਜਾਣ ਦੇ ਲਈ ਵੀ ਵਧ ਚੜ੍ਹ ਕੇ ਮੁਹਿੰਮ ਚਲਾਈ ਹੈ। ਇਕ ਪਾਸੇ ਜਿੱਥੇ ਐਕਟ ਫਾਰ ਅਮਰੀਕਾ ਦੀ ਅਪੀਲ ‘ਤੇ ਵੱਡੀ ਗਿਣਤੀ ਵਿਚ ਲੋਕ ਸ਼ਰੀਆ ਕਾਨੂੰਨਾਂ ਦੇ ਖ਼ਿਲਾਫ਼ ਵਿਰੋਧ ਕਰਨ ਸੜਕਾਂ ‘ਤੇ ਉਤਰੇ, ਤਾਂ ਉਥੇ ਕਈ ਸਹਿਰਾਂ ਵਿਚ ਇਨ੍ਹਾਂ ਪ੍ਰਦਰਸ਼ਨਾਂ ਦੇ ਖ਼ਿਲਾਫ਼ ਵੀ ਮਾਰਚ ਕੱਢਿਆ ਗਿਆ। ਕਈ ਜਗ੍ਹਾ ‘ਤੇ ਦੋਵੇਂ ਪਾਸੇ ਦੇ ਪ੍ਰਦਰਸ਼ਨਕਾਰੀਆਂ ਦੇ ਵਿਚ ਝੜਪ ਵੀ ਹੋਈ।
ਪ੍ਰਦਰਸ਼ਨ ਤੋਂ ਪਹਿਲਾਂ ਅਲ ਜਜੀਰਾ ਨਾਲ ਗੱਲ ਕਰਦੇ ਹੋਏ ਕੌਂਸਲ ਆਫ਼ ਅਮਰੀਕਨ-ਇਸਲਾਮਿਕ ਰਿਲੇਸ਼ੰਜ਼ ਦੇ ਡਾਇਰੈਕਟਰ ਕੋਰੀ ਸੇਲਰ ਨੇ ਇਨ੍ਹਾਂ ਪ੍ਰਦਰਸ਼ਨਾਂ ਨੂੰ ਇਸਲਾਮੋਫੋਸਿਕ ਦੱਸਿਆ। ਉਨ੍ਹਾਂ ਕਿਹਾ ਕਿ ਇਹ ਵਿਰੋਧ ਪ੍ਰਦਰਸ਼ਨ ਉਸ ਵਿਚਾਰਧਾਰਾ ਦਾ ਹਿੱਸਾ ਹੈ ਜਿਨ੍ਹਾਂ ਕਾਰਨ ਮੁਸਲਿਮਾਂ ਦੇ ਖ਼ਿਲਾਫ਼ ਹੋਣ ਵਾਲੀ ਹਿੰਸਾ ਨੂੰ ਸਹੀ ਦੱਸਿਆ ਜਾਂਦਾ ਹੈ। ਮੁਸਲਿਮਾਂ ਨਾਲ ਨਫਰਤ ਅਤੇ ਉਨ੍ਹਾਂ ਪਸੰਦ ਨਾ ਕਰਨ ਦੀ ਭਾਵਨਾ ਨੂੰ ਇਸਲਾਮੋਫੋਬੀਆ ਦੇ ਨਾਂ ਤੋਂ ਜਾਣਾ ਜਾਂਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article