PUNJABMAILUSA.COM

ਇਸ ਵਾਰ ਚੋਣਾਂ ‘ਚ ਵੋਟਰ ਪਹਿਲੀ ਵਾਰ ਕਰ ਸਕਣਗੇ ਨਾਪਸੰਦਗੀ ਦੇ ਹੱਕ ਦੀ ਵਰਤੋਂ

ਇਸ ਵਾਰ ਚੋਣਾਂ ‘ਚ ਵੋਟਰ ਪਹਿਲੀ ਵਾਰ ਕਰ ਸਕਣਗੇ ਨਾਪਸੰਦਗੀ ਦੇ ਹੱਕ ਦੀ ਵਰਤੋਂ

ਇਸ ਵਾਰ ਚੋਣਾਂ ‘ਚ ਵੋਟਰ ਪਹਿਲੀ ਵਾਰ ਕਰ ਸਕਣਗੇ ਨਾਪਸੰਦਗੀ ਦੇ ਹੱਕ ਦੀ ਵਰਤੋਂ
December 19
21:24 2016

vote
ਚੰਡੀਗੜ੍ਹ, 19 ਦਸੰਬਰ(ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ਦੌਰਾਨ ਵੋਟਰਾਂ ਨੂੰ ਪਹਿਲੀ ਵਾਰ ਨਾਪਸੰਦਗੀ ਦੇ ਹੱਕ ਦੀ ਵਰਤੋਂ ਕਰਨ ਦਾ ਮੌਕਾ ਮਿਲੇਗਾ। ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਉੱਤੇ ਖੜ੍ਹੇ ਸਾਰੇ ਉਮੀਦਵਾਰਾਂ ਤੋਂ ਪਿੱਛੋਂ ਉਪਰੋਕਤ ਵਿੱਚੋਂ ਕੋਈ ਨਹੀਂ (ਨੋਟਾ) ਦਾ ਬਟਨ ਲੱਗਿਆ ਹੋਵੇਗਾ। ਇਸ ਤੋਂ ਪਹਿਲਾ ਦਸ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਅਤੇ ਲੋਕ ਸਭਾ ਦੀਆਂ 2014 ਵਿੱਚ ਹੋਈਆਂ ਚੋਣਾਂ ਦੌਰਾਨ ਵੋਟਰ ਆਪਣੇ ਇਸ ਹੱਕ ਦਾ ਇਸਤੇਮਾਲ ਕਰ ਚੁੱਕੇ ਹਨ। ਪੰਜਾਬ ਵਿੱਚ ਵੀ ਧੂਰੀ ਅਤੇ ਖਡੂਰ ਸਾਹਿਬ ਚੋਣਾਂ ਵਿੱਚ ਵੋਟਰਾਂ ਨੇ ਨੋਟਾ ਦੀ ਵਰਤੋਂ ਕੀਤੀ ਹੈ। ਦਿਲਚਸਪ ਪਹਿਲੂ ਇਹ ਹੈ ਕਿ ਬਹੁਤ ਜ਼ਿਆਦਾ ਪ੍ਰਚਾਰ ਨਾ ਹੋਣ ਦੇ ਬਾਵਜੂਦ ਸਾਰੀਆਂ ਚੋਣਾਂ ਵਿੱਚ ਵੋਟਰਾਂ ਨੇ ਵੱਡੀ ਮਾਤਰਾ ਵਿੱਚ ਰਜਿਸਟਰਡ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਤੋਂ ਜ਼ਿਆਦਾ ਵੋਟਰਾਂ ਨੂੰ ਆਕਰਸ਼ਿਤ ਕੀਤਾ ਹੈ।
ਸੁਪਰੀਮ ਕੋਰਟ ਵੱਲੋਂ ਸਤੰਬਰ 2013 ਵਿੱਚ ਦਿੱਤੀ ਜੱਜਮੈਂਟ ਰਾਹੀਂ ਚੋਣ ਕਮਿਸ਼ਨ ਨੂੰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਉੱਤੇ ਨੋਟਾ ਦਾ ਬਟਨ ਲਗਾਉਣ ਦਾ ਆਦੇਸ਼ ਦਿੱਤਾ ਗਿਆ ਸੀ। ਇਸ ਪਿੱਛੇ ਤਰਕ ਇਹ ਸੀ ਕਿ ਜਮਹੂਰੀ ਪ੍ਰਬੰਧ ਵਿੱਚ ਯਕੀਨ ਰੱਖਣ ਵਾਲਾ ਕੋਈ ਵੀ ਵੋਟਰ ਜੇਕਰ ਚੋਣ ਲੜ ਰਹੇ ਕਿਸੇ ਵੀ ਉਮੀਦਵਾਰ ਨੂੰ ਪਸੰਦ ਨਹੀਂ ਕਰਦਾ ਤਾਂ ਉਸ ਨੂੰ ਆਪਣੀ ਅਲੱਗ ਰਾਇ ਦੱਸਣ ਦਾ ਜਮਹੂਰੀ ਅਧਿਕਾਰ ਹੋਣਾ ਚਾਹੀਦਾ ਹੈ। ਅਜਿਹੇ ਅਧਿਕਾਰ ਤੋਂ ਬਿਨਾਂ ਸਬੰਧਿਤ ਵੋਟਰ ਕੋਲ ਇੱਕ ਤਰੀਕੇ ਨਾਲ ਚੋਣ ਬਾਈਕਾਟ ਤੋਂ ਬਿਨਾਂ ਕੋਈ ਰਾਹ ਨਹੀਂ ਬਚਦਾ ਸੀ। ਸੁਪਰੀਮ ਕੋਰਟ ਦੇ ਹੁਕਮ ਤੋਂ ਤੁਰੰਤ ਬਾਅਦ ਪੰਜ ਰਾਜਾਂ ਦਿੱਲੀ, ਮੱਧ ਪ੍ਰਦੇਸ਼, ਰਾਜਸਥਾਨ, ਮਿਜ਼ੋਰਮ ਅਤੇ ਛੱਤੀਸਗੜ੍ਹ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਹੀ ਚੋਣ ਕਮਿਸ਼ਨ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ’ਤੇ ਨੋਟਾ ਦਾ ਬਟਨ ਲਗਵਾ ਦਿੱਤਾ ਸੀ। ਇਨ੍ਹਾਂ ਪੰਜਾਂ ਰਾਜਾਂ ਵਿੱਚ 15 ਲੱਖ ਤੋਂ ਵੱਧ ਵੋਟਰਾਂ ਨੇ ਨੋਟਾ ਨੂੰ ਆਪਣੀ ਵੋਟ ਲਈ ਚੁਣਿਆ। ਦਿੱਲੀ ਵਿੱਚ 50 ਹਜ਼ਾਰ, ਮੱਧ ਪ੍ਰਦੇਸ਼ ਵਿੱਚ 5.9 ਲੱਖ, ਰਾਜਸਥਾਨ ਵਿੱਚ 5.67 ਲੱਖ ਅਤੇ ਛੱਤੀਸਗੜ੍ਹ ਵਿੱਚ 3.5 ਲੱਖ ਵੋਟਰਾਂ ਨੇ ਨੋਟਾ ਨੂੰ ਚੁਣਿਆ।
ਲੋਕ ਸਭਾ ਦੀਆਂ 2014 ਵਿੱਚ ਹੋਈਆਂ ਚੋਣਾਂ ਦੌਰਾਨ 59.59 ਲੱਖ ਵੋਟਰਾਂ ਨੇ ਨੋਟਾ ਦੀ ਵਰਤੋਂ ਕੀਤੀ ਅਤੇ ਇਹ ਪੋਲ ਹੋਈਆਂ ਵੋਟਾਂ ਦਾ 1.5 ਫੀਸਦ ਤੋਂ ਥੋੜ੍ਹਾ ਹੀ ਹਿੱਸਾ ਘੱਟ ਸੀ। ਪੰਜਾਬ ਵਿੱਚੋਂ ਚਾਰ ਸੰਸਦ ਮੈਂਬਰ ਜਿਤਾਉਣ ਵਾਲੀ ਆਮ ਆਦਮੀ ਪਾਰਟੀ ਦੀ ਦੇਸ਼ ਭਰ ਵਿੱਚ ਵੋਟ ਦੋ ਫੀਸਦ ਦੇ ਨੇੜੇ ਸੀ। ਵੋਟ ਹਾਸਲ ਕਰਨ ਦੇ ਮਾਮਲੇ ਵਿੱਚ ਇਸ ਦਾ ਦੇਸ਼ ਦੀਆਂ ਪਾਰਟੀਆਂ ਵਿੱਚੋਂ ਗਿਆਰਵਾਂ ਨੰਬਰ ਸੀ। ਇਸ ਤੋਂ ਬਾਅਦ ਆਸਾਮ, ਤਾਮਿਲਨਾਡੂ, ਪੱਛਮੀ ਬੰਗਾਲ, ਪੁਡੂਚੇਰੀ ਅਤੇ ਕੇਰਲਾ ਵਿੱਚ ਹੋਈਆਂ ਚੋਣਾਂ ਵਿੱਚ ਕੇਰਲਾ ਨੂੰ ਛੱਡ ਕੇ ਬਾਕੀ ਚਾਰੇ ਰਾਜਾਂ ਵਿੱਚ ਇੱਕ ਫੀਸਦ ਤੋਂ ਵੱਧ ਵੋਟਰਾਂ ਨੇ ਨੋਟਾ ਦੀ ਵਰਤੋਂ ਕੀਤੀ।
ਪੰਜਾਬ ਵਿਧਾਨ ਸਭਾ ਦੀਆਂ ਉਪ ਚੋਣਾਂ ਧੂਰੀ ਅਤੇ ਖਡੂਰ ਸਾਹਿਬ ਵਿੱਚ ਵੀ ਨੋਟਾ ਨੇ ਅੱਛੀ ਖਾਸੀ ਹਾਜ਼ਰੀ ਲਗਵਾਈ ਸੀ। ਕਾਂਗਰਸ ਵਿਧਾਇਕ ਅਰਵਿੰਦ ਖੰਨਾ ਦੇ ਅਸਤੀਫ਼ੇ ਤੋਂ ਬਾਅਦ ਹੋਈ ਉਪ ਚੋਣ ਦੌਰਾਨ 12 ਉਮੀਦਵਾਰ ਮੈਦਾਨ ਵਿੱਚ ਸਨ। ਨੋਟਾ 1071 ਵੋਟਾਂ ਲੈ ਕੇ ਪੰਜਵੇਂ ਨੰਬਰ ਉੱਤੇ ਰਿਹਾ। ਅਕਾਲੀ-ਭਾਜਪਾ, ਕਾਂਗਰਸ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਸੀਪੀਆਈ ਤੋਂ ਬਾਅਦ ਨੋਟਾ ਦਾ ਹੀ ਨੰਬਰ ਰਿਹਾ। ਖਡੂਰ ਸਾਹਿਬ ਦਾ ਨਤੀਜਾ ਤਾਂ ਦਿਲਚਸਪ ਰਿਹਾ ਕਿਉਂਕਿ ਇੱਥੇ ਅਕਾਲੀ-ਭਾਜਪਾ ਅਤੇ ਕਾਂਗਰਸ ਦੇ ਬਾਗੀ ਤੋਂ ਬਾਅਦ ਤੀਸਰਾ ਨੰਬਰ ਨੋਟਾ ਨੂੰ ਮਿਲਿਆ।
ਨੋਟਾ ਨੂੰ 2252 ਵੋਟ ਮਿਲੇ ਜਦਕਿ ‘ਆਪ’ ਦੇ ਬਾਗੀ ਵਜੋਂ ਚੋਣ ਲੜਨ ਵਾਲੇ ਡਾ. ਸੁਮੇਲ ਸਿੰਘ ਸਿੱਧੂ ਨੂੰ ਇਸ ਚੋਣ ਦੌਰਾਨ 2243 ਵੋਟ ਮਿਲੇ ਸਨ। ਪੰਜਾਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਦੇ ਪ੍ਰੋ. ਆਸ਼ੂਤੋਸ਼ ਕੁਮਾਰ ਨੇ ਕਿਹਾ ਕਿ ਨੋਟਾ ਲੋਕਾਂ ਦਾ ਪਾਰਟੀਆਂ ਅਤੇ ਉਮੀਦਵਾਰਾਂ ਤੋਂ ਮੋਹ ਭੰਗ ਦਾ ਪ੍ਰਤੀਕ ਹੁੰਦਾ ਹੈ। ਜਿੱਥੇ ਕਿਤੇ ਬਿਹਤਰ ਵਿਕਲਪ ਦਿਖਾਈ ਦਿੰਦਾ ਹੈ, ਉੱਥੇ ਨੋਟਾ ਦੀ ਉਮੀਦ ਘੱਟ ਹੋ ਜਾਂਦੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article