PUNJABMAILUSA.COM

ਇੰਗਲੈਂਡ ਤੋਂ ਆਏ ਵਫਦ ਵੱਲੋਂ ‘ਆਪਣੀਆਂ ਜੜ੍ਹਾਂ ਨਾਲ ਜੁੜੋ’ ਪ੍ਰੋਗਰਾਮ ਸ਼ੁਰੂ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ

ਇੰਗਲੈਂਡ ਤੋਂ ਆਏ ਵਫਦ ਵੱਲੋਂ ‘ਆਪਣੀਆਂ ਜੜ੍ਹਾਂ ਨਾਲ ਜੁੜੋ’ ਪ੍ਰੋਗਰਾਮ ਸ਼ੁਰੂ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ

ਇੰਗਲੈਂਡ ਤੋਂ ਆਏ ਵਫਦ ਵੱਲੋਂ ‘ਆਪਣੀਆਂ ਜੜ੍ਹਾਂ ਨਾਲ ਜੁੜੋ’ ਪ੍ਰੋਗਰਾਮ ਸ਼ੁਰੂ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ
August 11
17:30 2018

ਪੁਰਖਿਆਂ ਦੀ ਮਾਤ ਭੂਮੀ ਨੂੰ ਸਿਜਦਾ ਕਰਨ ਦਾ ਮੌਕਾ ਮਿਲਿਆ
ਖੇਡਾਂ ਦਾ ਸਮਾਨ ਬਣਾਉਣ ਵਾਲੀ ਕੰਪਨੀ ਦਾ ਦੌਰਾ
ਡਿਪਟੀ ਕਮਿਸ਼ਨਰ ਨੇ ਕੀਤਾ ਸਵਾਗਤ

ਜਲੰਧਰ/ਚੰਡੀਗੜ੍ਹ, 11 ਅਗਸਤ (ਪੰਜਾਬ ਮੇਲ)- ਇੰਗਲੈਂਡ ਤੋਂ ਆਏ 14 ਨੌਜਵਾਨ ਮੈਂਬਰੀ ਵਫਦ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਚਲਾਏ ਗਏ ਪ੍ਰੋਗਰਾਮ ‘ਆਪਣੀ ਜੜ੍ਹਾਂ ਨਾਲ ਜੁੜੋ’ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਉਪਰਾਲੇ ਰਾਹੀ ਉਨ੍ਹਾਂ ਨੂੰ ਆਪਣੇ ਪੁਰਖਿਆਂ ਦੀ ਮਾਤ ਭੂਮੀ ਨਾਲ ਜੁੜਨ ਦਾ ਮੌਕਾ ਮਿਲਿਆ ਹੈ।
ਅੱਜ ਇੱਥੇ ਖੇਡਾਂ ਦਾ ਸਾਮਾਨ ਬਣਾਉਣ ਵਾਲੀ ਮਸ਼ਹੂਰ ਨਿਰਮਾਨ ਕੰਪਨੀ ‘ਸਾਵੀ ਇੰਟਰਨੈਸ਼ਨਲ’ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨਾਲ ਗੱਲਬਾਤ ਕਰਦਿਆਂ ਵਫ਼ਦ ਵਿੱਚ ਸ਼ਾਮਲ ਪ੍ਰੋਗਰਾਮ ਦੇ ਕੋਆਰਡੀਨੇਟਰ ਵਰਿੰਦਰ ਸਿੰਘ ਖੇੜਾ ਤੋਂ ਇਲਾਵਾ ਸੁਰਿੰਦਰ ਕੌਰ ਖੇੜਾ, ਕਰਨ ਖੇੜਾ, ਹਰਲੀਨ ਖੇੜਾ, ਸੇਰੇਨਾ ਜੱਸਲ, ਲਿਹ ਜੱਸਲ, ਜੈਸਨ ਦੋਸਾਂਝ, ਸਿਮਰਨ ਲਾਲ, ਕਾਜਲ ਲਾਲ, ਹੈਰੇ ਸਿੰਘ ਸੇਠੀ, ਹੁਨਰਦੀਪ ਸਿੰਘ ਸਿੱਧੂ, ਸਰਗਮ ਛਾਬੜਾ, ਤਰੁਨ ਪਵਾਰ, ਜਸਕਰਨ ਰਤਨ, ਸੰਜੀਤ ਰਤਨ, ਜਸ਼ਨ ਸਿੰਘ ਗਿੱਲ ਅਤੇ ਕਿਰਨ ਨੇ ਕਿਹਾ ਕਿ ਇਸ ਪ੍ਰੋਗਰਾਮ ਰਾਹੀ ਉਨ੍ਹਾਂ ਨੂੰ ਪੰਜਾਬ ਦੇ ਸਮਾਜਿਕ, ਧਾਰਮਿਕ ਅਤੇ ਸੱਭਿਆਚਾਰਕ ਵਿਰਸੇ ਬਾਰੇ ਅਣਮੁੱਲੀ ਜਾਣਕਾਰੀ ਮਿਲੀ ਹੈ। ਨੌਜਵਾਨਾਂ ਨੇ ਕਿਹਾ ਕਿ ਉਨ੍ਹਾਂ ਦਾ ਇਹ ਦੌਰਾ ਬੜਾ ਹੀ ਯਾਦਗਾਰ ਰਹੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋਣ ਦਾ ਸੁਭਾਗ ਹਾਸਲ ਹੋਇਆ ਹੈ ਜਿਸ ਨਾਲ ਉਨ੍ਹਾਂ ਨੂੰ ਆਪਣੇ ਪੁਰਖਿਆਂ ਦੀ ਧਰਤੀ ਨਾਲ ਸਿੱਧੇ ਤੌਰ ‘ਤੇ ਜੁੜਨ ਦਾ ਮੌਕਾ ਮਿਲਿਆ ਹੈ। ਵਿਰਾਸਤ-ਏ-ਖਾਲਸਾ ਅਤੇ ਹੋਰ ਥਾਵਾਂ ‘ਤੇ ਬਿਤਾਏ ਪਲਾਂ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੀਆਂ ਜਾਣਕਾਰੀਆਂ ਹਾਸਲ ਹੋਈਆਂ, ਜਿਨ੍ਹਾਂ ਬਾਰੇ ਉਹ ਪੂਰੀ ਤਰ੍ਹਾਂ ਅਣਜਾਣ ਸਨ।
ਵਫਦ ਨੇ ਪੰਜਾਬ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੀ ਉਨ੍ਹਾਂ ਨੂੰ ਬਹੁਤ ਪਿਆਰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੁਆਰਾ ਕੀਤੀ ਗਈ ਆਓ ਭਗਤ ਨਾਲ ਇਹ ਦੌਰਾ ਹੋਰ ਵੀ ਯਾਦਗਾਰ ਬਣ ਗਿਆ ਹੈ।
ਇਸ ਮੌਕੇ ਵਫਦ ਦਾ ਸਵਾਗਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੁਆਰਾ ‘ਜੜ੍ਹਾਂ ਨਾਲ ਜੁੜੋ ਪ੍ਰੋਗਰਾਮ’ ਲੰਡਨ ਵਿਖੇ ਸਤੰਬਰ 2017 ਵਿਚ ਚਲਾਇਆ ਗਿਆ ਸੀ ਜਿਸ ਦੌਰਾਨ ਉਨ੍ਹਾਂ ਨੇ ਵਿਦੇਸ਼ਾਂ ‘ਚ ਵਸਦੇ ਨੌਜਵਾਨ ਲੜਕੇ-ਲੜਕੀਆਂ ਜਿਨ੍ਹਾਂ ਨੇ ਪੰਜਾਬ ਨਹੀਂ ਦੇਖਿਆ, ਨੂੰ ਪੰਜਾਬ ਫੇਰੀ ਦਾ ਸੱਦਾ ਦਿੱਤਾ ਸੀ। ਸ੍ਰੀ ਸ਼ਰਮਾ ਨੇ ਕਿਹਾ ਕਿ ਇਹ ਪ੍ਰੋਗਰਾਮ ਜਿੱਥੇ ਐਨ.ਆਰ.ਆਈ ਨੌਜਵਾਨਾਂ ਨੂੰ ਪੰਜਾਬ ਦੇ ਇਤਿਹਾਸ, ਸੱਭਿਆਚਾਰ ਅਤੇ ਸਾਹਿਤ ਬਾਰੇ ਜਾਣੂੰ ਕਰਵਾਉਂਦਾ ਹੈ, ਉੱਥੇ ਹੀ ਪੰਜਾਬ ਦੇ ਧਾਰਮਿਕ ਸਥਾਨਾਂ ਦੀ ਮਹੱਤਤਾ ਬਾਰੇ ਵੀ ਦੱਸਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਇਹ ਫਰਜ਼ ਬਣਦਾ ਹੈ ਕਿ ਇਸ ਵਫਦ ਨੂੰ ਜਲੰਧਰ ਵਿਖੇ ਹਰ ਪ੍ਰਕਾਰ ਦੀ ਸਹੂਲਤ ਮੁਹੱਈਆ ਕਰਵਾਈ ਜਾਵੇ।
ਇਸ ਮੌਕੇ ਖੇਡਾਂ ਦਾ ਸਾਮਾਨ ਬਣਾਉਣ ਵਾਲੀ ਫੈਕਟਰੀ ਦਾ ਦੌਰਾ ਕਰਦੇ ਹੋਏ ਇਸ ਵਫਦ ਵਿੱਚ ਸ਼ਾਮਲ ਨੌਜਵਾਨ ਕੁੜੀਆਂ/ਮੁੰਡਿਆਂ ਨੇ ਰਗਬੀ ਬਾਲ, ਫੁਟਬਾਲ ਦੇ ਡਿਜ਼ਾਇਨ, ਬਣਤਰ ਅਤੇ ਪੈਕਿੰਗ ਹੋਣ ਤੱਕ ਦਾ ਕੰਮ ਦੇਖਿਆ। ਸਾਵੀ ਇੰਟਰਨੈਸ਼ਨਲ ਦੇ ਡਾਇਰੈਟਕਰ ਮੁਕੁਲ ਵਰਮਾ ਨੇ ਬੱਚਿਆਂ ਨੂੰ ਸਮੁੱਚੀ ਪ੍ਰਕਿਰਿਆਂ ਬਾਰੇ ਬੜੀ ਬਾਰੀਕੀ ਨਾਲ ਦੱਸਿਆ।
ਡਿਪਟੀ ਕਮਿਸ਼ਨਰ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ, ਐਸ.ਡੀ.ਐਮ ਸ੍ਰੀ ਸੰਜੀਵ ਸ਼ਰਮਾ ਅਤੇ ਸ੍ਰੀ ਮੁਕੁਲ ਵਰਮਾ ਨੇ ਵਫਦ ਦਾ ਸਾਮਾਨ ਕੀਤਾ।
ਇਸ ਮੌਕੇ ‘ਤੇ ਮਾਲ ਅਫਸਰ ਗੁਰਪ੍ਰੀਤ ਸਿੰਘ ਅਤੇ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

About Author

Punjab Mail USA

Punjab Mail USA

Related Articles

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article