PUNJABMAILUSA.COM

ਇੰਗਲੈਂਡ ਤੋਂ 14 ਨੌਜਵਾਨਾਂ ਦਾ ਪਹਿਲਾ ਗਰੁੱਪ ਪੰਜਾਬ ਪਹੁੰਚਿਆ

ਇੰਗਲੈਂਡ ਤੋਂ 14 ਨੌਜਵਾਨਾਂ ਦਾ ਪਹਿਲਾ ਗਰੁੱਪ ਪੰਜਾਬ ਪਹੁੰਚਿਆ

ਇੰਗਲੈਂਡ ਤੋਂ 14 ਨੌਜਵਾਨਾਂ ਦਾ ਪਹਿਲਾ ਗਰੁੱਪ ਪੰਜਾਬ ਪਹੁੰਚਿਆ
August 07
18:53 2018

ਸੂਬਾ ਸਰਕਾਰ ਵੱਲੋਂ ਨੌਜਵਾਨਾਂ ਦਾ ਸ਼ਾਨਦਾਰ ਸਵਾਗਤ
16 ਅਗਸਤ ਤੱਕ ਧਾਰਮਿਕ, ਇਤਿਹਾਸਕ ਅਤੇ ਸੱਭਿਆਚਾਰਕ ਮਹੱਤਤਾ ਵਾਲੀਆਂ ਥਾਵਾਂ ਦਾ ਕਰਨਗੇ ਦੌਰਾ

ਚੰਡੀਗੜ੍ਹ, 7 ਅਗਸਤ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਸ਼ੇਸ਼ ਪ੍ਰੋਗਰਾਮ ‘ਆਪਣੀਆਂ ਜੜ੍ਹਾਂ ਨਾਲ ਜੁੜੋ’ ਤਹਿਤ ਇੰਗਲੈਂਡ ਤੋਂ 14 ਨੌਜਵਾਨਾਂ ਦਾ ਪਹਿਲਾ ਬੈਚ ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚਿਆ ਜਿੱਥੇ ਉਨ੍ਹਾਂ ਦਾ ਸ਼ਾਨਦਾਰ ਸੁਆਗਤ ਕੀਤਾ ਗਿਆ। ਇਹ ਗਰੁੱਪ 7 ਤੋਂ 16 ਅਗਸਤ ਤੱਕ ਸੂਬੇ ਦੀਆਂ ਵੱਖ-ਵੱਖ ਥਾਵਾਂ ਦਾ ਦੌਰਾ ਕਰੇਗਾ।
ਅੱਜ ਇੱਥੇ ਇਹ ਪ੍ਰਗਟਾਵਾ ਕਰਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਐਨ.ਆਰ.ਆਈ ਮਾਮਲਿਆਂ ਬਾਰੇ ਵਿਭਾਗ ਦੇ ਪ੍ਰਮੁੱਖ ਸਕੱਤਰ ਐਸ.ਆਰ.ਲੱਧੜ ਅਤੇ ਮੁੱਖ ਮੰਤਰੀ ਦੇ ਓ.ਐਸ.ਡੀ. ਜਗਦੀਪ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਨੌਜਵਾਨਾਂ ਨੂੰ ਜੀ ਆਇਆਂ ਆਖਿਆ।
‘ਆਪਣੀਆਂ ਜੜ੍ਹਾਂ ਨਾਲ ਜੁੜੋ’ ਪ੍ਰੋਗਰਾਮ ਤਹਿਤ 16-22 ਸਾਲਾਂ ਦੀ ਉਮਰ ਤੱਕ ਦੇ ਅੱਠ ਲੜਕੇ ਅਤੇ 6 ਲੜਕੀਆਂ ਅਧਾਰਿਤ ਇਹ ਗਰੁੱਪ ਪੰਜਾਬ ਦੇ ਸ਼ਾਨਾਮੱਤੇ ਸੱਭਿਆਚਾਰ ਅਤੇ ਵਿਰਾਸਤ ਬਾਰੇ ਜਾਣੂ ਹੋਣ ਤੋਂ ਇਲਾਵਾ ਧਾਰਮਿਕ ਤੇ ਇਤਿਹਾਸਕ ਮਹੱਤਤਾ ਵਾਲੀਆਂ ਥਾਵਾਂ ਦਾ ਦੌਰਾ ਕਰਨਗੇ। ਇਹ ਨੌਜਵਾਨ ਆਪਣੇ ਮਾਪਿਆਂ ਅਤੇ ਬਜ਼ੁਰਗਾਂ ਦੇ ਸਾਕ ਸਬੰਧੀਆਂ ਨੂੰ ਮਿਲ ਕੇ ਆਪਣੀ ਪਰਿਵਾਰਕ ਸਾਂਝ ਤੋਂ ਜਾਣੂੰ ਹੋਣਗੇ।
ਆਪਣੇ ਪੁਰਖਿਆਂ ਦੀ ਧਰਤੀ ‘ਤੇ ਪਹਿਲੀ ਵਾਰ ਆਉਣ ‘ਤੇ ਖੁਸ਼ੀ ਜਾਹਰ ਕਰਦਿਆਂ ਨੌਜਵਾਨਾਂ ਨੇ ਆਖਿਆ ਕਿ ਉਨ੍ਹਾਂ ਨੂੰ ਆਪਣੇ ਹਾਣੀਆਂ, ਰਿਸ਼ਤੇਦਾਰਾਂ ਅਤੇ ਦੋਸਤ-ਮਿੱਤਰਾਂ ਨੂੰ ਮਿਲਣ ਦਾ ਸਬੱਬ ਬਣੇਗਾ ਜਿਨ੍ਹਾਂ ਨਾਲ ਪੰਜਾਬ ਅਤੇ ਇੰਗਲੈਂਡ ਦੀਆਂ ਰਵਾਇਤਾਂ, ਭਾਸ਼ਾ, ਬੋਲੀ ਅਤੇ ਖਾਣਿਆਂ ਬਾਰੇ ਆਪਸੀ ਤਜਰਬੇ ਅਤੇ ਵਿਚਾਰਾਂ ਦੀ ਸਾਂਝ ਪਾਉਣ ਦਾ ਨਿਵੇਕਲਾ ਮੌਕਾ ਹਾਸਲ ਹੋਵੇਗਾ।
ਇਸੇ ਦੌਰਾਨ ਪ੍ਰਮੁੱਖ ਸਕੱਤਰ ਐਸ.ਆਰ.ਲੱਧੜ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਇਸ ਪ੍ਰੋਗਰਾਮ ਤਹਿਤ ਹੋਰ ਗਰੁੱਪ ਵੀ ਵਿਦੇਸ਼ਾਂ ਤੋਂ ਪੰਜਾਬ ਆਉਣਗੇ। ਉਨ੍ਹਾਂ ਕਿਹਾ ਇਹ ਗਰੁੱਪ ਜਲੰਧਰ, ਪਟਿਆਲਾ, ਲੁਧਿਆਣਾ, ਸ਼ਹੀਦ ਭਗਤ ਸਿੰਘ ਨਗਰ, ਫਰੀਦਕੋਟ ਅਤੇ ਮੁਹਾਲੀ ਜ਼ਿਲ੍ਹੇ ਵਿੱਚ ਆਪਣੇ ਪੁਰਖਿਆਂ ਦੇ ਜੱਦੀ ਸਥਾਨਾਂ ‘ਤੇ ਵੀ ਜਾਣਗੇ। ਸ੍ਰੀ ਲੱਧੜ ਨੇ ਦੱਸਿਆ ਕਿ ਇੰਗਲੈਂਡ ਤੋਂ ਪੰਜਾਬ ਪਹੁੰਚੇ 18 ਮੈਂਬਰੀ ਗਰੁੱਪ ਵਿੱਚ 14 ਨੌਜਵਾਨਾਂ ਤੋਂ ਇਲਾਵਾ ਪ੍ਰੋਗਰਾਮ ਦੇ ਕੋਆਰਡੀਨੇਟਰ ਵਰਿੰਦਰ ਸਿੰਘ ਖੇੜਾ, ਉਨ੍ਹਾਂ ਦੀ ਪਤਨੀ ਤੇ ਦੋ ਬੱਚੇ ਵੀ ਸ਼ਾਮਲ ਹੈ।
Êਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਦੇ ਦੌਰੇ ਦੇ ਅਹਿਮ ਪਲਾਂ ਵਿੱਚ ਆਜ਼ਾਦੀ ਦਿਹਾੜੇ ਮੌਕੇ ਲੁਧਿਆਣਾ ਵਿਖੇ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਸ਼ਿਰਕਤ ਕਰਨਾ ਹੈ ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਵੱਲੋਂ ਕੀਤੀ ਜਾਵੇਗੀ।
ਇਨ੍ਹਾਂ ਨੌਜਵਾਨਾਂ ਦਾ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ ਅਤੇ ਰਾਮ ਤੀਰਥ, ਜਲ੍ਹਿਆਂਵਾਲਾ ਬਾਗ, ਜੰਗੀ ਯਾਦਗਾਰ, ਅਟਾਰੀ-ਵਾਹਗਾ ਬਾਰਡਰ ਅਤੇ ਗੋਬਿੰਦਗੜ੍ਹ ਕਿਲ੍ਹੇ ‘ਤੇ ਵੀ ਜਾਣ ਦਾ ਪ੍ਰੋਗਰਾਮ ਹੈ।
ਇਸੇ ਤਰ੍ਹਾਂ ਚੰਡੀਗੜ੍ਹ ਵਿਖੇ ਪੰਜਾਬ ਸਿਵਲ ਸਕੱਤਰੇਤ, ਪੰਜਾਬ ਵਿਧਾਨ ਸਭਾ ਅਤੇ ਰੌਕ ਗਾਰਡਨ, ਪਟਿਆਲਾ ਵਿਖੇ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ, ਨੈਸ਼ਨਲ ਇੰਸਟੀਚਿਊਟ ਆਫ ਸਪੋਰਟਸ ਅਤੇ ਪੰਜਾਬੀ ਯੂਨੀਵਰਸਿਟੀ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਯਾਦਗਾਰ ‘ਤੇ ਵੀ ਇਨ੍ਹਾਂ ਨੌਜਵਾਨਾਂ ਦਾ ਬੈਚ ਜਾਵੇਗਾ।
ਇਹ ਨੌਜਵਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਖਾਲਸਾ ਵਿਰਾਸਤੀ ਕੰਪਲੈਕਸ ਵਿਖੇ ਵੀ ਜਾਣਗੇ। ਇਸੇ ਤਰ੍ਹਾਂ ਹੁਸ਼ਿਆਰਪੁਰ ਜ਼ਿਲ੍ਹੇ ਸਥਿਤ ਵਿੱਚ ਸ੍ਰੀ ਗੁਰੂ ਰਵਿਦਾਸ ਯਾਦਗਾਰ, ਖੁਰਾਲਗੜ੍ਹ ਵਿਖੇ ਜਾਣ ਤੋਂ ਇਲਾਵਾ ਅਨੂਠੀ ਦਸਤਕਾਰੀ ਲਈ ਪ੍ਰਸਿੱਧ ਹੁਸ਼ਿਆਰਪੁਰ ਵਿਖੇ ਵੀ ਜਾਣਗੇ। ਇਹ ਬੈਚ ਜਲੰਧਰ ਵਿਖੇ ਵੱਖ-ਵੱਖ ਸਨਅਤੀ ਯੂਨਿਟਾਂ ਦਾ ਦੌਰਾ ਕਰਨ ਤੋਂ ਇਲਾਵਾ ਲੁਧਿਆਣਾ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਵੀ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article