PUNJABMAILUSA.COM

ਇੰਗਲੈਡ ਤੋਂ ਆਏ ਨੌਜਵਾਨਾਂ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਸਥਾਨਾਂ ਦਾ ਦੌਰਾ

ਇੰਗਲੈਡ ਤੋਂ ਆਏ ਨੌਜਵਾਨਾਂ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਸਥਾਨਾਂ ਦਾ ਦੌਰਾ

ਇੰਗਲੈਡ ਤੋਂ ਆਏ ਨੌਜਵਾਨਾਂ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਸਥਾਨਾਂ ਦਾ ਦੌਰਾ
August 10
15:33 2018

-ਵਿਦੇਸ਼ਾਂ ‘ਚ ਵਸਦੇ ਨੌਜਵਾਨਾਂ ਨੂੰ ਪੰਜਾਬੀ ਸੱਭਿਆਚਾਰ ਤੋਂ ਜਾਣੂ ਕਰਵਾਉਣ ਲਈ ਪਹਿਲਾ ਗਰੁੱਪ ਪੰਜਾਬ ਪੁੱਜਾ
-ਨੌਜਵਾਨਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਨਿਵੇਕਲੇ ਉਪਰਾਲੇ ਦੀ ਸ਼ਲਾਘਾ
ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 10 ਅਗਸਤ (ਪੰਜਾਬ ਮੇਲ)- ‘ਆਪਣੀਆਂ ਜੜ੍ਹਾਂ ਨਾਲ ਜੁੜੋ’ ਪ੍ਰੋਗਰਾਮ ਤਹਿਤ ਇੰਗਲੈਡ ਤੋਂ ਆਏ 14 ਨੌਜਵਾਨਾਂ ਦਾ ਪਹਿਲਾਂ ਗਰੁੱਪ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਾ ਅਤੇ ਇਸ ਮੌਕੇ ਉਨ੍ਹਾਂ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ।
ਨੌਜਵਾਨਾਂ ਨੇ ਵਿਰਾਸਤ-ਏ-ਖਾਲਸਾ ਵਿਖੇ ਮਿਊਜ਼ੀਅਮ ਵਿੱਚ ਜਾ ਕੇ ਗੁਰੂ ਸਾਹਿਬਾਨ ਜੀ ਦੇ ਜੀਵਨ ਤੇ ਵਿਚਾਰਧਾਰਾ, ਪੰਜਾਬ ਦੇ ਸ਼ਾਨਾਮੱਤੇ ਸੱਭਿਆਚਾਰ ਅਤੇ ਮਹਾਨ ਵਿਰਾਸਤ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਵਿਰਾਸਤ-ਏ-ਖਾਲਸਾ ਵਿਖੇ ਸੱਭਿਆਚਾਰਕ ਪ੍ਰੋਗਰਾਮ ਦਾ ਵੀ ਅਨੰਦ ਮਾਣਿਆ।
ਇਸ ਦੌਰੇ ਬਾਰੇ ਨੌਜਵਾਨਾਂ ਨਾਲ ਇੰਗਲੈਡ ਤੋਂ ਆਏ ਪ੍ਰੋਗਰਾਮ ਦੇ ਕੋਆਰਡੀਨੇਟਰ ਸ. ਵਰਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨ ਲੜਕੇ ਅਤੇ ਲੜਕੀਆਂ ਜਿਨ੍ਹਾਂ ਦੇ ਮਾਤਾ-ਪਿਤਾ, ਦਾਦਾ-ਦਾਦੀ ਜਾ ਵੱਡੇ-ਵਡੇਰੇ ਵਿਦੇਸ਼ਾਂ ਵਿੱਚ ਵਸਦੇ ਹਨ, ਲਈ ਆਪਣੀਆਂ ਜੜ੍ਹਾਂ ਨਾਲ ਜੁੜੋ ਪ੍ਰੋਗਰਾਮ ਆਰੰਭ ਕੀਤਾ ਗਿਆ ਹੈ। ਇਸ ਪ੍ਰੋਗਰਾਮ ਤਹਿਤ ਪੰਜਾਬੀ ਮੂਲ ਦੇ ਨੌਜਵਾਨ ਲੜਕੇ ਅਤੇ ਲੜਕੀਆਂ ਦਾ ਪਹਿਲਾ ਗਰੁੱਪ 10 ਦਿਨਾਂ ਪੰਜਾਬ ਦੌਰੇ ‘ਤੇ ਆਇਆ ਹੈ। ਉਨ੍ਹਾਂ ਦੱਸਿਆ ਇਸ ਪ੍ਰੋਗਰਾਮ ਦਾ ਮੁੱਖ ਮਕਸਦ ਪੰਜਾਬੀ ਮੂਲ ਦੇ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਆਪਣੇ ਵਿਰਸੇ ਨੂੰ ਜਾਣਨ ਲਈ ਆਪਣੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਆਉਣ ਦਾ ਮੌਕਾ ਦੇਣਾ ਹੈ।
ਇਸ ਮੌਕੇ ਐਨ.ਆਰ.ਆਈ. ਨੌਜਵਾਨਾਂ ਨੇ ਬੜੀ ਸ਼ਰਧਾ ਭਾਵਨਾ ਨਾਲ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ।
ਇਸ ਮੌਕੇ ਐਨ.ਆਰ.ਆਈ. ਮਾਮਲਿਆਂ ਦੇ ਪ੍ਰਮੁੱਖ ਸਕੱਤਰ ਐਸ.ਆਰ. ਲੱਧੜ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਤਬਰ, 2017 ਵਿੱਚ ਲੰਡਨ ਤੋਂ ਇਸ ਪ੍ਰੋਗਰਾਮ ਦਾ ਆਰੰਭ ਕੀਤਾ ਸੀ ਜਿੱਥੇ ਉਨ੍ਹਾਂ ਨੇ ਵਿਦੇਸ਼ਾਂ ‘ਚ ਵਸਦੇ ਨੌਜਵਾਨਾਂ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ ਸੀ।
ਸ੍ਰੀ ਅਨੰਦਪੁਰ ਸਾਹਿਬ ਦੌਰੇ ਬਾਰੇ ਗੱਲ ਕਰਦਿਆ ਜਸਵਿੰਦਰ ਕੌਰ ਖਹਿਰਾ ਨੇ ਕਿਹਾ ਕਿ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਬਹੁਤ ਸਕੂਨ ਹਾਸਲ ਹੋਇਆ ਹੈ।
ਇਸੇ ਤਰ੍ਹਾਂ ਨੌਜਵਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਸਾਨੂੰ ਹਰ ਇਤਿਹਾਸਕ ਸਥਾਨ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ ਜੋ ਕਿ ਇੱਕ ਚੰਗਾ ਉਪਰਾਲਾ ਹੈ।
ਪ੍ਰੋਗਰਾਮ ਦੇ ਕੋਆਰਡੀਨੇਟਰ ਵਰਿੰਦਰ ਖੇੜਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇਨ੍ਹਾਂ ਯਤਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਇਹ ਨਿਵੇਕਲਾ ਉਪਰਾਲਾ ਕੀਤਾ ਹੈ।
ਇਸ ਮੌਕੇ ਬੀ ਐਸ ਚਾਨਾ ਮੈਨੇਜਰ ਵਿਰਾਸਤ-ਏ-ਖਾਲਸਾ, ਸੈਰ ਸਪਾਟਾ ਵਿਭਾਗ ਦੇ ਜ਼ਿਲ੍ਹਾ ਟੂਰਿਸਟ ਅਫ਼ਸਰ ਅੰਮ੍ਰਿਤਸਰ ਸਾਹਿਬ, ਸ਼੍ਰੀ ਗੁਰਸ਼ਰਨ ਸਿੰਘ, ਟੂਰਿਜ਼ਮ ਅਫਸਰ ਬਠਿੰਡਾ ਗੁਰਜੋਤ ਸਿੰਘ ਅਤੇ ਟੂਰਿਜ਼ਮ ਅਫਸਰ ਕਨਵਰਦੀਪ ਸਿੰਘ ਅਤੇ ਭੁਪਿੰਦਰ ਸਿੰਘ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

Read Full Article
    ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article
    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

Read Full Article
    ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

Read Full Article
    ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

Read Full Article