PUNJABMAILUSA.COM

ਇੰਝ ਹੋਈ ਸੀ ਜਸਟਿਨ ਟਰੂਡੋ ਦੀ ਆਪਣੀ ਪਤਨੀ ਨਾਲ ਮੁਲਾਕਾਤ

 Breaking News

ਇੰਝ ਹੋਈ ਸੀ ਜਸਟਿਨ ਟਰੂਡੋ ਦੀ ਆਪਣੀ ਪਤਨੀ ਨਾਲ ਮੁਲਾਕਾਤ

ਇੰਝ ਹੋਈ ਸੀ ਜਸਟਿਨ ਟਰੂਡੋ ਦੀ ਆਪਣੀ ਪਤਨੀ ਨਾਲ ਮੁਲਾਕਾਤ
February 21
11:31 2018

ਵੈਨਕੂਵਰ, 21 ਫਰਵਰੀ (ਪੰਜਾਬ ਮੇਲ)- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣੀ ਪਤਨੀ ਸੋਫੀ ਗ੍ਰੇਗਵਾ ਤੇ ਤਿੰਨ ਬੱਚਿਆਂ ਨਾਲ ਇਨ੍ਹਾਂ ਦਿਨਾਂ ਭਾਰਤ ਦੌਰੇ ‘ਤੇ ਹਨ। ਉਨ੍ਹਾਂ ਦਾ ਪਰਿਵਾਰ ਇਨ੍ਹਾਂ ਦਿਨਾਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਜਸਟਿਨ ਟਰੂਡੋ ਕੈਨੇਡਾ ਦੇ ਦੂਜੇ ਸਭ ਤੋਂ ਨੌਜਵਾਨ ਪ੍ਰਧਾਨ ਮੰਤਰੀ ਹਨ। ਉਨ੍ਹਾਂ ਦੇ ਪਿਤਾ ਪੀਅਰੇ ਟਰੂਡੋ ਵੀ 1968 ਤੋਂ 1979 ਤੇ 1980 ਤੋਂ 1984 ਤੱਕ ਕੈਨੇਡਾ ਦੇ ਪ੍ਰਧਾਨ ਮੰਤਰੀ ਰਹਿ ਚੁੱਕੇ ਹਨ, ਜਦਕਿ ਉਨ੍ਹਾਂ ਦੀ ਪਤਨੀ ਸੋਫੀ ਕੈਨੇਡਾ ਦੇ ਪੂਰਬੀ ਸੂਬੇ ਕਿਊਬਿਕ ਦੀ ਰਹਿਣ ਵਾਲੀ ਹੈ। ਜਿਥੇ ਫਰੈਂਚ ਭਾਸ਼ਾ ਬੋਲੀ ਜਾਂਦੀ ਹੈ। ਸੋਫੀ ਇਕ ਸਟਾਕਬ੍ਰੋਕਰ ਪਿਤਾ ਤੇ ਨਰਸ ਮਾਂ ਦੀ ਸੰਤਾਨ ਹੈ। ਜਸਟਿਨ ਨਾਲ ਵਿਆਹ ਕਰਨ ਤੋਂ ਪਹਿਲਾਂ ਉਹ ਇਕ ਐਂਕਰ ਤੇ ਟੀ.ਵੀ. ਸ਼ੋਅ ਹੋਸਟ ਕਰਦੀ ਸੀ। ਇਨ੍ਹਾਂ ਦੋਹਾਂ ਦੀ ਮੁਲਾਕਾਤ ਸਾਲ 2003 ‘ਚ ਦੋਬਾਰਾ ਹੋਈ। ਇਸ ਤੋਂ ਪਹਿਲਾਂ ਦੋਵੇਂ ਇਕ ਹੀ ਸਕੂਲ ‘ਚ ਪੜ੍ਹਾਈ ਕਰ ਚੁੱਕੇ ਹਨ।
ਜਸਟਿਨ ਟਰੂਡੋ ਦੇ ਛੋਟੇ ਭਰਾ ਮਾਇਕਲ ਟਰੂਡੋ ਤੇ ਸੋਫੀ ਇਕੱਠੇ ਇਕ ਹੀ ਸਕੂਲ ‘ਚ ਪੜ੍ਹਦੇ ਸਨ। ਮਾਂਟਰੀਅਲ ‘ਚ ਦੋਵੇਂ ਇਕੱਠੇ ਸਕੂਲ ਜਾਇਆ ਕਰਦੇ ਸੀ। ਸੋਫੀ ਜਸਟਿਨ ਦੇ ਛੋਟੇ ਭਰਾ ਮਾਇਕਲ ਦੀ ਗਰਲਫਰੈਂਡ ਸੀ, ਪਰ ਸਾਲ 1998 ‘ਚ ਐਵੀਲਾਂਚ ਦੀ ਲਪੇਟ ‘ਚ ਆਉਣ ਕਾਰਨ 23 ਸਾਲਾ ਮਾਇਕਲ ਦੀ ਮੌਤ ਹੋ ਗਈ। ਬਚਪਨ ਦੀ ਮੁਲਾਕਾਤ ਤੋਂ ਬਾਅਦ ਸਾਲ 2003 ‘ਚ ਇਨ੍ਹਾਂ ਦੋਹਾਂ ਦੀ ਮੁੜ ਮੁਲਾਕਾਤ ਇਕ ਚੈਰਿਟੀ ਸ਼ੋਅ ‘ਚ ਹੋਈ, ਜਿਸ ‘ਚ ਸੋਫੀ ਚੈਰਿਟੀ ਦੀ ਕੋ-ਹੋਸਟ ਸੀ। ਇਕ ਇੰਟਰਵੀਊ ‘ਚ ਸੋਫੀ ਨੇ ਦੱਸਿਆ ਕਿ ਉਸ ਮੁਲਾਕਾਤ ਤੋਂ ਬਾਅਦ ਮੁੜ ਦੋਵੇਂ ਇਕ ਦੂਜੇ ਦੇ ਨੇੜੇ ਆਏ।
ਸੋਫੀ ਨੇ ਇਸ ਮੁਲਾਕਾਤ ਤੋਂ ਬਾਅਦ ਜਸਟਿਨ ਨੂੰ ਇਕ ਮੇਲ ਭੇਜਿਆ ਪਰ ਜਸਟਿਨ ਨੇ ਉਸ ਦਾ ਕੋਈ ਜਵਾਬ ਨਹੀਂ ਭੇਜਿਆ। ਤਿੰਨ ਮਹੀਨੇ ਬਾਅਦ ਅਚਾਨਕ ਉਹ ਮੁੜ ਇਕ ਦੂਜੇ ਦੇ ਆਹਮੋ-ਸਾਹਮਣੇ ਆ ਗਏ। ਇਸ ਤੋਂ ਬਾਅਦ ਜਸਟਿਨ ਵੱਲੋਂ ਸੋਫੀ ਦਾ ਨੰਬਰ ਮੰਗਣ ‘ਤੇ ਉਸ ਨੇ ਨਾਂਹ ਕਰ ਦਿੱਤੀ ਪਰ ਬਾਅਦ ‘ਚ ਜਸਟਿਨ ਨੂੰ ਕਿਸੇ ਤਰ੍ਹਾਂ ਸੋਫੀ ਦਾ ਨੰਬਰ ਮਿਲਿਆ ਤੇ ਉਸ ਨੇ ਸੋਫੀ ਨੂੰ ਡਿਨਰ ‘ਤੇ ਸੱਦ ਦੇ ਵਿਆਹ ਲਈ ਪ੍ਰਪੋਜ਼ ਕੀਤਾ।
ਕੁਝ ਦਿਨ ਤੱਕ ਡੇਟ ਕਰਨ ਤੋਂ ਬਾਅਦ ਇਨ੍ਹਾਂ ਨੇ ਅਕਤੂਬਰ 2004 ‘ਚ ਆਪਣੀ ਸਗਾਈ ਦਾ ਐਲਾਨ ਕਰ ਦਿੱਤਾ ਤੇ ਸਾਲ 2005 ‘ਚ ਜਸਟਿਨ ਟਰੂਡੋ ਤੇ ਸੋਫੀ ਗ੍ਰੇਗਵਾ ਨੇ ਵਿਆਹ ਕਰ ਲਿਆ। ਜਸਟਿਨ ਟਰੂਡੋ 2015 ‘ਚ ਕੈਨੇਡਾ ਦੇ ਪ੍ਰਧਾਨ ਮੰਤਰੀ ਬਣੇ।

About Author

Punjab Mail USA

Punjab Mail USA

Related Articles

ads

Latest Category Posts

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article
    ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

Read Full Article