PUNJABMAILUSA.COM

ਇੰਟਰਪੋਲ ਨੇ ਜ਼ਾਕਿਰ ਨਾਇਕ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਭਾਰਤ ਦੀ ਅਪੀਲ ਨੂੰ ਠੁਕਰਾਈ

ਇੰਟਰਪੋਲ ਨੇ ਜ਼ਾਕਿਰ ਨਾਇਕ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਭਾਰਤ ਦੀ ਅਪੀਲ ਨੂੰ ਠੁਕਰਾਈ

ਇੰਟਰਪੋਲ ਨੇ ਜ਼ਾਕਿਰ ਨਾਇਕ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਭਾਰਤ ਦੀ ਅਪੀਲ ਨੂੰ ਠੁਕਰਾਈ
July 29
16:57 2019

ਲੰਡਨ, 29 ਜੁਲਾਈ (ਪੰਜਾਬ ਮੇਲ)- ਅੰਤਰਰਾਸ਼ਟਰੀ ਅਪਰਾਧਿਕ ਪੁਲਿਸ ਸੰਗਠਨ (ਇੰਟਰਪੋਲ) ਨੇ ਇਕ ਵਾਰ ਫਿਰ ਇਸਲਾਮਿਕ ਪ੍ਰਚਾਰਕ ਡਾਕਟਰ ਜ਼ਾਕਿਰ ਨਾਇਕ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਭਾਰਤ ਦੀ ਅਪੀਲ ਨੂੰ ਠੁਕਰਾ ਦਿੱਤਾ ਹੈ। ਇੰਟਰਪੋਲ ਨੇ ਆਪਣੇ ਬਿਆਨ ਵਿਚ ਕਿਹਾ ਕਿ ਜ਼ਾਕਿਰ ਵਿਰੁੱਧ ਦੋਸ਼ ਅਸਪਸ਼ੱਟ ਅਤੇ ਬੇਬੁਨਿਆਦ ਸਨ ਅਤੇ ਭਾਰਤੀ ਅਧਿਕਾਰੀ ਇੰਟਰਪੋਲ ਸਾਹਮਣੇ ਵਿਸ਼ਵਾਸਯੋਗ ਸਬੂਤ ਪੇਸ਼ ਕਰਨ ਅਤੇ ਉਚਿਤ ਪ੍ਰਕਿਰਿਆ ਦਾ ਪਾਲਣ ਕਰਨ ਵਿਚ ਅਸਫਲ ਰਹੇ। ਇਸ ਮਗਰੋਂ ਇੰਟਰਪੋਲ ਨੇ ਆਪਣੇ ਸਾਰੇ ਦਫਤਰਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਇਸ ਸਬੰਧ ਵਿਚ ਆਈਆਂ ਸਾਰੀਆਂ ਫਾਈਲਾਂ ਅਤੇ ਸੂਚਨਾਵਾਂ ਨੂੰ ਨਿਯਮਿਤ ਕੰਮਕਾਜ ਤੋਂ ਹਟਾ ਦੇਵੇ।
ਇੰਟਰਪੋਲ ਨੇ ਭਾਰਤ ਨੂੰ ਦੱਸਿਆ ਕਿ ਉਸ ਨੇ ਕੁਝ ਸਾਲ ਪਹਿਲਾਂ ਭਾਰਤ ਛੱਡ ਕੇ ਮਲੇਸ਼ੀਆ ਵਿਚ ਰਹਿ ਰਹੇ ਡਾਕਟਰ ਨਾਇਕ ਵਿਰੁੱਧ ਸਬੂਤਾਂ ਦੀ ਕਮੀ ਅਤੇ ਕਿਸੇ ਵੀ ਤਰ੍ਹਾਂ ਦੇ ਗਲਤ ਕੰਮ ਸਾਬਤ ਨਾ ਹੋਣ ਕਾਰਨ ਨੋਟਿਸ ਜਾਰੀ ਨਾ ਕਰਨ ਦਾ ਫੈਸਲਾ ਲਿਆ ਹੈ। ਇੰਟਰਪੋਲ ਦੇ ਬੁਲਾਰੇ ਨੇ ਇਸ ਸਬੰਧ ਵਿਚ ਅਧਿਕਾਰਕ ਪੱਤਰ ਵਿਹਾਰ ਵੀ ਪ੍ਰੈੱਸ ਨਾਲ ਸਾਂਝਾ ਕੀਤਾ। ਇੰਟਰਪੋਲ ਨੇ 1-5 ਜੁਲਾਈ, 2019 ਨੂੰ ਆਯੋਜਿਤ 109ਵੇਂ ਸੈਸ਼ਨ ਦੌਰਾਨ ਆਪਣਾ ਫੈਸਲਾ ਲਿਆ। ਇਸ ਦੇ ਬਾਅਦ ਇਸ ਦੇ ਜਨਰਲ ਸੈਕਟਰੀ ਨੇ 15 ਜੁਲਾਈ, 2019 ਨੂੰ ਇੰਟਰਪੋਲ ਦੇ ਕਮਿਸ਼ਨ ਫੌਰ ਫਾਈਲਸ ਦੀ ਇਕ ਚਿੱਠੀ ਮੁਤਾਬਕ ਨਾਇਕ ਨਾਲ ਸਬੰਧਤ ਸਾਰੇ ਡਾਟਾ ਨੂੰ ਹਟਾਉਣ ਦਾ ਫੈਸਲਾ ਲਿਆ।
ਅੰਤਰਰਾਸ਼ਟਰੀ ਪੱਧਰ ‘ਤੇ ਇਹ ਫੈਸਲਾ ਭਾਰਤ ਸਰਕਾਰ ਲਈ ਇਕ ਝਟਕੇ ਦੇ ਰੂਪ ਵਿਚ ਦੇਖਿਆ ਜਾ ਰਿਹਾ ਹੈ। ਇਹ ਤੀਜਾ ਮੌਕਾ ਹੈ ਜਦੋਂ ਇੰਟਰਪੋਲ ਨੇ ਜ਼ਾਕਿਰ ਨਾਈਕ ਲਈ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਭਾਰਤ ਦਾ ਦੋਸ਼ ਹੈ ਕਿ ਜ਼ਾਕਿਰ ਇਸਲਾਮੀ ਪ੍ਰਚਾਰਕ ਭਾਰਤ ਵਿਚ ਕੱਟੜਪੰਥੀ ਪ੍ਰਚਾਰ ਜ਼ਰੀਏ ਧਾਰਮਿਕ ਜਨੂੰਨ ਨੂੰ ਭੜਕਾਉਣ ਦੀ ਕੋਸ਼ਿਸ਼ ਕਰਦਾ ਰਿਹਾ ਹੈ। ਭਾਰਤ ਨੇ ਨਾਇਕ ‘ਤੇ ਅੱਤਵਾਦ ਅਤੇ ਮਨੀ ਲਾਂਡਰਿੰਗ ਦਾ ਦੋਸ਼ ਲਗਾਇਆ ਹੈ। ਜ਼ਾਕਿਰ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕਰਦਾ ਰਿਹਾ ਹੈ। ਇੱਥੇ ਦੱਸ ਦਈਏ ਕਿ ਗ੍ਰਹਿ ਮੰਤਰਾਲੇ ਦੇ ਮਾਧਿਅਮ ਨਾਲ ਭਾਰਤ ਸਰਕਾਰ ਨੇ ਨਵੰਬਰ 2016 ਵਿਚ ਡਾਕਟਰ ਨਾਇਕ ਅਤੇ ਉਨ੍ਹਾਂ ਦੇ ਸੰਗਠਨ ਇਸਲਾਮਿਕ ਰਿਸਰਚ ਫਾਊਂਡੇਸ਼ਨ (ਆਈ.ਆਰ.ਐੱਫ.) ‘ਤੇ ਪਾਬੰਦੀ ਲਗਾ ਦਿੱਤੀ ਸੀ।
ਜ਼ਾਕਿਰ ਨਾਇਕ ਇਕ ਇਸਲਾਮੀ ਪ੍ਰਚਾਰਕ ਹੈ। ਇਸ ਨੂੰ ਸਲਾਫੀ ਵਿਚਾਰਧਾਰਾ ਦਾ ਫਾਲੋਅਰ ਮੰਨਿਆ ਜਾਂਦਾ ਹੈ। ਉਹ ਇਸਲਾਮਿਕ ਰਿਸਰਚ ਫਾਊਂਡੇਸ਼ਨ ਦਾ ਸੰਸਥਾਪਕ ਅਤੇ ਪ੍ਰਧਾਨ ਹੈ। ਇਸ ਦੇ ਇਲਾਵਾ ਉਹ ਪੀਸ ਟੀ.ਵੀ. ਚੈਨਲ ਦਾ ਸੰਸਥਾਪਕ ਵੀ ਹੈ। ਜ਼ਾਕਿਰ ਕਈ ਇਸਲਾਮੀ ਪ੍ਰਚਾਰਕਾਂ ਦੇ ਉਲਟ ਸਧਾਰਨ ਬੋਲਚਾਲ ਦੀ ਭਾਸ਼ਾ ਵਿਚ ਆਪਣੇ ਉਪਦੇਸ਼ ਦਿੰਦਾ ਹੈ। ਧਰਮ ਦਾ ਜਨਤਕ ਪ੍ਰਚਾਰਕ ਬਣਨ ਤੋਂ ਪਹਿਲਾਂ ਜ਼ਾਕਿਰ ਡਾਕਟਰ ਸੀ। ਬਾਅਦ ਵਿਚ ਉਸ ਦੇ ਵਿਚਾਰਾਂ ਵਿਚ ਕੱਟੜਤਾ ਆ ਗਈ ਅਤੇ ਚੋਰੀ-ਚੋਰੀ ਅੱਤਵਾਦੀਆਂ ਨੂੰ ਸ਼ਰਨ ਦੇਣ ਲੱਗਾ। ਫਿਲਹਾਲ ਉਹ ਮਲੇਸ਼ੀਆ ਵਿਚ ਰਹਿ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Read Full Article
    ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

Read Full Article
    ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

Read Full Article
    ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

Read Full Article
    ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

Read Full Article
    ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

Read Full Article
    ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

Read Full Article
    ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

Read Full Article
    ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

Read Full Article
    ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

Read Full Article
    ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

Read Full Article
    ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

Read Full Article
    ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

Read Full Article