PUNJABMAILUSA.COM

ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ
September 18
11:13 2019

ਇੰਡੀਅਨ ਐਪਲਸ, 18 ਸਤੰਬਰ (ਪੰਜਾਬ ਮੇਲ)- ਬਜ਼ੁਰਗਾਂ ਦੇ ਮਿਲ ਬੈਠਣ ਲਈ ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਵੱਲੋਂ ਰੇਮੰਡ ਸਟਰੀਟ ਇੰਡੀਅਨ ਐਪਲਸ ਵਿਖੇ ਚਾਰ ਏਕੜ ਵਿਚ ਬਣੀ ਇਕ ਪੁਰਾਣੀ ਇਮਾਰਤ ਨੂੰ ਖਰੀਦਿਆ ਗਿਆ ਹੈ। ਇਸ ਥਾਂ ਨੂੰ ਬਜ਼ੁਰਗਾਂ ਲਈ ਕਮਿਊਨਿਟੀ ਸੈਂਟਰ, ਕਾਊਂਸਲਿੰਗ ਸੈਂਟਰ ਅਤੇ ਸੱਭਿਆਚਾਰਕ ਕੇਂਦਰ ਵਜੋਂ ਵਿਕਸਿਤ ਕਰਨ ਦੀ ਤਜਵੀਜ਼ ਹੈ। ਇਥੇ ਬਜ਼ੁਰਗਾਂ ਲਈ ਜਿੰਮ, ਅਪਾਰਟਮੈਂਟ ਅਤੇ ਖੇਡਾਂ ਲਈ ਗਰਾਊਂਡ ਵੀ ਤਿਆਰ ਕੀਤੇ ਜਾਣੇ ਹਨ। ਅੰਤਰ-ਧਰਮ ਸੰਵਾਦ ਲਈ ਅਤੇ ਸੱਭਿਆਚਾਰਕ ਗਤੀਵਿਧੀਆਂ ਲਈ ਇਸ ਸਥਾਨ ਦੀ ਭਰਪੂਰ ਵਰਤੋਂ ਕੀਤੇ ਜਾਣ ਦੀ ਯੋਜਨਾ ਹੈ। ਇਥੇ ਇਕ ਬਹੁ-ਭਾਸ਼ਾਈ ਲਾਇਬ੍ਰੇਰੀ ਵੀ ਸਥਾਪਤ ਕੀਤੀ ਜਾਣੀ ਹੈ। ਨੇੜ-ਭਵਿੱਖ ਵਿਚ ਜਲਦੀ ਹੀ ਇਸ ਦਾ ਉਦਘਾਟਨ ਕੀਤਾ ਜਾਵੇਗਾ।
ਜਿੱਥੇ ਸਥਾਨਕ ਲੋਕਾਂ ਵੱਲੋਂ ਸੁਸਾਇਟੀ ਦੇ ਇਸ ਉਪਰਾਲੇ ਨੂੰ ਭਰਵਾਂ ਸਹਿਯੋਗ ਦਿੱਤਾ ਜਾ ਰਿਹਾ ਹੈ, ਉਥੇ ਪ੍ਰਿਤਪਾਲ ਸਿੰਘ ਘੋਤਰਾ ਦੀ ਅਗਵਾਈ ਵਿਚ ਮੈਰੀਵਿਲ ਕਰਾਊਨ ਪੁਆਇੰਟ ਦੀ ਸੰਗਤ ਨੇ ਭਰਵੀਂ ਮਾਇਕ ਸਹਾਇਤਾ ਦੇ ਕੇ ਇਸ ਸ਼ੁੱਭ ਕੰਮ ਵਿਚ ਭਰਪੂਰ ਯੋਗਦਾਨ ਪਾਇਆ ਹੈ। ਜਸਪਾਲ ਸਿੰਘ ਧਾਲੀਵਾਲ, ਰਾਜਿੰਦਰ ਸਿੰਘ ਬੈਂਸ, ਕਮਲਜੀਤ ਸਿੰਘ ਵਿਰਕ, ਮੱਖਣ ਸਿੰਘ ਗਿੱਲ, ਕੁਲਦੀਪ ਸਿੰਘ ਢੱਟ, ਲਖਬੀਰ ਸਿੰਘ ਚੀਮਾ, ਅਮਰੀਕ ਸਿੰਘ ਬਸਰਾ, ਤੇਜਾ ਸਿੰਘ ਨਾਰੰਗ, ਤਰਲੋਚਨ ਸਿੰਘ ਸੰਘਾ, ਸੰਦੀਪ ਸਿੰਘ ਗਿੱਲ, ਜਗਤਾਰ ਸਿੰਘ ਤੱਖਰ, ਓਲੰਪੀਅਨ ਸੁਰਿੰਦਰ ਸਿੰਘ ਸੋਢੀ ਅਤੇ ਗੁਰਪ੍ਰੀਤ ਸਿੰਘ ਦਿਓਲ ਦੇ ਨਾਂ ਵਰਣਨਯੋਗ ਹਨ, ਜਿਨ੍ਹਾਂ ਨੇ ਬਜ਼ੁਰਗਾਂ ਦੇ ਵਫਦ ਦਾ ਪੂਰਾ ਮਾਣ ਰੱਖਿਆ। ਸੁਸਾਇਟੀ ਵੱਲੋਂ ਬਜ਼ੁਰਗਾਂ ਦੇ ਇਸ ਵਫਦ ਵਿਚ ਚੇਅਰਮੈਨ ਮਲਕੀਤ ਸਿੰਘ ਕੁਲਾਰ, ਪ੍ਰਧਾਨ ਹਰਦੇਵ ਸਿੰਘ ਗਿੱਲ, ਜਨਰਲ ਸਕੱਤਰ ਪ੍ਰੋ. ਨਿਰੰਜਨ ਸਿੰਘ ਢੇਸੀ, ਕਮੇਟੀ ਮੈਂਬਰਾਨ ਗੁਰਦਿਆਲ ਸਿੰਘ (ਪ੍ਰਧਾਨ ਗੁਰਦੁਆਰਾ ਰੇਮੰਡ ਦੀ ਪ੍ਰਬੰਧਕ ਕਮੇਟੀ), ਮਾਸਟਰ ਬਲਵਿੰਦਰ ਸਿੰਘ ਅਤੇ ਰਣਜੀਤ ਸਿੰਘ ਦਿਓਲ ਸ਼ਾਮਲ ਸਨ। ਮੌਕੇ ‘ਤੇ ਸਾਰਿਆਂ ਨੂੰ ਲੰਗਰ ਛਕਾਉਣ ਦੀ ਸੇਵਾ ਗੁਰਪ੍ਰੀਤ ਸਿੰਘ ਦਿਓਲ ਵੱਲੋਂ ਕੀਤੀ ਗਈ। ਸੁਸਾਇਟੀ ਦੇ ਪ੍ਰਧਾਨ ਹਰਦੇਵ ਸਿੰਘ ਗਿੱਲ ਵੱਲੋਂ ਮੈਰੀਵਿਲ ਕਰਾਊਨ ਪੁਆਇੰਟ ਦੀ ਸੰਗਤ ਦਾ ਇਸ ਭਰਪੂਰ ਸਹਿਯੋਗ ਲਈ ਧੰਨਵਾਦ ਕੀਤਾ ਗਿਆ। ਬੀਤੇ ਦਿਨੀਂ ਇਸ ਸੁਸਾਇਟੀ ਦੇ ਅਹੁਦੇਦਾਰਾਂ ਨੂੰ ਉਚੇਚੇ ਤੌਰ ‘ਤੇ ਇਹ ਮਾਇਕ ਸਹਿਯੋਗ ਦੇਣ ਲਈ ਨਿੱਘਾ ਸੱਦਾ ਦਿੱਤਾ ਗਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

Read Full Article
    ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

Read Full Article
    ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

Read Full Article
    ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

Read Full Article
    ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

Read Full Article
    ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

Read Full Article
    ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

Read Full Article
    ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

Read Full Article
    ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

Read Full Article
    ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

Read Full Article
    ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

Read Full Article
    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article