PUNJABMAILUSA.COM

ਇੰਡੋਨੇਸ਼ੀਆ ‘ਚ ਨਸ਼ਾ ਤਸਕਰੀ ਦੇ ਦੋਸ਼ੀ ਗੁਰਦੀਪ ਸਿੰਘ ਦੀ ਮੌਤ ਦੀ ਸਜ਼ਾ ‘ਰੁਕੀ

ਇੰਡੋਨੇਸ਼ੀਆ ‘ਚ ਨਸ਼ਾ ਤਸਕਰੀ ਦੇ ਦੋਸ਼ੀ ਗੁਰਦੀਪ ਸਿੰਘ ਦੀ ਮੌਤ ਦੀ ਸਜ਼ਾ ‘ਰੁਕੀ

ਇੰਡੋਨੇਸ਼ੀਆ ‘ਚ  ਨਸ਼ਾ ਤਸਕਰੀ ਦੇ ਦੋਸ਼ੀ ਗੁਰਦੀਪ ਸਿੰਘ ਦੀ ਮੌਤ ਦੀ ਸਜ਼ਾ ‘ਰੁਕੀ
July 28
21:38 2016

Indo
ਜਕਾਰਤਾ, 28 ਜੁਲਾਈ (ਪੰਜਾਬ ਮੇਲ)- ਇੰਡੋਨੇਸ਼ੀਆ ਵਿਚ ਨਸ਼ਾ ਤਸਕਰੀ ਦੇ ਦੋਸ਼ਾਂ ਤਹਿਤ ਮੌਤ ਦੀ ਸਜਾ ਦਾ ਸਾਹਮਣਾ ਕਰ ਰਹੇ ਜਲੰਧਰ ਜ਼ਿਲ੍ਹੇ ਨਕੋਦਰ ਦੇ ਨਿਵਾਸੀ ਗੁਰਦੀਪ ਸਿੰਘ ਉਰਫ ਵਿਸ਼ਾਲ ਦੇ ਪਰਿਵਾਰ ਦੀਆਂ ਦੁਆਵਾਂ ਅਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੀਆਂ ਕੋਸ਼ਿਸ਼ਾਂ ਉਸ ਸਮੇਂ ਰੰਗ ਲਿਆਈਆਂ ਜਦੋਂ ਇੰਡੋਨੇਸ਼ੀਆ ਸਰਕਾਰ ਨੇ ਅੱਜ ਉਸ ਸਮੇਤ 10 ਵਿਅਕਤੀਆਂ ਨੂੰ ਮੌਤ ਦੀ ਸਜ਼ਾ ਨਹੀਂ ਦਿੱਤੀ | ਇੰਡੋਨੇਸ਼ੀਆ ਦੀ ਅਪਰਾਧ ਸ਼ਾਖਾ ਦੇ ਡਿਪਟੀ ਅਟਾਰਨੀ ਜਨਰਲ ਨੂਰ ਰਾਚਮਡ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਾ ਤਸਕਰੀ ਦੇ ਦੋਸ਼ਾਂ ਵਿਚ ਅੱਜ ਇੰਡੋਨੇਸ਼ੀਆ ਦੇ ਇੱਕ ਅਤੇ ਨਾਈਜੀਰੀਆ ਦੇ 3 ਨਾਗਰਿਕਾਂ ਨੂੰ ਮੌਤ ਦੀ ਸਜ਼ਾ ਦਿੱਤੀ ਗਈ ਹੈ | ਹਾਲਾਂ ਕਿ ਉਨ੍ਹਾਂ ਨੇ ਇਹ ਨਹੀਂ ਦੱਸਿਆ ਕਿ ਗੁਰਦੀਪ ਸਿੰਘ ਸਮੇਤ 10 ਹੋਰਨਾਂ ਦੋਸ਼ੀਆਂ ਨੂੰ ਸਜ਼ਾ ਕਿਉਂ ਨਹੀਂ ਦਿੱਤੀ ਗਈ, ਪਰ ਸੂਤਰਾਂ ਦਾ ਕਹਿਣਾ ਹੈ ਕਿ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਵੱਲੋਂ ਇਸ ਮਾਮਲੇ ਵਿਚ ਪੈਰਵਾਈ ਕਰਦਿਆਂ ਇੰਡੋਨੇਸ਼ੀਆ ਦੀ ਸਰਕਾਰ ਨੂੰ ਇਹ ਸਪਸ਼ਟ ਕੀਤਾ ਕਿ ਗੁਰਦੀਪ ਸਿੰਘ ਅਤੇ ਹੋਰਨਾਂ ‘ਤੇ ਮੁਕੱਦਮਾ ਠੀਕ ਢੰਗ ਨਾਲ ਨਹੀਂ ਚਲਾਇਆ ਗਿਆ ਅਤੇ ਉਨ੍ਹਾਂ ਨੂੰ ਮੌਤ ਦੀ ਸਜ਼ਾ ਦੇਣੀ ਬੇਇਨਸਾਫੀ ਹੋਵੇਗੀ | ਦੂਜੇ ਪਾਸੇ ਗੁਰਦੀਪ ਸਿੰਘ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੇ ਵੀ ਗੁਰਦੀਪ ਸਿੰਘ ਨੂੰ ਮੌਤ ਦੀ ਸਜ਼ਾ ਨਾ ਦੇਣ ਦੀ ਅਪੀਲ ਕੀਤੀ ਸੀ | ਜ਼ਿਕਰਯੋਗ ਹੈ ਕਿ ਗੁਰਦੀਪ ਸਿੰਘ ਨੂੰ ਇੰਡੋਨੇਸ਼ੀਆ ਪੁਲਿਸ ਨੇ ਸਾਲ 2004 ਵਿਚ 300 ਗ੍ਰਾਮ ਹੈਰੋਇਨ ਸਮੇਤ ਗਿ੍ਫਤਾਰ ਕੀਤਾ ਸੀ ਅਤੇ ਉਸ ਨੇ ਜ਼ੁਰਮ ਦਾ ਇਕਬਾਲ ਵੀ ਕਰ ਲਿਆ ਸੀ ਜਿਸ ‘ਤੇ ਤਾਂਗੇਰਾਂਗ ਦੀ ਜ਼ਿਲ੍ਹਾ ਅਦਾਲਤ ਨੇ ਸਾਲ 2005 ਵਿਚ ਉਸ ਨੂੰ ਮੌਤ ਦੀ ਸਜ਼ਾ ਸੁਣਾਈ ਸੀ | ਜਦਕਿ ਗੁਰਦੀਪ ਸਿੰਘ ਦਾ ਕਹਿਣਾ ਹੈ ਕਿ ਉਸ ਨੂੰ ਇੱਕ ਪਾਕਿਸਤਾਨੀ ਨਾਗਰਿਕ ਜ਼ੁਲਫੀਕਾਰ ਅਲੀ ਵਿਰੁੱਧ ਇਕਬਾਲੀਆ ਬਿਆਨ ਦੇਣ ਲਈ ਇਹ ਕਹਿ ਕੇ ਮਜ਼ਬੂਰ ਕੀਤਾ ਗਿਆ ਕਿ ਮੈਨੂੰ ਸਜ਼ਾ ਵਿਚ ਰਿਆਇਤ ਦਿੱਤੀ ਜਾਵੇਗੀ | ਸਰਕਾਰੀ ਵਕੀਲ ਨੇ ਗੁਰਦੀਪ ਸਿੰਘ ਨੂੰ 20 ਸਾਲ ਦੀ ਸਜ਼ਾ ਦੇਣ ਦੀ ਮੰਗ ਕੀਤੀ ਸੀ ਪਰ ਜੱਜ ਨੇ ਉਸ ਨੂੰ ਮੌਤ ਦੀ ਸਜ਼ਾ ਸੁਣਾਈ ਸੀ | ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਬਾਨ ਕੀ ਮੂਨ ਸਮੇਤ ਦੁਨੀਆ ਭਰ ਦੇ ਮਨੁੱਖੀ ਅਧਿਕਾਰ ਸੰਗਠਨਾਂ ਨੇ ਇੰਡੋਨੇਸ਼ੀਆ ਸਰਕਾਰ ਵੱਲੋਂ ਨਸ਼ਾ ਤਸਕਰੀ ਮਾਮਲੇ ‘ਚ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦੇਣ ਨੂੰ ਅਣਮਨੁੱਖੀ ਕਰਾਰ ਦਿੰਦਿਆਂ ਇਸ ਨੂੰ ਖਤਮ ਕਰਨ ਦੀ ਮੰਗ ਕੀਤੀ ਹੈ | ਇਸੇ ਦੌਰਾਨ ਅੱਜ ਸਜ਼ਾ ਦੇਣ ਵਾਲੀ ਥਾਂ ਦੇ ਨੇੜੇ ਵੱਡੀ ਗਿਣਤੀ ਵਿਰ ਪ੍ਰਦਰਸ਼ਨਕਾਰੀਆਂ ਨੇ ਰੋਸ ਪ੍ਰਦਰਸ਼ਨ ਕਰਕੇ ਮੌਤ ਦੀ ਸਜ਼ਾ ਨੂੰ ਖਤਮ ਕਰਨ ਦੀ ਮੰਗ ਕੀਤੀ | ਦੂਜੇ ਪਾਸ ਇੰਡੋਨੇਸ਼ੀਆ ਸਰਕਾਰ ਨੇ ਇਸ ਦਾ ਬਚਾਅ ਕਰਦਿਆਂ ਕਿਹਾ ਕਿ ਅਸੀਂ ਨਸ਼ਿਆਂ ਖਿਲਾਫ ਯੁੱਧ ਲੜ ਰਹੇ ਹਾਂ ਅਤੇ ਇਸ ਲੜਾਈ ਵਿਚ ਸਖਤ ਸਜ਼ਾਵਾਂ ਦੇਣ ਦੀ ਲੋੜ ਹੈ |

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਫਗਾਨਿਸਤਾਨ ਬਾਰੇ ਟਰੰਪ ਦੀ ਟਿੱਪਣੀ ‘ਤੇ ਅਫਗਾਨ ਰਾਸ਼ਟਰਪਤੀ ਨੇ ਅਮਰੀਕੀ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

ਅਫਗਾਨਿਸਤਾਨ ਬਾਰੇ ਟਰੰਪ ਦੀ ਟਿੱਪਣੀ ‘ਤੇ ਅਫਗਾਨ ਰਾਸ਼ਟਰਪਤੀ ਨੇ ਅਮਰੀਕੀ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

Read Full Article
    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article