PUNJABMAILUSA.COM

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

 Breaking News

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ
March 20
10:15 2019

ਫਰਿਜ਼ਨੋ, 20 ਮਾਰਚ (ਪੰਜਾਬ ਮੇਲ)- ਇੰਡੋ-ਅਮੇਰੀਕਨ ਹੈਰੀਟੇਜ ਫੋਰਮ ਵਲੋਂ ਇਸ ਸਾਲ ‘ਮੇਲਾ ਗਦਰੀ ਬਾਬਿਆਂ ਦਾ’ ਆਉਂਦੀ 31 ਮਾਰਚ ਨੂੰ ਦੁਪਹਿਰ ਇਕ ਵਜੇ ਤੋਂ ਸ਼ਾਮ 6 ਵਜੇ ਤੱਕ ਇਥੇ ਸੇਂਟਰਲ ਯੂਨੀਫਾਈਡ ਹਾਈ ਸਕੂਲ (3535 ਨਾਰਥ ਕੌਰਨੀਲੀਆ ਐਵੇਨਿਊ) ਦੇ ਜਿਮਨੇਜ਼ੀਅਮ ਵਿਚ ਕਰਵਾਇਆ ਜਾਵੇਗਾ। ਮੇਲੇ ਦੇ ਮੁੱਖ ਮਹਿਮਾਨ ਨਾਮੀ ਪੰਜਾਬੀ ਲੇਖਕ ਤੇ ਲਾਇਲਪੁਰ ਖਾਲਸਾ ਕਾਲਜ, ਜਲੰਧਰ ਵਿਚ ਪ੍ਰੋਫੈਸਰ ਦੀਆਂ ਸੇਵਾਵਾਂ ਨਿਭਾ ਚੁੱਕੇ ਡਾ. ਵਰਿਆਮ ਸਿੰਘ ਸੰਧੂ ਹੋਣਗੇ।
ਇਸ ਮੇਲਾ ਸੰਨ 1919 ਨੂੰ ਵਾਪਰੇ ਜੱਲ੍ਹਿਆਂਵਾਲੇ ਬਾਗ ਦੇ ਖੂਨੀ ਸਾਕੇ ਦੀ ਸ਼ਤਾਬਦੀ ਨੂੰ ਸਮਰਪਿਤ ਹੋਵੇਗਾ। ਪ੍ਰੋਗਰਾਮ ਵਿਚ ਸੁਰਿੰਦਰ ਸਿੰਘ ਜਰਨਲਿਸਟ ਵੀ ਪਹੁੰਚਣਗੇ। ਇਸ ਪ੍ਰੋਗਰਾਮ ਵਿਚ ਗਦਰ ਲਹਿਰ ਅਤੇ ਹੋਰ ਸਬੰਧਤ ਵਿਸ਼ਿਆਂ ‘ਤੇ ਤਕਰੀਰਾਂ ਦੇ ਨਾਲ-ਨਾਲ ਗੀਤ-ਸੰਗੀਤ ਅਤੇ ਸੱਭਿਆਚਾਰਕ ਪ੍ਰੋਗਰਾਮ ਵੀ ਹੋਣਗੇ। ਗਾਇਕ ਜੀਤਾ ਗਿੱਲ ਗੀਤਾਂ ਰਾਹੀਂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਵੇਗਾ। ਜੀ.ਐੱਚ.ਜੀ. ਡਾਂਸ ਤੇ ਸੰਗੀਤ ਅਕੈਡਮੀ ਅਤੇ ਹੇਅਰ ਮੀਡੀਏ ਵਲੋਂ ਤਿਆਰ ਭੰਗੜਾ ਤੇ ਗਿੱਧਾ ਟੀਮਾਂ ਜੌਹਰ ਦਿਖਾਉਣਗੀਆਂ। ਹੁਸ਼ਿਆਰ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਹਾਈ ਸਕੂਲ ਵਿਚੋਂ 4.0 ਜਾਂ ਵੱਧ ਗਰੇਡ ਲੈਣ ਵਾਲਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਸੰਸਥਾ ਪਿਛਲੇ ਲੰਬੇ ਸਮੇਂ ਤੋਂ ਗਦਰ ਪਾਰਟੀ ਦੇ ਸ਼ਹੀਦਾਂ, ਕਾਰਕੁਨਾਂ ਅਤੇ ਹੋਰ ਦੇਸ਼ ਭਗਤ ਸੂਰਬੀਰਾਂ ਨੂੰ ਸਮਰਪਿਤ ਮੇਲੇ ਕਰਵਾਉਂਦੀ ਆ ਰਹੀ ਹੈ। ਇਸ ਵਾਰ ਇਹ 19ਵਾਂ ਮੇਲਾ ਹੋਵੇਗਾ।
ਮੇਲੇ ਦੀਆਂ ਤਿਆਰੀਆਂ ਸਬੰਧੀ ਸੰਸਥਾ ਦੀ ਇਥੇ ਹੋਈ ਇਕ ਮੀਟਿੰਗ ‘ਚ ਪੂਰੇ ਹੋ ਗਏ ਅਤੇ ਰਹਿੰਦੇ ਕੰਮਾਂ ਜਾਇਜ਼ਾ ਲਿਆ ਗਿਆ। ਫੋਰਮ ਦੇ ਸਕੱਤਰ ਸੁਰਿੰਦਰ ਮੰਢਾਲੀ ਨੇ ਦੱਸਿਆ ਕਿ ਫੋਰਮ ਦੀ ਟੀਮ ਫੰਡ ਉਗਰਾਹੀ ਵਿਚ ਰੁੱਝ ਗਿਈ ਹੈ। ਉਨ੍ਹਾਂ ਨੇ ਫਰਿਜ਼ਨੋ ਏਰੀਏ ਦੇ ਸਮੂਹ ਲੋਕਾਂ ਤੋਂ ਆਸ ਕੀਤੀ ਕਿ ਉਹ ਹਮੇਸ਼ਾ ਵਾਂਗ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣਗੇ। ਉਨ੍ਹਾਂ ਇਲਾਕੇ ਦੀਆਂ ਹੋਰ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਉਣ ਵਾਲੇ ਪ੍ਰੋਗਰਾਮ ਇਸ ਦਿਨ ਨੂੰ ਧਿਆਨ ਵਿਚ ਰੱਖ ਕੇ ਊਲੀਕਣ। ਮੀਟਿੰਗ ਵਲੋਂ ਰੇਡੀਓ 900 ਏ.ਐੱਮ. 620 ਏ.ਐੱਮ. ਅਤੇ 1300 ਏ.ਐੱਮ. ਦੇ ਪੰਜਾਬੀ ਹੋਸਟਾਂ ਅਤੇ ਸਮੂਹ ਪੰਜਾਬੀ ਅਖਬਾਰਾਂ ਦਾ ਇਸ ਮੇਲੇ ਦਾ ਸੁਨੇਹਾ ਲੋਕਾਂ ਤੱਕ ਪਹੁੰਚਾਉਣ ਲਈ ਧੰਨਵਾਦ ਕੀਤਾ ਅਤੇ ਆਉਣ ਵਾਲੇ ਪ੍ਰੋਗਰਾਮ ਲਈ ਵੀ ਸਹਿਯੋਗ ਦੀ ਅਪੀਲ ਕੀਤੀ।
ਹੋਰ ਜਾਣਕਾਰੀ ਲਈ ਸੁਰਿੰਦਰ ਸਿੰਘ ਮੰਢਲੀ ਫੋਨ: (559-473-9269), ਗੁਰਦੀਪ ਸਿੰਘ ਗਿੱਲ (559-360-4248), ਨਵਦੀਪ ਧਾਲੀਵਾਲ (559-287-0822) ਜਾਂ ਹਰਜਿੰਦਰ ਸਿੰਘ ਢੇਸੀ ਨਾਲ ਫੋਨ : (559=618-0156) ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article