PUNJABMAILUSA.COM

ਇੰਡੋ ਕੈਨੇਡੀਅਨ ਬੱਸ ਸਰਵਿਸ ਦੇ ਬਾਹਰ ਫਾਇਰਿੰਗ

ਇੰਡੋ ਕੈਨੇਡੀਅਨ ਬੱਸ ਸਰਵਿਸ ਦੇ ਬਾਹਰ ਫਾਇਰਿੰਗ

ਇੰਡੋ ਕੈਨੇਡੀਅਨ ਬੱਸ ਸਰਵਿਸ ਦੇ ਬਾਹਰ ਫਾਇਰਿੰਗ
July 30
16:24 2018

ਜਲੰਧਰ, 30 ਜੁਲਾਈ (ਪੰਜਾਬ ਮੇਲ)- ਇਥੋਂ ਦੇ ਥਾਣਾ ਨਿਊ ਬਾਰਾਦਰੀ ਦੇ ਅਧੀਨ ਆਉਂਦੇ ਬੱਸ ਸਟੈਂਡ ਦੇ ਕੋਲ ਇੰਡੋ ਕੈਨੇਡੀਅਨ ਬੱਸ ਸਰਵਿਸ ਦੇ ਬਾਹਰ ਫਾਇਰਿੰਗ ਹੋਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇੰਡੋ ਕੈਨੇਡੀਅਨ ਦੇ ਬਾਹਰ ਪਹਿਲਾਂ ਦੋ ਧਿਰਾਂ ‘ਚ ਟਕਰਾਅ ਹੋਇਆ ਅਤੇ ਉਸ ਦੇ ਬਾਅਦ ਇਕ ਵਿਅਕਤੀ ਵੱਲੋਂ ਦੋਨਾਲੀ ਨਾਲ ਗੋਲੀ ਚਲਾਈ ਗਈ। ਇਹ ਫਾਇਰ ਕਿਸੇ ਰਾਹਗੀਰ ਵੱਲੋਂ ਦੋਨਾਲੀ ਉੱਪਰ ਆਸਮਾਨ ਵੱਲ ਹੋਣ ਕਰਕੇ ਗੋਲੀ ਹਵਾ ‘ਚ ਚੱਲੀ।
ਸੂਚਨਾ ਪਾ ਕੇ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ। ਪੁਲਿਸ ਵੱਲੋਂ ਨੇੜੇ ਲੱਗੇ ਸਾਰੇ ਕੈਮਰਿਆਂ ਦੀਆਂ ਫੁਟੇਜ਼ ਖੰਗਾਲੀਆਂ ਜਾ ਰਹੀਆਂ ਹਨ। ਮੌਕੇ ‘ਤੇ ਡੀ. ਸੀ. ਪੀ. ਗੁਰਮੀਤ ਸਿੰਘ ਮੌਜੂਦ ਹਨ।
ਮੌਕੇ ‘ਤੇ ਇਕ ਚਸ਼ਮਦੀਦ ਨੇ ਦੱਸਿਆ ਕਿ ਉਸ ਦੀ ਦੁਕਾਨ ਦੇ ਕੋਲ 2 ਗੱਡੀਆਂ ਆ ਕੇ ਰੁੱਕੀਆਂ ਅਤੇ ਗੱਡੀਆਂ ‘ਚੋਂ ਉਤਰੇ ਨੌਜਵਾਨਾਂ ‘ਚ ਬਹਿਸ ਹੋ ਗਈ। ਬਹਿਸ ਦੌਰਾਨ ਇਕ ਨੌਜਵਾਨ ਦੀ ਪਹਿਲਾਂ ਕੁੱਟਮਾਰ ਕੀਤੀ ਗਈ ਅਤੇ ਬਾਅਦ ‘ਚ ਇਕ ਨੌਜਵਾਨ ਨੇ ਫਾਇਰਿੰਗ ਕਰ ਦਿੱਤੀ। ਇਸ ਦੌਰਾਨ ਪੁਲਿਸ ਨੂੰ ਆਉਂਦੇ ਦੇਖ ਉਹ ਫਰਾਰ ਹੋ ਗਏ।
ਹੁਣ ਤੱਕ ਦੀ ਪੁਲਿਸ ਜਾਂਚ ‘ਚ ਪਤਾ ਲੱਗਾ ਹੈ ਨੌਜਵਾਨਾਂ ਨੇ 312 ਅਤੇ 315 ਬੋਰ ਦੀ ਵਾਰਨ ਨਾਲ 2 ਫਾਇਰ ਕੀਤੇ ਹਨ। ਹਮਲਾਵਰਾਂ ‘ਚੋਂ ਇਕ ਨੌਜਵਾਨ ਨਿੱਝਰਾਂ ਦਾ ਅਤੇ ਦੂਜਾ ਨੌਜਵਾਨ ਦਿਲਬਾਗ ਨਗਰ ਦਾ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਉਨ੍ਹਾਂ ਦੇ ਘਰਾਂ ‘ਚ ਰੇਡ ਕੀਤੀ ਪਰ ਉਹ ਘਰ ਨਹੀਂ ਮਿਲੇ। ਦੱਸਿਆ ਜਾ ਰਿਹਾ ਹੈ ਕਿ ਉਕਤ ਟਕਰਾਅ ਕਿਸੇ ਲੜਕੇ ਦੇ ਚਲਦਿਆਂ ਹੋਇਆ ਹੈ, ਜਿਸ ਨੌਜਵਾਨ ਦੀ ਕੁੱਟਮਾਰ ਕੀਤੀ ਗਈ ਉਹ ਵੀ ਨਹੀਂ ਮਿਲ ਰਿਹਾ। ਜ਼ਿਕਰਯੋਗ ਹੈ ਕਿ 2 ਦਿਨ ਪਹਿਲਾਂ ਵੀ ਰਾਮਾਮੰਡੀ ਦੇ ਹੁਸ਼ਿਆਰਪੁਰ ਰੋਡ ‘ਤੇ ਵੀ ਗੋਲੀਆਂ ਚੱਲੀਆਂ ਸਨ, ਜਿਸ ਦੌਰਾਨ ਅਜੇ ਉਰਫ ਡੋਨਾ ਦੀ ਮੌਤ ਹੋ ਗਈ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article