PUNJABMAILUSA.COM

ਇੰਡੋ ਯੂ. ਐੱਸ. ਹੈਰੀਟੇਜ ਐਸੋਸੀਏਸ਼ਨ ਵਲੋਂ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਉਣ ਦਾ ਫੈਸਲਾ

 Breaking News
  • ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ? ਗੁਰਜਤਿੰਦਰ ਸਿੰਘ ਰੰਧਾਵਾ, ਸੈਕਰਾਮੈਂਟੋ, ਕੈਲੀਫੋਰਨੀਆ 916-320-9444 ਪਾਕਿਸਤਾਨ ਵਿਚਲੇ ਭਾਰਤੀ ਸਰਹੱਦ ਤੋਂ ਤਕਰੀਬਨ ਚਾਰ ਕਿਲੋਮੀਟਰ ਦੂਰ ਪੈਂਦੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ...
  • ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ ਸੈਕਰਾਮੈਂਟੋ, 19 ਸਤੰਬਰ (ਪੰਜਾਬ ਮੇਲ)- ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ ਵੱਲੋਂ ਸਾਲਾਨਾ ਕਬੱਡੀ ਕੱਪ 7 ਅਕਤੂਬਰ, ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਵਿਚ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ...
  • APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ ਸੈਕਰਾਮੈਂਟੋ, 19 ਸਤੰਬਰ (ਪੰਜਾਬ ਮੇਲ)- ਅਮਰੀਕਨ ਪੈਟਰੋਲੀਅਮ ਐਂਡ ਕੰਨਵੀਨੀਅੰਸ ਸਟੋਰ ਐਸੋਸੀਏਸ਼ਨ ਵੱਲੋਂ ਚੌਥਾ ਸਾਲਾਨਾ ਟਰੇਡ ਸ਼ੋਅ ਸੈਕਰਾਮੈਂਟੋ ‘ਚ ਕਰਵਾਇਆ ਜਾ ਰਿਹਾ ਹੈ। ਵੀਰਵਾਰ 20 ਸਤੰਬਰ ਨੂੰ ਦੁਪਹਿਰ 1 ਵਜੇ ਤੋਂ...
  • ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ ਸੈਕਰਾਮੈਂਟੋ, 19 ਸਤੰਬਰ (ਪੰਜਾਬ ਮੇਲ)- ਲਾਹੌਰ ਦੇ ਉੱਘੇ ਵਕੀਲ ਅਤੇ ਮੈਂਬਰ ਪੰਜਾਬ ਬਾਰ ਕੌਂਸਲ ਅਤੇ ਜਨਰਲ ਸਕੱਤਰ ਲਾਹੌਰ ਬਾਰ, ਰਾਣਾ ਇੰਤਜ਼ਾਰ ਅੱਜਕੱਲ੍ਹ ਕੈਲੀਫੋਰਨੀਆ ਦੌਰੇ ‘ਤੇ ਹਨ। ਇਸ ਦੌਰਾਨ ਉਹ ਵੱਖ-ਵੱਖ...
  • ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ ਸੈਕਰਾਮੈਂਟੋ, 19 ਸਤੰਬਰ (ਪੰਜਾਬ ਮੇਲ)- ਵਿਸ਼ਵ ਪ੍ਰਸਿੱਧ ਖੇਡ ਪੱਤਰਕਾਰ ਸੰਤੋਖ ਸਿੰਘ ਮੰਡੇਰ ਪਿਛਲੇ ਦਿਨੀਂ ਪੰਜਾਬ ਮੇਲ ਦੇ ਦਫਤਰ ਪਹੁੰਚੇ। ਇਸ ਮੁਲਾਕਾਤ ਦੌਰਾਨ ਸੰਪਾਦਕ ਗੁਰਜਤਿੰਦਰ ਸਿੰਘ ਰੰਧਾਵਾ ਅਤੇ ਪੰਜਾਬ ਤੋਂ ਆਏ...

ਇੰਡੋ ਯੂ. ਐੱਸ. ਹੈਰੀਟੇਜ ਐਸੋਸੀਏਸ਼ਨ ਵਲੋਂ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਉਣ ਦਾ ਫੈਸਲਾ

ਇੰਡੋ ਯੂ. ਐੱਸ. ਹੈਰੀਟੇਜ ਐਸੋਸੀਏਸ਼ਨ ਵਲੋਂ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਉਣ ਦਾ ਫੈਸਲਾ
February 14
10:13 2018

ਫਰਿਜ਼ਨੋ, 14 ਫਰਵਰੀ (ਪੰਜਾਬ ਮੇਲ)- ਇੰਡੋ ਯੂ.ਐੱਸ. ਹੈਰੀਟੇਜ ਐਸੋਸੀਏਸ਼ਨ ਦੀ ਹਾਲ ਵਿਚ ਹੋਈ ਅਹਿਮ ਮੀਟਿੰਗ ਦੌਰਾਨ ‘ਕੌਮਾਂਤਰੀ ਮਾਂ ਬੋਲੀ ਦਿਵਸ’ ਮਨਾਉਣ ਦਾ ਫੈਸਲਾ ਕੀਤਾ ਗਿਆ, ਜਿਸ ਵਿਚ ਪੰਜਾਬੀ ਬੋਲੀ, ਸੱਭਿਆਚਾਰ ਅਤੇ ਭਾਈਚਾਰਕ ਸਰੋਕਾਰਾਂ ਨਾਲ ਸਬੰਧਿਤ ਮਸਲਿਆਂ ‘ਤੇ ਗੰਭੀਰ ਚਰਚਾ ਹੋਵੇਗੀ। ਪ੍ਰਧਾਨ ਗੁਰਨੇਕ ਸਿੰਘ ਰਾਏ ਦੀ ਰਹਿਨੁਮਾਈ ਵਿਚ ਹੋਈ ਮੀਟਿੰਗ ਦੀ ਕਾਰਵਾਈ ਸਕੱਤਰ ਨਿੰਦੀ ਸੰਧੂ ਨੇ ਕੀਤੀ। ਸੂਤਰਾਂ ਅਨੁਸਾਰ, ਖੇਤਰੀ ਭਸ਼ਾਵਾਂ ਦੀ ਬੇਹਤਰੀ ਲਈ, ਯੂ.ਐੱਨ.ਓ. ਵੱਲੋਂ ਪਿਛਲੇ ਕਈ ਵਰ੍ਹਿਆਂ ਤੋਂ 21 ਫਰਵਰੀ ਦੇ ਦਿਨ ਨੂੰ ‘ਕੌਮਾਂਤਰੀ ਮਾਂ ਬੋਲੀ ਦਿਵਸ’ ਵਜੋਂ ਚੁਣਿਆ ਗਿਆ ਹੈ।
ਸੰਸਥਾ ਦੇ ਸਕੱਤਰ ਨਿੰਦੀ ਸੰਧੂ ਨੇ ਦੱਸਿਆ ਕਿ ਇਹ ਜੱਥੇਬੰਦੀ ਪਿਛਲੇ ਕਈ ਵਰ੍ਹਿਆਂ ਤੋਂ ਪੰਜਾਬੀ ਭਾਈਚਾਰੇ ਨੂੰ ਦਰਪੇਸ਼ ਮਸਲਿਆਂ ਤੋਂ ਇਲਾਵਾ ਹਰ ਸਾਲ ਪੰਜਾਬੀ ਭਾਸ਼ਾ ਤੇ ਬੋਲੀ ਦੀ ਸਲਾਮਤੀ ਸਰਗਰਮੀਆਂ ਕਰਦੀ ਆ ਰਹੀ ਹੈ। ਇਸ ਵਾਰ ਕੌਮਾਂਤਰੀ ਮਾਂ ਬੋਲੀ ਦਿਵਸ ਦੇ ਹਵਾਲੇ ਨਾਲ ਇਹ ਦਿਨ ਮਨਾਉਣ ਦਾ ਫੈਸਲਾ ਕੀਤਾ ਹੈ। ਕਵਿਤਾ ਪਾਠ, ਬੱਚਿਆਂ ਦੇ ਭਾਸ਼ਨ ਮੁਕਾਬਲਿਆਂ ਦੇ ਨਾਲ-ਨਾਲ ‘ਪੰਜਾਬੀ ਬੋਲੀ ਦੇ ਸਰੋਕਾਰ ਤੇ ਸਮੱਸਿਆਂਵਾਂ’, ‘ਪੰਜਾਬੀ ਬੋਲੀ ਤੇ ਪਰਵਾਸ’ ਵਿਸ਼ਿਆਂ ਉੱਤੇ ਮਾਹਿਰ ਵਿਦਵਾਨ ਪਰਚੇ ਪੜ੍ਹਨਗੇ। ਸੰਸਥਾ ਦੇ ਸੀਨੀਅਰ ਮੈਂਬਰ ਸੰਤੋਖ ਮਿਨਹਾਸ ਨੇ ਦੱਸਿਆ ਕਿ ‘ਵਿਸ਼ਵ ਪੰਜਾਬੀ ਸਾਹਿਤ ਅਕਾਦਮੀ’ ਦੇ ਪ੍ਰਧਾਨ ਡਾ. ਗੁਰੂਮੇਲ ਸਿੱਧੂ ਅਤੇ ਸਕੱਤਰ ਹਰਜਿੰਦਰ ਕੰਗ ਚਰਚਾ ਵਿਚ ਵਿਸ਼ੇਸ਼ ਤੌਰ ‘ਤੇ ਭਾਗ ਲੈਣਗੇ।
ਸੰਸਥਾ ਦੇ ਚੇਅਰਮੈਨ ਪ੍ਰਿ. ਪ੍ਰੀਤਮ ਸਿੰਘ ਨਾਹਲ ਨੇ ਸਾਰੇ ਪੰਜਾਬੀ ਹਿਤੈਸ਼ੀਆਂ ਨੂੰ ਖੁੱਲ੍ਹਾ ਸੱਦਾ ਦਿੰਦਿਆਂ ਕਿਹਾ ਕਿ ਇਹ ਸਮਾਗਮ ਸੈਲਮਾ ਦੇ ਅਸੋਕਾ ਰੇਸਤਰਾਂ ਵਿਖੇ 24 ਫਰਵਰੀ ਦਿਨ ਸ਼ਨੀਵਾਰ ਨੂੰ ਪਿਛਲੇ ਪਹਿਰ 4 ਵਜੇ ਸ਼ੁਰੂ ਹੋਵੇਗਾ। ਜਿਸ ਵਿਚ ਸੈਂਟਰਲ ਵੈਲੀ ਵਿਚ ਚਲਦੇ ਉਨ੍ਹਾਂ ਸਕੂਲਾਂ ਦੇ ਵਿਦਿਆਰਥੀਆ ਨੂੰ ਵਿਸ਼ੇਸ਼ ਤੌਰ ‘ਤੇ ਸੱਦਾ ਦਿੱਤਾ ਜਾਵੇਗਾ, ਜਿੱਥੇ ਪੰਜਾਬੀ ਵਿਸ਼ੇ ਨੂੰ ਪੜ੍ਹਾਇਆ ਜਾਂਦਾ ਹੈ। ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਬਾਬਾ ਗੁਰਦਿੱਤ ਸਿੰਘ ਕਾਮਾਗਾਟਾਮਾਰੂ ਤੇ ਗਦਰੀ ਬਾਬਾ ਬਚਨ ਸਿੰਘ ਘੋਲੀਆ ਨੂੰ ਸਮਰਪਿਤ ਇਸ ਸਮਾਗਮ ਵਿਚ ਨਵ-ਪ੍ਰਕਾਸ਼ਿਤ ਪੁਸਤਕਾਂ ਅਤੇ ਪਰਚਿਆਂ ਨੂੰ ਲੋਕ ਅਰਪਣ ਕਰਨ ਤੋਂ ਇਲਾਵਾ ਸਾਹਿਤ ਤੇ ਸੱਭਿਆਚਾਰ ਨਾਲ ਸੰਬੰਧਿਤ ਪੁਸਤਕਾਂ ਦੀ ਪ੍ਰਦਰਸ਼ਨੀ ਵੀ ਲਾਈ ਜਾਵੇਗੀ। ਲੇਖਕ ਆਪਣੀਆਂ ਪੁਸਤਕਾਂ ਇਸ ਪ੍ਰਦਰਸ਼ਨੀ ਵਿਚ ਰੱਖ ਸਕਦੇ ਹਨ। ਮੀਟਿੰਗ ‘ਚ ਸੰਸਥਾ ਦੇ ਚੇਅਰਮੈਨ ਪ੍ਰਿ. ਪ੍ਰੀਤਮ ਸਿੰਘ ਨਾਹਲ ਤੋਂ ਇਲਾਵਾ, ਸੰਸਥਾ ਦੇ ਡਾਇਰੈਕਟਰਾਂ ‘ਚੋਂ ਗੁਰਨੇਕ ਸਿੰਘ ਰਾਏ, ਨਿੰਦੀ ਸੰਧੂ, ਗੁਰਦੀਪ ਸਿੰਘ ਨਿੱਝਰ, ਸੰਤੋਖ ਮਿਨਹਾਸ, ਚਰਨਜੀਤ ਸਿੰਘ ਭੰਗੂ, ਸੁਖਜੀਤ ਸਿੰਘ ਭੁੱਲਰ, ਰਾਣਾ ਚਾਹਿਲ, ਇਕਬਾਲ ਸਿੰਘ ਘੁੰਮਣ, ਤ੍ਰਿਲੋਕ ਮਿਨਹਾਸ ਅਤੇ ਅਵਤਾਰ ਗੋਂਦਾਰਾ ਨੇ ਭਾਗ ਲਿਆ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article