PUNJABMAILUSA.COM

ਇੰਡੋ-ਯੂ.ਐੱਸ. ਹੈਰੀਟੇਜ ਐਸੋਸੀਏਸ਼ਨ ਵਲੋਂ ਨਸਲੀ ਵਿਤਕਰੇ ਦੇ ਵਧ ਰਹੇ ਰੁਝਾਨ ‘ਤੇ ਚਿੰਤਾ ਜ਼ਾਹਿਰ

 Breaking News

ਇੰਡੋ-ਯੂ.ਐੱਸ. ਹੈਰੀਟੇਜ ਐਸੋਸੀਏਸ਼ਨ ਵਲੋਂ ਨਸਲੀ ਵਿਤਕਰੇ ਦੇ ਵਧ ਰਹੇ ਰੁਝਾਨ ‘ਤੇ ਚਿੰਤਾ ਜ਼ਾਹਿਰ

ਇੰਡੋ-ਯੂ.ਐੱਸ. ਹੈਰੀਟੇਜ ਐਸੋਸੀਏਸ਼ਨ ਵਲੋਂ ਨਸਲੀ ਵਿਤਕਰੇ ਦੇ ਵਧ ਰਹੇ ਰੁਝਾਨ ‘ਤੇ ਚਿੰਤਾ ਜ਼ਾਹਿਰ
August 22
11:14 2018

-ਐਸੋਸੀਏਸ਼ਨ ਵਲੋਂ ਸੈਮੀਨਾਰ ਕਰਨ ਦਾ ਫੈਸਲਾ
ਫਰਿਜ਼ਨੋ, 22 ਅਗਸਤ (ਅਵਤਾਰ ਗੋਂਦਾਰਾ/ਪੰਜਾਬ ਮੇਲ)- ਵਿਸ਼ਵ ਪੱਧਰੀ ਨਸਲੀ ਵਿਤਕਰੇ ਦੀਆਂ ਆਏ ਦਿਨ ਵਧ ਰਹੀਆਂ ਘਟਨਾਵਾਂ ‘ਤੇ ਚਿੰਤਾ ਜ਼ਾਹਿਰ ਕਰਦਿਆਂ ਇੰਡੋ-ਯੂ.ਐੱਸ. ਹੈਰੀਟੇਜ ਐਸੋਸੀਏਸ਼ਨ ਨੇ ਇਸ ਮਸਲੇ ਦੀਆਂ ਪਰਤਾਂ ਫਰੋਲਣ ਦਾ ਤਹੱਈਆ ਕੀਤਾ ਹੈ। ਹਾਲ ਹੀ ਵਿਚ ਹੋਈ ਮੀਟਿੰਗ ਵਿਚ ਭਰਵੀਂ ਵਿਚਾਰ ਤੋਂ ਬਾਅਦ ਸਰਬਸੰਮਤੀ ਨਾਲ 5 ਸਤੰਬਰ 2018, ਦਿਨ ਬੁੱਧਵਾਰ ਨੂੰ ਸੈਲਮਾ ਦੇ ਅਸੋਕਾ ਹੋਟਲ ਵਿਚ ਸ਼ਾਮ ਦੇ 5 ਵਜੇ ਸੈਮੀਨਾਰ ਕਰਨ ਦਾ ਫੈਸਲਾ ਕੀਤਾ ਹੈ।
ਇਸ ਦੌਰਾਨ
ਐਸੋਸੀਏਸ਼ਨ ਦੇ ਪ੍ਰਧਾਨ ਗੁਰਨੇਕ ਰਾਏ ਦੀ ਦੇਖ-ਰੇਖ ‘ਚ ਹੋਈ ਮੀਟਿੰਗ ਨੂੰ ਸਕੱਤਰ ਨਿੰਦੀ ਸੰਧੂ ਨੇ ਸੰਚਾਲਿਤ ਕੀਤਾ, ਜਿਸ ਵਿਚ ਚੇਅਰਮੈਨ ਪ੍ਰਿੰ. ਪ੍ਰੀਤਮ ਸਿੰਘ ਨਾਹਲ, ਗੁਰਦੀਪ ਨਿੱਝਰ, ਕਹਾਣੀਕਾਰ ਤਿਰਲੋਕ ਮਿਨਹਾਸ, ਚਰਨਜੀਤ ਭੁੱਲਰ, ਇਕਬਾਲ ਸਿੰਘ, ਰੇਡੀਓ ਹੋਸਟ ਸੰਤੋਖ ਮਿਨਹਾਸ ਅਤੇ ਅਵਤਾਰ ਗੋਂਦਾਰਾ ਨੇ ਹਿੱਸਾ ਲਿਆ।
ਚਰਚਾ ਵਿਚ ਇਹ ਗੱਲ ਸਾਹਮਣੇ ਆਈ ਕਿ ਅਮਰੀਕਾ ਹੀ ਨਹੀਂ, ਭਾਰਤ ਅਤੇ ਵਿਸ਼ਵ ਪੱਧਰ ‘ਤੇ ਘੱਟ ਗਿਣਤੀਆਂ ਨਾਲ ਹੁੰਦੇ ਨਸਲੀ ਵਿਤਕਰੇ ਦੀਆਂ ਘਟਨਾਵਾਂ ਨੂੰ ਸਿਰਫ ਖਬਰ ਵਜੋਂ ਨਹੀਂ ਲੈਣਾ ਚਾਹੀਦਾ। ਜੇ ਅੱਜ ਇੱਕ ਨਾਲ ਵਾਪਰਿਆ ਹੈ, ਕੱਲ੍ਹ ਕਿਸੇ ਹੋਰ ਨਾਲ ਵੀ ਵਾਪਰ ਸਕਦਾ ਹੈ। ਫੈਸਲਾ ਹੋਇਆ ਕਿ ਸੈਮੀਨਾਰ ਨੂੰ ਅਰਥ ਭਰਪੂਰ ਬਣਾਉਣ ਲਈ ਇਸ ਬਾਰੇ ਕੰਮ ਕਰਦੀਆਂ ਜਥੇਬੰਦੀਆਂ ਦੇ ਕਾਰਕੁੰਨਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇਗਾ। ਰੇਡੀਓ ਹੋਸਟ ਸੰਤੋਖ ਮਿਨਹਾਸ ਨੇ ਕਿਹਾ ਕਿ ਇਸ ਸੈਮੀਨਾਰ ਵਿਚ ਆਪਣੇ ਪ੍ਰੋਗਰਾਮਾਂ ਅਤੇ ਲਿਖਤਾਂ ਵਿਚ ਇਸ ਬਾਰੇ ਬੋਲਦੇ ਤੇ ਲਿਖਦੇ ਆ ਰਹੇ ਮੀਡੀਆ ਕਰਮੀ ਸਿੱਧੂ ਦਮਦਮੀ, ਲਾਸ ਏਂਜਲਸ ਤੋਂ ਵਿਸ਼ੇਸ਼ ਤੌਰ ‘ਤੇ ਆ ਰਹੇ ਹਨ।
ਐਸੋਸੀਏਸ਼ਨ ਇੱਕ ਦਹਾਕੇ ਤੋਂ ਪੰਜਾਬੀ ਬੋਲੀ, ਭਾਸ਼ਾ, ਸੱਭਿਆਚਾਰ ਅਤੇ ਭਾਈਚਾਰਕ ਮਸਲਿਆਂ ਨਾਲ ਸੰਬੰਧਿਤ ਮੁੱਦਿਆਂ ‘ਤੇ ਮੇਲੇ, ਕਾਨਫਰੰਸਾਂ, ਸੈਮੀਨਾਰ ਅਤੇ ਬੱਚਿਆਂ ਦੇ ਭਾਸ਼ਨ ਮੁਕਾਬਲੇ ਆਯੋਜਿਤ ਕਰਦੀ ਆ ਰਹੀ ਹੈ। ਪਿਛਲੇ ਦਿਨੀਂ ਇਹ ਵੱਡੇ ਸਮਾਗਮ ਵਿਚ ਹੁਣ ਤੱਕ ਅਣਗੌਲੇ ਰਹੇ ਆਜ਼ਾਦੀ ਘੁਲਾਟੀਏ ਅਜੀਤ ਸਿੰਘ ਬਾਰੇ ਸਮਾਗਮ ਕਰਾਉਂਦਿਆਂ, ਉਸ ਦੀ ਘਾਲਣਾ ਨੂੰ ਲੋਕਾਂ ਨਾਲ ਸਾਂਝਾ ਕੀਤਾ ਸੀ।
ਇਸੇ ਲੜੀ ਨੂੰ ਅੱਗੇ ਤੋਰਦਿਆਂ, ਪਹਿਲੇ ਵਿਸ਼ਵ ਯੁੱਧ ਦੌਰਾਨ ਅਮਰੀਕਾ ਵਿਚ ਚੱਲੇ ਇੰਡੋ-ਜਰਮਨ ਸਾਜ਼ਿਸ਼ ਕੇਸ ਵਿਚ ਫੜੇ ਗਏ ਪੰਜਾਬੀਆਂ ਦੇ ਹਵਾਲੇ ਨਾਲ ਸਕੱਤਰ ਨਿੰਦੀ ਸੰਧੂ ਨੇ ਕਿਹਾ ਕਿ ਇਨ੍ਹਾਂ ਘੁਲਾਟੀਆਂ ਬਾਰੇ ਖੋਜ-ਕਾਰਜ ਕਰਾਉਣ ਲਈ, ਐਸੋਸੀਏਸ਼ਨ ਵਿਸ਼ਵ-ਵਿਦਿਅਲਿਆਂ ਤੱਕ ਪਹੁੰਚ ਕਰੇਗੀ, ਤਾਂ ਜੋ ਉਨ੍ਹਾਂ ਦੀ ਦੇਣ ਨੂੰ ਜਨਤਕ ਕੀਤਾ ਜਾ ਸਕੇ। ਇਹ ਵੀ ਫੈਸਲਾ ਕੀਤਾ ਗਿਆ ਕਿ ਇਸ ਖੋਜ-ਕਾਰਜ ਨੂੰ ਐਸੋਸੀਏਸ਼ਨ ਵਲੋਂ ਸਪਾਂਸਰ ਕੀਤਾ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਔਰਤ ਨਾਲ ਜਬਰ-ਜ਼ਨਾਹ ਦੇ ਦੋਸ਼ੀ ਭਾਰਤੀ ਵਿਅਕਤੀ ‘ਤੇ ਚੱਲੇਗਾ ਮੁਕੱਦਮਾ

ਅਮਰੀਕੀ ਔਰਤ ਨਾਲ ਜਬਰ-ਜ਼ਨਾਹ ਦੇ ਦੋਸ਼ੀ ਭਾਰਤੀ ਵਿਅਕਤੀ ‘ਤੇ ਚੱਲੇਗਾ ਮੁਕੱਦਮਾ

Read Full Article
    ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

Read Full Article
    2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

Read Full Article
    ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

Read Full Article
    ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

Read Full Article
    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

Read Full Article
    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

Read Full Article
    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

Read Full Article
    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

Read Full Article
    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

Read Full Article
    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

Read Full Article
    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

Read Full Article
    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

Read Full Article