PUNJABMAILUSA.COM

ਇੰਦਰਜੀਤ ਚੱਢਾ ਖੁਦਕੁਸ਼ੀ ਮਾਮਲਾ; ਬਰਾਮਦ ਸੁਸਾਈਡ ਨੋਟ ‘ਚ ਪੁਲਿਸ ਨੇ ਕੀਤੇ ਕਈ ਵੱਡੇ ਖੁਲਾਸੇ

ਇੰਦਰਜੀਤ ਚੱਢਾ ਖੁਦਕੁਸ਼ੀ ਮਾਮਲਾ; ਬਰਾਮਦ ਸੁਸਾਈਡ ਨੋਟ ‘ਚ ਪੁਲਿਸ ਨੇ ਕੀਤੇ ਕਈ ਵੱਡੇ ਖੁਲਾਸੇ

ਇੰਦਰਜੀਤ ਚੱਢਾ ਖੁਦਕੁਸ਼ੀ ਮਾਮਲਾ; ਬਰਾਮਦ ਸੁਸਾਈਡ ਨੋਟ ‘ਚ ਪੁਲਿਸ ਨੇ ਕੀਤੇ ਕਈ ਵੱਡੇ ਖੁਲਾਸੇ
January 04
16:40 2018

ਅੰਮ੍ਰਿਤਸਰ, 4 ਜਨਵਰੀ (ਪੰਜਾਬ ਮੇਲ)- ਇੰਦਰਪ੍ਰੀਤ ਸਿੰਘ ਚੱਢਾ ਖੁਦਕੁਸ਼ੀ ਮਾਮਲੇ ‘ਚ ਪੁਲਿਸ ਨੂੰ ਇਕ ਸੁਸਾਈਡ ਨੋਟ ਬਰਾਮਦ ਹੋਇਆ ਹੈ, ਜਿਸ ਰਾਹੀ ਪੁਲਿਸ ਨੇ ਕਈ ਵੱਡੇ ਖੁਲਾਸੇ ਕੀਤੇ ਹਨ। ਇਹ ਸੁਸਾਈਡ ਨੋਟ ਚੱਢਾ ਦੀ ਗੱਡੀ ਵਿਚੋਂ ਬਰਾਮਦ ਕੀਤਾ। ਇਸ ਸੁਸਾਈਡ ਨੋਟ ‘ਚ ਇੰਦਰਪ੍ਰੀਤ ਨੇ ਲਿਖਿਆ ਹੈ ਕਿ ਉਸ ਨੂੰ ਅਤੇ ਉਸ ਦੇ ਪਿਤਾ ਨੂੰ ਸਾਜਿਸ਼ ਤਹਿਤ ਫਸਾਇਆ ਗਿਆ ਹੈ। ਉਸ ਦੇ ਪਿਤਾ ਨਾਲ ਵੀਡੀਓ ‘ਚ ਨਜ਼ਰ ਆਈ ਔਰਤ ਅਤੇ ਉਸ ਦਾ ਪਤੀ ਇਸ ਸਾਜਿਸ਼ ‘ਚ ਸ਼ਾਮਲ ਹਨ। ਸੁਸਾਈਡ ਨੋਟ ‘ਚ ਇਹ ਵੀ ਲਿਖਿਆ ਹੈ ਕਿ ਛੋਟਾ ਭਰਾ ਹਰਜੀਤ ਸਿੰਘ ਨਾਲ ਉਸ ਦੀ ਅਤੇ ਉਸ ਦੇ ਪਿਤਾ ਦੀ ਨਹੀਂ ਬਣਦੀ ਸੀ ਅਤੇ ਉਸ ਨਾਲ ਜਾਇਦਾਦ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਇਸ ਦੇ ਨਾਲ ਹੀ ਹਰਜੀਤ ਸਿੰਘ ਚੱਢਾ ਨੇ ਆਪਣੇ ਪਿਤਾ ਦੇ ਗਲਤ ਦਸਤਖਤ ਕਰਕੇ ਜਾਇਦਾਦ ‘ਚ ਹੇਰਾ-ਫੇਰੀ ਕੀਤੀ ਸੀ। ਇਸ ਸੁਸਾਈਡ ਨੋਟ ‘ਚ ਏ. ਡੀ.ਜੀ. ਪੀ. ਰਾਕੇਸ਼ ਚੰਦਰਾ ਸਣੇ ਸੁਰਜੀਤ, ਇੰਦਰਪ੍ਰੀਤ ਸਿੰਘ, ਹਰੀ ਸਿੰਘ ਸੰਧੂ, ਨਿਰਮਲ ਸਿੰਘ ਅਤੇ ਹੋਰਾਂ ਦੇ ਨਾਂ ਸ਼ਾਮਲ ਹਨ। ਇੰਦਰਪ੍ਰੀਤ ਸਿੰਘ ਚੱਢਾ ਦੇ ਪੁੱਤਰ ਪ੍ਰਭਪ੍ਰੀਤ ਸਿੰਘ ਦੀ ਸ਼ਿਕਾਇਤ ‘ਤੇ 11 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਸੂਤਰਾਂ ਦਾ ਕਹਿਣਾ ਹੈ ਕਿ ਪੁਲਿਸ ਤੋਂ ਇਨਸਾਫ ਨਾ ਮਿਲਣ ਕਰਕੇ ਹੀ ਇੰਦਰਪ੍ਰੀਤ ਨੇ ਖੁਦਕੁਸ਼ੀ ਦਾ ਰਸਤਾ ਅਪਣਾਇਆ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਕਾਫੀ ਸਮੇਂ ਤੋਂ ਇੰਦਰਪ੍ਰੀਤ ਡਿਪਰੈਸ਼ਨ ਦਾ ਸ਼ਿਕਾਰ ਸੀ, ਜਿਸ ਕਾਰਨ ਉਸ ਨੇ ਅਜਿਹਾ ਕਦਮ ਚੁੱਕਿਆ। ਉਸ ਨੇ ਇਹ ਵੀ ਲਿਖਿਆ ਹੈ ਕਿ ਮੇਰੇ ਪਿਤਾ ਬੇਕਸੂਰ ਹਨ, ਹਾਂ ਉਨ੍ਹਾਂ ਤੋਂ ਇਹ ਗਲਤੀ ਜ਼ਰੂਰ ਹੋਈ ਕਿ ਉਹ ਮਹਿਲਾ ਦੀਆਂ ਗੱਲਾਂ ‘ਚ ਆ ਗਏ ਪਰ ਉਸ ਦੇ ਨਾਲ ਕੋਈ ਗਲਤ ਕੰਮ ਨਹੀਂ ਕੀਤਾ।
ਦੱਸਣਯੋਗ ਹੈ ਕਿ ਵਿਵਾਦਤ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੀੜਤਾ ਦੇ ਬਿਆਨਾਂ ‘ਤੇ ਪੁਲਿਸ ਵੱਲੋਂ ਚਰਨਜੀਤ ਸਿੰਘ ਚੱਢਾ ਅਤੇ ਇੰਦਰਪ੍ਰੀਤ ਸਿੰਘ ਚੱਢਾ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਇੰਦਰਪ੍ਰੀਤ ਵੱਲੋਂ ਅੰਮ੍ਰਿਤਸਰ ਦੀ ਅਦਾਲਤ ਵਿਚ ਪਟੀਸ਼ਨ ਦਾਇਰ ਕਰਨ ਤੋਂ ਬਾਅਦ ਅਦਾਲਤ ਨੇ ਇੰਦਰਪ੍ਰੀਤ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਸੀ ਅਤੇ ਜਾਂਚ ਵਿਚ ਪੁਲਿਸ ਦਾ ਸਹਿਯੋਗ ਕਰਨ ਲਈ ਕਿਹਾ ਸੀ।
ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਇੰਦਰਪ੍ਰੀਤ ਸਿੰਘ ਚੱਢਾ ਨੇ ਆਪਣੀ ਲਾਇਸੈਂਸੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ ਸੀ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਅੰਮ੍ਰਿਤਸਰ ਦੇ ਆਈ. ਵੀ. ਵਾਈ. ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਇੰਦਰਪ੍ਰੀਤ ਦੀ ਮੌਤ ਹੋ ਗਈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article