PUNJABMAILUSA.COM

ਇੰਸਟੀਚਿਊਟ ਆਫ ਗੁਰਮਤਿ ਗਿਆਨ ਆਨ ਲਾਈਨ ਸਟੱਡੀਜ਼ ਸੈਂਟਰ ਦਾ ਉਦਘਾਟਨ ਕੀਤਾ ਗਿਆ

ਇੰਸਟੀਚਿਊਟ ਆਫ ਗੁਰਮਤਿ ਗਿਆਨ ਆਨ ਲਾਈਨ ਸਟੱਡੀਜ਼ ਸੈਂਟਰ ਦਾ ਉਦਘਾਟਨ ਕੀਤਾ ਗਿਆ

ਇੰਸਟੀਚਿਊਟ ਆਫ ਗੁਰਮਤਿ ਗਿਆਨ ਆਨ ਲਾਈਨ ਸਟੱਡੀਜ਼ ਸੈਂਟਰ ਦਾ ਉਦਘਾਟਨ ਕੀਤਾ ਗਿਆ
April 27
10:15 2016

institureਮਿਲਪਿਟਸ, 27 ਅਪ੍ਰੈਲ (ਪੰਜਾਬ ਮੇਲ)- ਬੀਤੇ ਸ਼ਨੀਵਾਰ ਨੂੰ ਡਾ. ਗੁਰਨਾਮ ਸਿੰਘ ਦੀ ਅਗਵਾਈ ‘ਚ ਐਡਵਾਂਸ ਇੰਸਟੀਚਿਊਟ ਆਫ ਪੰਜਾਬੀ ਸਟੱਡੀਜ਼, ਮਿਲਪੀਟਸ, ਯੂ.ਐੱਸ.ਏ. ਵਲੋਂ ਗੁਰਦੁਆਰਾ ਸਾਹਿਬ, ਮਿਲਪੀਟਸ ਅਤੇ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਇੰਸਟੀਚਿਊਟ ਆਫ ਗੁਰਮਤਿ ਗਿਆਨ ਆਨ ਲਾਈਨ ਸਟੱਡੀਜ਼ ਸੈਂਟਰ ਦਾ ਉਦਘਾਟਨ ਕੀਤਾ ਗਿਆ ਹੈ, ਜੋ ਕੈਲੀਫੋਰਨੀਆ ਦੀ ਧਰਤੀ ‘ਤੇ ਨਵੇਂ ਅਧਿਆਇ ਦੀ ਸ਼ੁਰੂਆਤ ਹੈ ਅਤੇ ਇਸ ਨੇ ਗਲੋਬਲ ਪੱਧਰ ‘ਤੇ ਪੰਜਾਬੀ ਯੂਨੀਵਰਸਿਟੀ ਦੇ ਪਸਾਰ ਵਿਚ ਵਾਧਾ ਕੀਤਾ ਹੈ।
ਗਲੋਬਲ ਪੱਧਰ ‘ਤੇ ਪੰਜਾਬੀ ਭਾਸ਼ਾ, ਸਾਹਿਤ, ਸੱਭਿਆਚਾਰ ਦੇ ਸਰਬਪੱਖੀ ਵਿਕਾਸ ਲਈ ਪੰਜਾਬੀ ਯੂਨੀਵਰਸਿਟੀ ਨੇ ਗੁਰਮਤਿ ਗਿਆਨ ਆਨ ਲਾਈਨ ਟੀਚਿੰਗ ਪ੍ਰੋਗਰਾਮ ਆਰੰਭ ਕੀਤਾ ਹੈ। ਵਾਈਸ-ਚਾਂਸਲਰ ਡਾ. ਜਸਪਾਲ ਸਿੰਘ ਅਤੇ ਗੁਰਮਤਿ ਸੰਗੀਤ ਦੇ ਅੰਤਰਰਾਸ਼ਟਰੀ ਵਿਦਵਾਨ ਸੰਗੀਤਕਾਰ ਡਾ. ਗੁਰਨਾਮ ਸਿੰਘ ਇਸ ਪ੍ਰੋਗਰਾਮ ਦੇ ਸੰਸਥਾਪਕ ਅਤੇ ਡਾ. ਅੰਮ੍ਰਿਤਪਾਲ ਕੌਰ ਗੁਰਮਤਿ ਗਿਆਨ ਆਨ ਲਾਈਨ ਸਟੱਡੀ ਸੈਂਟਰ ਦੇ ਡਾਇਰੈਕਟਰ ਹਨ।
ਇਸ ਨਵ-ਸਥਾਪਤ ਗੁਰਮਤਿ ਗਿਆਨ ਆਨ ਲਾਈਨ ਸਟੱਡੀਜ਼ ਸੈਂਟਰ ਦੇ ਚੀਫ ਕੋਆਰਡੀਨੇਟਰ ਸ. ਜਸਜੀਤ ਸਿੰਘ ਅਨੁਸਾਰ ਗੁਰਮਤਿ ਗਿਆਨ ਆਨ ਲਾਈਨ ਟੀਚਿੰਗ ਪ੍ਰੋਗਰਾਮ ਦੇ ਅੰਤਰਗਤ ਐਲੀਮੈਂਟਰੀ ਤੋਂ ਲੈ ਕੇ ਪੋਸਟ ਗਰੈਜੂਏਟ ਪੱਧਰ ਤੱਕ ਦੇ ਵੱਖ-ਵੱਖ ਕੋਰਸ ਆਰੰਭ ਕੀਤੇ ਗਏ ਹਨ, ਜਿਨ੍ਹਾਂ ਵਿਚ ਗੁਰਮੁਖੀ, ਗੁਰਮਤਿ ਸਟੱਡੀਜ਼ ਅਤੇ ਵਿਸ਼ੇਸ਼ ਕਰਕੇ ਗੁਰਮਤਿ ਸੰਗੀਤ ਦੀ ਸਰਬਾਂਗੀ ਸਿੱਖਿਆ ਦਿੱਤੀ ਜਾਂਦੀ ਹੈ, ਜਿਸ ਵਿਚ ਗਾਇਨ ਪ੍ਰੰਪਰਾ ਤੋਂ ਇਲਾਵਾ ਰਬਾਬ, ਸਾਰੰਦਾ, ਤਾਊਸ, ਦਿਲਰੁਬਾ, ਤਬਲਾ, ਪਖਾਵਜ ਆਦਿ ਸਾਜ਼ਾਂ ਦੀ ਆਨ ਲਾਈਨ ਸਿਖਲਾਈ ਦਾ ਵਿਸ਼ੇਸ਼ ਪ੍ਰਬੰਧ ਹੈ। ਉਨ੍ਹਾਂ ਦੱਸਿਆ ਕਿ ਇਸ ਖੇਤਰ ਵਿਚ ਇਹ ਪਹਿਲਾ ਉਦਮ ਹੋਵੇਗਾ।
ਪੰਜਾਬੀ ਯੂਨੀਵਰਸਿਟੀ ਦੇ ਗੁਰਮਤਿ ਸੰਗੀਤ ਪ੍ਰੋਜੈਕਟ ਦੇ ਬਾਨੀ ਪ੍ਰੋਫੈਸਰ ਤੇ ਮੁਖੀ ਡਾ. ਗੁਰਨਾਮ ਸਿੰਘ ਅਨੁਸਾਰ ਇਸ ਟੀਚਿੰਗ ਪ੍ਰੋਗਰਾਮ ਦਾ ਮੰਤਵ ਸਿੱਖ ਧਰਮ ਅਤੇ ਪੰਜਾਬੀਅਤ ਦਾ ਪ੍ਰਚਾਰ ਪਸਾਰ ਹੈ, ਜਿਸ ਲਈ ਪੰਜਾਬੀ ਯੂਨੀਵਰਸਿਟੀ ਸਥਾਪਤ ਕੀਤੀ ਗਈ ਹੈ। ਇਸ ਦੇ ਨਾਲ ਹੀ ਇਸ ਖੇਤਰ ਵਿਚ ਵਿਸ਼ਵ ਪੱਧਰ ‘ਤੇ ਜਿਹੜੀਆਂ ਸੰਸਥਾਵਾਂ ਅਤੇ ਵਿਅਕਤੀ ਕਾਰਜਸ਼ੀਲ ਹਨ, ਉਨ੍ਹਾਂ ਨੂੰ ਇਕ ਸ਼ਕਤੀਸ਼ਾਲੀ ਸਾਂਝਾ ਮੰਚ ਪ੍ਰਦਾਨ ਕਰਨਾ ਹੈ। ਉਨ੍ਹਾਂ ਨੇ ਵਿਸ਼ਵ ਭਰ ਵਿਚ ਕਾਰਜਸ਼ੀਲ ਸੰਸਥਾਵਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਵੇਂ ਇਹ ਸਾਰੀਆਂ ਸੰਸਥਾਵਾਂ ਕਾਫੀ ਲੰਬੇ ਸਮੇਂ ਤੋਂ ਆਪਣੀ ਆਉਣ ਵਾਲੀ ਪੀੜ੍ਹੀ ਅਤੇ ਸਮੁੱਚੇ ਭਾਈਚਾਰੇ ਨੂੰ ਜੋੜਨ ਲਈ ਯਤਨਸ਼ੀਲ ਸਨ ਪਰੰਤੂ ਇਨ੍ਹਾਂ ਦੇ ਯਤਨਾਂ ਨੂੰ ਕਿਸੇ ਵਿਸ਼ਵ ਪੱਧਰੀ ਅਕਾਦਮਿਕ ਸੰਸਥਾ ਵਲੋਂ ਮਾਨਤਾ ਪ੍ਰਾਪਤ ਨਹੀਂ ਸੀ। ਇਨ੍ਹਾਂ ਵਿਚ ਦਿੱਤੀ ਜਾਣ ਵਾਲੀ ਸਿੱਖਿਆ ਦੇ ਸਿਲੇਬਸ, ਪ੍ਰੀਖਿਆ ਪ੍ਰਣਾਲੀ, ਗਰੇਡਿੰਗ, ਸਰਟੀਫਿਕੇਸ਼ਨ ਵੀ ਨਹੀਂ ਸੀ ਅਤੇ ਨਾ ਹੀ ਵਿਦਿਆਰਥੀਆਂ ਨੂੰ ਇਸ ਪੜ੍ਹਾਈ ਦਾ ਉਨ੍ਹਾਂ ਦੇ ਜੀਵਨ ਵਿਚ ਵਿਦਿਅਕ ਪੱਖੋਂ ਕੋਈ ਲਾਭ ਮਿਲਦਾ ਸੀ। ਇਸ ਕਮੀ ਨੂੰ ਮਹਿਸੂਸ ਕਰਦਿਆਂ ਯੂਨੀਵਰਸਿਟੀ ਵਿਦਵਾਨਾਂ ਦੀ ਉੱਚ ਸਿੱਖਿਆ ਯਾਫਤਾ ਵਿਦਵਾਨ ਫੈਕਲਟੀ ਮੈਂਬਰਜ਼ ਦੁਆਰਾ ਇਹ ਆਨ ਲਾਈਨ ਅਕਾਦਮਿਕ ਪ੍ਰੋਗਰਾਮ ਤਿਆਰ ਕੀਤਾ ਗਿਆ ਹੈ। ਇਸ ਸਾਰੇ ਟੀਚਿੰਗ ਪ੍ਰੋਗਰਾਮ ਦੀ ਟੀਚਿੰਗ ਸਮੱਗਰੀ ਆਡੀਓ-ਵਿਜ਼ੂਅਲ ਲੈਸਨਾਂ ਦੇ ਰੂਪ ਵਿਚ ਅੰਗਰੇਜ਼ੀ ਭਾਸ਼ਾ ਵਿਚ ਹੈ, ਜਿਸਨੂੰ ਗਰਾਫਿਕਸ, ਐਨੀਮੇਸ਼ਨਜ਼ ਅਤੇ ਹੋਰ ਵਿਧੀਆਂ ਨਾਲ ਰੌਚਕ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਗੁਰਮੁਖੀ ਵਿਸ਼ੇ ਨੂੰ ਯੂਨੀਵਰਸਿਟੀ ਦੇ ਲਿੰਗੂਸਟਿਕ ਫੈਕਲਟੀ ਵਲੋਂ ਤਿਆਰ ਕੀਤਾ ਗਿਆ ਹੈ, ਜਿਸ ਵਿਚ ਪੰਜਾਬੀ ਭਾਸ਼ਾ ਤੇ ਗੁਰਮੁਖੀ ਲਿਪੀ ਦਾ ਅਧਿਐਨ ਕਰਵਾਇਆ ਜਾਂਦਾ ਹੈ। ਇਸੇ ਤਰ੍ਹਾਂ ਗੁਰਮਤਿ ਸਟੱਡੀਜ਼ ਦੀ ਅਧਿਐਨ ਸਮੱਗਰੀ ਧਰਮ ਅਧਿਐਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਵਿਦਵਾਨਾਂ ਵਲੋਂ ਤਿਆਰ ਕੀਤੀ ਗਈ ਹੈ, ਜਿਸ ਵਿਚ ਗੁਰਬਾਣੀ ਅਤੇ ਸਿੱਖ ਧਰਮ ਦਾ ਸਰਬਪੱਖੀ ਅਧਿਐਨ ਕਰਵਾਇਆ ਜਾਂਦਾ ਹੈ।
ਵਿਸ਼ਵ ਪੱਧਰ ਉੱਤੇ ਪੰਜਾਬੀ ਯੂਨੀਵਰਸਿਟੀ ਪਹਿਲੀ ਯੂਨੀਵਰਸਿਟੀ ਹੈ, ਜਿਸਨੇ ਗੁਰਮਤਿ ਸੰਗੀਤ ਨੂੰ ਅਕਾਦਮਿਕ ਵਿਸ਼ੇ ਵਜੋਂ ਲਾਗੂ ਕੀਤਾ ਹੈ। ਇਸ ਲਈ ਗੁਰਮਤਿ ਸੰਗੀਤ ਦੇ ਗਾਇਨ ਭਾਵ ਇਸ ਆਨ ਲਾਈਨ ਟੀਚਿੰਗ ਦੇ ਅਧੀਨ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 31 ਰਾਗਾਂ ਦੀ ਸਾਰੀ ਦੁਨੀਆਂ ਦੇ ਲਈ ਸ਼ਬਦ ਕੀਰਤਨ ਸੈਲਫ ਲਰਨਿੰਗ ਵੀ ਸ਼ੁਰੂ ਕੀਤੀ ਗਈ ਹੈ, ਜਿਸ ਵਿਚ ਆਨ ਲਾਈਨ ਹੀ ਸ਼ਬਦ ਕੀਰਤਨ ਸਿਖਣ ਦੀ ਮੁਫ਼ਤ ਬੁਨਿਆਦੀ ਸੁਵਿਧਾ ਹੈ। ਇਸੇ ਤਰ੍ਹਾਂ ਹੀ ਗੁਰਮਤਿ ਗਿਆਨ ਐਲੀਮੈਂਟਰੀ ਕੋਰਸ ਸਾਰੇ ਵਿਸ਼ਵ ਭਾਈਚਾਰੇ ਲਈ ਬਿਨਾਂ ਕਿਸੇ ਫੀਸ ਤੋਂ ਕਰਵਾਇਆ ਜਾਂਦਾ ਹੈ, ਤਾਂ ਜੋ ਗੁਰਮੁਖੀ, ਗੁਰਮਤਿ ਅਧਿਐਨ ਅਤੇ ਗੁਰਮਤਿ ਸੰਗੀਤ ਸਬੰਧੀ ਗਿਆਨ ਸਾਰੀ ਦੁਨੀਆਂ ਵਿਚ ਵੰਡਿਆ ਜਾ ਸਕੇ। ਸਫਲ ਸਿੱਖਿਆਰਥੀਆਂ ਨੂੰ ਪੰਜਾਬੀ ਯੂਨੀਵਰਸਿਟੀ ਵਲੋਂ ਸਰਟੀਫਿਕੇਟ ਪ੍ਰਦਾਨ ਕੀਤਾ ਜਾਂਦਾ ਹੈ। ਇਸ ਪ੍ਰੋਗਰਾਮ ਦੇ ਅੰਤਰਗਤ ਕੁੱਲ ਦੁਨੀਆਂ ਲਈ ਗੁਰਮਤਿ ਸੰਗੀਤ ਆਨ ਲਾਈਨ ਲਾਇਬ੍ਰੇਰੀ ਅਤੇ ਇਕ ਵੱਡਾ ਮਿਊਜ਼ਿਕ ਆਰਕਾਈਵਜ਼ ਵੀ ਵੈੱਬਸਾਈਟ ਦੇ ਰੂਪ ਵਿਚ ਇਨ੍ਹਾਂ ਸਿੱਖਿਆਰਥੀਆਂ ਦੀ ਸਹਾਇਤਾ ਕਰਦਾ ਹੈ।
ਇਥੇ ਵਰਣਨਯੋਗ ਹੈ ਕਿ ਇਸ ਸੈਂਟਰ ਵਿਚ ਪਿਛਲੇ ਕਈ ਸਾਲਾਂ ਤੋਂ ਵਿਦਿਆਰਥੀਆਂ ਨੂੰ ਸਿੱਖਿਆ ਦਿੱਤੀ ਵੀ ਜਾ ਰਹੀ ਹੈ। ਪੰਜਾਬੀ ਯੂਨੀਵਰਸਿਟੀ ਵਲੋਂ ਸਥਾਪਤ ਇਹ ਆਨ ਲਾਈਨ ਸਟੱਡੀ ਸੈਂਟਰ ਜਿਥੇ ਇਸ ਖੇਤਰ ਵਿਚ ਚਾਹਵਾਨ ਵਿਦਿਆਰਥੀਆਂ ਨੂੰ ਪੰਜਾਬੀ ਯੂਨੀਵਰਸਿਟੀ ਨਾਲ ਰਜਿਸਟਰ ਕਰੇਗਾ, ਉਥੇ ਨਾਲ ਹੀ ਇਹ ਸਟੱਡੀ ਸੈਂਟਰ ਹਫਤਾਵਾਰੀ ਕਲਾਸਾਂ ਵੀ ਲਗਾਉਣਗੇ। ਆਨ ਲਾਈਨ ਪ੍ਰੀਖਿਆ ਵੀ ਇਨ੍ਹਾਂ ਸੈਂਟਰਾਂ ਰਾਹੀਂ ਹੀ ਹੋਵੇਗੀ। ਇਸ ਨਾਲ ਜਿਥੇ ਪੰਜਾਬੀ ਯੂਨੀਵਰਸਿਟੀ ਦੀ ਸਥਾਪਨਾ ਦੇ ਉਦੇਸ਼ ਦਾ ਵਿਸਥਾਰ ਹੋਵੇਗਾ, ਉਥੇ ਗਲੋਬਲ ਪੱਧਰ ‘ਤੇ ਵਸ ਰਹੇ ਪੰਜਾਬੀ ਭਾਈਚਾਰੇ ਨੂੰ ਯੂਨੀਵਰਸਿਟੀ ਪੱਧਰ ਦੇ ਪ੍ਰਮਾਣਿਕ ਗਿਆਨ ਦੇ ਕੇ ਡਿਗਰੀਆਂ ਪ੍ਰਦਾਨ ਕੀਤੀਆਂ ਜਾਣਗੀਆਂ, ਜੋ ਵਿਦੇਸ਼ੀ ਭਾਈਚਾਰੇ ਨਾਲ ਸਬੰਧਤ ਦੇਸ਼ਾਂ ਵਿਚ ਵੀ ਕੰਮ ਆਉਣ। ਇਥੇ ਇਹ ਵਰਣਨਯੋਗ ਹੈ ਕਿ ਅਜੇ ਤੱਕ ਕਿਸੇ ਵੀ ਸੰਸਥਾ ਵਲੋਂ ਅਜਿਹਾ ਉਦਮ ਸੰਭਵ ਨਹੀਂ ਹੋ ਸਕਿਆ। ਪੰਜਾਬੀ ਯੂਨੀਵਰਸਿਟੀ ਇਸ ਦਿਸ਼ਾ ਵਿਚ ਮੋਹਰੀ ਯੂਨੀਵਰਸਿਟੀ ਬਣ ਗਈ ਹੈ। ਇਸ ਪ੍ਰੋਗਰਾਮ ਪ੍ਰਤੀ ਨੌਜੁਆਨਾਂ ਵਿਚ ਕਾਫੀ ਉਤਸ਼ਾਹ ਪਾਇਆ ਗਿਆ। ਇਸ ਸੈਂਟਰ ਵਿਖੇ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਡਾ. ਰਵਿੰਦਰ ਸਿੰਘ ਅਤੇ ਸ. ਰਾਜਵਿੰਦਰ ਸਿੰਘ ਪੰਜਾਬ ਘਰਾਣਤਾ ਬਤੌਰ ਅਧਿਆਪਕ ਸਿੱਖਿਆ ਦੇਣਗੇ।
ਇਸ ਮੌਕੇ ‘ਤੇ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਜਸਵੰਤ ਸਿੰਘ ਹੋਠੀ ਨੇ ਕਿਹਾ ਕਿ ਇਸ ਪ੍ਰੋਗਰਾਮ ਵਿਚ ਗੁਰਦੁਆਰਾ ਸਾਹਿਬ, ਮਿਲਪੀਟਸ ਵਲੋਂ ਪੂਰੀ ਮਦਦ ਕੀਤੀ ਜਾਵੇਗੀ।
ਸੈਂਟਰ ਦੇ ਉਦਘਾਟਨ ਸਮੇਂ ਵੱਡੀ ਗਿਣਤੀ ਵਿਚ ਵੱਖ-ਵੱਖ ਕੰਪਨੀਆਂ ਦੇ ਨੌਜੁਆਨਾਂ ਤੋਂ ਇਲਾਵਾ ਸ. ਹਰਜੋਤ ਸਿੰਘ ਖਾਲਸਾ ਇੰਸ਼ੂਰੈਂਸ, ਸ. ਜਸਵੰਤ ਸਿੰਘ ਹੋਠੀ (ਪ੍ਰਧਾਨ ਅਮੇਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ), ਡਾ. ਪ੍ਰਿਤਪਾਲ ਸਿੰਘ (ਕੋਆਰਡੀਨੇਟਰ ਅਮੇਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ), ਬੀਬੀ ਮਨਜੀਤ ਕੌਰ, ਹਰਵਿੰਦਰ ਸਿੰਘ ਕੰਗ, ਤਰਨਦੀਪ ਐੱਸ. ਬਾਲੀ, ਕੁਬੀਰ ਸਿੰਘ, ਜਗਮੋਹਨ ਸਿੰਘ, ਗੁਰਸਿਮਰਨ ਸਿੰਘ, ਗੁਰਸ਼ਰਨ ਸਿੰਘ, ਜਸਪਾਲ ਸਿੰਘ ਸੈਨੀ, ਪੰਜਾਬੀ ਰੇਡੀਓ ਯੂ.ਐੱਸ.ਏ. ਅਤੇ ਇਸ ਦੇ ਜਨਰਲ ਮੈਨੇਜਰ ਰਾਜਕਰਨਬੀਰ ਸਿੰਘ, ਭਾਈ ਹਰਦੇਵ ਸਿੰਘ ਸਾਬਕਾ ਪ੍ਰਧਾਨ ਗੁਰਦੁਆਰਾ ਸਾਹਿਬ ਫਰੀਮਾਂਟ, ਪ੍ਰਮੁੱਖ ਫਾਰਮੇਸਿਸਟ ਹਰਪ੍ਰੀਤ ਸਿੰਘ ਅਤੇ ਹਰਪ੍ਰੀਤ ਐੱਸ. ਗਿੱਲ, ਬਲਬੀਰ ਸਿੰਘ ਢਿੱਲੋਂ ਸਾਬਕਾ ਬੋਰਡ ਆਫ ਡਾਇਰੈਕਟਰ, ਐਵਰਗ੍ਰੀਨ ਵੈਲੀ ਕਾਲਜ, ਸੰਦੀਪ ਸਿੰਘ, ਜਸਜੀਤ ਸਿੰਘ, ਕੁਲਵੰਤ ਕੇ. ਚਾਹਲ, ਕਮਲਜੀਤ ਚੀਮਾ, ਮਨਜੀਵ ਸਿੰਘ ਆਦਿ ਹਾਜ਼ਰ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

Read Full Article
    ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

Read Full Article
    ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

Read Full Article
    ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

Read Full Article
    ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

Read Full Article
    ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

Read Full Article
    ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

Read Full Article
    ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

Read Full Article
    ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

Read Full Article
    ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

Read Full Article
    ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article
    ਐੱਚ-1ਬੀ ਦੀ ਮਿਆਦ ਨੂੰ ਨਵੇਂ ਨਿਯਮਾਂ ਤਹਿਤ ਘਟਾਇਆ

ਐੱਚ-1ਬੀ ਦੀ ਮਿਆਦ ਨੂੰ ਨਵੇਂ ਨਿਯਮਾਂ ਤਹਿਤ ਘਟਾਇਆ

Read Full Article
    ਅਮਰੀਕੀ ਸੈਨੇਟਰ ਵੱਲੋਂ ਟਰੰਪ ਤੋਂ ਚੀਨ ਨੂੰ ਮੁਦਰਾ ‘ਚ ਹੇਰ-ਫੇਰ ਕਰਨ ਵਾਲਾ ਦੇਸ਼ ਐਲਾਨਣ ਦੀ ਅਪੀਲ

ਅਮਰੀਕੀ ਸੈਨੇਟਰ ਵੱਲੋਂ ਟਰੰਪ ਤੋਂ ਚੀਨ ਨੂੰ ਮੁਦਰਾ ‘ਚ ਹੇਰ-ਫੇਰ ਕਰਨ ਵਾਲਾ ਦੇਸ਼ ਐਲਾਨਣ ਦੀ ਅਪੀਲ

Read Full Article