PUNJABMAILUSA.COM

ਇੰਸਪੈਕਟਰ ਕੁਲਦੀਪ ਕੰਗ ਖ਼ਿਲਾਫ਼ ਥਾਣਾ ਸਿਟੀ ਰਾਏਕੋਟ ਦੀ ਪੁਲੀਸ ਵੱਲੋਂ ਧੋਖਾਧੜੀ, ਫਿਰੌਤੀ ਲੈਣ ਤੇ ਭ੍ਰਿਸ਼ਟਾਚਾਰ ਐਕਟ ਤਹਿਤ ਕੇਸ ਦਰਜ

February 05
04:33 2018

ਲੁਧਿਆਣਾ/ਰਾਏਕੋਟ, 5 ਫਰਵਰੀ (ਪੰਜਾਬ ਮੇਲ)- ਰਾਏਕੋਟ ਦੇ ਥਾਣਾ ਸਦਰ ਵਿੱਚ ਤਾਇਨਾਤ ਰਹੇ ਇੰਸਪੈਕਟਰ ਕੁਲਦੀਪ ਸਿੰਘ ਕੰਗ ਖ਼ਿਲਾਫ਼ ਥਾਣਾ ਸਿਟੀ ਰਾਏਕੋਟ ਦੀ ਪੁਲੀਸ ਨੇ ਧੋਖਾਧੜੀ, ਫਿਰੌਤੀ ਲੈਣ ਅਤੇ ਭ੍ਰਿਸ਼ਟਾਚਾਰ ਐਕਟ ਤਹਿਤ ਕੇਸ ਦਰਜ ਕੀਤਾ ਹੈ।
ਇਸ ਮਾਮਲੇ ਵਿੱਚ ਲੁਧਿਆਣਾ ਦੀ ਨਰਸ ਇੰਦਰਜੀਤ ਕੌਰ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।
ਫ਼ਾਜ਼ਿਲਕਾ ਵਾਸੀ ਵਕੀਲ ਸੁਖਦੇਵ ਸਿੰਘ ਮਾਨ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਅਨੁਸਾਰ ਪਿੰਡ ਘੱਗਾ ਖੁਰਦ (ਨੇੜੇ ਫ਼ਾਜ਼ਿਲਕਾ) ਵਾਸੀ ਉਸ ਦੇ ਜੀਜਾ ਬਲਕਾਰ ਸਿੰਘ ਦੀ ਲੁਧਿਆਣਾ ਦੀ ਔਰਤ ਨਾਲ ਜਾਣ-ਪਛਾਣ ਸੀ। ਉਕਤ ਔਰਤ ਇੰਸਪੈਕਟਰ ਕੁਲਦੀਪ ਸਿੰਘ ਕੰਗ ਨੂੰ ਵੀ ਜਾਣਦੀ ਸੀ। ਦੋਹਾਂ ਨੇ ਬਲਕਾਰ ਸਿੰਘ ਨੂੰ ਬਲੈਕਮੇਲ ਕਰਨ ਦੀ ਯੋਜਨਾ ਬਣਾਈ। ਕੁਝ ਦਿਨ ਪਹਿਲਾਂ ਇੰਸਪੈਕਟਰ ਕੁਲਦੀਪ ਸਿੰਘ ਕੰਗ ਨੇ ਬਲਕਾਰ ਸਿੰਘ ਨੂੰ ਫੋਨ ਕਰਕੇ ਥਾਣਾ ਸਦਰ ਰਾਏਕੋਟ ਵਿੱਚ ਬੁਲਾਇਆ ਤੇ ਕਿਹਾ ਕਿ ਉਸ ਨੇ ਔਰਤ ਇੰਦਰਜੀਤ ਨੂੰ ਵਿਦੇਸ਼ ਭੇਜਣ ਦੇ ਨਾਮ ’ਤੇ 28 ਲੱਖ ਰੁਪਏ ਠੱਗੇ ਹਨ ਤੇ ਉਹ ਉਸ ਖ਼ਿਲਾਫ਼ ਕੇਸ ਦਰਜ ਕਰਨ ਵਾਲਾ ਹੈ।
ਇਸ ਮਗਰੋਂ ਇੰਸਪੈਕਟਰ ਵੱਲੋਂ ਉਸ ਨੂੰ ਕਦੇ ਧੋਖਾਧੜੀ ਤੇ ਕਦੇ ਇੰਦਰਜੀਤ ਕੌਰ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿੱਚ ਫਸਾਉਣ ਦੀਆਂ ਧਮਕੀਆਂ ਮਿਲਣ ਲੱਗੀਆਂ ਤੇ ਕੁਝ ਦਿਨ ਮਗਰੋਂ ਬਲਕਾਰ ਸਿੰਘ ਤੋਂ 30 ਲੱਖ ਰੁਪਏ ਦੀ ਮੰਗ ਕੀਤੀ ਗਈ। ਬਲਕਾਰ ਨੇ ਖੁ਼ਦ ਨੂੰ ਬਚਾਉਣ ਲਈ ਇੰਸਪੈਕਟਰ ਨੂੰ 30 ਲੱਖ ਰੁਪਏ ਦੇ ਦਿੱਤੇ। ਇਸ ਘਟਨਾ ਮਗਰੋਂ ਬਲਕਾਰ ਸਿੰਘ ਪ੍ਰੇਸ਼ਾਨ ਰਹਿਣ ਲੱਗਿਆ ਤੇ ਤਿੰਨ ਦਿਨ ਪਹਿਲਾਂ ਉਸ ਨੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ, ਪਰ ਸਮਾਂ ਰਹਿੰਦਿਆਂ ਉਸ ਦੀ ਜਾਨ ਬਚ ਗਈ। ਦੋ ਦਿਨ ਪਹਿਲਾਂ ਪੁਲੀਸ ਅਧਿਕਾਰੀਆਂ ਨੂੰ ਇਸ ਬਾਰੇ ਸ਼ਿਕਾਇਤ ਦਿੱਤੀ ਗਈ, ਜਿਸ ਮਗਰੋਂ ਥਾਣਾ ਸਿਟੀ ਰਾਏਕੋਟ ਵਿੱਚ ਇੰਸਪੈਕਟਰ ਤੇ ਲੁਧਿਆਣਾ ਦੀ ਔਰਤ ਖ਼ਿਲਾਫ਼ ਕੇਸ ਦਰਜ ਕੀਤਾ ਗਿਆ।
ਡੀਆਈਜੀ ਲੁਧਿਆਣਾ ਰੇਂਜ ਗੁਰਸ਼ਰਨ ਸਿੰਘ ਸੰਧੂ ਨੇ ਕਿਹਾ ਕਿ ਇੰਸਪੈਕਟਰ ਕੁਲਦੀਪ ਸਿੰਘ ਕੰਗ ਤੇ ਉਸ ਦੀ ਔਰਤ ਸਾਥੀ ਖ਼ਿਲਾਫ਼਼ ਕੇਸ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਵਿੱਚ ਨਿਰਪੱਖ ਜਾਂਚ ਕੀਤੀ ਜਾਵੇਗੀ।
ਦੋ ਦਿਨ ਪਹਿਲਾ ਹੋਈ ਸੀ ਬਦਲੀ, ਨਹੀਂ ਲਿਆ ਦੂਜੀ ਥਾਂ ਚਾਰਜ
ਇੰਸਪੈਕਟਰ ਕੁਲਦੀਪ ਸਿੰਘ ਕੰਗ ਨੂੰ ਦੋ ਦਿਨ ਪਹਿਲਾਂ ਹੀ ਥਾਣਾ ਸਦਰ ਤੋਂ ਬਦਲ ਕੇ ਨਾਜਾਇਜ਼ ਮਾਈਨਿੰਗ ਰੋਕਣ ਲਈ ਬਣਾਈ ਗਈ ਪੁਲੀਸ ਚੌਕੀ ਵਿੱਚ ਤਾਇਨਾਤ ਕੀਤਾ ਗਿਆ ਸੀ। ਦੋ ਦਿਨ ਪਹਿਲਾਂ ਇੰਸਪੈਕਟਰ ਕੁਲਦੀਪ ਸਿੰਘ ਕੰਗ ਖ਼ਿਲਾਫ਼ ਸ਼ਿਕਾਇਤ ਦਰਜ ਹੋਈ ਸੀ, ਜਿਸ ਬਾਰੇ ਪਤਾ ਲੱਗਣ ਮਗਰੋਂ ਉਹ ਦੂਸਰੀ ਜਗ੍ਹਾ ਚਾਰਜ ਸੰਭਾਲਣ ਨਹੀਂ ਪੁੱਜਿਆ ਤੇ ਪਿਛਲੇ ਦੋ ਦਿਨਾਂ ਤੋਂ ਲਾਪਤਾ ਚੱਲ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article